PUNJABMAILUSA.COM

ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਵੀ ਸਿੱਖ ਕੌਮ ਦੇ ਨਾਂ ਪੜ੍ਹਿਆ ਸੰਦੇਸ਼

ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਵੀ ਸਿੱਖ ਕੌਮ ਦੇ ਨਾਂ ਪੜ੍ਹਿਆ ਸੰਦੇਸ਼

ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਵੀ ਸਿੱਖ ਕੌਮ ਦੇ ਨਾਂ ਪੜ੍ਹਿਆ ਸੰਦੇਸ਼
June 07
09:26 2017


ਅੰਮ੍ਰਿਤਸਰ, 7 ਜੂਨ (ਪੰਜਾਬ ਮੇਲ)- ਉਧਰ ਅਰਦਾਸ ਸਮਾਪਤ ਹੁੰਦਿਆਂ ਹੀ ਸਰਬੱਤ ਖਾਲਸਾ ਵੱਲੋਂ ਨਿਯੁਕਤ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਅਕਾਲ ਤਖ਼ਤ ਦੇ ਸਾਹਮਣੇ ਖੜ੍ਹੇ ਹੋ ਕੇ ਸਿੱਖ ਕੌਮ ਦੇ ਨਾਂ ਸੰਦੇਸ਼ ਪੜ੍ਹਨਾ ਸ਼ੁਰੂ ਕੀਤਾ, ਤਾਂ ਸ਼੍ਰੋਮਣੀ ਕਮੇਟੀ ਦੇ ਕਰਮਚਾਰੀਆਂ ਨੇ ਹਰਿਮੰਦਰ ਸਾਹਿਬ ਵਿਚ ਚੱਲ ਰਹੇ ਗੁਰਬਾਣੀ ਕੀਰਤਨ ਦੀ ਆਵਾਜ਼ ਤੇਜ਼ ਕਰ ਦਿੱਤੀ ਤੇ ਮੁਤਵਾਜ਼ੀ ਜਥੇਦਾਰਾਂ ਦਾ ਸੰਦੇਸ਼ ਵੀ ਕੀਰਤਨ ਦੀ ਆਵਾਜ਼ ਵਿਚ ਦੱਬ ਗਿਆ। ਸ਼੍ਰੋਮਣੀ ਕਮੇਟੀ ਦੀ ਇਸ ਕਾਰਵਾਈ ਤੋਂ ਖ਼ਫ਼ਾ ਕੁਝ ਨੌਜਵਾਨਾਂ ਨੇ ਉਥੇ ਲੱਗੇ ਸਪੀਕਰ ਤੋੜਨ ਦਾ ਵੀ ਯਤਨ ਕੀਤਾ, ਪਰ ਉਹ ਕੀਰਤਨ ਦੀ ਆਵਾਜ਼ ਘੱਟ ਕਰਨ ਵਿਚ ਨਾਕਾਮ ਰਹੇ। ਉਧਰ ਮੁਤਵਾਜ਼ੀ ਜਥੇਦਾਰਾਂ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਭਾਈ ਅਮਰੀਕ ਸਿੰਘ ਅਜਨਾਲਾ ਨੇ ਸ਼ਹੀਦੀ ਯਾਦਗਾਰ ਤੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਸਮੁੱਚੀ ਪੰਥਕ ਏਕਤਾ ਦੀ ਲੋੜ ‘ਤੇ ਜ਼ੋਰ ਦਿੱਤਾ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੰਗਤਾਂ ਨੂੰ ਸੰਬੋਧਨ ਕੀਤਾ, ਪਰ ਉਨ੍ਹਾਂ ਦੀ ਆਵਾਜ਼ ਵੀ ਲੋਕਾਂ ਤੱਕ ਨਾ ਪਹੁੰਚ ਸਕੀ।
ਰੌਲੇ ਰੱਪੇ ਕਰ ਕੇ ਅਕਾਲ ਤਖ਼ਤ ਦੇ ਜਥੇਦਾਰ ਅਤੇ ਮੁਤਵਾਜ਼ੀ ਜਥੇਦਾਰਾਂ ਵੱਲੋਂ ਸਿੱਖ ਕੌਮ ਦੇ ਨਾਂ ਪੜ੍ਹਿਆ ਸੰਦੇਸ਼ ਕੋਈ ਨਾ ਸੁਣ ਸਕਿਆ। ਇਸ ਦੌਰਾਨ ਕੋਈ ਹੋਰ ਅਣਸੁਖਾਵੀਂ ਘਟਨਾ ਨਹੀਂ ਵਾਪਰੀ, ਜਿਸ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਤੋਂ ਪਹਿਲਾਂ ਸ਼ਹੀਦੀ ਸਮਾਗਮ ਸਬੰਧੀ ਅਕਾਲ ਤਖ਼ਤ ‘ਤੇ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਹਜ਼ੂਰੀ ਰਾਗੀ ਦੇ ਜੱਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਅਕਾਲ ਤਖ਼ਤ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਕੀਤੀ, ਜਦਕਿ ਹੁਕਮਨਾਮਾ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਲਿਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਨਿਹੰਗ ਸਿੰਘ ਜਥੇਬੰਦੀ ਬੁੱਢਾ ਦਲ ਦੇ ਬਾਬਾ ਬਲਬੀਰ ਸਿੰਘ, ਤਰਨਾ ਦਲ ਦੇ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਦਲ ਖਾਲਸਾ ਦੇ ਹਰਪਾਲ ਸਿੰਘ ਚੀਮਾ, ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਗਿਆਨੀ ਪੂਰਨ ਸਿੰਘ, ਭਾਈ ਜਸਬੀਰ ਸਿੰਘ ਰੋਡੇ ਤੇ ਹੋਰ ਪਤਵੰਤੇ ਹਾਜ਼ਰ ਸਨ। ਇਸ ਦੌਰਾਨ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਹਰਿਮੰਦਰ ਸਾਹਿਬ ਸਮੂਹ ਵਿਚ ਵੱਡੀ ਗਿਣਤੀ ਚਿਟਕੱਪੜੀਏ ਪੁਲਿਸ ਵਾਲੇ ਹਾਜ਼ਰ ਸਨ। ਸ਼੍ਰੋਮਣੀ ਕਮੇਟੀ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਸਮੁੱਚੇ ਪ੍ਰੋਗਰਾਮ ਦੀ ਨਿਗਰਾਨੀ ਵੀ ਕੀਤੀ ਗਈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article