PUNJABMAILUSA.COM

ਮਿਸ਼ਨ ਤੰਦਰੁਸਤ ਪੰਜਾਬ; ਐਫ.ਐਸ.ਐਸ.ਏ.ਆਈ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰਜ਼ ਭੋਜਨ ਕਾਰੋਬਾਰ ਵਾਲੇ ਸਥਾਨਾਂ ਵਿਖੇ ਫੂਡ ਸੇਫਟੀ ਬੋਰਡਾਂ ਦਾ ਲੱਗਿਆ ਹੋਣਾ ਯਕੀਨੀ ਬਣਾਉਗੇ

June 30
16:51 2018

ਫੂਡ ਸੇਫਟੀ ਡਿਸਪਲੇਅ ਬੋਰਡਾਂ ਤੋਂ ਉਪਭੋਗਤਾਵਾਂ ਨੂੰ ਭੋਜਨ ਕਾਰੋਬਾਰੀਆਂ ਵੱਲੋਂ ਫੂਡ ਸੇਫਟੀ, ਸਿਹਤ ਤੇ ਤੰਦਰੁਸਤੀ ਲਈ ਅਪਣਾਈਆਂ ਜਾ ਰਹੀਆਂ ਗਤੀਵਿਧੀਆਂ ਦਾ ਪਤਾ ਲੱਗੇਗਾ
ਚੰਡੀਗੜ੍ਹ, 30 ਜੂਨ (ਪੰਜਾਬ ਮੇਲ)- ਮਿਸ਼ਨ ਤੰਦਰੁਸਤ ਪੰਜਾਬ ਨੂੰ ਇੱਕ ਸਫ਼ਲਤਾ ਬਣਾਉਣ ਦੇ ਮੰਤਵ ਨਾਲ ਅੱਗੇ ਵਧਦਿਆਂ ਪੰਜਾਬ ਸਰਕਾਰ ਨੇ ਸਾਰੀਆਂ ਜ਼ਿਲ੍ਹਾਂ ਅਥਾਰਟੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਭੋਜਨ ਕਾਰੋਬਾਰ ਵਾਲੀਆਂ ਥਾਵਾਂ (ਹੋਟਲ, ਰੈਸਟੋਰੈਂਟ, ਫਾਸਟ ਫੂਡ ਵੇਚਣ ਵਾਲੀਆਂ ਦੁਕਾਨਾਂ) ‘ਤੇ ਫੂਡ ਸੇਫਟੀ ਡਿਸਪਲੇਅ ਬੋਰਡਾਂ ਦਾ ਲੱਗਿਆ ਹੋਣਾ ਯਕੀਨੀ ਬਣਾਉਣ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਫੂਡ ਸੇਫਟੀ ਐਂਡ ਸਟੈਡਰਡਜ਼ (ਭੋਜਨ ਕਾਰੋਬਾਰ ਦੀ ਲਾਇਸੰਸਿੰਗ ਅਤੇ ਰਜਿਸਟ੍ਰੇਸ਼ਨ) ਰੈਗੂਲੇਸ਼ਨ ਐਕਟ, 2011 ਦੀਆਂ ਮੌਜੂਦਾ ਸ਼ਰਤਾਂ ਤਹਿਤ ਉਸ ਪ੍ਰਮੁੱਖ ਸਥਾਨ ਵਿਖੇ ਲਾਇਸੰਸ ਦੀ ਅਸਲ ਕਾਪੀ ਹਰ ਸਮੇਂ ਡਿਸਪਲੇਅ ‘ਤੇ ਹੋਣੀ ਲਾਜ਼ਮੀ ਹੈ ਜਿੱਥੇ ਕਿ ਭੋਜਨ ਕਾਰੋਬਾਰੀ ਵੱਲੋਂ ਆਪਣਾ ਕਾਰੋਬਾਰ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ‘ਤੇ ਇਹ ਵੇਖਿਆ ਗਿਆ ਹੈ ਕਿ ਐਫ.ਐਸ.ਐਸ.ਏ.ਆਈ. ਲਾਇਸੰਸ ਨੰਬਰ ਉਪਭੋਗਤਾਵਾਂ ਅੱਗੇ ਪ੍ਰਦਰਸ਼ਿਤ ਨਹੀਂ ਕੀਤਾ ਜਾਂਦਾ।ਇਸ ਤਰ੍ਹਾਂ ਉਪਭੋਗਤਾ ਦੇ ਸਮੁੱਚੇ ਅਨੁਭਵ ਨੂੰ ਬਦਲਣ ਅਤੇ ਭੋਜਨ ਸੁਰੱਖਿਆ ਨੂੰ ਮਜ਼ਬੂਤੀ ਦੇਣ ਲਈ ਪੰਜਾਬ ਸਰਕਾਰ ਨੇ ਜ਼ਿਲ੍ਹਾਂ ਅਥਾਰਟੀਆਂ ਨੂੰ ਭੋਜਨ ਕਾਰੋਬਾਰੀਆਂ ਵੱਲੋਂ ਆਪਣੇ ਅਧਿਕਾਰ ਖੇਤਰ ‘ਚ ਫੂਡ ਸੇਫਟੀ ਡਿਸਪਲੇਅ ਬੋਰਡ ਲਗਾਉਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਬੁਲਾਰੇ ਨੇ ਕਿਹਾ ਕਿ ਫੂਡ ਸੇਫਟੀ ਡਿਸਪਲੇਅ ਬੋਰਡਾਂ ਤੇ ਮਹੱਤਵਪੂਰਨ ਜਾਣਕਾਰੀ ਜਿਵੇਂ ਐਫ.