PUNJABMAILUSA.COM

ਮੁਤਵਾਜ਼ੀ ਜਥੇਦਾਰ ਦੇ ਭਰਾ ਨੇ ਮੁੱਖ ਮੰਤਰੀ ਬਾਦਲ ‘ਤੇ ਜੁੱਤੀ ਸੁੱਟੀ

ਮੁਤਵਾਜ਼ੀ ਜਥੇਦਾਰ ਦੇ ਭਰਾ ਨੇ ਮੁੱਖ ਮੰਤਰੀ ਬਾਦਲ ‘ਤੇ ਜੁੱਤੀ ਸੁੱਟੀ

ਮੁਤਵਾਜ਼ੀ ਜਥੇਦਾਰ ਦੇ ਭਰਾ ਨੇ ਮੁੱਖ ਮੰਤਰੀ ਬਾਦਲ ‘ਤੇ ਜੁੱਤੀ ਸੁੱਟੀ
January 12
10:50 2017

jut
ਲੰਬੀ, 12 ਜਨਵਰੀ (ਪੰਜਾਬ ਮੇਲ)- ਐਨਕ ਦਰੁਸਤ ਹੋਣ ਦਾ ਦਾਅਵਾ ਕਰਦੇ ਹੋਏ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਜੁੱਤੀ ਸੁੱਟਣ ਵਾਲੇ ਗੁਰਬਚਨ ਸਿੰਘ ਦੀ ਪੁਰਾਣੀ ਫੋਟੋ।
ਐਨਕ ਦਰੁਸਤ ਹੋਣ ਦਾ ਦਾਅਵਾ ਕਰਦੇ ਹੋਏ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਜੁੱਤੀ ਸੁੱਟਣ ਵਾਲੇ ਗੁਰਬਚਨ ਸਿੰਘ ਦੀ ਪੁਰਾਣੀ ਫੋਟੋ।
ਦਸ ਸਾਲਾਂ ਦੇ ਰਾਜ ਬਾਅਦ ਹੁਣ ਬਾਦਲਾਂ ਲਈ ਪੰਜਾਬ ’ਚ ਚੋਣ ਪ੍ਰਚਾਰ ਕਰਨਾ ਔਖਾ ਹੋ ਗਿਆ ਹੈ। ਅੱਜ ਲੰਬੀ ਹਲਕੇ ਦੇ ਪਿੰਡ ਰੱਤਾ ਖੇੜਾ (ਛੋਟਾ) ਵਿਖੇ ਚੋਣ ਜਲਸੇ ਦੌਰਾਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ’ਤੇ ਗੁਰਬਚਨ ਸਿੰਘ ਨਾਂ ਦੇ ਵਿਅਕਤੀ ਨੇ ਜੁੱਤੀ ਸੁੱਟੀ। ਚਸ਼ਮਦੀਦਾਂ ਅਨੁਸਾਰ ਜੁੱਤੀ ਮੁੱਖ ਮੰਤਰੀ ਦੇ ਚਿਹਰੇ ’ਤੇ ਵੱਜੀ ਅਤੇ ਉਨ੍ਹਾਂ ਦਾ ਚਸ਼ਮਾ ਨੁਕਸਾਨਿਆ ਗਿਆ। ਜੁੱਤੀ ਵੱਜਣ ਕਰਕੇ ਮੁੱਖ ਮੰਤਰੀ ਦੀ ਖੱਬੀ ਅੱਖ ਵੀ ਸੁੱਜ ਗਈ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ’ਚ ਜੁੱਤੀ ਸੁੱਟਣ ਵਾਲਾ ਗੁਰਬਚਨ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਅਮਰੀਕ ਸਿੰਘ ਅਜਨਾਲਾ ਦਾ ਛੋਟਾ ਭਰਾ ਹੈ। ਪੇਸ਼ੇ ਤੋਂ ਕਿਸਾਨ ਗੁਰਬਚਨ ਸਿੰਘ ਪਿੰਡ ਰੱਤਾ ਖੇੜਾ (ਛੋਟਾ) ਦਾ ਵਸਨੀਕ ਹੈ, ਜੋ ਅੱਜ-ਕੱਲ੍ਹ ਪਿੰਡ ਝੋਰੜਖੇੜਾ (ਅਬੋਹਰ) ਰਹਿੰਦਾ ਹੈ।
