PUNJABMAILUSA.COM

ਮੁੱਖ ਮੰਤਰੀ ਕੈਂਸਰ ਰਾਹਤ ਫੰਡ ‘ਚ ਵੀ ਉਠਿਆ ਘਪਲੇ ਦਾ ਧੂੰਆ

ਮੁੱਖ ਮੰਤਰੀ ਕੈਂਸਰ ਰਾਹਤ ਫੰਡ ‘ਚ ਵੀ ਉਠਿਆ ਘਪਲੇ ਦਾ ਧੂੰਆ

ਮੁੱਖ ਮੰਤਰੀ ਕੈਂਸਰ ਰਾਹਤ ਫੰਡ ‘ਚ ਵੀ ਉਠਿਆ ਘਪਲੇ ਦਾ ਧੂੰਆ
January 05
16:52 2018

ਬਠਿੰਡਾ, 5 ਜਨਵਰੀ (ਪੰਜਾਬ ਮੇਲ)-ਮੁੱਖ ਮੰਤਰੀ ਕੈਂਸਰ ਰਾਹਤ ਫੰਡ ‘ਚ ਹੁਣ ‘ਕੈਂਸਰ’ ਫੈਲ ਗਿਆ ਹੈ। ਇਥੇ ਘਪਲੇ ਦਾ ਧੂੰਆਂ ਉੱਠਣ ਲੱਗਾ ਹੈ। ਕੈਂਸਰ ਰਾਹਤ ਫੰਡ ਮਰੀਜ਼ਾਂ ਤਕ ਨਹੀਂ ਪੁੱਜ ਰਿਹਾ ਹੈ। ਇਸ ਦੀ ਮੁਢਲੀ ਜਾਂਚ ਵਿਜੀਲੈਂਸ ਨੇ ਕੀਤੀ ਹੈ। ਇੱਕ ਮਰੀਜ਼ ਦਾ ਫੰਡ ਰਾਹ ਵਿੱਚ ਹੀ ਗਾਇਬ ਹੋਣ ਦੀ ਪੁਸ਼ਟੀ ਹੋਣ ‘ਤੇ ਵਿਜੀਲੈਂਸ ਅਫਸਰਾਂ ਦੇ ਸ਼ੱਕ ਵਧ ਗਏ। ਮਾਮਲਾ ਹੁਣ ਚੌਕਸੀ ਵਿਭਾਗ ਨੂੰ ਸੌਂਪਿਆ ਗਿਆ ਹੈ। ਅਫਸਰਾਂ ਨੇ ਤਾਂ ਕੈਂਸਰ ਰਾਹਤ ਫੰਡਾਂ ‘ਚ ਵੱਡਾ ਘਪਲਾ ਹੋਣ ਦੀ ਗੱਲ ਰੱਖੀ ਹੈ। ਚੌਕਸੀ ਵਿਭਾਗ ਨੇ ਹਰੀ ਝੰਡੀ ਦਿੱਤੀ ਤਾਂ ਪੂਰੇ ਫੰਡਾਂ ਦੀ ਜਾਂਚ ਹੋਣੀ ਸੰਭਵ ਹੋਵੇਗੀ।
ਜ਼ਿਕਰਯੋਗ ਹੈ ਕਿ ਗੱਠਜੋੜ ਸਰਕਾਰ ਸਮੇਂ ਸਾਲ 2011 ਵਿਚ ਮੁੱਖ ਮੰਤਰੀ ਕੈਂਸਰ ਰਾਹਤ ਫੰਡ ਦਾ ਗਠਨ ਹੋਇਆ ਸੀ, ਜਿਸ ਤਹਿਤ ਕੈਂਸਰ ਮਰੀਜ਼ਾਂ ਨੂੰ ਇਲਾਜ ਖਾਤਰ ਪ੍ਰਤੀ ਕੇਸ ਡੇਢ ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ। ਵਿਜੀਲੈਂਸ ਬਠਿੰਡਾ ਨੇ ਡਾ. ਮਨਜੀਤ ਸਿੰਘ ਜੌੜਾ ਦੀ ਸ਼ਿਕਾਇਤ ਦੀ ਪੜਤਾਲ ਕੀਤੀ ਜਿਸ ਤੋਂ ਫੰਡਾਂ ‘ਤੇ ਉਂਗਲ ਉੱਠੀ ਹੈ। ਭਾਵੇਂ ਮਾਮਲਾ ਫਿਲਹਾਲ ਇਕੋ ਮਰੀਜ਼ ਦਿਵਿਆ ਰਾਣੀ ਦਾ ਹੈ, ਜਿਸ ਦੀ 14 ਫਰਵਰੀ 2017 ਨੂੰ ਮੌਤ ਹੋ ਚੁੱਕੀ ਹੈ। ਮੁੱਢਲੀ ਪੜਤਾਲ ‘ਚ ਇਹ ਗੱਲ ਸਾਹਮਣੇ ਆਈ ਹੈ ਕਿ ਦਿਵਿਆ ਰਾਣੀ ਨੂੰ 45,600 ਰੁਪਏ ਦੀ ਇਲਾਜ ਲਈ ਜੋ ਰਕਮ ਪ੍ਰਵਾਨ ਹੋਈ ਸੀ, ਉਹ ਉਸ ਨੂੰ ਮਿਲੀ ਹੀ ਨਹੀਂ ਹੈ। ਪੜਤਾਲ ਰਿਪੋਰਟ ਅਨੁਸਾਰ ਫਰੀਦਕੋਟ ਦੇ ਇਕ ਮੈਡੀਕਲ ਸਟੋਰ ਵੱਲੋਂ ਫਰਜ਼ੀ ਬਿੱਲ ਜਾਰੀ ਕੀਤੇ ਗਏ ਹਨ ਜਿਨ੍ਹਾਂ ਦਾ ਇੰਦਰਾਜ ਕਲੇਮ ਫਾਰਮ ਵਿਚ ਵੀ ਹੈ, ਦੇ ਆਧਾਰ ‘ਤੇ ਸਰਕਾਰ ਤੋਂ ਇਲਾਜ ਵਾਲੇ ਪੈਸੇ ਮਨਜ਼ੂਰ ਕਰਾਏ ਗਏ ਹਨ। ਇਹ ਰਕਮ ਦਿਵਿਆ ਰਾਣੀ ਨੂੰ ਨਹੀਂ ਮਿਲੀ। ਫਰੀਦਕੋਟ ਦੀ ਜਿਸ ਫਰਮ ਨੂੰ ਕੈਂਸਰ ਦੀਆਂ ਦਵਾਈਆਂ ਸਪਲਾਈ ਕਰਨ ਦਾ ਟੈਂਡਰ ਦਿੱਤਾ ਗਿਆ, ਉਸ ਦੇ ਲਾਇਸੈਂਸ ਦੀ ਮਿਆਦ ਲੰਘੀ ਹੋਈ ਸੀ।
ਭਾਈ ਘਨ੍ਹੱਈਆ ਕੈਂਸਰ ਰੋਕੋ ਸੁਸਾਇਟੀ ਫਰੀਦਕੋਟ ਵੱਲੋਂ ਵੀ ਇਸ ਬਾਰੇ ਇਕ ਸ਼ਿਕਾਇਤ ਸਾਲ 2013 ਵਿਚ ਐੱਸ.ਐੱਸ.ਪੀ. ਫਰੀਦਕੋਟ ਨੂੰ ਦਿੱਤੀ ਗਈ ਸੀ, ਜਿਸ ਦੀ ਪੜਤਾਲ ਵਿਸ਼ੇਸ਼ ਜਾਂਚ ਟੀਮ ਬਣਾ ਕੇ ਕੀਤੀ ਗਈ ਸੀ। ਪੜਤਾਲ ‘ਚ ਇਸ ਦੀ ਪੁਸ਼ਟੀ ਹੋਈ ਸੀ ਪਰ ਉਦੋਂ ਇਸ ਮਾਮਲੇ ‘ਚ ਹੋਏ ਵਿੱਤੀ ਨੁਕਸਾਨ ਬਾਰੇ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ। ਵਿਜੀਲੈਂਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਵੱਲੋਂ ਲੋੜੀਂਦੇ ਦਸਤਾਵੇਜ਼ ਵੀ ਨਹੀਂਦਿੱਤੇ ਗਏ ਹਨ। ਵਿਜੀਲੈਂਸ ਅਨੁਸਾਰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਡਾਕਟਰਾਂ/ ਅਧਿਕਾਰੀਆਂ/ ਕਰਮਚਾਰੀਆਂ ਵੱਲੋਂ ਪ੍ਰਾਈਵੇਟ ਕੈਮਿਸਟਾਂ ਨਾਲ ਮਿਲ ਕੇ ਮੁੱਖ ਮੰਤਰੀ ਕੈਂਸਰ ਰਾਹਤ ਫੰਡ ‘ਚੋਂ ਰਕਮ ਮਨਜ਼ੂਰ ਕਰਾ ਕੇ ਗਬਨ ਕੀਤਾ ਜਾਂਦਾ ਹੈ ਅਤੇ ਅਜਿਹਾ ਦਿਵਿਆ ਰਾਣੀ ਦੇ ਕੇਸ ਵਿਚ ਹੋਇਆ ਹੈ। ਅਜਿਹਾ ਹੋਰਨਾਂ ਮਾਮਲਿਆਂ ਵਿਚ ਵੀ ਕੀਤਾ ਗਿਆ ਹੋ ਸਕਦਾ ਹੈ। ਚੌਕਸੀ ਵਿਭਾਗ ਨੂੰ ਇਸ ਮਾਮਲੇ ਵਿਚ ਵਿਜੀਲੈਂਸ ਜਾਂਚ ਦਰਜ ਕਰਨ ਦੀ ਸਿਫਾਰਸ਼ ਕੀਤੀ ਗਈ ਹੈ।

