PUNJABMAILUSA.COM

ਮੁਲਾਜ਼ਮਾਂ ਨਾਲ ਭੇਦਭਾਵ ਦੇ ਮਾਮਲੇ ਵਿਚ ਟੀ.ਸੀ.ਐੱਸ. ਨੇ ਅਮਰੀਕਾ ‘ਚ ਜਿੱਤੀ ਕਾਨੂੰਨੀ ਲੜਾਈ

 Breaking News

ਮੁਲਾਜ਼ਮਾਂ ਨਾਲ ਭੇਦਭਾਵ ਦੇ ਮਾਮਲੇ ਵਿਚ ਟੀ.ਸੀ.ਐੱਸ. ਨੇ ਅਮਰੀਕਾ ‘ਚ ਜਿੱਤੀ ਕਾਨੂੰਨੀ ਲੜਾਈ

ਮੁਲਾਜ਼ਮਾਂ ਨਾਲ ਭੇਦਭਾਵ ਦੇ ਮਾਮਲੇ ਵਿਚ ਟੀ.ਸੀ.ਐੱਸ. ਨੇ ਅਮਰੀਕਾ ‘ਚ ਜਿੱਤੀ ਕਾਨੂੰਨੀ ਲੜਾਈ
November 30
17:37 2018

* ਗ਼ੈਰ ਦੱਖਣੀ ਏਸ਼ਿਆਈ ਮੁਲਾਜ਼ਮਾਂ ਨਾਲ ਭੇਦਭਾਵ ਦਾ ਲੱਗਾ ਸੀ ਦੋਸ਼
ਨਿਊਯਾਰਕ, 30 ਨਵੰਬਰ (ਪੰਜਾਬ ਮੇਲ)- ਦਿਓਕੱਦ ਭਾਰਤੀ ਆਈ.ਟੀ. ਕੰਪਨੀ ਟਾਟਾ ਕੰਸਲਟੈਂਸੀ ਸਰਵਿਸਿਜ਼ (ਟੀ.ਸੀ.ਐੱਸ.) ਨੇ ਅਮਰੀਕਾ ਵਿਚ ਮੁਲਾਜ਼ਮਾਂ ਨਾਲ ਭੇਦਭਾਵ ਦੇ ਮਾਮਲੇ ਵਿਚ ਵੱਡੀ ਕਾਨੂੰਨੀ ਲੜਾਈ ਜਿੱਤ ਲਈ ਹੈ। ਕੈਲੀਫੋਰਨੀਆ ਕੋਰਟ ਦੀ ਜਿਊਰੀ ਨੇ ਸਰਬਸੰਮਤੀ ਨਾਲ ਟੀ. ਸੀ.ਐੱਸ. ਦੇ ਪੱਖ ਵਿਚ ਫ਼ੈਸਲਾ ਸੁਣਾਇਆ ਕਿ ਭਾਰਤੀ ਕੰਪਨੀ ਨੇ ਗ਼ੈਰ ਦੱਖਣੀ ਏਸ਼ਿਆਈ ਮੁਲਾਜ਼ਮਾਂ ਨਾਲ ਕੋਈ ਭੇਦਭਾਵ ਨਹੀਂ ਕੀਤਾ।
ਅਮਰੀਕੀ ਮੀਡੀਆ ਅਨੁਸਾਰ ਕੈਲੀਫੋਰਨੀਆ ਦੇ ਓਕਲੈਂਡ ਕੋਰਟ ਦੀ ਨੌਂ ਮੈਂਬਰੀ ਜਿਊਰੀ ਨੇ ਬੁੱਧਵਾਰ ਨੂੰ ਇਹ ਫ਼ੈਸਲਾ ਸੁਣਾਇਆ। ਟੀ.ਸੀ.ਐੱਸ. ਦੇ ਤਿੰਨ ਸਾਬਕਾ ਮੁਲਾਜ਼ਮਾਂ ਕ੍ਰਿਸਟੋਫਰ ਸਲਾਈਟ, ਸੱਯਦ ਅਮੀਰ ਮਸੂਦੀ ਅਤੇ ਨੋਬੇਲ ਮੈਂਡਿਲੀ ਨੇ ਆਪਣੇ ਮੁਕੱਦਮੇ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਘੱਟ ਤੋਂ ਘੱਟ ਮੌਕੇ ਦਿੱਤੇ ਗਏ ਅਤੇ ਉਨ੍ਹਾਂ ਦੀ ਕੌਮੀਅਤਾ ਕਾਰਨ ਉਨ੍ਹਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ। ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਟੀ.ਸੀ.ਐੱਸ. ਦੇ ਬੁਲਾਰੇ ਨੇ ਕਿਹਾ ਕਿ ਅਸੀਂ ਇਸ ਗੱਲ ‘ਤੇ ਹਮੇਸ਼ਾ ਕਾਇਮ ਰਹੇ ਕਿ ਇਸ ਮੁਕੱਦਮੇ ਵਿਚ ਕੀਤੇ ਗਏ ਦਾਅਵੇ ਆਧਾਰਹੀਣ ਹਨ। ਅਸੀਂ ਖ਼ੁਸ਼ ਹਾਂ ਕਿ ਜਿਊਰੀ ਵੀ ਇਸ ਤੋਂ ਸਹਿਮਤ ਹੋਈ। ਕੰਪਨੀ ਦੀ ਸਫਲਤਾ ਸਾਡੇ ਕਰਮਚਾਰੀਆਂ ਦੀ ਪ੍ਰਤਿਭਾ, ਕੰਮ ਵਿਚ ਮੁਹਾਰਤਾ ਅਤੇ ਡੂੰਘੇ ਉਦਯੋਗਿਕ ਗਿਆਨ ‘ਤੇ ਨਿਰਭਰ ਕਰਦੀ ਹੈ। ਇਸ ਲਈ ਅਸੀਂ ਕਰਮਚਾਰੀਆਂ ਦੀ ਨਿਯੁਕਤੀ ਦੇ ਬਾਰੇ ਵਿਚ ਫ਼ੈਸਲਾ ਉਨ੍ਹਾਂ ਦੀਆਂ ਸਮਰੱਥਾਵਾਂ ਦੇ ਆਧਾਰ ‘ਤੇ ਹੁੰਦਾ ਹੈ।

