PUNJABMAILUSA.COM

ਮਿਲਪੀਟਸ ਵਿਚ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ‘ਤੇ ਕਾਂਗਰਸ ਵੂਮੈਨ ਨਾਲ ਵਿਸ਼ੇਸ਼ ਮੁਲਾਕਾਤ

 Breaking News

ਮਿਲਪੀਟਸ ਵਿਚ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ‘ਤੇ ਕਾਂਗਰਸ ਵੂਮੈਨ ਨਾਲ ਵਿਸ਼ੇਸ਼ ਮੁਲਾਕਾਤ

ਮਿਲਪੀਟਸ ਵਿਚ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ‘ਤੇ ਕਾਂਗਰਸ ਵੂਮੈਨ ਨਾਲ ਵਿਸ਼ੇਸ਼ ਮੁਲਾਕਾਤ
December 20
10:25 2017

ਮਿਲਪੀਟਸ, 20 ਦਸੰਬਰ (ਬਲਵਿੰਦਰਪਾਲ ਸਿੰਘ ਖਾਲਸਾ/ਪੰਜਾਬ ਮੇਲ)- ਸਾਨ ਫਰਾਂਸਿਸਕੋ ਬੇਅ ਏਰੀਏ ਦੇ ਸ਼ਹਿਰ ਮਿਲਪੀਟਸ ਵਿਚ ਅਮਰੀਕਨ ਸਿੱਖ ਕਾਕਸ ਕਮੇਟੀ ਵੱਲੋਂ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਮਨਾਇਆ ਗਿਆ, ਜਿਸ ਵਿਚ ਏਸ਼ੀਅਨ ਮੁਲਕਾਂ ਵਿਚ ਮਨੁੱਖੀ ਹੱਕਾਂ ‘ਤੇ ਪੈ ਰਹੇ ਵੱਡੇ ਡਾਕੇ ਅਤੇ ਹੋ ਰਹੇ ਜ਼ੁਲਮੋ-ਤਸ਼ੱਦਦ ਅਤੇ ਅੱਤਿਆਚਾਰਾਂ ਬਾਰੇ ਗਹਿਰੀ ਵਿਚਾਰ-ਚਰਚਾ ਕੀਤੀ ਗਈ। ਅਮਰੀਕੀ ਕਾਂਗਰਸ ਵੂਮੈਨ ਜੋ ਲੋਫ਼ਗ੍ਰੇਨ (ਡੈਮੋਕਰੈਟਿਕ ਪਾਰਟੀ), ਨੇ ਉਚੇਚੇ ਤੌਰ ‘ਤੇ ਇਸ ਸਮਾਗਮ ‘ਚ ਸ਼ਿਰਕਤ ਕੀਤੀ। ਉਨ੍ਹਾਂ ਮੁੱਖ ਬੁਲਾਰੇ ਵਜੋਂ ਆਪਣੇ ਭਾਸ਼ਣ ‘ਚ ਮਿਆਂਮਾਰ-ਬਰਮਾ, ਭਾਰਤ ਤੇ ਹੋਰ ਦੇਸ਼ਾਂ ‘ਚ ਹੋ ਰਹੇ ਮਨੁੱਖੀ ਘਾਣ ਬਾਰੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਭਾਰਤ, ਪਾਕਿ, ਕੰਬੋਡੀਆ ਅਤੇ ਮਿਆਂਮਾਰ ਤੇ ਹੋਰਨਾਂ ਏਸ਼ੀਆਈ ਮੁਲਕਾਂ ‘ਚ ਘੱਟ ਗਿਣਤੀ ਲੋਕਾਂ ‘ਤੇ ਰਹੇ ਹਮਲੇ ਅਤਿ ਮੰਦਭਾਗੀਆਂ ਘਟਨਾਵਾਂ ਹਨ। ਉਨ੍ਹਾਂ ਕਿਹਾ ਕਿ ਘੱਟ ਗਿਣਤੀ ਲੋਕਾਂ ‘ਤੇ ਹੋ ਰਹੇ ਅੱਤਿਆਚਾਰਾਂ ਲਈ ਉਹ ਉਨ੍ਹਾਂ ਦੇ ਨਾਲ ਹਨ ਅਤੇ ਇਸ ਸਬੰਧੀ ਉਹ ਹਮੇਸ਼ਾਂ ਆਵਾਜ਼ ਉਠਾਉਂਦੇ ਰਹਿਣਗੇ। ਉਨ੍ਹਾਂ ਮੀਟਿੰਗ ‘ਚ ਮੌਜੂਦ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਹ ਏਸ਼ੀਆਈ ਦੇਸ਼ਾਂ ‘ਚ ਹੋ ਰਹੇ ਮਨੁੱਖੀ ਹੱਕਾਂ ਦੀ ਰਾਖੀ ‘ਤੇ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਮਰੀਕਨ ਸੰਸਦ ‘ਚ ਅਹਿਮ ਮੁੱਦੇ ਨੂੰ ਉਠਾਉਣਗੇ।
ਸਮਾਗਮ ਵਿਚ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਅਤੇ ਹੋਰਨਾਂ ਸਿੱਖਾਂ ਵੱਲੋਂ ਜੋ ਲੋਫ਼ਗ੍ਰੇਨ ਨਾਲ ਮੁਲਾਕਾਤ ਦੌਰਾਨ ਸਿੱਖ ਕੌਮ ਨੂੰ ਦਰਪੇਸ਼ ਮੁਸ਼ਕਿਲਾਂ ‘ਤੇ ਅਹਿਮ ਵਿਚਾਰਾਂ ਵੀ ਸਾਂਝੀਆਂ ਕੀਤੀਆਂ। ਉਨ੍ਹਾਂ ਇਸ ਮੌਕੇ ਅਮਰੀਕੀ ਸਿੱਖਾਂ ਖਿਲਾਫ਼ ਹੋਰ ਰਹੀਆਂ ਹਿੰਸਕ ਵਾਰਦਾਤਾਂ ਖਿਲਾਫ਼ ਅਮਰੀਕੀ ਪ੍ਰਸ਼ਾਸਨ ਪਾਸ ਯੋਗ ਕਾਰਵਾਈ ਦੀ ਮੰਗ ਕੀਤੀ ।
ਅਮਰੀਕਨ ਸਿੱਖ ਕਾਕਸ ਕਮੇਟੀ ਦੇ ਬੁਲਾਰੇ ਹਰਪੀਤ ਸਿੰਘ ਸੰਧੂ ਨੇ ਜਦ ਇੰਗਲੈਂਡ ਦੇ ਜੰਮਪਲ ਜੁਗਰਾਜ ਸਿੰਘ ਜੱਗੀ ਦੀ ਨਾਜਾਇਜ਼ ਹਿਰਾਸਤ ਬਾਰੇ ਗੱਲ ਕਰਦਿਆਂ ਕਿਹਾ ਕਿ ਕਾਕਸ ਦੇ ਚੇਅਰਮੈਨ ਜੌਹਨ ਗੈਰਾਮੰਡੀ ਨੇ ਪਹਿਲਾਂ ਹੀ ਸਟੇਟ ਵਿਭਾਗ ਨਾਲ ਇਸ ਗੰਭੀਰ ਮਾਮਲੇ ‘ਤੇ ਲਿਖਤੀ ਰਿਪੋਰਟ ਕੀਤੀ ਹੈ, ਤਾਂ ਜੋ ਲੋਫਗ੍ਰੇਨ ਨੇ ਕਿਹਾ ਕਿ ਅਸੀਂ ਕਾਂਗਰਸ ਵਾਲੇ ਤੇ ਸੈਨੇਟਰ ਭਾਵੇਂ ਸਿੱਧੇ ਤੌਰ ‘ਤੇ ਕਿਸੇ ਦੇਸ਼ ਨਾਲ ਟਕਰਾਓ ਵਿਚ ਨਹੀਂ ਪੈਂਦੇ, ਬਲਕਿ ਸਟੇਟ ਵਿਭਾਗ ਰਾਹੀਂ ਸਾਰੇ ਕਾਰਜ ਹੁੰਦੇ ਹਨ ਪਰ ਫਿਰ ਵੀ ਤੁਸੀਂ ਸਿੱਧੇ ਮੇਰੇ ਨਾਲ ਵਾਸ਼ਿੰਗਟਨ ਮਿਲਕੇ ਇਸ ਬਾਰੇ ਗੱਲ ਕਰਿਓ, ਅਸੀਂ ਇਸ ਬਾਰੇ ਹੋਰ ਬਹੁਤ ਕੁਝ ਕਰ ਸਕਦੇ ਹਾਂ।
ਏ.ਜੀ.ਪੀ.ਸੀ. ਦੇ ਪ੍ਰਧਾਨ ਸ. ਜਸਵੰਤ ਸਿੰਘ ਹੋਠੀ ਅਤੇ ਕੋਆਰਡੀਨੇਟਰ ਸ. ਪ੍ਰਿਤਪਾਲ ਸਿੰਘ ਅਤੇ ਅਮਰੀਕਨ ਸਿੱਖ ਕਾਂਗਰੇਸ਼ਨਲ ਕਾਕਸ ਕਮੇਟੀ ਦੇ ਮੁੱਖ ਬੁਲਾਰੇ ਸ. ਹਰਪ੍ਰੀਤ ਸਿੰਘ ਸੰਧੂ ਨੇ ਏਸ਼ੀਆ ਦੇ ਉਕਤ ਮੁਲਕਾਂ ‘ਚ ਹੋ ਰਹੇ ਮਨੁੱਖੀ ਅਧਿਕਾਰਾਂ ਦੇ ਘਾਣ ਤੋਂ ਇਲਾਵਾ ਸਿੱਖ ਕਾਕਸ ਦੁਆਰਾ ਸਿੱਖਾਂ ਖਿਲਾਫ਼ ਹੋਈਆਂ ਹਿੰਸਕ ਘਟਨਾਵਾਂ ਵਿਰੁੱਧ ਆਪਣੀ ਗੱਲਬਾਤ ਲੋਫਗ੍ਰੇਨ ਸਾਹਮਣੇ ਰੱਖੀ। ਉਨ੍ਹਾਂ ਇਸ ਮੌਕੇ ਏਸ਼ੀਆਈ ਮੁਲਕਾਂ ਵਿਚ ਹੋ ਰਹੇ ਮਨੁੱਖੀ ਅਧਿਕਾਰਾਂ ਦੇ ਘਾਣ ‘ਤੇ ਗਹਿਰੀ ਚਿੰਤਾ ਜ਼ਾਹਿਰ ਕੀਤੀ ਅਤੇ ਕਿਹਾ ਕਿ ਮਾਹੌਲ ਵਿਗਾੜਨ ਜਾਂ ਫ਼ਿਰ ਆਪਣੇ ਆਪ ਨੂੰ ਉੱਚਾ ਸਾਬਿਤ ਕਰਨ ਲਈ ਘੱਟ ਗਿਣਤੀਆਂ ਨੂੰ ਹਿੰਸਾ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ, ਜਿਸ ਸਬੰਧੀ ਅਹਿਮ ਕਦਮ ਉਠਾਉਣਾ ਅਤਿ ਜ਼ਰੂਰੀ ਹੈ।
ਕਾਂਗਰਸ ਮੈਂਬਰ ‘ਜੋ ਲੋਫ਼ਗ੍ਰੇਨ’ ਨੇ ਭਰੋਸਾ ਜ਼ਾਹਿਰ ਕੀਤਾ ਹੈ ਕਿ ਉਹ ਮਨੁੱਖੀ ਅਧਿਕਾਰਾਂ ਦੇ ਹੋ ਰਹੇ ਏਸ਼ੀਆਈ ਮੁਲਕਾਂ ‘ਚ ਘਾਣ ਬਾਰੇ ਹਮੇਸ਼ਾਂ ਆਵਾਜ਼ ਬੁਲੰਦ ਕਰਦਿਆਂ ਸਮੇਂ-ਸਮੇਂ ‘ਤੇ ਇਸ ਸਬੰਧੀ ਠੋਸ ਕਾਰਵਾਈ ਅਮਲ ‘ਚ ਲਿਆ ਕੇ ਉਨ੍ਹਾਂ ਦੀ ਰਾਖੀ ਲਈ ਡੱਟਣਗੇ, ਤਾਂ ਜੋ ਕੋਈ ਵੀ ਇਨਸਾਨ ਕਿਸੇ ਤਰ੍ਹਾਂ ਦੀ ਨਾਜਾਇਜ਼ ਹਿੰਸਾ ਦਾ ਸ਼ਿਕਾਰ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਅਮਰੀਕਾ ਦੀ ਤਰੱਕੀ ਤੇ ਉਨਤੀ ‘ਚ ਘੱਟ ਗਿਣਤੀ ਕੌਮਾਂ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ, ਜਿਸ ਦੇ ਉਹ ਉਨ੍ਹਾਂ ਦੇ ਰਿਣੀ ਹਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਜੀਵਨ ਪ੍ਰਦਾਨ ਕਰਨ ਲਈ ਅਜਿਹੇ ਸਮਾਗਮਾਂ ‘ਚ ਹਾਜ਼ਰੀ ਲਗਾ ਕੇ ਮਨੁੱਖੀ ਅਧਿਕਾਰਾਂ ਤੋਂ ਲੋਕਾਂ ਨੂੰ ਜਾਗਰੂਕ ਕਰਦੇ ਰਹਿਣਗੇ। ਉਨ੍ਹਾਂ ਉਕਤ ਸਿੱਖ ਆਗੂਆਂ ਵੱਲੋਂ ਕੀਤੇ ਸਵਾਗਤ ਦਾ ਧੰਨਵਾਦ ਕੀਤਾ। ਮਨੁੱਖੀ ਅਧਿਕਾਰਾਂ ਦੇ ਇਸ ਵਿਸ਼ੇਸ ਸਮਾਗਮ ਨੂੰ ਕਾਮਯਾਬ ਕਰਨ ਵਿਚ ਨੌਜਵਾਨਾਂ ਦਾ ਖਾਸ ਯੋਗਦਾਨ ਰਿਹਾ। ਜਿਨ੍ਹਾਂ ਇਸਦੀ ਰੂਪ-ਰੇਖਾ ਤਿਆਰ ਕਰਨ ਵਿਚ ਵੀ ਹਿੱਸਾ ਪਾਇਆ। ਬੀਬੀ ਪੁਨੀਤ ਕੌਰ ਤੇ ਬੀਬੀ ਗੁਰਬਖਸ਼ ਕੌਰ ਨੇ ਕਾਂਗਰਸ ਵੂਮੈਨ ਨੂੰ ਮਨੁੱਖੀ ਅਧਿਕਾਰਾਂ ਨਾਲ ਸੰਬਧਿਤ ਸੁਆਲ ਵੀ ਪੁੱਛੇ, ਜਿਸਦਾ ਸ਼ਾਨਦਾਰ ਜਵਾਬ ਵੀ ਕਾਂਗਰਸ ਵੂਮੈਨ ਨੇ ਦਿੱਤਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article