ਮੁਲਤਾਨੀ ਅਗਵਾ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ

117
Share

-25 ਸਤੰਬਰ ਤੱਕ ਗ੍ਰਿਫ਼ਤਾਰ ਕਰਕੇ ਅਦਾਲਤ ‘ਚ ਪੇਸ਼ ਕਰਨ ਦੇ ਹੁਕਮ
ਮੁਹਾਲੀ, 12 ਸਤੰਬਰ (ਪੰਜਾਬ ਮੇਲ)- ਮੁਹਾਲੀ ਵਸਨੀਕ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇ.ਈ.) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਮਾਮਲੇ ਵਿੱਚ ਜੁਡੀਸ਼ਲ ਮੈਜਿਸਟਰੇਟ (ਫਸਟ ਕਲਾਸ) ਰਵਤੇਸ਼ ਇੰਦਰਜੀਤ ਸਿੰਘ ਨੇ ਅੱਜ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ। ਅਦਾਲਤ ਨੇ ਮਟੌਰ ਥਾਣੇ ਦੇ ਐੱਸ.ਐੱਚ.ਓ. ਨੂੰ 25 ਸਤੰਬਰ ਤੱਕ ਸੈਣੀ ਨੂੰ ਗ੍ਰਿਫ਼ਤਾਰ ਕਰਕੇ ਮੁਹਾਲੀ ਅਦਾਲਤ ‘ਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਇਹ ਹੁਕਮ ਸਿੱਟ ਦੀ ਅਰਜ਼ੀ ‘ਤੇ ਦਿੱਤੇ। ਉਧਰ ਮੁਹਾਲੀ ਪੁਲਿਸ ਵੱਲੋਂ ਸੈਣੀ ਦੀ ਗ੍ਰਿਫ਼ਤਾਰੀ ਲਈ ਛਾਪੇ ਜਾਰੀ ਰੱਖਣ ਦੇ ਦਾਅਵੇ ਕੀਤੇ ਜਾ ਰਹੇ ਹਨ। ਹੈਰਾਨੀ ਹੈ ਕਿ ਕਈ ਟੀਮਾਂ ਬਣਾਉਣ ਦੇ ਬਾਵਜੂਦ ਪੁਲਿਸ ਦੇ ਹੱਥ ਖਾਲੀ ਹਨ।

Share