PUNJABMAILUSA.COM

ਮਿਆਂਮਾਰ ਵਿੱਚ ਦੋ ਪੱਤਰਕਾਰਾਂ ਨੂੰ ਸੱਤ ਸਾਲ ਦੀ ਕੈਦ

ਮਿਆਂਮਾਰ ਵਿੱਚ ਦੋ ਪੱਤਰਕਾਰਾਂ ਨੂੰ ਸੱਤ ਸਾਲ ਦੀ ਕੈਦ

ਮਿਆਂਮਾਰ ਵਿੱਚ ਦੋ ਪੱਤਰਕਾਰਾਂ ਨੂੰ ਸੱਤ ਸਾਲ ਦੀ ਕੈਦ
September 03
21:30 2018

ਯਾਂਗੋਨ,3 ਸਤੰਬਰ (ਪੰਜਾਬ ਮੇਲ)- ਰੋਹਿੰਗੀਆ ਮੁਸਲਮਾਨਾਂ ਦੇ ਕਤਲੇਆਮ ਬਾਰੇ ਰਿਪੋਰਟਿੰਗ ਕਰਨ ਗਏ ਖ਼ਬਰ ਏਜੰਸੀ ਰਾਇਟਰਜ਼ ਦੇ ਦੋ ਪੱਤਰਕਾਰਾਂ ਨੂੰ ਮਿਆਂਮਾਰ ਦੇ ਖ਼ੁਫ਼ੀਆ ਰਾਜਕੀ ਕਾਨੂੰਨ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਸੱਤ ਸਾਲ ਦੀ ਕੈਦ ਸਜ਼ਾ ਸੁਣਾਈ ਗਈ ਹੈ। 32 ਸਾਲਾ ਵਾ ਲੋਨ ਅਤੇ ਕਾਇ ਸੋਈ ਓ (28) ਨੂੰ ਪਿਛਲੇ ਸਾਲ ਦਸੰਬਰ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਜੋ ਉਦੋਂ ਤੋਂ ਹੀ ਯਾਂਗੋਨ ਦੀ ਇੰਸੀਨ ਜੇਲ੍ਹ ਵਿੱਚ ਬੰਦ ਹਨ। ਪਿਛਲੇ ਸਾਲ ਮਿਆਂਮਾਰ ਦੇ ਸੁਰੱਖਿਆ ਦਸਤਿਆਂ ਨੇ ਰਖਾਇਨ ਸੂਬੇ ਵਿੱਚ ਘੱਟਗਿਣਤੀ ਰੋਹਿੰਗੀਆ ਭਾਈਚਾਰੇ ਦਾ ਵੱਡੇ ਪੱਧਰ ’ਤੇ ਕਤਲੇਆਮ ਚਲਾਇਆ ਸੀ ਜਿਸ ਕਰ ਕੇ ਕਰੀਬ 7 ਲੱਖ ਰੋਹਿੰਗੀਆ ਲੋਕਾਂ ਨੂੰ ਘਰ ਬਾਰ ਛੱਡ ਕੇ ਬੰਗਲਾਦੇਸ਼ ਵਿੱਚ ਸ਼ਰਨ ਲੈਣੀ ਪਈ।
ਦੋਵੇਂ ਪੱਤਰਕਾਰਾਂ ਨੇ ਆਪਣੇ ’ਤੇ ਲਗਾਏ ਦੋਸ਼ਾਂ ਦਾ ਖੰਡਨ ਕਰਦਿਆਂ ਕਿਹਾ ਸੀ ਕਿ ਪਿਛਲੇ ਸਾਲ ਸਤੰਬਰ ਵਿੱਚ ਰਖਾਇਨ ਦੇ ਪਿੰਡ ਇਨ ਡਿਨ ਵਿੱਚ ਦਸ ਰੋਹਿੰਗੀਆ ਮੁਸਲਮਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਮੌਤ ਦੇ ਘਾਟ ਉਤਾਰਨ ਦੀ ਘਟਨਾ ਬਾਰੇ ਰਿਪੋਰਟ ਪ੍ਰਕਾਸ਼ਿਤ ਕਰਨ ਤੋਂ ਬਾਅਦ ਉਨ੍ਹਾਂ ਨੂੰ ਝੂਠੇ ਕੇਸ ਵਿੱਚ ਫਸਾ ਦਿੱਤਾ ਗਿਆ। ਪੁਲੀਸ ਨੇ ਉਨ੍ਹਾਂ ਨੂੰ ਯਾਂਗੋਨ ਵਿੱਚ ਖਾਣੇ ’ਤੇ ਸੱਦ ਕੇ ਗ੍ਰਿਫ਼ਤਾਰ ਕਰ ਲਿਆ ਸੀ। ਪੱਤਰਕਾਰ ਕਾਇ ਨੇ ਕਿਹਾ ‘‘ਸਰਕਾਰ ਸਾਨੂੰ ਜੇਲ੍ਹ ’ਚ ਡੱਕ ਸਕਦੀ ਹੈ ਪਰ…ਲੋਕਾਂ ਦੇ ਕੰਨ ਤੇ ਅੱਖਾਂ ਬੰਦ ਨਹੀਂ ਕਰਨੀਆਂ ਚਾਹੀਦੀਆਂ।’’
