PUNJABMAILUSA.COM

ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਪੀ.ਐਸ.ਆਈ.ਈ.ਸੀ. ਵੱਲੋਂ ਫੋਕਲ ਪੁਆਇੰਟਾਂ ‘ਚ ਸਨਅਤੀ ਪਲਾਟਾਂ ਦੀ ਗੋਦਾਮਾਂ ਅਤੇ ਹੁਨਰ ਵਿਕਾਸ ਲਈ ਵਰਤੋਂ ਦੀ ਆਗਿਆ

June 03
14:12 2018

ਚੰਡੀਗੜ੍ਹ, 3 ਜੂਨ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਲਘੂ ਉਦਯੋਗ ਅਤੇ ਬਰਾਮਦ ਕਾਰਪੋਰੇਸ਼ਨ (ਪੀ ਐਸ ਆਈ ਈ ਸੀ) ਨੇ ਫੋਕਲ ਪੁਆਇੰਟਾਂ ਵਿੱਚ ਪਲਾਟ ਧਾਰਕਾਂ ਨੂੰ ਆਪਣੇ ਪਲਾਟਾਂ ਦੀ ਵਰਤੋਂ ਗੁਦਾਮਾਂ ਦੇ ਮਕਸਦ ਅਤੇ ਹੁਨਰ ਵਿਕਾਸ ਕੇਂਦਰਾਂ ਵਜੋਂ ਕਰਨ ਦੀ ਆਗਿਆ ਦੇ ਦਿੱਤੀ ਹੈ ਅਜਿਹਾ ਇਨ੍ਹਾਂ ਨੂੰ ਸਨਅਤੀ ਸਰਗਰਮੀਆਂ ਮੰਨਦੇ ਹੋਏ ਕੀਤਾ ਗਿਆ ਹੈ।
ਇਸ ਦੇ ਨਾਲ ਸੂਬਾ ਸਰਕਾਰ ਨੇ ਕਾਨਫੈਡਰੇਸ਼ਨ ਆਫ ਇੰਡੀਅਨ ਇੰਡਰਸਟਰੀ, ਪੀ ਐਚ ਡੀ ਚੈਂਬਰ ਆਫ ਕਮਰਸ ਅਤੇ ਮੋਹਾਲੀ ਇੰਡਰਸਟਰੀਜ਼ ਐਸੋਸ਼ੀਏਸ਼ਨ ਸਣੇ ਵੱਖ ਵੱਖ ਉਦਯੋਗਿਕ ਸੰਸਥਾਵਾਂ ਦੀ ਲੰਮੇ ਸਮੇਂ ਤੋਂ ਲੰਬਿਤ ਪਈ ਆ ਰਹੀ ਮੰਗ ਪ੍ਰਵਾਨ ਹੋ ਗਈ ਹੈ।
ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਏਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵੱਖ ਵੱਖ ਉਦਯੋਗਿਕ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਸੂਬੇ ਭਰ ਵਿੱਚ ਪੀ ਐਸ ਆਈ ਈ ਸੀ ਵੱਲੋਂ ਵਿਕਸਤ ਉਦਯੋਗਿਕ ਪਲਾਟਾਂ ਵਿੱਚ ਗੁਦਾਮ ਅਤੇ ਹੁਨਰ ਵਿਕਾਸ ਨੂੰ ਉਦਯੋਗਿਕ ਸਰਗਰਮੀਆਂ ਵਜੋਂ ਪ੍ਰਵਾਨ ਕਰਨ ਲਈ ਨੀਤੀਆਂ ਵਿੱਚ ਉਦਾਰਵਾਦਿਤਾ ਲਿਆਏ ਜਾਣ ਦੀ ਮੰਗ ਕੀਤੀ ਗਈ ਸੀ।
