PUNJABMAILUSA.COM

ਮਿਸ਼ਨ ਤੰਦਰੁਸਤ ਪੰਜਾਬ: ਪੰਜਾਬ ਦੀਆਂ ਗ੍ਰਾਮ ਪੰਚਾਇਤਾਂ ਨੇ ਆਪੋ-ਆਪਣੇ ਪਿੰਡਾਂ ਨੂੰ ‘ਖੁੱਲੇ ‘ਚ ਸੌਚ ਮੁਕਤ’ ਘੋਸ਼ਿਤ ਕੀਤਾ: ਰਜ਼ੀਆ ਸੁਲਤਾਨਾ

June 24
18:36 2018

• ਪੇਂਡੂ ਖੇਤਰ ਦੀ 99.9 ਫੀਸਦ ਆਬਾਦੀ ਨੂੰ ਉਪਲੱਬਧ ਹੋ ਚੁੱਕਾ ਹੈ ਪੀਣ ਵਾਲਾ ਸਵੱਛ ਪਾਣੀ
ਚੰਡੀਗੜ੍ਹ, 24 ਜੂਨ (ਪੰਜਾਬ ਮੇਲ)- “ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ ਤੇ ਯੋਗ ਅਗਵਾਈ ਵਿੱਚ ਪੰਜਾਬ ਸੂਬਾ ਵਿਕਾਸ ਤੇ ਸਫਲਤਾ ਦੀਆਂ ਨਵੀਆਂ ਪੁਲਾਂਘਾਂ ਪੁੱਟਦਾ ਜਾ ਰਿਹਾ ਹੈ ਅਤੇ ਅਸੀਂ ਸੂਬੇ ਦੇ ਸਮੁੱਚੇ ਪੇਂਡੂ ਖੇਤਰ ਨੂੰ ਖੁੱਲ•ੇ ਵਿੱਚ ਸ਼ੌਚ ਕਰਨ ਤੋਂ ਮੁਕਤ ਕਰਵਾਉਣ ਵਿੱਚ ਸਫਲ ਹੋਏ ਹਾਂ, ਜੋ ਕਿ ਇੱਕ ਮਾਣਮੱਤੀ ਗੱਲ ਹੈ।” ਇਹ ਪ੍ਰਗਟਾਵਾ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕੀਤਾ।
ਇਸ ਸਬੰਧੀ ਜਾਣਕਾਰੀ ਸ੍ਰੀਮਤੀ ਸੁਲਤਾਨਾ ਨੇ ਦੱਸਿਆ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਅਧੀਨ ਪੰਜਾਬ ਦਾ ਜਲ ਸਪਲਾÎਈ ਤੇ ਸੈਨੀਟੇਸ਼ਨ ਵਿਭਾਗ ਲੋਕਾਂ ਨੂੰ ਸਵੱਛ ਤੇ ਪੀਣਯੋਗ ਪਾਣੀ ਮੁਹੱਈਆ ਕਰਵਾਉਣ, ਪੇਂਡੂ ਖੇਤਰਾਂ ਵਿੱਚ ਪਾਣੀ ਦੀ ਗੁਣਵੱਤਾ ਦਾ ਨਿਯਮਿਤ ਨਿਰੀਖਣ ਕਰਨ ਤੇ ਖੁੱਲੇ ਵਿੱਚ ਸ਼ੌਚ ਕਰਨ ਦੀ ਦਰ ਨੂੰ ਘਟਾਉਣ ਲਈ ਵਚਨਬੱਧ ਹੈ। ਉਨ•ਾਂ ਕਿਹਾ ਕਿ ਇਨਾਂ ਟੀਚਿਆਂ ਉੱਤੇ ਕੰਮ ਕਰਦਿਆਂ ਅਤੇ ਲੋਕਾਂ ਨੂੰ ਖੁੱਲੇ ਵਿੱਚ ਸ਼ੌਚ ਕਰਨ ਦੇ ਮਾਰੂ ਪ੍ਰਭਾਵਾਂ ਤੇ ਸਵੱਛ, ਸੁਰੱਖਿਅਤ ਸੈਨੀÎਟੇਸ਼ਨ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਵਿਭਾਗ ਵੱਲੋਂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਉਨ•ਾਂ ਇਹ ਵੀ ਦੱਸਿਆ ਕਿ ਵਿਭਾਗ ਟਾਇਲਟ ਬਣਾਉਣ ਵਾਸਤੇ 15 ਹਜ਼ਾਰ ਰੁਪਏ ਦੇ ਰਿਹਾ ਹੈ ਜਦਕਿ ਦੇਸ਼ ਦੇ ਹੋਰਾਂ ਖੇਤਰਾਂ ਇਸ ਕੰਮ ਲਈ 12 ਹਜ਼ਾਰ ਰੁਪਏ ਦਿੱਤੇ ਜਾਂਦੇ ਹਨ। ਸ੍ਰੀਮਤੀ ਰਜ਼ੀਆ ਨੇ ਜਾਣਕਾਰੀ ਦਿੰਦਿਆਂ ਅੱਗੇ ਕਿਹਾ ਕਿ ਵਿਭਾਗ ਵੱਲੋਂ ਇਨਸੈਂਟਿਵ ਰਾਸ਼ੀ ਵਜੋਂ 713 ਕਰੋੜ ਰੁਪਏ ਟਾਇਲਟਾਂ ਦੇ ਨਿਰਮਾਣ ਲਈ ਜਾਰੀ ਕੀਤੇ ਜਾ ਚੁੱਕੇ ਹਨ। ਉਨਾਂ ਇਹ ਵੀ ਦੱਸਿਆ ਕਿ ਸੂਬੇ ਦੇ ਸਾਰੇ ਪਿੰਡਾਂ ਵਿੱਚ ਨਿਗਰਾਨ ਕਮੇਟੀਆਂ ਵੀ ਬਣਾਈਆਂ ਗਈਆਂ ਹਨ ਜੋ ਸਵੇਰ ਸਮੇਂ ਲੋਕਾਂ ਨੂੰ ਖੁੱਲੇ ਵਿੱਚ ਸ਼ੌਚ ਕਰਨ ਤੋਂ ਰੋਕਣ ਦਾ ਯਤਨ ਕਰਦੀਆਂ ਹਨ। ਇਸ ਵਿਸ਼ੇਸ ਮੁਹਿਮ ਤਹਿਤ ਲੋਕਾਂ ਨੂੰ ਸੂਚਨਾ, ਸਿੱਖਿਆ ਤੇ ਸੰਚਾਰ ਦੇ ਮਾਧਿਅਮ ਨਾਲ ਬਾਥਰੂਮ-ਕਮ-ਟਾਇਲਟ ਬਨਾਉਣ ਤੇ ਵਰਤੋਂ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਸ੍ਰੀਮਤੀ ਸੁਲਤਾਨਾ ਨੇ ਦੱਸਿਆ ਕਿ 80 ਫੀਸਦ ਤੋਂ ਵੱਧ ਲਾਭਪਾਤਰੀ 5000-20000 ਤੱਕ ਆਪਣੇ ਆਪ ਰੁਪਏ ਖਰਚਕੇ ਬਾਥਰੂਮ-ਕਮ-ਟਾਇਲਟ ਬਣਵਾ ਚੁੱਕੇ ਹਨ ਅਤੇ ਇਨਾਂ ਦੀ ਵਰਤੋਂ ਦਾ ਪੱਧਰ ਵੀ 99 ਫੀਸਦ ਤੋਂ ਵੱਧ ਹੈ।
