ਮਾਲਿਆ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ

May 02
21:37
2016
ਨਵੀਂ ਦਿੱਲੀ, 2 ਮਈ (ਪੰਜਾਬ ਮੇਲ)- ਦੇਸ਼ ਦੀਆਂ 17 ਸਰਕਾਰੀ ਬੈਂਕਾਂ ਦਾ ਕਰੀਬ 9,000 ਕਰੋੜ ਰੁਪਏ ਦਾ ਕਰਜ਼ ਲੈ ਕੇ ਵਿਦੇਸ਼ ਵਿਚ ਬੈਠੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ ਰਾਜ ਸਕੱਤਰੇਤ ਨੇ ਕਿਹਾ ਕਿ ਉਸ ਨੂੰ ਹਾਲੇ ਤੱਕ ਮਾਲਿਆ ਦਾ ਅਸਤੀਫਾ ਨਹੀਂ ਮਿਲਿਆ ਹੈ। ਪਿਛਲੇ ਦਿਨੀਂ ਸੰਸਦ ਦੀ ਐਥਿਕਸ ਕਮੇਟੀ ਨੇ ਮਾਲਿਆ ਨੂੰ ਮੈਂਬਰਸ਼ਿਪ ਰੱਦ ਕਰਨ ਉੱਤੇ ਆਪਣਾ ਪੱਖ ਰੱਖਣ ਲਈ ਕਿਹਾ ਸੀ ਪਰ ਮਾਲਿਆ ਨੇ ਆਪਣਾ ਪੱਖ ਰੱਖਣ ਦੀ ਥਾਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ।
There are no comments at the moment, do you want to add one?
Write a comment