PUNJABMAILUSA.COM

ਮੁੱਖ ਮੰਤਰੀ ਨੇ ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮੁੱਖ ਮੰਤਰੀ ਨੇ ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮੁੱਖ ਮੰਤਰੀ ਨੇ ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ
June 13
18:14 2018

‘ਘਰ-ਘਰ ਰੁਜ਼ਗਾਰ’ ਪ੍ਰੋਗਰਾਮ ਤਹਿਤ 400 ਹੋਰ ਖੇਤੀਬਾੜੀ ਅਫਸਰਾਂ ਦੀ ਭਰਤੀ ਛੇਤੀ
ਚੰਡੀਗੜ੍ਹ, 13 ਜੂਨ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਿੱਚ ਭਰਤੀ ਕੀਤੇ 139 ਖੇਤੀਬਾੜੀ ਵਿਕਾਸ ਅਫਸਰਾਂ (ਏ.ਡੀ.ਓਜ਼) ਵਿੱਚੋਂ ਸੱਤ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨੇ 400 ਹੋਰ ਖੇਤੀਬਾੜੀ ਵਿਕਾਸ ਅਫਸਰ ਭਰਤੀ ਕਰਨ ਦਾ ਐਲਾਨ ਕੀਤਾ।
ਅੱਜ ਬਾਅਦ ਦੁਪਹਿਰ ਇੱਥੇ ਮੁੱਖ ਮੰਤਰੀ ਨਿਵਾਸ ‘ਤੇ ਨਵੇਂ ਖੇਤੀਬਾੜੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀਬਾੜੀ ਵਿਕਾਸ ਅਫਸਰਾਂ ਦੀਆਂ 400 ਹੋਰ ਅਸਾਮੀਆਂ ਪੰਜਾਬ ਲੋਕ ਸੇਵਾ ਕਮਿਸ਼ਨ ਰਾਹੀਂ ਭਰੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਨੌਜਵਾਨ ਲੜਕੇ-ਲੜਕੀਆਂ ਦੇ ਨਵੇਂ ਬੈਚ ਨਾਲ ਖੇਤੀਬਾੜੀ ਵਿਭਾਗ ਨੂੰ ਹੋਰ ਮਜ਼ਬੂਤੀ ਮਿਲੇਗੀ ਜਿਸ ਨਾਲ ਵਿਭਾਗ ਵੱਲੋਂ ਕਿਸਾਨਾਂ ਦੀ ਭਲਾਈ ਲਈ ਵਿੱਢੇ ਪ੍ਰੋਗਰਾਮਾਂ ਤੇ ਸਕੀਮਾਂ ਦਾ ਹੋਰ ਪਾਸਾਰ ਕਰਨ ਵਿੱਚ ਸਹਾਇਤਾ ਮਿਲੇਗੀ।
ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਪ੍ਰਤੀ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੁਣ ਤੱਕ 1.65 ਲੱਖ ਕਿਸਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੌਕਰੀਆਂ ਦੇ ਨਵੇਂ ਮੌਕੇ ਪੈਦਾ ਕਰਨ ਲਈ ਸੁਖਾਵਾਂ ਮਾਹੌਲ ਤੇ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਨਾਲ ਹੀ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰੱਖਿਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਪ੍ਰਤੀ ਆਪਣੀ ਸਰਕਾਰ ਦੇ ਚੋਣ ਵਾਅਦੇ ਨੂੰ ਹਰ ਹੀਲੇ ਪੂਰਾ ਕਰੇਗੀ।
ਖੇਤੀਬਾੜੀ ਅਫਸਰਾਂ ਨੂੰ ਵਧਾਈ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਧਰਤੀ ਹੇਠਲੇ ਪਾਣੀ ਦੇ ਬਹੁਮੁੱਲੇ ਖਜ਼ਾਨੇ ਨੂੰ ਬਚਾਉਣ ਅਤੇ ਹੋਰ ਖੇਤੀ ਮਸਲਿਆਂ ‘ਤੇ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗੂਰਕ ਕਰਨ ਲਈ ਸਮਰਪਿਤ ਭਾਵਨਾ ਨਾਲ ਜੁਟ ਜਾਣ ਦਾ ਸੱਦਾ ਦਿੱਤਾ ਹੈ।
ਨਵ-ਨਿਯੁਕਤ ਅਫਸਰਾਂ ਨੂੰ ਆਪਣੀਆਂ ਸ਼ੁੱਭ ਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕਿਸਾਨਾਂ ਦੀ ਭਲਾਈ ਲਈ ਪੂਰੀ ਲਗਨ ਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਪੇਂਡੂ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ, ਜਿਸ ਕਰਕੇ ਕਿਸਾਨਾਂ ਨੂੰ ਖੇਤੀ ਖੇਤਰ ਵਿੱਚ ਨਵੀਆਂ ਤਕਨੀਕਾਂ ਬਾਰੇ ਸਹੀ ਸੇਧ ਦੀ ਜ਼ਿੰਮੇਵਾਰੀ ਖੇਤੀਬਾੜੀ ਵਿਭਾਗ ਦੇ ਮੋਢਿਆਂ ‘ਤੇ ਹੈ।
ਇਸ ਮੌਕੇ ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਵਿਭਾਗ ਵਿੱਚ ਨਵ-ਨਿਯੁਕਤ 139 ਖੇਤੀਬਾੜੀ ਵਿਕਾਸ ਅਫਸਰਾਂ ਵਿੱਚੋਂ 29 ਲੜਕੀਆਂ ਨਿਯੁਕਤ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਧਿਕਾਰੀਆਂ ਦੀ ਤਾਇਨਾਤੀ ਕਪਾਹ ਪੱਟੀ, ਪਾਸਾਰ ਸੇਵਾਵਾਂ, ਭੌਂ ਪਰਖ ਲੈਬਾਰਟਰੀਆਂ ਅਤੇ ਅਫਸਰਾਂ ਦੀ ਘਾਟ ਦਾ ਸਾਹਮਣਾ ਕਰ ਰਹੇ ਜ਼ਿਲ੍ਹਿਆਂ ਵਿੱਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਮੁਢਲੀ ਸਿਖਲਾਈ ਦਿੱਤੀ ਜਾਵੇਗੀ ਜਿਸ ਵਿੱਚ ਖੇਤੀਬਾੜੀ ਵਿਭਾਗ ਦੇ ਐਕਟਾਂ ਤੇ ਕਾਨੂੰਨਾਂ ਸਬੰਧੀ ਵਿਸਥਾਰਤ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ ਤਾਂ ਕਿ ਇਹ ਅਧਿਕਾਰੀ ਖੇਤੀਬਾੜੀ ਸਬੰਧੀ ਕਾਨੂੰਨਾਂ ਤੇ ਸਕੀਮਾਂ ਨੂੰ ਸਹੀ ਢੰਗ ਨਾਲ ਫੀਲਡ ਵਿੱਚ ਲਾਗੂ ਕਰਨ ਦੇ ਨਾਲ-ਨਾਲ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਮੁਹੱਈਆ ਕਰਵਾ ਸਕਣ।
ਇਸ ਮੌਕੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ, ਪ੍ਰਮੁੱਖ ਸਕੱਤਰ ਵਿੱਤ ਅਨੁਰਿਧ ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਡਾਇਰੈਕਟਰ ਖੇਤੀਬਾੜੀ ਜਸਬੀਰ ਸਿੰਘ ਬੈਂਸ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article