PUNJABMAILUSA.COM

ਮੁਸਲਮਾਨ ਸਮਝ ਕੇ ਸਿੱਖ ਵਿਦਿਆਰਥੀ ਨਾਲ ਬਦਸਲੂਕੀ

ਮੁਸਲਮਾਨ ਸਮਝ ਕੇ ਸਿੱਖ ਵਿਦਿਆਰਥੀ ਨਾਲ ਬਦਸਲੂਕੀ

ਮੁਸਲਮਾਨ ਸਮਝ ਕੇ ਸਿੱਖ ਵਿਦਿਆਰਥੀ ਨਾਲ ਬਦਸਲੂਕੀ
November 20
20:03 2016

ss
ਬੋਸਟਨ, 20 ਨਵੰਬਰ (ਪੰਜਾਬ ਮੇਲ)- ਪ੍ਰਸਿੱਧ ਹਾਰਵਰਡ ਲਾਅ ਸਕੂਲ ਵਿੱਚ ਪੜ੍ਹ ਰਹੇ 22 ਸਾਲਾ ਸਿੱਖ ਨੂੰ ਗਲਤੀ ਨਾਲ ਮੁਸਲਮਾਨ ਸਮਝ ਕੇ ਕੈਂਪਸ ਨੇੜਲੇ ਸਟੋਰ ਵਿੱਚ ਇਕ ਵਿਅਕਤੀ ਨੇ ਉਸ ਨਾਲ ਬਦਸਲੂਕੀ ਕੀਤੀ।ਇਸ ਯੂਨੀਵਰਸਿਟੀ ਵਿੱਚ ਪਹਿਲੇ ਸਾਲ ਦਾ ਵਿਦਿਆਰਥੀ ਹਰਮਨ ਸਿੰਘ ਜਦੋਂ ਕੈਂਬਰਿਜ ਦੇ ਸਟੋਰ ਵਿੱਚ ਖਰੀਦਦਾਰੀ ਕਰ ਰਿਹਾ ਸੀ ਤਾਂ ਉਸ ਨੂੰ ਮਾਂ ਦਾ ਫੋਨ ਆ ਗਿਆ। ਜਦੋਂ ਉਹ ਫੋਨ ਉਤੇ ਗੱਲ ਕਰ ਰਿਹਾ ਸੀ ਤਾਂ ਇਕ ਵਿਅਕਤੀ ਆਇਆ ਅਤੇ ਉਸ ਨੇ ਕਾਊਂਟਰ ਪਿੱਛੇ ਖੜ੍ਹੇ ਕਲਰਕ ਨਾਲ ਗੱਲਬਾਤ ਦੌਰਾਨ ਗਾਲ੍ਹ ਵਜੋਂ ਕਿਹਾ ਕਿ ‘‘ਦੇਖੋ ਉਧਰ ਇਕ ਮੁਸਲਮਾਨ ਹੈ।’’
‘ਦਿ ਬੋਸਟਨ ਗਲੋਬ’ ਵਿੱਚ ਲਿਖੇ ਆਪਣੇ ਤਜਰਬੇ ਬਾਰੇ ਹਰਮਨ ਸਿੰਘ ਨੇ ਕਿਹਾ, ‘‘ਉਹ ਵਿਅਕਤੀ ਸਟੋਰ ਵਿੱਚ ਵੀ ਮੇਰੇ ਮਗਰ ਘੁੰਮਦਾ ਰਿਹਾ ਅਤੇ ਪੁੱਛਦਾ ਰਿਹਾ ਕਿ ਮੈਂ ਕਿਹੜੀ ਥਾਂ ਨਾਲ ਸਬੰਧਿਤ ਹੈ। ਸਟੋਰ ਵਿੱਚ ਕਿਸੇ ਨੇ ਵੀ ਉਸ ਨੂੰ ਨਹੀਂ ਰੋਕਿਆ। ਇਸ ਦੌਰਾਨ ਮੈਂ ਸਾਰਾ ਸਮਾਂ ਫੋਨ ਉਤੇ ਆਪਣੀ ਮਾਂ ਨਾਲ ਗੱਲ ਕਰਦਾ ਰਿਹਾ ਅਤੇ ਅਸੀਂ ਦੋਵੇਂ (ਮੈਂ ਤੇ ਮੇਰੀ ਮਾਂ) ਕਾਫ਼ੀ ਡਰ ਗਏ ਸਾਂ ਕਿਉਂਕਿ ਉਹ ਵਿਅਕਤੀ ਮੇਰੇ ਤੋਂ ਕੁਝ ਇੰਚ ਹੀ ਦੂਰ ਖੜ੍ਹਾ ਸੀ।’’ ਬਫਲੋ (ਨਿਊਯਾਰਕ) ਨਾਲ ਸਬੰਧਤ ਹਰਮਨ ਸਿੰਘ ਨੇ ਕਿਹਾ ਕਿ ਉਹ ਵਿਅਕਤੀ ਸਟੋਰ ਤੋਂ ਬਾਹਰ ਨਿਕਲਣ ਤੱਕ ਉਸ ਦੇ ਮਗਰ ਪਿਆ ਰਿਹਾ। ਉਸ ਨੇ ਲਿਖਿਆ ਕਿ ‘‘ਮੈਂ ਉਸ ਨੂੰ ਦੱਸਿਆ ਕਿ ਮੈਂ ਨਿਊਯਾਰਕ ਤੋਂ ਹਾਂ ਅਤੇ ਇੱਥੇ ਹੀ ਰਹਿੰਦਾ ਹਾਂ। ਜੇ ਉਸ ਨੂੰ ਕਿਸੇ ਚੀਜ਼ ਦੀ ਲੋੜ ਹੈ ਤਾਂ ਮੈਂ ਮਦਦ ਕਰ ਸਕਦਾ ਹਾਂ।’’ ਇਸ ਮਗਰੋਂ ਉਸ ਵਿਅਕਤੀ ਨੇ ਕੋਈ ਜਵਾਬ ਨਾ ਦਿੱਤਾ ਅਤੇ ਹਰਮਨ ਸਿੰਘ ਕਾਹਲੀ ਨਾਲ ਸਟੋਰ ਵਿੱਚੋਂ ਨਿਕਲ ਗਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article