ਮੁਹਾਲੀ ਅਦਾਲਤ ਵੱਲੋਂ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੀ ਜ਼ਮਾਨਤ ਮਨਜ਼ੂਰ

309
Share

ਮੁਹਾਲੀ, 11 ਮਈ (ਪੰਜਾਬ ਮੇਲ)- ਮੁਹਾਲੀ ਅਦਾਲਤ ਨੇ ਪੰਜਾਬ ਪੁਲਿਸ ਦੇ ਚਰਚਿਤ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਅੱਜ ਉਨ੍ਹਾਂ ਦੀ ਅਗਾਊਂ ਜ਼ਮਾਨਤ ਮਨਜ਼ੂਰ ਕਰ ਲਈ ਹੈ।
ਇੱਥੇ ਇਹ ਦੱਸਣਯੋਗ ਹੈ ਕਿ ਸੁਮੇਧ ਸੈਣੀ ਨੇ ਆਪਣੇ ਵਕੀਲ ਰਾਹੀਂ ਸ਼ੁੱਕਰਵਾਰ ਨੂੰ ਮੁਹਾਲੀ ਅਦਾਲਤ ‘ਚ ਅਰਜ਼ੀ ਦਾਇਰ ਕਰਕੇ ਅਗਾਊਂ ਜ਼ਮਾਨਤ ਦੇਣ ਦੀ ਅਪੀਲ ਕੀਤੀ ਸੀ। ਅਦਾਲਤ ਨੇ ਸ਼ਨਿੱਚਰਵਾਰ ਨੂੰ ਸਰਕਾਰੀ ਵਕੀਲ, ਪੀੜਤ ਪਰਿਵਾਰ ਅਤੇ ਬਚਾਅ ਪੱਖ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੋਮਵਾਰ ਤੱਕ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ। ਅੱਜ ਬਾਅਦ ਦੁਪਹਿਰ ਅਦਾਲਤ ਨੇ ਪੌਣੇ 4 ਵਜੇ ਸੈਣੀ ਦੀ ਜ਼ਮਾਨਤ ਮਨਜ਼ੂਰ ਕਰਨ ਦਾ ਫੈਸਲਾ ਸੁਣਾਇਆ ।


Share