ਭੇਦਭਾਵ ਦਾ ਕੀਤਾ ਗਿਆ ਸੀ ਦਾਅਵਾ
ਪਟੀਸ਼ਨਕਰਤਾਵਾਂ ਦੇ ਵਕੀਲ ਨੇ ਅਦਾਲਤ ਵਿਚ ਦਾਅਵਾ ਕੀਤਾ ਸੀ ਕਿ ਇਕ ਨਿਸ਼ਚਿਤ ਸਮਾਂ ਅਵਧੀ ਵਿਚ ਕੰਪਨੀ ਨੇ ਇਕ ਫ਼ੀਸਦੀ ਤੋਂ ਵੀ ਘੱਟ ਦੱਖਣੀ ਏਸ਼ਿਆਈ ਕਰਮਚਾਰੀਆਂ (ਜ਼ਿਆਦਾਤਰ ਭਾਰਤੀ) ਨੂੰ ਕੱਢਿਆ। ਜਦਕਿ ਇਸ ਦੀ ਤੁਲਨਾ ਵਿਚ 10.6 ਫ਼ੀਸਦੀ ਗ਼ੈਰ-ਦੱਖਣੀ ਏਸ਼ਿਆਈ ਕਰਮਚਾਰੀਆਂ ਦੀ ਛੁੱਟੀ ਕਰ ਦਿੱਤੀ ਗਈ। ਇਸ ਦਾਅਵੇ ‘ਤੇ ਟੀ.ਸੀ.ਐੱਸ. ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਕੰਪਨੀ ਦੇ ਕਰਮਚਾਰੀਆਂ ਦੇ ਡਾਟਾ ਤੋਂ ਜ਼ਾਹਰ ਹੁੰਦਾ ਹੈ ਕਿ ਸਾਲ 2011 ਤੋਂ ਸਥਾਨਕ ਕਰਮਚਾਰੀਆਂ ਨੂੰ ਨੌਕਰੀ ਦੇਣ ਵਿਚ 400 ਫ਼ੀਸਦੀ ਦਾ ਵਾਧਾ ਹੋਇਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article