ਸੂਬਾ ਸਰਕਾਰ ਵੱਲੋਂ ਆਪਣੀ ਨਵੀਂ ਸਨਅਤੀ ਤੇ ਵਪਾਰ ਵਿਕਾਸ ਨੀਤੀ ਵਿੱਚ ਉਦਯੋਗਿਕ ਸਰਗਰਮੀਆਂ ਨੂੰ ਸੁਖਾਲਾ ਬਨਾਉਣ ਦੇ ਕੀਤੇ ਯਤਨ ਦੇ ਹੇਠ ਲਏ ਗਏ ਇਸ ਫੈਸਲੇ ਨਾਲ ਉਦਯੋਗਿਕ ਪਲਾਟ ਧਾਰਕਾਂ ਨੂੰ ਵਿਭਿੰਨ ਤਰ੍ਹਾਂ ਦੀਆਂ ਸਰਗਰਮੀਆਂ ਚਲਾਉਣ ਵਿੱਚ ਮਦਦ ਮਿਲੇਗੀ ਜਿਨ੍ਹਾਂ ਨੂੰ ਸੇਵਾ ਸੈਕਟਰ ਇੰਟਰਪ੍ਰਾਈਜਜ਼ ਦੇ ਬਰਾਬਰ ਰੱਖਿਆ ਗਿਆ ਹੈ। ਇਨ੍ਹਾਂ ਵਿੱਚ ਉਦਯੋਗਿਕ/ਤਕਨੀਕੀ ਟੈਸਟ ਲੈਬ, ਉਦਯੋਗਿਕ ਫੋਟੋਗ੍ਰਾਫੀ, ਥੋਕ ਕੋਰੀਅਰ ਸਰਵਿਸ, ਬਲੂ ਪ੍ਰਿਟਿੰਗ/ਡਰਾਇੰਗ/ਕੰਪਿਊਟਰ ਡਿਜ਼ਾਇਨਿੰਗ ਸੁਵਿਧਾਵਾਂ, ਹਰੇਕ ਖੇਤਰ ਵਿੱਚ ਖੋਜ ਅਤੇ ਵਿਕਾਸ, ਉਦਯੋਗ ਦੀ ਸਹਾਇਤਾ ਲਈ ਟੂਲ ਰੂਮ, ਮੀਡੀਆ ਹਾਊਸਿਜ਼, ਪਿੰ੍ਰਟਿੰਗ, ਪ੍ਰਕਾਸ਼ਨ ਸੇਵਾਵਾਂ, ਇੰਡਸਟਰੀਅਲ ਕਿਚਨ/ਕੈਟਰਿੰਗ ਸਰਵਿਸਜ਼, ਇੰਜੀਨੀਅਰਿੰਗ ਅਤੇ ਡਿਜ਼ਾਇਨਿੰਗ ਸੇਵਾਵਾਂ ਸ਼ਾਮਲ ਹਨ।
ਇਸ ਫੈਸਲੇ ਨਾਲ ਲਘੂ ਉਦਯੋਗ ਨੂੰ ਆਪਣੇ ਕੰਮਾਂ ਅਤੇ ਕਾਰਜਾਂ ਦੇ ਪ੍ਰਬੰਧਨ ਵਿੱਚ ਮਦਦ ਮਿਲੇਗੀ। ਇਸ ਨਾਲ ਇਹ ਪ੍ਰਭਾਵੀ ਤਰੀਕੇ ਨਾਲ ਆਪਣਾ ਕੁਸ਼ਲਤਾ ਪੂਰਨ ਪ੍ਰਬੰਧਨ ਕਰ ਸਕਦੇ ਹਨ। ਗੁਦਾਮ ਦੇ ਮਾਮਲਿਆਂ ਵਿੱਚ ਵੀ ਕੁਸ਼ਲ ਪ੍ਰਬੰਧ ਹੋ ਸਕਦਾ ਹੈ। ਉਦਯੋਗਿਕ ਫੋਕਲ ਪੁਆਇੰਟਾਂ ਤੋਂ ਬਾਹਰ ਵਾਧੂ ਨਿਵੇਸ਼ ਕਰਨਾ ਪੈਦਾਹੈ।
