PUNJABMAILUSA.COM

ਮਿਉਂਸਿਪਲ ਚੋਣਾਂ : ਕਾਂਗਰਸ ਨੇ ਕੀਤਾ ਕਲੀਨ ਸਪੀਵ

ਮਿਉਂਸਿਪਲ ਚੋਣਾਂ : ਕਾਂਗਰਸ ਨੇ ਕੀਤਾ ਕਲੀਨ ਸਪੀਵ

ਮਿਉਂਸਿਪਲ ਚੋਣਾਂ : ਕਾਂਗਰਸ ਨੇ ਕੀਤਾ ਕਲੀਨ ਸਪੀਵ
December 17
22:17 2017

ਚੰਡੀਗੜ੍ਹ, 17 ਦਸੰਬਰ (ਪੰਜਾਬ ਮੇਲ)- ਕਾਂਗਰਸ ਪਾਰਟੀ ਨੇ ਤਿੰਨ ਨਗਰ ਨਿਗਮਾਂ ਪਟਿਆਲਾ, ਅੰਮ੍ਰਿਤਸਰ ਅਤੇ ਜਲੰਧਰ ਅਤੇ 32 ਨਗਰ ਕੌਂਸਲਰਾਂ/ਨਗਰ ਪੰਚਾਇਤਾਂ ਦੀਆਂ ਚੋਣਾਂ ਵਿੱਚ ਅੱਜ ਹੂੰਝਾ ਫੇਰੂ ਜਿੱਤ ਹਾਸਲ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਿਉਂਸਿਪਲ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ 414 ਵਾਰਡਾਂ ਵਿੱਚੋਂ ਕਾਂਗਰਸ ਪਾਰਟੀ ਨੇ 276, ਅਕਾਲੀ ਦਲ ਨੇ 37, ਭਾਜਪਾ ਨੇ 15, ਆਜ਼ਾਦ ਨੇ 94 ਅਤੇ ਆਮ ਆਦਮੀ ਪਾਰਟੀ ਨੇ ਭੁਲੱਥ ਦੇ ਇਕ ਵਾਰਡ ਵਿੱਚ ਜਿੱਤ ਪ੍ਰਾਪਤ ਕੀਤੀ ਹੈ। ਕਾਂਗਰਸ ਪਾਰਟੀ ਨੇ ਪਟਿਆਲਾ ਦੇ 60 ਵਾਰਡਾਂ ਵਿੱਚੋਂ 59 ’ਤੇ ਜਿੱਤ ਹਾਸਲ ਕੀਤੀ ਹੈ। ਜਲੰਧਰ ਦੇ 80 ਵਾਰਡਾਂ ਵਿੱਚੋਂ ਕਾਂਗਰਸ ਦੇ 66, ਭਾਜਪਾ ਦੇ 8, ਅਕਾਲੀ ਦਲ ਦੇ 4 ਅਤੇ ਦੋ ਆਜ਼ਾਦ ਉਮੀਦਵਾਰ ਜਿੱਤੇ ਹਨ। ਅੰਮ੍ਰਿਤਸਰ ਦੇ 85 ਵਾਰਡਾਂ ’ਚੋਂ ਕਾਂਗਰਸ ਨੂੰ 64, ਅਕਾਲੀ ਦਲ-ਭਾਜਪਾ ਨੂੰ 13 ਅਤੇ 8 ਆਜ਼ਾਦ ਉਮੀਦਵਾਰਾਂ ਨੂੰ ਜਿੱਤ ਹਾਸਲ ਹੋਈ ਹੈ। ਬੇਗੋਵਾਲ ਅਤੇ ਭੋਗਪੁਰ ਵਿੱਚ ਅਕਾਲੀ ਦਲ ਚੋਣ ਜਿੱਤ ਗਿਆ ਹੈ। ਬਲਾਚੌਰ ਤੇ ਚੀਮਾ ਮੰਡੀ ਵਿੱਚ ਕਰੀਬ ਸਾਰੇ ਆਜ਼ਾਦ ਉਮੀਦਵਾਰ ਜਿੱਤੇ ਹਨ ਅਤੇ ਇਨ੍ਹਾਂ ਦੀ ਜਿੱਤ ਨੂੰ ਲੈ ਕੇ ਵੱਖ ਵੱਖ ਪਾਰਟੀਆਂ ਵੱਲੋਂ ਆਪੋ ਆਪਣੀ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਕੁਝ ਥਾਵਾਂ ’ਤੇ ਬੂਥਾਂ ਉਪਰ ਕਬਜ਼ਿਆਂ ਅਤੇ ਗੜਬੜ ਦੀਆਂ ਰਿਪੋਰਟਾਂ ਤੋਂ ਇਲਾਵਾ ਵੋਟਾਂ ਪਾਉਣ ਅਤੇ ਨਤੀਜੇ ਐਲਾਨਣ ਦਾ ਅਮਲ ਅਮਨ ਅਮਾਨ ਨਾਲ ਸਿਰੇ ਚੜ੍ਹ ਗਿਆ। ਘੱਗਾ ਦੇ ਇਕ ਬੂਥ ’ਤੇ ਵੋਟ ਪਾਉਣ ਆਇਆ ਬਜ਼ੁਰਗ ਮਹਿੰਦਰ ਸਿੰਘ ਦਮ ਤੋੜ ਗਿਆ। ਸਭ ਤੋਂ ਵੱਧ ਵੋਟਾਂ 92.22 ਫ਼ੀਸਦੀ ਚੀਮਾ ਮੰਡੀ ’ਚ ਪਈਆਂ ਜਦਕਿ ਸਭ ਤੋਂ ਘੱਟ 51 ਫ਼ੀਸਦੀ ਵੋਟਾਂ ਅੰਮ੍ਰਿਤਸਰ ਨਗਰ ਨਿਗਮ ਵਿੱਚ ਪਈਆਂ। ਬੂਥਾਂ ’ਤੇ ਕਬਜ਼ੇ ਕੀਤੇ ਜਾਣ ਕਰਕੇ ਅਕਾਲੀ-ਭਾਜਪਾ ਗਠਜੋੜ ਨੇ ਪਟਿਆਲਾ ਨਿਗਮ ਚੋਣਾਂ ਦਾ ਬਾਈਕਾਟ ਕੀਤਾ। ਪਟਿਆਲਾ ਦੇ ਇਕ ਵਾਰਡ ਵਿੱਚ ਵੋਟਿੰਗ ਮਸ਼ੀਨ ਖ਼ਰਾਬ ਹੋਣ ਕਰਕੇ ਇਸ ’ਚ ਮੁੜ ਵੋਟਾਂ ਪੁਆਈਆਂ ਜਾਣਗੀਆਂ। ਨਗਰ ਨਿਗਮ ਅੰਮ੍ਰਿਤਸਰ ਵਿੱਚ ਸਭ ਤੋਂ ਘੱਟ 51 ਫ਼ੀਸਦੀ, ਪਟਿਆਲਾ ਵਿੱਚ 62.22 ਫ਼ੀਸਦੀ, ਜਲੰਧਰ ਵਿੱਚ 57.2 ਫ਼ੀਸਦੀ ਵੋਟਾਂ ਪਈਆਂ। ਨਗਰ ਨਿਗਮਾਂ ਦੇ ਮੁਕਾਬਲੇ ਮਿਉਂਸਿਪਲ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿੱਚ ਲੋਕਾਂ ਨੇ ਵੱਧ ਦਿਲਚਸਪੀ ਦਿਖਾਈ ਤੇ ਰਿਕਾਰਡ ਵੋਟਾਂ ਪਾਈਆਂ। ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਅਤੇ ਆਮ ਆਦਮੀ ਪਾਰਟੀ ਨੇ ਸਥਾਨਕ ਇਕਾਈਆਂ ਦੀਆਂ ਚੋਣਾਂ ਵਿੱਚ ਕਥਿਤ ਤੌਰ ’ਤੇ ਧਾਂਦਲੀਆਂ ਦੇ ਦੋਸ਼ ਲਾਉਂਦਿਆਂ ਕਿਹਾ ਹੈ ਕਿ ਕਾਂਗਰਸ ਨੇ ਚੋਣ ਅਮਲ ਨੂੰ ਹਾਈਜੈਕ ਕਰ ਲਿਆ। ਕਾਂਗਰਸ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article