PUNJABMAILUSA.COM

ਮੁਲਾਜ਼ਮਾਂ ਨੂੰ ਅਗਸਤ ਮਹੀਨੇ ਦੀ ਤਨਖ਼ਾਹ ਕਿਸ਼ਤਾਂ ਵਿੱਚ ਦੇ ਰਹੀ ਪੰਜਾਬ ਸਰਕਾਰ

ਮੁਲਾਜ਼ਮਾਂ ਨੂੰ ਅਗਸਤ ਮਹੀਨੇ ਦੀ ਤਨਖ਼ਾਹ ਕਿਸ਼ਤਾਂ ਵਿੱਚ ਦੇ ਰਹੀ ਪੰਜਾਬ ਸਰਕਾਰ

ਮੁਲਾਜ਼ਮਾਂ ਨੂੰ ਅਗਸਤ ਮਹੀਨੇ ਦੀ ਤਨਖ਼ਾਹ ਕਿਸ਼ਤਾਂ ਵਿੱਚ ਦੇ ਰਹੀ ਪੰਜਾਬ ਸਰਕਾਰ
September 11
22:03 2017

ਚੰਡੀਗੜ੍ਹ, 11 ਸੰਤਬਰ (ਪੰਜਾਬ ਮੇਲ) – ਵਿੱਤੀ ਸੰਕਟ ’ਚ ਘਿਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਮੁਲਾਜ਼ਮਾਂ ਨੂੰ ਅਗਸਤ ਮਹੀਨੇ ਦੀ ਤਨਖ਼ਾਹ ਕਿਸ਼ਤਾਂ ਵਿੱਚ ਦੇ ਰਹੀ ਹੈ। ਫਿਲਹਾਲ 60 ਫ਼ੀਸਦ ਮੁਲਾਜ਼ਮਾਂ ਨੂੰ ਹੀ ਤਨਖਾਹ ਮਿਲੀ ਹੈ। ਕੁੱਝ ਜ਼ਿਲ੍ਹਿਆਂ ਦੇ ਆਈਏਐਸ ਅਤੇ ਆਈਪੀਐਸ ਅਫ਼ਸਰ ਵੀ ਤਨਖਾਹ ਨੂੰ ਉਡੀਕ ਰਹੇ ਹਨ। ਦੱਸਣਯੋਗ ਹੈ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖ਼ੁਦ ਮੰਨਿਆ ਸੀ ਕਿ ਜੀਐਸਟੀ ਲਾਗੂ ਹੋਣ ਬਾਅਦ ਤਕਨੀਕੀ ਕਾਰਨਾਂ ਕਰਕੇ ਸਰਕਾਰ ਸਮੇਂ ਸਿਰ ਤਨਖ਼ਾਹਾਂ ਦੇਣ ਤੋਂ ਅਸਮਰੱਥ ਰਹੀ ਹੈ। ਉਨ੍ਹਾਂ ਨੇ ਸਾਰੀਆਂ ਤਨਖ਼ਾਹਾਂ ਦਾ ਭੁਗਤਾਨ 14 ਸਤੰਬਰ ਤਕ ਕਰਨ ਦਾ ਭਰੋਸਾ ਦਿੱਤਾ ਸੀ। ਪਰ ਪੰਜਾਬ ਸਰਕਾਰ ਦੀ 12 ਸਤੰਬਰ ਨੂੰ ਛੁੱਟੀ ਹੋਣ ਕਾਰਨ ਇਸ ਹਫ਼ਤੇ ਵੀ ਮੁਕੰਮਲ ਤਨਖਾਹਾਂ ਰਿਲੀਜ਼ ਹੋਣ ਉਪਰ ਕਈ ਸਵਾਲ ਖੜ੍ਹੇ ਹੋਏ ਹਨ ਕਿਉਂਕਿ ਸਰਕਾਰ ਵੱਲੋਂ ਤਨਖਾਹਾਂ ਆਧਾਰ ਨਾਲ ਜੋੜਨ ਤੇ ਹੋਰ ਕਈ ਤਰ੍ਹਾਂ ਦੇ ਸਰਟੀਫਿਕੇਟ ਮੰਗਣ ਕਾਰਨ ਤਕਨੀਕੀ ਤੌਰ ’ਤੇ ਕੁਝ ਤਨਖਾਹਾਂ ਰੁਕਣ ਦੇ ਆਸਾਰ ਹਨ।
ਵਿੱਤ ਵਿਭਾਗ ਦੇ ਸੂਤਰਾਂ ਅਨੁਸਾਰ ਜ਼ਿਲ੍ਹਾਵਾਰ ਟੁੱਟਵਾਂ ਬਜਟ ਜਾਰੀ ਕਰਕੇ ਕਿਸ਼ਤਾਂ ’ਚ ਤਨਖ਼ਾਹਾਂ ਦਿੱਤੀਆਂ ਜਾ ਰਹੀਆਂ ਹਨ। ਵਿੱਤ ਵਿਭਾਗ ਵੱਲੋਂ ਟੈਕਸਾਂ ਦੀਆਂ ਹੁੰਦੀਆਂ ਪ੍ਰਾਪਤੀਆਂ ਦੇ ਆਧਾਰ ’ਤੇ ਇਕੱਠੇ ਹੁੰਦੇ ਸਰਮਾਏ ਅਨੁਸਾਰ ਪਿਛਲੇ ਦਿਨਾਂ ਤੋਂ ਜ਼ਿਲ੍ਹਿਆਂ ਨੂੰ ਬਜਟ ਜਾਰੀ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਹੁਣ ਤਕ 1472 ਕਰੋੜ ਰੁਪਏ ਦਾ ਜੁਗਾੜ ਕਰ ਚੁੱਕੀ ਹੈ। ਦੱਸਣਯੋਗ ਹੈ ਕਿ ਮੁਲਾਜ਼ਮਾਂ ਦੀਆਂ ਤਨਖਾਹਾਂ ਦਾ ਪ੍ਰਤੀ ਮਹੀਨਾ ਖਰਚਾ 1900 ਕਰੋੜ ਦੇ ਕਰੀਬ ਬਣਦਾ ਹੈ। ਪਹਿਲੇ ਗੇੜ ਵਿੱਚ ਦਰਜਾ-4 ਮੁਲਾਜ਼ਮਾਂ ਦੀਆਂ ਤਨਖਾਹਾਂ ਦਾ ਭੁਗਤਾਨ ਕੀਤਾ ਹੈ। ਇਸ ਬਾਅਦ ਦਰਜਾ-3 ਮੁਲਾਜ਼ਮਾਂ ਦੀਆਂ ਤਨਖਾਹਾਂ ਰਿਲੀਜ਼ ਕਰਨ ਲਈ ਕਿਹਾ ਹੈ। ਹੁਣ ਖਜ਼ਾਨਾ ਦਫਤਰਾਂ ਵੱਲੋਂ ਬਿੱਲਾਂ ਦੀ ਹੋਈ ਪ੍ਰਾਪਤੀ ਤੇ ਟੋਕਨ ਜਾਰੀ ਕਰਨ ਦੀਆਂ ਮਿਤੀਆਂ ਦੇ ਆਧਾਰ ’ਤੇ ਮੈਰਿਟ ਬਣਾ ਕੇ ਮਿਲ ਰਹੇ ਟੁੱਟਵੇਂ ਬਜਟ ਅਨੁਸਾਰ ਤਨਖਾਹਾਂ ਰਿਲੀਜ਼ ਕੀਤੀਆਂ ਜਾ ਰਹੀਆਂ ਹਨ।
ਸਰਕਾਰ ਦੇ ਹੁਕਮਾਂ ਤਹਿਤ ਖਜ਼ਾਨਾਂ ਦਫ਼ਤਰਾਂ ਵੱਲੋਂ ਕਾਨੂੰਨੀ ਡੰਡੇ ਤੋਂ ਡਰਦਿਆਂ ਸਭ ਤੋਂ ਪਹਿਲਾਂ ਸੂਬੇ ਦੇ ਅਦਾਲਤੀ ਸਟਾਫ ਦੀਆਂ ਤਨਖਾਹਾਂ ਰਿਲੀਜ਼ ਕੀਤੀਆਂ ਹਨ। ਸੂਤਰਾਂ ਅਨੁਸਾਰ ਹਾਲੇ ਵੀ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ 40 ਫੀਸਦ ਮੁਲਾਜ਼ਮਾਂ ਦੀਆਂ ਤਨਖਾਹਾਂ ਰਿਲੀਜ਼ ਨਹੀਂ ਹੋਈਆਂ ਹਨ। ਸੂਤਰਾਂ ਅਨੁਸਾਰ ਮੁਹਾਲੀ ਸਮੇਤ ਕੁੱਝ ਹੋਰ ਜ਼ਿਲ੍ਹਿਆਂ ਦੇ ਕੇਵਲ ਆਈਏਐਸ, ਆਈਪੀਐਸ ਅਤੇ ਪੀਸੀਐਸ ਅਧਿਕਾਰੀਆਂ ਦੀਆਂ ਤਨਖਾਹਾਂ ਹੀ ਰਿਲੀਜ਼ ਹੋਣੀਆਂ ਬਾਕੀ ਹਨ। ਵਿੱਤ ਵਿਭਾਗ ਨੇ ਖਜ਼ਾਨਾ ਦਫਤਰਾਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਹਨ ਕਿ ਤਨਖਾਹਾਂ ਦੇ ਬਿੱਲਾਂ ਤੋਂ ਬਿਨਾਂ ਹੋਰ ਕਿਸੇ ਵੀ ਕਿਸਮ ਦੇ ਬਿੱਲ ਦੀ ਅਦਾਇਗੀ ਨਾ ਕੀਤੀ ਜਾਵੇ। ਇਸ ਕਾਰਨ ਖਜ਼ਾਨਾ ਦਫਤਰਾਂ ’ਚ ਸੇਵਾਮੁਕਤ ਮੁਲਾਜ਼ਮਾਂ ਦੀਆਂ ਅੰਤਿਮ ਅਦਾਇਗੀਆਂ, ਵੱਖ ਵੱਖ ਤਰ੍ਹਾਂ ਦੇ ਬਕਾਏ, ਮੈਡੀਕਲ, ਜੀਪੀ ਫੰਡ ਦੇ ਐਡਵਾਂਸ ਨਾਲ ਸਬੰਧਤ ਕਰੋੜਾਂ ਰੁਪਏ ਦੇ ਬਿੱਲ ਫਸ ਗਏ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article