ਐੱਸ.ਪੀ. ਵੱਲੋਂ ਰਾਹਤ ਫੰਡ ਵਿਚ ਗੜਬੜ ਹੋਣ ਦੀ ਪੁਸ਼ਟੀ
ਐੱਸ.ਪੀ. ਭੁਪਿੰਦਰ ਸਿੰਘ ਸਿੱਧੂ ਨੇ ਸੰਪਰਕ ਕਰਨ ‘ਤੇ ਮੰਨਿਆ ਕਿ ਉਨ੍ਹਾਂ ਨੇ ਸ਼ਿਕਾਇਤ ਦੀ ਪੜਤਾਲ ਕੀਤੀ ਹੈ, ਜਿਸ ਵਿਚ ਇਕ ਕੈਂਸਰ ਮਰੀਜ਼ ਦੇ ਨਾਂ ‘ਤੇ ਕੈਂਸਰ ਰਾਹਤ ਫੰਡਾਂ ਵਿਚ ਗੜਬੜ ਸਾਹਮਣੇ ਆਈ ਹੈ। ਇਸ ਤੋਂ ਕਈ ਸ਼ੱਕ ਖੜ੍ਹੇ ਹੋਏ ਹਨ। ਇਸ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਵਿਚ ਵੱਡਾ ਘਪਲਾ ਸਾਹਮਣੇ ਆ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

Read Full Article
    ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

Read Full Article
    ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

Read Full Article
    ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

Read Full Article
    ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

Read Full Article
    ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

Read Full Article
    ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

Read Full Article
    14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

Read Full Article
    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article