ਮੁਲਤਾਨੀ ਅਗਵਾ ਕੇਸ: ਸਾਬਕਾ ਡੀ.ਜੀ.ਪੀ. ਸੈਣੀ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਤੀਜਾ ਨੋਟਿਸ ਜਾਰੀ

86
Share

ਐੱਸ.ਏ.ਐੱਸ. ਨਗਰ (ਮੁਹਾਲੀ), 29 ਸਤੰਬਰ (ਪੰਜਾਬ ਮੇਲ)- ਮੁਹਾਲੀ ਵਸਨੀਕ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇ.ਈ.) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ‘ਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਮੁਹਾਲੀ ਪੁਲਿਸ ਵੱਲੋਂ ਅੱਜ ਤੀਜਾ ਨੋਟਿਸ ਜਾਰੀ ਕੀਤਾ ਗਿਆ। ਮਟੌਰ ਥਾਣਾ ਦੇ ਐੱਸ.ਐੱਚ.ਓ. ਵੱਲੋਂ ਅੱਜ ਜਾਰੀ ਕੀਤੇ ਨੋਟਿਸ ‘ਚ ਸੈਣੀ ਨੂੰ 30 ਸਤੰਬਰ ਨੂੰ ਸਵੇਰੇ 11 ਵਜੇ ਮਟੌਰ ਥਾਣੇ ‘ਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿੱਟ) ਕੋਲ ਤਫ਼ਤੀਸ਼ ‘ਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਸਿੱਟ ਦੇ ਇਕ ਮੈਂਬਰ ਨੇ ਦੱਸਿਆ ਕਿ ਕੱਲ੍ਹ ਵੀ ਸੈਣੀ ਤੋਂ ਮਟੌਰ ਥਾਣੇ ਵਿਚ ਲਗਾਤਾਰ ਛੇ ਘੰਟੇ ਪੁੱਛ ਪੜਤਾਲ ਕੀਤੀ ਗਈ ਹੈ ਅਤੇ ਇਸ ਦੌਰਾਨ ਸਾਬਕਾ ਡੀ.ਜੀ.ਪੀ. ਕੋਲੋਂ ਮੁਲਤਾਨੀ ਕੇਸ ਬਾਰੇ ਤਕਰੀਬਨ 200 ਤੋਂ ਵੱਧ ਸਵਾਲ ਪੁੱਛੇ ਗਏ ਹਨ ਪਰ ਹਾਲੇ ਵੀ ਬਹੁਤ ਅਹਿਮ ਪਹਿਲੂ ਅਣਛੂਹੇ ਹਨ।


Share