PUNJABMAILUSA.COM

ਮੁਅੱਤਲੀ ਵਿਰੁੱਧ ਖਹਿਰਾ ਤੇ ਸੰਧੂ ‘ਆਪ’ ਕੋਰ ਕਮੇਟੀ ਨੂੰ ਭੇਜਣਗੇ ਨੋਟਿਸ

ਮੁਅੱਤਲੀ ਵਿਰੁੱਧ ਖਹਿਰਾ ਤੇ ਸੰਧੂ ‘ਆਪ’ ਕੋਰ ਕਮੇਟੀ ਨੂੰ ਭੇਜਣਗੇ ਨੋਟਿਸ

ਮੁਅੱਤਲੀ ਵਿਰੁੱਧ ਖਹਿਰਾ ਤੇ ਸੰਧੂ  ‘ਆਪ’ ਕੋਰ ਕਮੇਟੀ ਨੂੰ ਭੇਜਣਗੇ ਨੋਟਿਸ
November 05
22:04 2018

ਚੰਡੀਗੜ੍ਹ, 5 ਨਵੰਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ (ਆਪ) ਵਿਚਲਾ ਪਾੜਾ ਵੱਧਦਾ ਜਾ ਰਿਹਾ ਹੈ। ਅੱਜ ਬਾਗੀ ਧਿਰ ਨੇ ਪਲਟਵਾਰ ਕਰਦਿਆਂ ਦੋ ਵਿਧਾਇਕਾਂ ਸੁਖਪਾਲ ਸਿੰਘ ਖਹਿਰਾ ਤੇ ਕੰਵਰ ਸੰਧੂੁ ਨੂੰ ਮੁਅੱਤਲ ਕਰਨ ਵਿਰੁੱਧ ਪਾਰਟੀ ਦੀ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਤੇ 22 ਮੈਂਬਰਾਂ ਨੂੰ ਕਾਰਨ ਦੱਸੋ ਨੋਟਿਸ ਦੇਣ ਦਾ ਐਲਾਨ ਕਰ ਕੇ ਆਰ ਜਾਂ ਪਾਰ ਦੀ ਲੜਾਈ ਛੇੜ ਦਿੱਤੀ ਹੈ।
ਅੱਜ ਇਥੇ ਬਾਗੀ ਧਿਰ ਦੀ ਪੀਏਸੀ ਦੀ ਹੋਈ ਮੀਟਿੰਗ ਤੋਂ ਬਾਅਦ ਸ੍ਰੀ ਖਹਿਰਾ ਅਤੇ ਸ੍ਰੀ ਸੰਧੂ ਨੇ ਵਿਧਾਇਕ ਪਿਰਮਲ ਸਿੰਘ ਖਾਲਸਾ, ਮਾਸਟਰ ਬਲਦੇਵ ਸਿੰਘ, ਜਗਦੇਵ ਸਿੰਘ ਕਮਾਲੂ ਅਤੇ ਜੈ ਕਿਸ਼ਨ ਰੋੜੀ ਦੀ ਮੌਜੂਦਗੀ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਪਾਰਟੀ ਵੱਲੋਂ ਉਨ੍ਹਾਂ (ਖਹਿਰਾ ਤੇ ਸੰਧੂ) ਨੂੰ ਗੈਰ-ਸੰਵਿਧਾਨਕ ਢੰਗ ਨਾਲ ਮੁਅੱਤਲ ਕੀਤਾ ਗਿਆ ਹੈ। ਬਾਗੀ ਧੜੇ ਨੇ ਵਿਧਾਇਕ ਕੰਵਰ ਸੰਧੂ ਤੇ ਪਿਰਮਲ ਸਿੰਘ ਖਾਲਸਾ ਤੇ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਦੀ ਮੈਂਬਰ ਕਰਮਜੀਤ ਕੌਰ ਮਾਨਸਾ ਦੀ ਅਗਵਾਈ ਹੇਠ ਅਨੁਸ਼ਾਸਨੀ ਕਮੇਟੀ ਬਣਾਉਣ ਦਾ ਫੈਸਲਾ ਲਿਆ ਹੈ। ਇਸ ਤੋਂ ਇਲਾਵਾ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਡਾਕਟਰ ਕੇ ਐਸ ਔਲਖ ਨੂੰ ਪਾਰਟੀ ਦਾ ਲੋਕ ਆਯੁਕਤ ਨਿਯੁਕਤ ਕੀਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜਲਦ ਹੀ ਅਨੁਸਾਸ਼ਨੀ ਕਮੇਟੀ ਕੋਰ ਕਮੇਟੀ ਦੇ ਚੇਅਰਮੈਨ ਬੁੱਧ ਰਾਮ ਸਮੇਤ 22 ਮੈਂਬਰਾਂ ਨੂੰ ਨੋਟਿਸ ਦੇ ਕੇ ਗੈਰ-ਕਾਨੂੰਨੀ ਢੰਗ ਨਾਲ ਕੀਤੀਆਂ ਮੁਅੱਤਲੀਆਂ ਉਪਰ ਜਵਾਬਤਲਬੀ ਮੰਗੇਗੀ। ਉਨ੍ਹਾਂ ਕਿਹਾ ਕਿ ਜੇ ਕੋਰ ਕਮੇਟੀ ਨੇ ਇਸ ਲਈ ਮੁਆਫੀ ਨਾ ਮੰਗੀ ਤਾਂ ਉਹ ਇਨ੍ਹਾਂ ਸਾਰਿਆਂ ਵਿਰੁੱਧ ਅਨੁਸਾਸ਼ਨੀ ਕਾਰਵਾਈ ਕਰਨਗੇ। ਸ੍ਰੀ ਸੰਧੂ ਨੇ ਦਾਅਵਾ ਕੀਤਾ ਕਿ ਪਾਰਟੀ ਦੇ ਸੰਵਿਧਾਨ ਵਿਚ ਸੂਬਾਈ ਕੋਰ ਕਮੇਟੀ ਬਣਾਉਣ ਦੀ ਕੋਈ ਮੱਦ ਹੀ ਨਹੀਂ ਹੈ ਜਿਸ ਕਾਰਨ ਇਸ ਗੈਰ-ਸੰਵਿਧਾਨਕ ਕਮੇਟੀ ਨੂੰ ਵਿਧਾਇਕਾਂ ਨੂੰ ਮੁਅੱਤਲ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਉਂਜ ਵੀ ਸੰਵਿਧਾਨ ਮੁਤਾਬਕ ਕਿਸੇ ਵਿਰੁੱਧ ਕਾਰਵਾਈ ਕਰਨ ਤੋਂ ਪਹਿਲਾਂ ਸਬੰਧਤ ਵਿਧਾਇਕਾਂ ਦੀ ਸੁਣਵਾਈ ਕਰਨੀ ਬਣਦੀ ਸੀ ਪਰ ਲੀਡਰਸ਼ਿਪ ਨੇ ਅਜਿਹਾ ਵੀ ਨਹੀਂ ਕੀਤਾ। ਉਨ੍ਹਾਂ ਪਾਰਟੀ ਵੱਲੋਂ ਪੰਜਾਬ ਦੇ ਬਣਾਏ ਸਹਿ ਪ੍ਰਧਾਨ ਡਾਕਟਰ ਬਲਬੀਰ ਸਿੰਘ ਦੀ ਨਿਯੁਕਤੀ ਨੂੰ ਵੀ ਗੈਰ-ਸੰਵਿਧਾਨਕ ਕਰਾਰ ਦਿੱਤਾ ਗਿਆ। ਬਾਗੀ ਧਿਰ ਵਲੋਂ ਪਾਰਟੀ ਵਿਰੁੱਧ ਸਾਰੇ ਤੀਰ ਚਲਾਉਣ ਦੀ ਰਣਨੀਤੀ ਬਣਾਉਣ ਦੇ ਸੰਕੇਤ ਮਿਲੇ ਹਨ ਕਿਉਂਕਿ ਸ੍ਰੀ ਖਹਿਰਾ ਨੇ ਕਿਹਾ ਕਿ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਹੋਏ ਭ੍ਰਿਸ਼ਟਾਚਾਰ ਦੀ ਪੜਤਾਲ ਕੀਤੀ ਹੈ, ਜਿਸ ਦੌਰਾਨ ਕਈ ਸ਼ਿਕਾਇਤਾਂ ਮਿਲੀਆਂ ਹਨ ਅਤੇ ਪਾਰਟੀ ਦੇ ਕੁਝ ਕੌਮੀ ਆਗੂਆਂ ਵੱਲੋਂ ਪੈਸੇ ਲੈਣ ਦੇ ਸਬੂਤ ਮਿਲੇ ਹਨ। ਜਲਦ ਹੀ ਵਾਈਟ ਪੇਪਰ ਜਾਰੀ ਕਰ ਕੇ ਅਜਿਹੇ ਆਗੂਆਂ ਨੂੰ ਬੇਨਕਾਬ ਕੀਤਾ ਜਾਵੇਗਾ। ਇਸ ਮੌਕੇ ਸ੍ਰੀ ਖਹਿਰਾ ਨੇ ਐਲਾਨ ਕੀਤਾ ਕਿ ਅਗਲੇ ਮਹੀਨੇ ਤਲਵੰਡੀ ਸਾਬੋ ਤੋਂ ਪਟਿਆਲਾ ਤਕ 8 ਰੋਜ਼ਾ ਇਨਸਾਫ ਮਾਰਚ ਕੱਢਿਆ ਜਾਵੇਗਾ ਜਿਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦਾ ਇਨਸਾਫ ਲੈਣ, ਕਿਸਾਨੀ ਮਸਲੇ ਸੁਲਝਾਉਣ ਅਤੇ ਬੇਰੁਜ਼ਗਾਰੀ ਦੂਰ ਕਰਨ ਦੇ ਮੁੱਦੇ ਉਭਾਰੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਤੀਜਾ ਸਿਆਸੀ ਫਰੰਟ ਉਸਾਰਨ ਲਈ ਕਈ ਧਿਰਾਂ ਨਾਲ ਗੱਲਬਾਤ ਹੋ ਚੁੱਕੀ ਹੈ ਅਤੇ ਇਨਸਾਫ ਮਾਰਚ ਤੋਂ ਬਾਅਦ ਇਸ ਦੀ ਉਸਾਰੀ ਕੀਤੀ ਜਾ ਸਕਦੀ ਹੈ। ਇਸ ਮੌਕੇ ਸ੍ਰੀ ਖਹਿਰਾ ਨੇ ਕਿਹਾ ਕਿ ਉਨ੍ਹਾਂ ਨਾਲ 7 ਵਿਧਾਇਕ ਚਟਾਨ ਵਾਂਗ ਖੜੇ ਹਨ ਜਦਕਿ ਵਿਧਾਇਕ ਜਗਦੇਵ ਕਮਾਲੂ ਨੇ ਦਾਅਵਾ ਕੀਤਾ ਕਿ ਪਾਰਟੀ ਦੇ 3 ਹੋਰ ਵਿਧਾਇਕ ਉਨ੍ਹਾਂ ਦੇ ਧੜੇ ਨਾਲ ਜੁੜ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article