PUNJABMAILUSA.COM

ਮੁੱਖ ਮੰਤਰੀ ਦੀ ਨਿਵੇਕਲੀ ਪਹਿਲ-ਕਦਮੀ ਨਾਲ ਸ਼ੁਰੂ ਹੋਇਆ ‘ਈ-ਲੇਬਰ ਪੰਜਾਬ’ ਪੋਰਟਲ ਸਮੁੱਚੇ ਦੇਸ਼ ਵਿੱਚ ਸਰਵੋਤਮ ਘੋਸ਼ਿਤ

ਮੁੱਖ ਮੰਤਰੀ ਦੀ ਨਿਵੇਕਲੀ ਪਹਿਲ-ਕਦਮੀ ਨਾਲ ਸ਼ੁਰੂ ਹੋਇਆ ‘ਈ-ਲੇਬਰ ਪੰਜਾਬ’ ਪੋਰਟਲ ਸਮੁੱਚੇ ਦੇਸ਼ ਵਿੱਚ ਸਰਵੋਤਮ ਘੋਸ਼ਿਤ

ਮੁੱਖ ਮੰਤਰੀ ਦੀ ਨਿਵੇਕਲੀ ਪਹਿਲ-ਕਦਮੀ ਨਾਲ ਸ਼ੁਰੂ ਹੋਇਆ ‘ਈ-ਲੇਬਰ ਪੰਜਾਬ’ ਪੋਰਟਲ ਸਮੁੱਚੇ ਦੇਸ਼ ਵਿੱਚ ਸਰਵੋਤਮ ਘੋਸ਼ਿਤ
June 23
21:34 2018