ਮੰਤਰੀ ਨੇ ਦੱਸਿਆ “ਮਿਸ਼ਨ ਸਵੱਛ ਤੇ ਸਵੱਸਥ ਪੰਜਾਬ” ਪਹਿਲਾਂ ਹੀ ਵਿਭਾਗ ਵੱਲੋਂ ਚਲਾਇਆ ਜਾ ਰਿਹਾ ਹੈ ਜੋ “ਮਿਸ਼ਨ ਤੰਦਰੁਸਤ ਪੰਜਾਬ” ਨੂੰ ਮਿੱਥੇ ਟੀਚੇ ਪੂਰੇ ਕਰਨ ਵਿੱਚ ਮਦਦ ਕਰ ਰਿਹਾ ਹੈ। ਉਨ•ਾਂ ਕਿਹਾ ਕਿ ਇਸ ਮਿਸ਼ਨ ਮੁੱਖ ਉਦੇਸ਼ ਪੰਜਾਬ ਦੇ ਪੇਂਡੂ ਖੇਤਰ ਦੇ ਲੋਕਾਂ ਨੂੰ ਸਾਫ ਪੀਣਯੋਗ ਪਾਣੀ, ਖੁੱਲੇ ਵਿੱਚ ਸ਼ੌਚ ਕਰਨ ਦੀ ਸਮੱਸਿਆ ਤੋਂ ਮੁਕਤੀ ਤੇ ਸਵੱਛ ਵਾਤਾਵਰਨ ਪ੍ਰਦਾਨ ਕਰਕੇ ਪੰਜਬ ਨੂੰ ਇੱਕ ਸਾਫ-ਸੁਥÎਰਾ ਤੇ ਸਿਹਤਮੰਦ ਸੂਬਾ ਬਣਾਉਣਾ ਹੈ।
ਉਨਾਂ ਅੱਗੇ ਕਿਹਾ ਕਿ ਸਵੱਛ ਤੇ ਸਵੱਸਥ ਪੰਜਾਬ ਮਿਸ਼ਨ ਤਹਿਤ ਵਿਭਾਗ ਸੂਬੇ ਦੇ ਸਾਰੇ ਪਿੰਡਾਂ ਨੂੰ ਸ਼ਾਮਲ ਕਰ ਚੁੱਕਾ ਹੈ ਅਤੇ ਇਸ ਤਹਿਤ 13726 ਪਿੰਡ, 147 ਬਲਾਕ ਅਤੇ 22 ਜ਼ਿਲ•ੇ ਖੁੱਲੇ ਵਿੱਚ ਸ਼ੌਚ ਕਰਨ ਤੋ ਮੁਕਤ ਹੋ ਗਏ ਹਨ। ਇਨਾਂ ਦੇ ਓਡੀਐਫ ਸਟੇਟਸ ਦੀ ਜਾਂਚ ਚੱਲ ਰਹੀ ਹੈ। ਅਕਤੂਬਰ 2014 ਤੋਂ ਹੁਣ ਤੱਕ ਇਹ ਸਟੇਟਸ 75 ਫੀਸਦ ਸੀ ਜੋ ਹੁਣ ਵਧ ਕੇ 100 ਫੀਸਦ ਹੋ ਗਿਆ ਹੈ। ਇਸਦੇ ਨਾਲ ਹੀ ਸੂਬੇ ਦੇ ਚਾਰ ਜ਼ਿਲਿਆਂ ਫਤਹਿਗੜ• ਸਾਹਿਬ, ਐਸ.ਏ.ਐਸ ਨਗਰ, ਬਰਨਾਲਾ ਤੇ ਲੁਧਿਆਣਾ ਨੂੰ ਸਵੱਛਤਾ ਦਰਪਣ ਵਿੱਚ ਪਹਿਲਾ ਸਥਾਨ ਹਾਸਲ ਕਰਨ ਕਰਕੇ ਸਵੱਛ ਭਾਰਤ ਦਿਵਸ (2 ਅਕਤੂਬਰ, 2017) ਮੌਕੇ ਨਵੀਂ ਦਿੱਲੀ ਵਿਖੇ ਸਨਮਾਨਿਤ ਵੀ ਕੀਤਾ ਗਿਆ ਸੀ। ਉਨ•ਾਂ ÎਿÂਹ ਵੀ ਕਿਹਾ ਪੇਂਡੂ ਖੇਤਰਾਂ ਵਿੱਚ ਪਾਣੀ ਦੀ ਨਿਯਮਿਤ ਸਪਲਾਈ ਦੇ ਮੱਦੇਨਜ਼ਰ 24 ਘੰਟੇ ਪਾਣੀ ਦੀ ਸਪਲਾਈ ਦਾ ਪ੍ਰਬੰਧ ਵੀ ਵਿਭਾਗ ਵੱਲੋਂ ਕੀਤਾ ਜਾ ਚੁੱਕਾ ਹੈ ਅਤੇ ਪਾਣੀ ਦੀ ਸੁਚੱਜੀ ਵਰਤੋਂ ਲਈ ਤੇ ਖਪਤ ਦੀ ਮਿਣਤੀ ਲਈ ਮੀਟਰ ਵੀ ਲਗਾਏ ਹਨ। ਉਨਾਂ ਕਿਹਾ ਕਿ ਪੇਂਡੂ ਇਲਾਕਿਆਂ ਵਿੱਚ ਲੋਕਾਂ ਨੂੰ ਸਾਫ, ਸੁਰੱਖਿਅਤ ਪਾਣੀ ਦੀ ਸਪਲਾਈ ਵਧਾ ਕੇ 10 ਘੰਟੇ ਪ੍ਰਤੀ ਦਿਨ ਕਰਨਾ ਵੀ ਸਰਕਾਰ ਦਾ ਮੁੱਖ ਨਿਸ਼ਾਨਾ ਹੈ। ਜਲ ਸਪਲਾਈ ਸਕੀਮਾਂ ਦੀ ਕਾਮਯਾਬੀ ਤੋਂ ਬਾਅਦ ਹੁਣ ਇਨਾਂ ਸਕੀਮਾਂ ਦੀ ਵਾਗ-ਡੋਰ ਗ੍ਰਾਮ ਪੰਚਾਇਤ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਕਮੇਟੀ (ਜੀ.ਪੀ.ਡਬਲਿÀ.ੂਐਸ.ਸੀ) ਦੇ ਹਵਾਲੇ ਕਰ ਦਿੱਤੀ ਗਈ ਹੈ। ਉਨ•ਾਂ ਦੱਸਿਆ ਕਿ ਸੂਬੇ ਦੇ 125 ਪਿੰਡਾਂ 24 ਘੰਟੇ ਮੀਟਰਡ ਪਾਣੀ ਦੀ ਸਪਲਾਈ ਦਾ ਆਨੰਦ ਮਾਣ ਰਹੇ ਅਤੇ ਪੰਜਾਬ ਦੀ 99.9 ਫੀਸਦ ਆਬਾਦੀ ਨੂੰ ਪੀਣ ਲਈ ਸਾਫ-ਸੁਥਰਾ ਪਾਣੀ ਮੁਹੱਈਆ ਕਰਵਾਇਆ ਜਾ ਚੁੱਕਾ ਹੈ। ਇਸ ਤੋਂ ਬਿਨ•ਾਂ 2202 ਪਿੰਡਾਂ ਨੂੰ ਰੋਜ਼ਾਨਾ 10 ਘੰਟੇ ਤੋਂ ਵੱਧ ਪਾਣੀ ਦੀ ਸਪਲਾÎਈ ਮਿਲ ਰਹੀ ਹੈ ਤੇ 810 ਪਿੰਡ 10 ਘੰਟੇ ਪ੍ਰਤੀ ਦਿਨ ਜਲ ਸਪਲਾਈ ਦੀ ਸਹੂਲਤ ਲੈ ਰਹੇ ਹਨ। ਸ੍ਰੀਮਤੀ ਸੁਲਤਾਨਾ ਨੇ ਕਿਹਾ ਮੌਜੂਦਾ ਕਾਂਗਰਸ ਸਰਕਾਰ ਸੂਬੇ ਦੇ ਪੇਂਡੂ ਜਲ ਖੇਤਰ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਇਹ ਆਸ ਕੀਤੀ ਜਾ ਸਕਦੀ ਹੈ ਕਿ 2021 ਦੇ ਆਖਿਰ ਤੱਕ ਪੇਂਡੂ ਖੇਤਰ ਦੇ ਹਰ ਘਰ ਵਿੱਚ ਪਾਣੀ ਦੇ ਕੁਨੈਕਸ਼ਨ ਉਪਲੱਬਧ ਹੋ ਜਾਣਗੇ।

About Author

Punjab Mail USA

Punjab Mail USA

Related Articles

ads

Latest Category Posts

    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article