PUNJABMAILUSA.COM

ਮੁਨਸ਼ੀ ਨਿਰਭੈ ਸਿੰਘ ਗ੍ਰਿਫਤਾਰ, ਅਮਨਪ੍ਰੀਤ ਕੌਰ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ

 Breaking News

ਮੁਨਸ਼ੀ ਨਿਰਭੈ ਸਿੰਘ ਗ੍ਰਿਫਤਾਰ, ਅਮਨਪ੍ਰੀਤ ਕੌਰ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ

ਮੁਨਸ਼ੀ ਨਿਰਭੈ ਸਿੰਘ ਗ੍ਰਿਫਤਾਰ, ਅਮਨਪ੍ਰੀਤ ਕੌਰ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ
June 13
08:37 2017

ਲੁਧਿਆਣਾ, 13 ਜੂਨ (ਪੰਜਾਬ ਮੇਲ)– ਪਿਛਲੇ ਦਿਨੀਂ ਮਹਿਲਾ ਕਾਂਸਟੇਬਲ ਅਮਨਪ੍ਰੀਤ ਕੌਰ ਨਵੀਂ ਆਬਾਦੀ ਅਕਾਲਗੜ੍ਹ ਦੀ ਥਾਣਾ ਜੋਧਾ ‘ਚ ਹੋਈ ਮੌਤ ‘ਤੇ ਉਸਦੇ ਜੱਦੀ ਪਿੰਡ ਖੰਡੂਰ ‘ਚ ਸਵੇਰ ਤੋਂ ਹੀ ਪਿੰਡ ਖੰਡੂਰ ਸਮੇਤ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕ ਅਤੇ ਜਥੇਬੰਦੀਆਂ ਦੇ ਆਗੂ ਇਕੱਤਰ ਹੋਣੇ ਸ਼ੁਰੂ ਹੋ ਗਏ ਸਨ ।
ਸਵੇਰੇ ਤੋਂ ਹੀ ਲੁਧਿਆਣਾ ਰੇਂਜ ਦੇ ਡੀ. ਆਈ. ਜੀ. ਯੁਰਿੰਦਰ ਸਿੰਘ ਹੇਅਰ ਦਿਹਾਤੀ ਦੇ ਐੱਸ. ਐੱਸ. ਪੀ. ਸੁਰਜੀਤ ਸਿੰਘ ਭਾਰੀ ਪੁਲਸ ਫੋਰਸ ਨਾਲ ਪੁੱਜੇ । ਮ੍ਰਿਤਕਾ ਦੇ ਘਰ ਐੱਸ. ਪੀ. ਮਨਦੀਪ ਸਿੰਘ ਗਿੱਲ, ਡੀ. ਐੱਸ. ਪੀ. ਸੁਰਜੀਤ ਸਿੰਘ ਧਨੋਆ ਪੁੱਜੇ ਅਤੇ ਪਰਿਵਾਰਕ ਮੈਂਬਰਾਂ ਅਤੇ ਸੰਘਰਸ਼ ਕਮੇਟੀ ਦੇ ਮੈਂਬਰਾਂ ਦੇ ਨਾਲ ਗੱਲਬਾਤ ਕੀਤੀ। ਪਿੰਡ ਦੀ ਸੱਥ ‘ਚ ਇਕੱਤਰ ਲੋਕਾਂ ਨੂੰ ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ਦਾ ਕਥਿਤ ਦੋਸ਼ੀ ਮੁਨਸ਼ੀ ਨਿਰਭੈ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਐੱਸ. ਐੱਚ. ਓ. ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ । ਜਾਂਚ ਉਪਰੰਤ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਮੁਤਾਬਕ ਅੱਗੇ ਕਾਰਵਾਈ ਕੀਤੀ ਜਾਵੇਗੀ । ਇਸ ਮੌਕੇ ਉਨ੍ਹਾਂ ਨੇ ਪਰਿਵਾਰ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। ਇਸ ਦੀ ਪੁਸ਼ਟੀ ਕਰਨ ਦੇ ਲਈ ਪਰਿਵਾਰ ਦੇ ਮੈਂਬਰਾਂ ਸਮੇਤ ਸੰਘਰਸ਼ ਕਮੇਟੀ ਦੇ ਪੰਜ ਮੈਂਬਰਾਂ ਨੂੰ ਨਾਲ ਲਿਜਾਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ, ਕਥਿਤ ਦੋਸ਼ੀ ਦਿਖਾਇਆ ਗਿਆ। ਉਪਰੰਤ ਬਾਅਦ ਦੁਪਹਿਰ ਸ਼ਹੀਦ ਕਰਤਾਰ ਸਿੰਘ ਸਰਾਭਾ ਚੈਰੀਟੇਬਲ ਹਸਪਤਾਲ ਸਰਾਭਾ ਤੋਂ ਮ੍ਰਿਤਕ ਅਮਨਪ੍ਰੀਤ ਕੌਰ ਦੀ ਦੇਹ ਨੂੰ ਸਿੱਧੇ ਖੰਡੂਰ ਦੇ ਸ਼ਮਸ਼ਾਨਘਾਟ ਵਿਖੇ ਲਿਆਂਦਾ ਗਿਆ, ਜਿਥੇ ਭਾਰੀ ਪੁਲਸ ਬਲ ਤਾਇਨਾਤ ਸੀ । ਕਰੀਬ 2.30 ਵਜੇ ਸੈਂਕੜੇ ਲੋਕਾਂ ਦੀ ਮੌਜੂਦਗੀ ‘ਚ ਮ੍ਰਿਤਕਾ ਦਾ ਸਸਕਾਰ ਕਰ ਦਿੱਤਾ ਗਿਆ, ਜਿਸਨੂੰ ਪੁਲਸ ਬਲ ਦੀ ਟੁਕੜੀ ਨੇ ਪੰਜ ਬੰਦੂਕਾਂ ਨਾਲ ਫਾਇਰ ਕਰਕੇ ਸਲਾਮੀ ਦਿੱਤੀ । ਹਲਕਾ ਰਾਏਕੋਟ ਦੇ ਵਿਧਾਇਕ ਜਗਤਾਰ ਸਿੰਘ ਹਿਸੋਵਾਲ, ਸਾਬਕਾ ਵਿਧਾਇਕ ਕਾਮਰੇਡ ਤਰਸੇਮ ਸਿੰਘ ਜੋਧਾਂ, ਐੱਸ. ਪੀ. ਐੱਸ. ਐੱਚ. ਓ. ਸੁਧਾਰ ਕੰਵਲਜੀਤ ਸਿੰਘ ਸਮੇਤ ਪੁਲਸ ਅਧਿਕਾਰੀਆਂ, ਸੰਘਰਸ਼ ਕਮੇਟੀ ਦੇ ਮੈਂਬਰਾਂ ਸਮੇਤ ਹੋਰਨਾਂ ਜਥੇਬੰਦਿਆਂ ਦੇ ਆਗੂਆਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ । ਮ੍ਰਿਤਕਾ ਅਮਨਪ੍ਰੀਤ ਕੌਰ ਦੇ ਭਰਾ ਗੁਰਿੰਦਰ ਸਿੰਘ ਨੇ ਚਿਤਾ ਨੂੰ ਅਗਨੀ ਦਿਖਾਈ ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