* ਈ-ਗਵਰਨੈਂਸ ਅਧੀਨ ਮਿਆਰੀ ਸੇਵਾਵਾਂ ਲਈ ਪੋਰਟਲ ਨੂੰ ਮਿਲਿਆ ‘ਸਕੌਚ’ ਐਵਾਰਡ
ਚੰਡੀਗੜ੍ਹ, 23 ਜੂਨ (ਪੰਜਾਬ ਮੇਲ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਗਏ ਵਿਸ਼ੇਸ਼ ਪ੍ਰੋਗਰਾਮ ‘ਈ-ਲੇਬਰ ਪੰਜਾਬ’ ਨੂੰ ਮਿਆਰੀ ਸੇਵਾਵਾਂ ਪ੍ਰਦਾਨ ਕਰਨ ਲਈ ਸਕੌਚ ਐਵਾਰਡ ਨਾਲ ਨਵਾਜ਼ਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਐਵਾਰਡ ਸਕੌਚ ਗਰੁੱਪ ਦੇ ਚੇਅਰਮੈਨ ਸਮੀਰ ਕੋਛੜ ਵੱਲੋਂ ਸ੍ਰੀ ਸੰਜੇ ਕੁਮਾਰ, ਪ੍ਰਮੁੱਖ ਸਕੱਤਰ ਕਿਰਤ ਨੂੰ ਨਵੀਂ ਦਿੱਲੀ ਵਿਖੇ ਹੋਏ ਇਕ ਵਿਸ਼ੇਸ਼ ਸਮਾਗਮ ਦੌਰਾਨ ਦਿੱਤਾ ਗਿਆ।
ਬੁਲਾਰੇ ਨੇ ਦੱਸਿਆ ਕਿ ਇਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਸਕੌਚ ਗਰੁੱਪ ਵੱਲੋਂ ਇਹ ਰਾਸ਼ਟਰੀ ਪੱਧਰ ਦਾ ਐਵਾਰਡ ਹਰ ਸਾਲ ਮਾਹਿਰਾਂ ਵੱਲੋਂ ਪੂਰੀ ਤਰ੍ਹਾਂ ਤਫਤੀਸ਼ ਕਰ ਕੇ ਅਤੇ ਭਾਰਤ ਦੇ ਨਾਗਰਿਕਾਂ ਵੱਲੋਂ ਵੋਟਾਂ ਦੇ ਆਧਾਰ ‘ਤੇ ਦਿੱਤਾ ਜਾਂਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਾਲ 2018 ਵਿੱਚ ਪੂਰੇ ਦੇਸ਼ ਵਿੱਚੋਂ 3200 ਤੋਂ ਜਿਆਦਾ ਵੱਖ-ਵੱਖ ਸ਼੍ਰੇਣੀਆਂ ਦੇ ਪ੍ਰਾਜੈਕਟ ਇਹ ਐਵਾਰਡ ਹਾਸਲ ਕਰਨ ਦੀ ਹੋੜ ਵਿੱਚ ਸਨ ਅਤੇ ਇਸ ਸਾਲ ਪੰਜਾਬ ਅਤੇ ਆਂਧਰਾ ਪ੍ਰਦੇਸ਼ ਦਰਮਿਆਨ ਐਵਾਰਡ ਲਈ ਫਸਵਾਂ ਮੁਕਾਬਲਾ ਸੀ।
ਜਿਕਰਯੋਗ ਹੈ ਕਿ ਨਵੰਬਰ 2017 ਵਿੱਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਈ-ਲੇਬਰ ਪੰਜਾਬ ਦੇ ਪੋਰਟਲ 0https://pblabour.gov.in ਨੂੰ ਸਮੁੱਚੇ ਦੇਸ਼ ਵਿੱਚੋਂ ਵਧੀਆ ਕਾਰਗੁਜਾਰੀ ਲਈ ਸਰਵੋਤਮ ਪੋਰਟਲ ਵਜੋਂ ਪੁਰਸਕ੍ਰਿਤ ਕੀਤਾ ਗਿਆ ਹੈ। ਇਹ ਪੋਰਟਲ ਕਿਰਤ ਵਿਭਾਗ ਅਤੇ ਨੈਸ਼ਨਲ ਇਨਫਾਰਮੈਟਿਕਸ ਸੈਂਟਰ (ਐਨ.ਆਈ.ਸੀ.) ਪੰਜਾਬ ਵੱਲੋਂ ਤਿਆਰ ਕੀਤਾ ਗਿਆ ਸੀ ਤਾਂ ਜੋ ਸਰਕਾਰ, ਉਦਯੋਗ, ਵਪਾਰਕ ਸੰਸਥਾਵਾਂ ਅਤੇ ਕਿਰਤੀਆਂ ਦੇ ਆਪਸੀ ਤਾਲਮੇਲ ਨੂੰ ਕਾਗਜ਼ ਰਹਿਤ ਕੀਤਾ ਜਾ ਸਕੇ।
ਪ੍ਰਾਜੈਕਟ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੰਜੇ ਕੁਮਾਰ ਨੇ ਦੱਸਿਆ ਕਿ ਇਸ ਪੋਰਟਲ ਦੁਆਰਾ ਵਰਤੋਂਕਾਰਾਂ ਲਈ ਕਈ ਚੀਜਾਂ ਨੂੰ ਸਰਲ ਬਣਾ ਕੇ ਪੇਸ਼ ਕੀਤਾ ਗਿਆ ਤਾਂ ਜੋ ਬਿਨ੍ਹਾਂ ਕਿਸੇ ਪਰੇਸ਼ਾਨੀ ਤੋਂ ਬਿਨੈਕਾਰ ਮਿੱਥੇ ਹੋਏ ਨਤੀਜੇ ਅਤੇ ਸੇਵਾਵਾਂ ਹਾਸਲ ਕਰ ਸਕਣ। ਇਹ ਪੋਰਟਲ ਬਿਨੈਕਾਰਾਂ ਨੂੰ ਸੈਲਫ ਸਰਟੀਫਿਕੇਸ਼ਨ ਅਤੇ ਉਦਯੋਗਾਂ ਨੂੰ ਆਨਲਾਈਨ ਕੰਪਲਾਇੰਸ ਰਿਪੋਰਟ ਦੀ ਸਹੂਲਤ ਵੀ ਪ੍ਰਦਾਨ ਕਰਦਾ ਹੈ। ਇਸ ਪੋਰਟਲ ਦੁਆਰਾ ਕਿਰਤੀਆਂ ਦੀ ਆਨਲਾਈਨ ਰਜਿਸਟਰੇਸ਼ਨ ਵੀ ਕੀਤੀ ਜਾ ਸਕਦੀ ਹੈ ਜਿਸ ਨਾਲ ਉਨ੍ਹਾਂ ਨੂੰ ਸਰਕਾਰੀ ਕਿਰਤ ਭਲਾਈ ਸਕੀਮਾਂ ਦਾ ਸਿੱਧੇ ਤੌਰ ‘ਤੇ ਫਾਇਦਾ ਮਿਲ ਸਕੇ।

About Author

Punjab Mail USA

Punjab Mail USA

Related Articles

ads

Latest Category Posts

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article