ਗੌਰਤਬਲ ਹੈ ਕਿ ਸਰਵਿਸ ਸੈਕਟਰ ਇੰਟਰਪ੍ਰਾਈਜਿਜ਼ ਉਦਯੋਕਿ ਇਸਟੇਟ/ਫੋਕਲ ਪੁਆਇੰਟਾਂ ਵਿੱਚ ਉਤਪਾਦਨ ਸਰਗਰਮੀਆਂ ਲਈ ਸਹਾਇਤਾ ਮੁਹਈਆ ਕਰਵਾਉਂਦਾ ਹੈ। ਸਰਵਿਸ ਸੈਕਟਰ ਇੰਟਰਪ੍ਰਾਈਜਜ਼ ਨੂੰ ਉਦਯੋਗਿਕ ਪਲਾਟਾਂ ਵਿੱਚ ਆਉਣ ਦੀ ਆਗਿਆ ਦੇਣ ਨਾਲ ਇੰਟਰਪ੍ਰਾਈਜਜ਼ ਲਈ ਸੰਗਠਿਤ ਸੇਵਾਵਾਂ ਮੁਹਈਆ ਕਰਵਾਉਣ ਵਿੱਚ ਮਦਦ ਮਿਲੇਗੀ ਜਿਨ੍ਹਾਂ ਨੂੰ ਇਸ ਦੀ ਮਦਦ ਲੈਣ ਲਈ ਇੱਕ ਤੋਂ ਦੂਜੀ ਥਾਂ ਨਹੀਂ ਜਾਣਾ ਪਵੇਗਾ। ਇਸ ਨਾਲ ਲਾਜਮੀ ਤੌਰ ‘ਤੇ ਐਮ ਐਸ ਐਮ ਈਜ਼, ਉਦਮ ਦੀ ਸ਼ੁਰੂਆਤ, ਹੁਨਰਮੰਦ ਮਾਨਵੀ ਸ਼ਕਤੀ ਦੀ ਉਪਲਭਤਾ ਦੀ ਸਹੂਲਤ ਅਤੇ ਉਤਪਾਦਨ ਅਤੇ ਸੇਵਾ ਸੈਕਟਰ ਦੀਆਂ ਸਰਗਰਮੀਆਂ ਵਿੱਚ ਤਾਲਮੇਲ ਵਧਣ ਦੇ ਨਾਲ ਨਾਲ ਇਨ੍ਹਾਂ ਵਿੱਚ ਗਤੀ ਵੀ ਆਵੇਗੀ।
ਬੁਲਾਰੇ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਦੀ ਦੂਰ ਦ੍ਰਿਸ਼ਟੀ ਵਾਲੀ ਪਹੁੰਚ ਦੇ ਹੇਠ ਪੰਜਬ ਸੂਬੇ ਵਿੱਚ ਵੱਡੀ ਪੱਧਰ ‘ਤੇ ਉਦਯੋਗਿਕ ਸਰਗਰਮੀਆਂ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ। ਸੂਬੇ ਨੇ ਉਦਯੋਗਿਕ ਅਤੇ ਵਪਾਰਕ ਵਿਕਾਸ ਲਈ ਲੰਮੀ ਮਿਆਦ ਦੀ ਬੁਨਿਆਦ ਰੱਖ ਦਿੱਤੀ ਹੈ ਅਤੇ ਇਹ ਨਵਾਂ ਫੈਸਲਾ ਸੂਬਾ ਸਰਕਾਰ ਵਿੱਚ ਵਿਸ਼ਵਾਸ ਨੂੰ ਹੋਰ ਪੁਖਤਾ ਕਰੇਗਾ।

About Author

Punjab Mail USA

Punjab Mail USA

Related Articles

ads

Latest Category Posts

    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