ਰਾਇਟਰਜ਼ ਦੇ ਮੁੱਖ ਸੰਪਾਦਕ ਸਟੀਫਨ ਜੇ ਐਡਲਰ ਨੇ ਇਕ ਬਿਆਨ ਵਿੱਚ ਕਿਹਾ ਕਿ ਇਹ ਫ਼ੈਸਲਾ ਪ੍ਰੈਸ ਦੀ ਜ਼ੁਬਾਨਬੰਦੀ ਕਰਾਉਣ ਦਾ ਹਰਬਾ ਹੈ। ਇਸੇ ਦੌਰਾਨ ਸੰਯੁਕਤ ਰਾਸ਼ਟਰ ਦੇ ਹੱਕਾਂ ਬਾਰੇ ਬਣੇ ਨਵੀਂ ਮੁਖੀ ਮਿਸ਼ੇਲ ਬੈਸ਼ਲੈੱਟ ਨੇ ਦੋਵੇਂ ਪੱਤਰਕਾਰਾਂ ਦੀ ਫੌਰੀ ਰਿਹਾਈ ਦੀ ਮੰਗ ਕੀਤੀ ਹੈ। ਿੲਹੋ ਮੰਗ ਬਰਤਾਨੀਆਂ ਨੇ ਵੀ ਦੁਹਰਾਈ ਹੈ। -ਏਐਫਪੀ
ਸੂ ਕੀ ਦੇ ਅਕਸ ਦੇ ਚੀਥੜੇ ਉੱਡੇ
ਯਾਂਗੋਨ: ਦੋ ਪੱਤਰਕਾਰਾਂ ਨੂੰ ਸਜ਼ਾ ਸੁਣਾਉਣ ਦੇ ਫ਼ੈਸਲਾ ਆਉਣ ਨਾਲ ਅਧਿਕਾਰਾਂ ਦੀ ਅਲੰਬਰਦਾਰ ਵਜੋਂ ਨੋਬੇਲ ਪੁਰਸਕਾਰ ਜੇਤੂ ਆਂਗ ਸਾਂ ਸੂ ਕੀ ਦੇ ਅਕਸ ਦੇ ਚੀਥੜੇ ਉਡ ਗਏ ਹਨ। ਸੂ ਕੀ ਕਿਸੇ ਵੇਲੇ ਪ੍ਰੈੱਸ ਦੀ ਆਜ਼ਾਦੀ ਦੀਆਂ ਵੱਡੀਆਂ ਵੱਡੀਆਂ ਗੱਲਾਂ ਕਰਦੀ ਹੁੰਦੀ ਸੀ ਤੇ ਪੱਛਮੀ ਮੀਡੀਆ ਵਿੱਚ ਉਸ ਦੇ ਬੜੇ ਸੋਹਲੇ ਗਾਏ ਜਾਂਦੇ ਸਨ ਪਰ ਹੁਣ ਉਸ ਦੇ ਆਲੋਚਕਾਂ ਦਾ ਕਹਿਣਾ ਹੈ ਕਿ ਉਸ ਨੇ ਰੋਹਿੰਗੀਆ ਮੁਸਲਮਾਨਾਂ ਦੇ ਕਤਲੇਆਮ ਵੇਲੇ ਚੁੱਪ ਵੱਟੀ ਰੱਖੀ। ਜਦੋਂ ਮਿਆਂਮਾਰ ਦੀ ਫ਼ੌਜੀ ਹਕੂਮਤ ਨੇ ਉਸ ਨੂੰ ਲੰਮਾ ਸਮਾਂ ਘਰ ’ਚ ਨਜ਼ਰਬੰਦ ਕੀਤਾ ਹੋਇਆ ਸੀ ਤਾਂ ਮੀਡੀਆ ਰਾਹੀਂ ਹੀ ਉਸ ਦੀ ਆਵਾਜ਼ ਬਾਕੀ ਦੁਨੀਆਂ ਤੱਕ ਪੁੱਜਦੀ ਸੀ। ਸੂ ਕੀ ਦੇ ਵਤੀਰੇ ਦੀ ਉਸ ਦੇ ਕੁਝ ਪੁਰਾਣੇ ਸਾਥੀਆਂ ਨੇ ਵੀ ਨੁਕਤਾਚੀਨੀ ਕੀਤੀ ਹੈ। ਪਿਛਲੇ ਹਫ਼ਤੇ ਯੂਐਨ ਦੇ ਤਫ਼ਤੀਸ਼ਕਾਰਾਂ ਨੇ ਇਕ ਰਿਪੋਰਟ ਜਾਰੀ ਕਰ ਕੇ ਆਖਿਆ ਸੀ ਕਿ ਰੋਹਿੰਗੀਆ ਖ਼ਿਲਾਫ਼ ‘ਨਸਲਕੁਸ਼ੀ ਦੇ ਇਰਾਦੇ’ ਨਾਲ ਮੁਹਿੰਮ ਚਲਾਈ ਗਈ ਸੀ। ਇਸ ਦੌਰਾਨ ਰਿਪੋਰਟਰਜ਼ ਵਿਦਾਊਟ ਬਾਰਡਰਜ਼ ਨੇ ਆਂਗ ਸਾਂ ਸੂ ਕੀ ਤੋਂ ਦੋਵੇਂ ਪੱਤਰਕਾਰ ਰਿਹਾਅ ਕਰਨ ਦੀ ਮੰਗ ਕੀਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article