ਮੁਲਤਾਨੀ ਅਗਵਾ ਮਾਮਲਾ; ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੀ ਜ਼ਮਾਨਤ ਰੱਦ ਕਰਨ ਬਾਰੇ ਸੁਣਵਾਈ ਟਲੀ

342
Share

ਐੱਸ.ਏ.ਐੱਸ. ਨਗਰ (ਮੁਹਾਲੀ), 28 ਅਕਤੂਬਰ (ਪੰਜਾਬ ਮੇਲ)- ਸਿਟਕੋ ਦੇ ਜੂਨੀਅਰ ਇੰਜਨੀਅਰ (ਜੇ.ਈ.) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਦਭਰੀ ਹਾਲਤ ‘ਚ ਗਾਇਬ ਕਰਨ ਦੇ ਮਾਮਲੇ ਵਿਚ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਦੀ ਜ਼ਮਾਨਤ ਰੱਦ ਕਰਨ ਬਾਰੇ ਸੁਣਵਾਈ ਟਲ ਗਈ ਹੈ। ਬੀਤੀ 11 ਮਈ ਨੂੰ ਮੁਹਾਲੀ ਅਦਾਲਤ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਸੀ ਅਤੇ ਆਦੇਸ਼ ਦਿੱਤਾ ਸੀ ਕਿ ਉਹ ਪੁਲਿਸ ਜਾਂਚ ਵਿਚ ਸ਼ਾਮਲ ਹੋਣਗੇ ਅਤੇ ਅਦਾਲਤ ਨੂੰ ਦੱਸੇ ਬਿਨਾਂ ਘਰ ਤੋਂ ਬਾਹਰ ਨਹੀਂ ਜਾਣਗੇ। ਸਰਕਾਰੀ ਵਕੀਲ ਨੇ ਦੱਸਿਆ ਕਿ ਸੁਮੇਧ ਸੈਣੀ ਨੇ ਪਿਛਲੇ ਸਮੇਂ ਦੌਰਾਨ ਅਦਾਲਤ ਅਤੇ ਸਿਟ ਨੂੰ ਕੁਝ ਦੱਸੇ ਬਿਨਾਂ ਘਰ ਤੋਂ ਗਾਇਬ ਹੋ ਕੇ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ, ਜਿਸ ਕਾਰਨ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਜ਼ਮਾਨਤ ਰੱਦ ਕਰਵਾਉਣ ਲਈ ਅਦਾਲਤ ‘ਚ ਅਰਜ਼ੀ ਦਾਇਰ ਕੀਤੀ ਸੀ। ਮੁਹਾਲੀ ਅਦਾਲਤ ਵਿਚ ਸਰਕਾਰ ਦੀ ਅਰਜ਼ੀ ‘ਤੇ ਸੁਣਵਾਈ ਦੌਰਾਨ ਸੈਣੀ ਦੇ ਵਕੀਲ ਐੱਚ.ਐੱਸ. ਧਨੋਆ ਨੇ ਨਾ ਤਾਂ ਵਕਾਲਤਨਾਮਾ ਦਾਇਰ ਕੀਤਾ ਅਤੇ ਨਾ ਹੀ ਪੰਜਾਬ ਸਰਕਾਰ ਅਤੇ ਪੀੜਤ ਪਰਿਵਾਰ ਵੱਲੋਂ ਲਗਾਏ ਇਤਰਾਜ਼ਾਂ ਬਾਰੇ ਲਿਖਤੀ ਪੱਖ ਰੱਖਿਆ, ਸਗੋਂ ਕਾਰਵਾਈ ਲਈ ਅਦਾਲਤ ਤੋਂ ਹੋਰ ਸਮੇਂ ਦੀ ਮੋਹਲਤ ਮੰਗੀ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਸਰਕਾਰ ਦੀ ਅਰਜ਼ੀ ‘ਤੇ ਸੁਣਵਾਈ ਲਈ 19 ਨਵੰਬਰ ਦਾ ਦਿਨ ਨਿਰਧਾਰਿਤ ਕੀਤਾ ਹੈ।


Share