PUNJABMAILUSA.COM

ਮਾਰਸ਼ਲ ਅਰਜਨ ਸਿੰਘ ਨੂੰ ਅੰਤਿਮ ਵਿਦਾਇਗੀ

ਮਾਰਸ਼ਲ ਅਰਜਨ ਸਿੰਘ ਨੂੰ ਅੰਤਿਮ ਵਿਦਾਇਗੀ

ਮਾਰਸ਼ਲ ਅਰਜਨ ਸਿੰਘ ਨੂੰ ਅੰਤਿਮ ਵਿਦਾਇਗੀ
September 18
21:00 2017

ਨਵੀਂ ਦਿੱਲੀ, 18 ਸਤੰਬਰ (ਪੰਜਾਬ ਮੇਲ) – ਦੇਸ਼ ਦੇ ਇਕਲੌਤੇ ਮਾਰਸ਼ਲ ਅਰਜਨ ਸਿੰਘ ਨੂੰ ਅੱਜ ਫ਼ੌਜੀ ਸਨਮਾਨਾਂ ਤੇ ਹੰਝੂ ਭਰੀਆਂ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਮਰਹੂਮ ਮਾਰਸ਼ਲ ਨੂੰ ਲੜਾਕੂ ਜੈੱਟਜ਼ ਨਾਲ ‘ਫਲਾਈ ਪਾਸਟ’ ਤੇ 17 ਤੋਪਾਂ ਨਾਲ ਆਖ਼ਰੀ ਸਲਾਮ ਕੀਤਾ ਗਿਆ। ਦਿੱਲੀ ਛਾਉਣੀ ਇਲਾਕੇ ਦੇ ਬਰਾੜ ਸਕੁਏਅਰ ਸਥਿਤ ਸ਼ਮਸ਼ਾਨਘਾਟ ਵਿੱਚ ਕੀਤੇ ਅੰਤਿਮ ਸੰਸਕਾਰ ਮੌਕੇ ਸੀਨੀਅਰ ਸਿਆਸੀ ਆਗੂਆਂ ਤੋਂ ਇਲਾਵਾ ਭਾਰਤੀ ਫ਼ੌਜ ਦੇ ਸਿਖਰਲੇ ਅਧਿਕਾਰੀ ਮੌਜੂਦ ਸਨ। ਅਰਜਨ ਸਿੰਘ ਦੀ ਚਿਖਾ ਨੂੰ ਅੱਗ ਉਨ੍ਹਾਂ ਦੇ ਪੁੱਤ ਨੇ ਵਿਖਾਈ।
ਇਸ ਤੋਂ ਪਹਿਲਾਂ 98 ਸਾਲਾਂ ਦੇ ਅਰਜਨ ਸਿੰਘ ਦੇ ਸਸਕਾਰ ਮੌਕੇ ਗੁਰਬਾਣੀ ਦਾ ਪਾਠ ਕੀਤਾ ਗਿਆ। ਭਾਰਤੀ ਹਵਾਈ ਫ਼ੌਜ ਦੇ ਸੁਖੋਈ ਐਸਯੂ-30 ਐਮਕੇਆਈ ਲੜਾਕੂ ਜਹਾਜ਼ਾਂ ਨੇ 1965 ਦੀ ਭਾਰਤ ਪਾਕਿ ਜੰਗ ਦੇ ਹੀਰੋ ਨੂੰ ਸਰਧਾਂਜਲੀ ਵਜੋਂ ਫਲਾਈ ਪਾਸਟ ਦਿੱਤੀ। ਭਾਰਤੀ ਹਵਾਈ ਫ਼ੌਜ ਦੇ ਹੈਲੀਕਾਪਟਰਾਂ ਐਮਆਈ-17 ਵੀ5 ਨੇ ਵੀ ਇਸ ਪਾਸਟ ਵਿੱਚ ਹਿੱਸਾ ਲਿਆ। ਅਰਜਨ ਸਿੰਘ ਦੇ ਦੇਹਾਂਤ ਉੱਤੇ ਸ਼ੋਕ ਵਜੋਂ ਰਾਜਧਾਨੀ ਦਿੱਲੀ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ’ਤੇ ਲੱਗੇ ਤਿਰੰਗੇ ਝੰਡੇ ਅੱਧੇ ਲਹਿਰਾਏ ਗਏ। ਇਸ ਤੋਂ ਪਹਿਲਾਂ ਉਨ੍ਹਾਂ ਦੀ ਰਿਹਾਇਸ਼ 7 ਕੌਟਿੱਲਿਆ ਮਾਰਗ ਕੇਂਦਰੀ ਦਿੱਲੀ ਤੋਂ ਅਰਜਨ ਸਿੰਘ ਦੀ ਮ੍ਰਿਤਕ ਦੇਹ ਨੂੰ ਤਿਰੰਗੇ ਵਿੱਚ ਲਪੇਟ ਕੇ ਇੱਕ ਤੋਪ ਵਾਲੀ ਗੱਡੀ ਰਾਹੀਂ ਬਰਾੜ ਸਕੁਏਅਰ ਲਿਆਂਦਾ ਗਿਆ। ਇਸ ਮੌਕੇ ਮੁਲਕ ਦੀ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਤੇ ਫ਼ੌਜ ਦੇ ਤਿੰਨਾਂ ਅੰਗਾਂ ਦੇ ਮੁਖੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ, ਹਰਵਿੰਦਰ ਸਿੰਘ ਫੂਲਕਾ, ਵਿਧਾਇਕ ਜਰਨੈਲ ਸਿੰਘ ਤੇ ਸੁਰਿੰਦਰ ਸਿੰਘ ਕਮਾਂਡੋ, ਮਨਜੀਤ ਸਿੰਘ ਜੀ.ਕੇ. ਤੇ ਮਨਜਿੰਦਰ ਸਿੰਘ ਸਿਰਸਾ, ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ, ਅਦਾਕਾਰਾ ਮੰਦਿਰਾ ਬੇਦੀ ਤੇ ਹੋਰ ਅਧਿਕਾਰੀ, ਸਿਆਸੀ ਆਗੂ, ਰਿਸ਼ਤੇਦਾਰ ਅਤੇ ਦੋਸਤ ਮਿੱਤਰ ਹਾਜ਼ਰ ਸਨ। ਬੀਤੇ ਦਿਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਜਾ ਕੇ ਜੰਗ ਦੇ ਨਾਇਕ ਨੂੰ ਸ਼ਰਧਾਂਜਲੀ ਭੇਟ ਕੀਤੀ ਸੀ। ਸ੍ਰੀ ਅਰਜਨ ਸਿੰਘ ਦੇਸ਼ ਦੇ ਪਹਿਲੇ ਅਜਿਹੇ ਫ਼ੌਜੀ ਅਧਿਕਾਰੀ ਸਨ ਜਿਨ੍ਹਾਂ ਨੂੰ ਹਵਾਈ ਫ਼ੌਜ ਦੀ ਸਰਵੋਤਮ ਉਪਾਧੀ 5 ਸਿਤਾਰਾ ਏਅਰ ਮਾਰਸ਼ਲ ਨਾਲ ਨਿਵਾਜਿਆ ਗਿਆ ਸੀ। ਇਹ ਉਪਾਧੀ ਥਲ ਸੈਨਾ ਦੇ ਫੀਲਡ ਮਾਰਸ਼ਲ ਦੇ ਬਰਾਬਰ ਹੈ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