PUNJABMAILUSA.COM

ਮਿਲਪੀਟਸ ਵਿਖੇ ਸਿੱਖ ਯੂਥ ਕੀਰਤਨ ਦਰਬਾਰ ਮਨਾਇਆ

ਮਿਲਪੀਟਸ ਵਿਖੇ ਸਿੱਖ ਯੂਥ ਕੀਰਤਨ ਦਰਬਾਰ ਮਨਾਇਆ

ਮਿਲਪੀਟਸ ਵਿਖੇ ਸਿੱਖ ਯੂਥ ਕੀਰਤਨ ਦਰਬਾਰ ਮਨਾਇਆ
March 15
10:10 2017

Milpitas-1ਮਿਲਪੀਟਸ, 15 ਮਾਰਚ (ਪੰਜਾਬ ਮੇਲ)- ਗੁਰਦੁਆਰਾ ਸਾਹਿਬ ਸਿੰਘ ਸਭਾ ਬੇ-ਏਰੀਆ ਮਿਲਪੀਟਸ ਵਿਖੇ ਪੰਜਵਾਂ ਆਈ.ਜੀ.ਓ.ਐੱਸ. ਸਿੱਖ ਯੂਥ ਕੀਰਤਨ ਦਰਬਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿਚ ਸਮੁੱਚੇ ਬੇ-ਏਰੀਏ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕੀਤਾ ਗਿਆ।
ਆਈ.ਜੀ.ਓ.ਐੱਸ. (ਇੰਸਟੀਚਿਊਟ ਆਫ਼ ਗੁਰਮਤਿ ਗਿਆਨ ਆਨਲਾਇਨ ਸਟੱਡੀਜ਼) ਮਿਲਪੀਟਸ ਵਿਖੇ ਹਰ ਮਹੀਨੇ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾਂਦਾ ਹੈ, ਜਿਸ ਵਿਚ ਸਮੁੱਚੇ ਬੇ-ਏਰੀਏ ਦੇ ਵਿਦਿਆਰਥੀ ਸ਼ਬਦ ਗਾਇਨ ਪੇਸ਼ ਕਰਦੇ ਹਨ। ਇੰਸਟੀਚਿਊਟ ਵਲੋਂ ਹਰ ਮਹੀਨੇ ਇਸੇ ਸਮਾਗਮ ਦੌਰਾਨ ਕਿਸੇ ਇਕ ਵਿਦਵਾਨ ਕੀਰਤਨਕਾਰ ਨੂੰ ਬੁਲਾਇਆ ਜਾਂਦਾ ਹੈ ਅਤੇ ਉਸ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਂਦਾ ਹੈ। ਇਸ ਵਾਰ ਇਹ ਕੀਰਤਨ ਦਰਬਾਰ ਹੋਲੇ-ਮਹੱਲੇ ਨੂੰ ਸਮਰਪਿਤ ਸੀ। ਕੀਰਤਨ ਦਰਬਾਰ ਦਾ ਆਰੰਭ ਬੱਚਿਆਂ ਦੁਆਰਾ ਰਹਿਰਾਸ ਸਾਹਿਬ ਦੇ ਪਾਠ ਨਾਲ ਕੀਤਾ ਗਿਆ। ਉਪਰੰਤ ਪ੍ਰੋ. ਦਲਬੀਰ ਸਿੰਘ ਜੀ ਦੁਆਰਾ ਰਾਗ ਬਸੰਤ ਦਾ ਗਾਇਨ ਕੀਤਾ ਗਿਆ। ਉਨ੍ਹਾਂ ਸ਼ਬਦ ਗਾਇਨ ਪੇਸ਼ ਕਰਦਿਆਂ ਬਸੰਤ ਰਾਗ ਦੇ ਵੱਖ-ਵੱਖ ਰਾਗ ਪ੍ਰਕਾਰਾਂ ਦਾ ਗਾਇਨ ਕੀਤਾ ਅਤੇ ਸਮੂਹ ਵਿਦਿਆਰਥੀਆਂ ਨੂੰ ਉਨ੍ਹਾਂ ਰਾਗਾਂ ਦੀ ਜਾਣਕਾਰੀ ਵੀ ਦਿੱਤੀ। ਡਾ. ਪ੍ਰਿਤਪਾਲ ਸਿੰਘ ਅਤੇ ਸ. ਜਸਵੰਤ ਸਿੰਘ ਹੋਠੀ ਵੱਲੋਂ ਪ੍ਰੋ. ਦਲਬੀਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪ੍ਰੋ. ਸਾਹਿਬ ਪਿਛਲੇ 30 ਸਾਲਾਂ ਤੋਂ ਲਗਾਤਾਰ ਬੱਚਿਆਂ ਨੂੰ ਗੁਰਮਤਿ ਸੰਗੀਤ ਦੀ ਸਿੱਖਿਆ ਦਿੰਦੇ ਆ ਰਹੇ ਹਨ। ਉਪਰੰਤ ਭਾਈ ਮਨਜੀਵ ਸਿੰਘ, ਭਾਈ ਗੋਪਾਲ ਸਿੰਘ ਅਤੇ ਭਾਈ ਰਵਿੰਦਰ ਸਿੰਘ (ਨਿਊਜਰਸੀ) ਵਲੋਂ ਬਸੰਤ ਰਾਗ ਵਿਚ ਸ਼ਬਦ ਗਾਇਨ ਕੀਤਾ ਗਿਆ। ਬਾਅਦ ਵਿਚ ਬੱਚਿਆਂ ਦੁਆਰਾ ਮਨੋਹਰ ਰਸਨਾਂ ਵਿਚ ਸ਼ਬਦ ਕੀਰਤਨ ਕੀਤਾ ਗਿਆ ਅਤੇ ਸ਼ਬਦ ਕੀਰਤਨ ਦਰਬਾਰ ਦੀ ਸਮਾਪਤੀ ਕੀਤੀ ਗਈ। ਇਸ ਮੌਕੇ ਮਿਸੀਸਿਪੀ ਸਟੇਟ ਤੋਂ ਵਿਦਿਆਰਥੀਆਂ ਨੇ ਸਿੱਖ ਧਰਮ ਦੀ ਜਾਣਕਾਰੀ ਲਈ ਗੁਰਦੁਆਰਾ ਸਾਹਿਬ ਵਿਸ਼ੇਸ਼ ਸ਼ਿਰਕਤ ਕੀਤੀ। ਉਨ੍ਹਾਂ ਨੇ ਲਾਇਬ੍ਰੇਰੀ ‘ਚ ਬੈਠ ਕੇ ਸਿੱਖ ਧਰਮ ਅਤੇ ਗੁਰਬਾਣੀ ਸਬੰਧੀ ਪੁਸਤਕਾਂ ਦਾ ਅਧਿਐਨ ਕੀਤਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article