ਐਸ.ਐਸ.ਏ.ਆਈ. ਰਜਿਸਟ੍ਰੇਸ਼ਨ/ਲਾਇਸੰਸ ਨੰਬਰ ਜੋ ਕਿ ਗ੍ਰਾਹਕ ਐਫ.ਐਸ.ਐਸ.ਏ.ਆਈ.(ਫੂਡ ਸੇਫਟੀ ਐਂਡ ਸਟੈਡਰਡਜ਼ ਅਥਾਰਟੀ ਆਫ ਇੰਡੀਆ) ਦੀ ਵੈੱਬਸਾਈਟ ਤੇ ਵੈਰੀਫਾਈ ਕਰ ਸਕਦੇ ਹਨ, ਗ੍ਰਾਹਕਾਂ ਅਤੇ ਭੋਜਨ ਕਾਰੋਬਾਰੀਆਂ ਨੂੰ ਭੋਜਨ ਸੁਰੱਖਿਆ ਅਤੇ ਤੰਦਰੁਸਤੀ ਦੀਆਂ ਲੋੜਾਂ ਦੀ ਅਹਿਮੀਅਤ ਬਾਰੇ ਜਾਣੂ ਕਰਵਾਉਣ ਲਈ ਪੌਸ਼ਟਿਕ ਭੋਜਨ ਅਤੇ ਸੁਰੱਖਿਆ ਸਬੰਧੀ ਨੁਕਤੇ, ਭੋਜਨ ਸੁਰੱਖਿਆ ਬਾਰੇ ਘੋਸ਼ਣਾ ਜਿਸ ਤੋਂ ਪਤਾ ਚੱਲੇ ਕਿ ਰੈਸਟੋਰੈਂਟ ਫੂਡ ਸੇਫਟੀ ਅਤੇ ਸਟੈਂਡਰਡਜ਼ ਐਕਟ, 2006 ਤਹਿਤ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਦਾ ਹੈ, ਖਪਤਕਾਰ ਫੀਡਬੈਕ ਪ੍ਰਣਾਲੀ ਜੋ ਐਫ.ਐਸ.ਐਸ.ਏ.ਆਈ. ਨੂੰ ਫੀਡਬੈਕ ਭੇਜਣ ਲਈ ਉਪਭੋਗਤਾ ਨੂੰ ਵੱਖ ਵੱਖ ਵਿਕਲਪਾਂ ਜਿਵੇਂ ਵਟਸਐਪ, ਐਸ.ਐਮ.ਐਸ. ਜਾਂ ਐਫ.ਐਸ.ਐਸ.ਏ.ਆਈ. ਐਪ ‘ਤੇ ਫੀਡਬੈਕ ਬਾਰੇ ਜਾਣਕਾਰੀ ਉਪਲੱਬਧ ਹੁੰਦੀ ਹੈ।
ਫੂਡ ਸੇਫਟੀ ਡਿਸਪਲੇਅ ਬੋਰਡਾਂ ਦੀ ਵਰਤੋਂ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਐਫ.ਐਸ.ਡੀ.ਬੀ. ਅਜਿਹੇ ਸੂਚਨਾ ਬੋਰਡ ਹਨ, ਜੋ ਭੋਜਨ ਕਾਰੋਬਾਰੀਆਂ ਵੱਲੋਂ ਆਪਣੀਆਂ ਸੰਸਥਾਵਾਂ ‘ਚ ਮੁੱਖ ਤੌਰ ‘ਤੇ ਭੋਜਨ ਸੁਰੱਖਿਆ ਅਤੇ ਤੰਦਰੁਸਤੀ ਸਬੰਧੀ ਵਰਤੀ ਜਾ ਰਹੀ ਕਾਰਜਪ੍ਰਣਾਲੀ ਬਾਰੇ ਜਾਣਕਾਰੀ ਦਿੰਦੇ ਹਨ। ਐਫ.ਸੀ.ਡੀ.ਬੀਜ਼ ਵੱਖ ਵੱਖ ਤਰ੍ਹਾਂ ਦੇ ਭੋਜਨ ਕਾਰੋਬਾਰ ਲਈ ਵੱਖਰੇ ਕਲਰ ਕੋਡਜ਼ ਵਿੱਚ ਉੱਪਲੱਬਧ ਹਨ ਤਾਂ ਜੋ ਖਪਤਕਾਰਾਂ ਨੂੰ ਪਹਚਾਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।ਉਨ੍ਹਾਂ ਦੱਸਿਆ ਕਿ ਰੈਸਟੋਰੈਂਟ ਲਈ ਬੈਂਗਨੀ, ਫਲ ਅਤੇ ਸਬਜ਼ੀਆਂ ਰਿਟੇਲ (ਹਰਾ), ਮੀਟ ਰਿਟੇਲ (ਲਾਲ), ਦੁੱਧ ਰਿਟੇਲ (ਨੀਲਾ), ਸਟਰੀਟ ਫੂਡ (ਬੈਂਗਨੀ), ਰਿਟੇਲ ਸਟੋਰ (ਸਲੇਟੀ), ਸ਼ਰਾਬ ਰਿਟੇਲ (ਭੂਰਾ), ਟਰਾਂਸਪੋਰਟ ਅਤੇ ਵੰਡ (ਨੇਵੀ ਬਲਿਊ), ਸਟੋਰੇਜ਼ (ਪੀਲਾ) ਅਤੇ ਨਿਰਮਾਣ ਇਕਾਈ ਲਈ ਫਿਰੋਜ਼ੀ ਕਲਰ ਕੋਡ ਉਪਲੱਬਧ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article