ਜਾਣਕਾਰੀ ਅਨੁਸਾਰ ਮੁੱਖ ਮੰਤਰੀ ਜਦੋਂ ਆਪਣੀ ਤਕਰੀਰ ਮੁਕਾ ਕੇ ਕੁਰਸੀ ’ਤੇ ਬਿਰਾਜਮਾਨ ਹੋਏ ਤਾਂ ਪੰਡਾਲ ’ਚ ਆਮ ਜਨਤਾ ’ਚ ਤੀਜੀ ਕਤਾਰ ਵਿੱਚ ਬੈਠਾ 40-42 ਸਾਲਾ ਗੁਰਬਚਨ ਸਿੰਘ ਖੜ੍ਹਾ ਹੋ ਗਿਆ ਅਤੇ ਮੁੱਖ ਮੰਤਰੀ ਵੱਲ ਆਪਣੀ ਜੁੱਤੀ ਵਗਾਹ ਮਾਰੀ ਅਤੇ ਆਖਣ ਲੱਗਾ, ‘ਇਸ ਨੇ ਸ੍ਰੀ ਗੁਰੂ ਗ੍ਰੰੰਥ ਸਾਹਿਬ ਦੀ ਬੇਅਦਬੀ ਕਰਵਾਈ, ਇੱਕ ਵਾਰ ਨਹੀਂ ਵਾਰ-ਵਾਰ ਕਰਵਾਈ। ਕੋਈ ਕਰਵਾਈ ਨਹੀਂ ਅਤੇ ਸ੍ਰੀ ਗੁਰੂ ਗ੍ਰੰਥ ਸਿੰਘ ਨੂੰ ਰੱਜ ਕੇ ਜ਼ਲੀਲ ਕੀਤਾ।’ ਗੁਰਬਚਨ ਸਿੰਘ ਦੇ ਅਚਨਚੇਤੀ ਹਮਲੇ ਤੋਂ ਭਮੱਤਰੀ ਪੁਲੀਸ ਨੇ ਉਸ ਨੂੰ ਕਾਬੂ ਕਰ ਲਿਆ। ਚਸ਼ਮਦੀਦਾਂ ਅਨੁਸਾਰ ਗੁਰਬਚਨ ਸਿੰਘ ਨੂੰ ਪੁਲੀਸ ਵੱਲੋਂ ਫੜਨ ’ਤੇ ਪਿੰਡ ਦੀਆਂ ਔਰਤਾਂ ਗੁਰਬਚਨ ਸਿੰਘ ਦੀ ਹਮਾਇਤ ’ਤੇ ਆ ਗਈਆਂ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਬਾਦਲ ਨੂੰ ਜ਼ਿੰਮੇਵਾਰ ਦੱਸਣ ਲੱਗੀਆਂ। ਇਸ ਘਟਨਾ ਮਗਰੋਂ ਸ੍ਰੀ ਬਾਦਲ ਉਥੋਂ ਚਲੇ ਗਏ। ਗੁਰਬਚਨ ਸਿੰਘ ਦਾ ਕਾਲੇ ਰੰਗ ਦਾ ਖੁੱਸਾ ਵੱਜਣ ਕਰਕੇ ਮੁੱਖ ਮੰਤਰੀ ਦੀ ਖੱਬੀ ਅੱਖ ’ਤੇ ਸੋਜ਼ ਆ ਗਈ। ਇਸ ਮਗਰੋਂ ਉਨ੍ਹਾਂ ਨੇ ਪਿੰਡ ਛਾਪਿਆਂਵਾਲੀ ਤੇ ਕੋਲਿਆਂਵਾਲੀ ’ਚ ਮਹਿਜ਼ ਦੋ ਦੋ ਮਿੰਟ ਹੀ ਤਕਰੀਰ ਕੀਤੀ।
ਦੁਪਹਿਰ ਦੇ ਖਾਣੇ ਸਮੇਂ ਮੁੱਖ ਮੰਤਰੀ ਦੀ ਸੁੱਜੀ ਅੱਖ ਦੀ ਸਿਵਲ ਹਸਪਤਾਲ, ਬਾਦਲ ਦੇ ਡਾਕਟਰਾਂ ਨੇ ਜਾਂਚ ਕੀਤੀ ਅਤੇ ਸੋਜ ਘਟਾਉਣ ਲਈ ਅੱਖ ਨੂੰ ਟਕੋਰ ਕੀਤੀ। ਸੂਤਰਾਂ ਅਨੁਸਾਰ ਅੱਖ ਦਾ ਨਜ਼ਰ ਦਰੁਸਤ ਪਾਈ ਗਈ। ਬਾਅਦ ’ਚ ਮੁੱਖ ਮੰਤਰੀ ਨੇ ਕਿਹਾ, ‘ਇਹ ਵਿਰੋਧ ਨਹੀਂ। ਉਹ ਬੰਦਾ ਇੱਥੋਂ ਦਾ ਨਹੀਂ, ਅਬੋਹਰ ਰਹਿੰਦੈ। ਮੈਨੂੰ ਪਤਾ ਲੱਗਾ ਕਿ ਉਹ ਅਮਰੀਕ ਸਿੰਘ ਅਜਨਾਲਾ ਦਾ ਭਰਾ ਹੈ। ਉਨ੍ਹਾਂ ਦਾ ਤਾਅਲੁਕ ਸਾਰੇ ਜਾਣਦੇ ਹੋਂ। ਸਾਰਾ ਰੱਤਾ ਖੇੜਾ ਪਿੰਡ ਸਾਡਾ ਮੁੱਦਈ ਹੈ। ਮੈਂ ਕਾਰਵਾਈ ਲਈ ਕੁਝ ਨਹੀਂ ਕਹਿਣਾ ਪੁਲੀਸ ਨੇ ਵੇਖਣਾ ਹੈ।’ ਐਨਕ ਟੁੱਟਣ ਬਾਰੇ ਸਵਾਲ ’ਤੇ ਉਨ੍ਹਾਂ ਕਿਹਾ, ‘ਵੇਖ ਲਓ ਮੇਰੀ ਉਹੀ ਐਨਕ ਹੈ।’ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਗਸਤ 2014 ’ਚ ਲੁਧਿਆਣਾ ਵਿੱਚ ਇੱਕ ਸਿਆਸੀ ਸਮਾਗਮ ਦੌਰਾਨ ਇੱਕ ਬੇਰੁਜ਼ਗਾਰ ਨੇ ਸ੍ਰੀ ਬਾਦਲ ਵੱਲ ਜੁੱਤੀ ਸੁੱਟੀ ਸੀ। ਦੱਸਣਯੋਗ ਹੈ ਕਿ ਐਤਵਾਰ ਨੂੰ ਜਲਾਲਾਬਾਦ ਹਲਕੇ ’ਚ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਲੋਕਾਂ ਨੇ ਪਥਰਾਅ ਕੀਤਾ ਸੀ। ਜ਼ਿਲ੍ਹਾ ਪੁਲੀਸ ਮੁਖੀ ਧਰੁਮਣ ਐਚ ਨਿੰਬਲੇ ਨੇ ਦੱਸਿਆ ਕਿ ਗੁਰਬਚਨ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਕਬਰਵਾਲਾ ਵਿੱਚ ਧਾਰਾ 352/353/182 ਤਹਿਤ ਕੇਸ ਦਰਜ ਕੀਤਾ ਹੈ।
ਸੰਪਰਕ ਕਰਨ ’ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਅਮਰੀਕ ਸਿੰਘ ਅਜਨਾਲਾ ਨੇ ਗੁਰਬਚਨ ਸਿੰਘ ਦੇ ਉਨ੍ਹਾਂ ਦਾ ਭਰਾ ਹੋਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ 4-5 ਦਿਨ ਪਹਿਲਾਂ ਉਸ ਨਾਲ ਫੋਨ ’ਤੇ ਆਮ ਵਾਂਗ ਗੱਲ ਹੋਈ ਸੀ। ਜੁੱਤੀ ਸੁੱਟਣ ਦੀ ਘਟਨਾ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖ਼ਿਲਾਫ਼ ਜਨਤਾ ’ਚ ਬਹੁਤ ਰੋਸ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article