PUNJABMAILUSA.COM

ਮੁੱਖ ਮੰਤਰੀ ਨੇ ਯਕਮੁਸ਼ਤ ਖੇਤੀ ਕਰਜ਼ਾ ਮੁਆਫੀ ਦੀ ਮੰਗ ਮੁੜ ਕੇਂਦਰ ਕੋਲ ਚੁੱਕੀ

ਮੁੱਖ ਮੰਤਰੀ ਨੇ ਯਕਮੁਸ਼ਤ ਖੇਤੀ ਕਰਜ਼ਾ ਮੁਆਫੀ ਦੀ ਮੰਗ ਮੁੜ ਕੇਂਦਰ ਕੋਲ ਚੁੱਕੀ

ਮੁੱਖ ਮੰਤਰੀ ਨੇ ਯਕਮੁਸ਼ਤ ਖੇਤੀ ਕਰਜ਼ਾ ਮੁਆਫੀ ਦੀ ਮੰਗ ਮੁੜ ਕੇਂਦਰ ਕੋਲ ਚੁੱਕੀ
May 17
21:55 2018

* ਸਮਾਜਿਕ-ਆਰਥਿਕ ਬੇਚੈਨੀ ਤੋਂ ਬਚਣ ਲਈ ਤੁਰੰਤ ਦਖਲ ਦੇਣ ਵਾਸਤੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ
ਚੰਡੀਗੜ੍ਹ, 17 ਮਈ (ਪੰਜਾਬ ਮੇਲ)- ਕਿਸਾਨਾਂ ਦੀ ਨਿੱਘਰ ਰਹੀ ਹਾਲਤ ਅਤੇ ਕਿਸਾਨਾਂ ਵੱਲੋਂ ਲਗਾਤਾਰ ਖੁਦਕੁਸ਼ੀਆਂ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫੇਰ ਕਿਸਾਨੀ ਭਾਈਚਾਰੇ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਪ੍ਰਧਾਨ ਮੰਤਰੀ ਨੂੰ ਯਕਮੁਸ਼ਤ ਖੇਤੀ ਕਰਜ਼ਾ ਮੁਆਫ ਕਰਨ ਦਾ ਐਲਾਨ ਕਰਨ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਨੂੰ ਲਿਖੇ ਇਕ ਪੱਤਰ ਵਿੱਚ ਮੁੱਖ ਮੰਤਰੀ ਨੇ ਦਿਹਾਤੀ ਇਲਾਕਿਆਂ ਵਿੱਚ ਸਮਾਜਿਕ-ਆਰਥਿਕ ਬੇਚੈਨੀ ਤੋਂ ਬਚਣ ਲਈ ਭਾਰਤ ਸਰਕਾਰ ਦੇ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਲਈ ਰਾਸ਼ਟਰੀ ਪੱਧਰ ‘ਤੇ ਕਰਜ਼ਾ ਮੁਆਫੀ ਸਕੀਮ ਬਾਰੇ ਸੂਬਾ ਸਰਕਾਰ ਵੱਲੋਂ ਵਾਰ-ਵਾਰ ਕੀਤੀਆਂ ਗਈਆਂ ਬੇਨਤੀਆਂ ਦੇ ਬਾਵਜੂਦ ਇਸ ਸਬੰਧ ਵਿੱਚ ਕੋਈ ਉਤਸ਼ਾਹਜਨਕ ਹੁੰਗਾਰਾ ਨਹੀਂ ਮਿਲਿਆ। ਉਨ੍ਹਾਂ ਨੇ ਉਪਜੀਵਕਾ ਦੇ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕੀਤੇ ਜਾਣ ਨੂੰ ਯਕੀਨੀ ਬਣਾਉਣ ਵਾਸਤੇ ਯਕਮੁਸ਼ਤ ਰਾਹਤ ਦੀ ਮੰਗ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਰਜ਼ੇ ਦੇ ਲਗਾਤਾਰ ਦਬਾਅ ਕਾਰਨ ਕਿਸਾਨਾਂ ਦੀਆਂ ਖੁਦਕੁਸ਼ੀਆਂ ਦੀ ਗਿਣਤੀ ਵਧ ਰਹੀ ਹੈ ਅਤੇ ਉਨ੍ਹਾਂ ਵਿੱਚ ਵੱਡੀ ਪੱਧਰ ‘ਤੇ ਬੇਚੈਨੀ ਫੈਲ ਰਹੀ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਇਸ ਮੁੱਦੇ ‘ਤੇ ਤੁਰੰਤ ਧਿਆਨ ਦਿੱਤੇ ਜਾਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੌਮੀ ਪੱਧਰ ‘ਤੇ ਖੇਤੀਬਾੜੀ ਕਰਜ਼ਾ ਮੁਆਫੀ ਬਾਰੇ ਪਹਿਲ ਦੇ ਆਧਾਰ ‘ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਘਟਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਵਾਸਤੇ ਖੇਤੀਬਾੜੀ ਸੈਕਟਰ ਨੂੰ ਜ਼ਿਆਦਾ ਲਚਕੀਲਾ ਅਤੇ ਆਰਥਿਕਤਾ ਨੂੰ ਪੁਨਰ ਉਥਾਨ ਵਾਲੀ ਬਣਾਉਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਲਿਖਿਆ ਹੈ ਕਿ ਸੂਬਾ ਸਰਕਾਰ ਨੇ ਆਪਣੇ ਸਿਰ ‘ਤੇ ਸਾਰੇ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਦੋ ਲੱਖ ਰੁਪਏ ਦੇ ਸੰਸਥਾਈ ਕਰਜ਼ੇ ਦੀ ਮਾਫੀ ਦੀ ਰਾਹਤ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 8.75 ਲੱਖ ਕਿਸਾਨਾਂ ਜਿਨ੍ਹਾਂ ਦੇ 10.21 ਲੱਖ ਫਸਲੀ ਕਰਜ਼ਾ ਖਾਤੇ ਹਨ, ਨੂੰ ਤਕਰੀਬਨ 9500 ਕਰੋੜ ਰੁਪਏ ਦੀ ਕੁੱਲ ਕਰਜ਼ਾ ਰਾਹਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਮੇਂ ਤੱਕ 2.02 ਲੱਖ ਕਿਸਾਨਾਂ ਨੂੰ 999.67 ਕਰੋੜ ਰੁਪਏ ਦੀ ਕਰਜ਼ਾ ਰਾਹਤ ਦਿੱਤੀ ਜਾ ਚੁੱਕੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਪਹਿਲਕਦਮੀ ਕਿਸਾਨਾਂ ‘ਤੇ ਪੈਦਾ ਹੋਏ ਦਬਾਅ ਨੂੰ ਘੱਟ ਕਰਨ ਦੀ ਇਕ ਕੋਸ਼ਿਸ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਸੈਕਟਰ ਨੂੰ ਉੱਚ ਵਿਕਾਸ ਅਤੇ ਵਾਧੇ ਵਿੱਚ ਲਿਆਉਣ ਨਾਲ ਹੀ ਦੇਸ਼ ਦੇ ਕਿਸਾਨਾਂ ਨੂੰ ਮਿਆਰੀ ਜੀਵਨ ਮੁਹੱਈਆ ਕਰਵਾਇਆ ਜਾ ਸਕਦਾ ਹੈ। ਇਸ ਵਾਸਤੇ ਰਾਸ਼ਟਰੀ ਪੱਧਰ ਉੱਤੇ ਕਿਸਾਨਾਂ ਨੂੰ ਯਕਮੁਸ਼ਤ ਖੇਤੀ ਕਰਜ਼ਾ ਮੁਆਫੀ ਦਿੱਤੇ ਜਾਣਾ ਜ਼ਰੂਰੀ ਹੈ।
ਰਾਸ਼ਟਰੀ ਖੁਰਾਕ ਸੁਰੱਖਿਆ ਵਿਚ ਪੰਜਾਬ ਦੇ ਕਿਸਾਨਾਂ ਵਲੋਂ ਦਿੱਤੇ ਗਏ ਯੋਗਦਾਨ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਹਰੀ ਕ੍ਰਾਂਤੀ ਦੌਰਾਨ ਰਿਕਾਰਡ ਸਮੇਂ ਵਿੱਚ ਕਿਸਾਨਾਂ ਨੇ ਕਣਕ ਅਤੇ ਝੋਨੇ ਦੀ ਉਤਪਾਦਕਤਾ ਅਤੇ ਉਦਪਾਦਨ ਵਧਾਇਆ ਹੈ ਅਤੇ ਦੇਸ਼ ਦੇ ਲੋਕਾਂ ਨੂੰ ਭੁੱਖਮਰੀ ਤੋਂ ਨਿਜਾਤ ਦਿਵਾਈ ਹੈ।
ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬ ਵਿੱਚ ਇਨ੍ਹਾਂ ਕਿਸਾਨਾਂ ਨੇ ਸੂਬੇ ਦੇ ਸੰਸਥਾਗਤ ਬੁਨਿਆਦੀ ਢਾਂਚੇ ਅਤੇ ਨਿਵੇਸ਼ ਅਤੇ ਢੁੱ=ਕਵੀਆਂ ਨੀਤੀਆਂ ਦੇ ਸਹਿਯੋਗ ਨਾਲ ਨਵੀਆਂ ਤਕਨੀਕਾਂ ਅਪਣਾਈਆਂ ਹਨ ਤਾਂ ਕਿ ਵੱਧ ਤੋਂ ਵੱਧ ਅਨਾਜ ਪੈਦਾ ਕੀਤਾ ਜਾ ਸਕੇ। ਹਾਲਾਂਕਿ ਇਨ੍ਹਾਂ ਫਸਲਾਂ ਦੀ ਮੌਜੂਦਾ ਤਕਨਾਲੋਜੀ ਦੀ ਉਪਜਾਊ ਸਮਰੱਥਾ ਦਾ ਪੂਰਾ ਲਾਭ ਉਠਾਇਆ ਜਾ ਚੁੱਕਾ ਹੈ ਅਤੇ ਹੁਣ ਇਹ ਖੜ੍ਹੋਤ ਦੇ ਨੇੜੇ ਪਹੁੰਚ ਚੁੱਕੀ ਹੈ।
ਮੁੱਖ ਮੰਤਰੀ ਨੇ ਆਖਿਆ ਕਿ ਪਿਛਲੇ ਤਿੰਨ-ਚਾਰ ਸਾਲਾਂ ਵਿੱਚ ਮੌਸਮੀ ਤਬਦੀਲੀਆਂ ਕਾਰਨ ਕਿਸਾਨਾਂ ਦੀ ਆਰਥਿਕ ਸਥਿਤੀ ਹੋਰ ਖ਼ਰਾਬ ਹੋਈ ਹੈ। ਸਾਲ 2014 ਦੀ ਸਾਉਣੀ ਦੌਰਾਨ ਸੋਕਾ ਪੈਣ ਕਰ ਕੇ ਕਿਸਾਨਾਂ ਨੂੰ ਆਪਣੀ ਝੋਨੇ ਦੀ ਫਸਲ ਪਾਲਣ ਲਈ ਵਾਧੂ ਖ਼ਰਚਾ ਕਰਨਾ ਪਿਆ ਸੀ। ਇਸੇ ਤਰ੍ਹਾਂ ਸਾਲ 2014-15 ਦੀ ਹਾੜ੍ਹੀ ਰੁੱਤ ਦੌਰਾਨ ਬੇਵਕਤੀ ਮੀਂਹ ਦਾ ਕਣਕ ਦੀ ਪੈਦਾਵਾਰ ‘ਤੇ ਬੁਰਾ ਅਸਰ ਹੋਇਆ ਜਿਸ ਨਾਲ ਕਿਸਾਨਾਂ ਨੂੰ ਕਣਕ ਦੇ ਝਾੜ ਦਾ 10-15 ਫੀਸਦੀ ਦਾ ਘਾਟਾ ਸਹਿਣਾ ਪਿਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਸਾਲ 2015 ਦੀ ਸਾਉਣੀ ਰੁੱਤ ਦੌਰਾਨ ਫਿਰ ਚਿੱਟੀ ਮੱਖੀ ਦੇ ਹਮਲੇ ਨਾਲ ਨਰਮੇ ਦੀ ਫਸਲ ਬਰਬਾਦ ਹੋ ਗਈ ਸੀ ਅਤੇ ਇਸ ਸਮੇਂ ਦੌਰਾਨ ਹੀ ਆਲੂ, ਗੰਨਾ ਅਤੇ ਬਾਸਮਤੀ ਦੇ ਕਾਸ਼ਤਕਾਰਾਂ ਨੂੰ ਫਸਲਾਂ ਦੀਆਂ ਕੀਮਤਾਂ ਬਹੁਤ ਘੱਟ ਹੋਣ ਦਾ ਖਾਮਿਆਜਾ ਭੁਗਤਣਾ ਪਿਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਇਸ ਸਮੇਂ ਦੌਰਾਨ ਘੱਟੋ-ਘੱਟ ਸਮਰਥਨ ਮੁੱਲ ਵਿਚ ਕੀਤਾ ਗਿਆ ਵਾਧਾ ਵੀ ਖੇਤੀ ਲਾਗਤਾਂ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਦੇ ਅਨੁਕੂਲ ਨਹੀਂ ਸੀ। ਇਸ ਦੇ ਸਿੱਟੇ ਵਜੋਂ ਹੀ ਕਿਸਾਨਾਂ ‘ਤੇ ਕਰਜ਼ੇ ਦੀ ਪੰਡ ਭਾਰੀ ਹੁੰਦੀ ਗਈ ਜਿਸ ਤੋਂ ਪੈਦਾ ਹੋਈ ਨਿਰਾਸ਼ਾ ਕਿਸਾਨ ਖੁਦਕੁਸ਼ੀਆਂ ਦੇ ਰੂਪ ਵਿੱਚ ਸਾਹਮਣੇ ਆਈ।
ਮੁੱਖ ਮੰਤਰੀ ਨੇ ਆਖਿਆ ਕਿ ਭਾਵੇਂ ਭਾਰਤ ਸਰਕਾਰ ਨੇ ਸਾਲ 2003-04 ਵਿੱਚ ਤਿੰਨ ਸਾਲਾਂ ‘ਚ ਖੇਤੀਬਾੜੀ ਲਈ ਸੰਸਥਾਗਤ ਕਰਜ਼ਾ ਦੁੱਗਣਾ ਕਰਨ ਦਾ ਪ੍ਰੋਗਰਾਮ ਚੰਗੀ ਨੀਅਤ ਨਾਲ ਸ਼ੁਰੂ ਕੀਤਾ ਸੀ ਅਤੇ ਟੀਚਿਆਂ ਦੀ ਪ੍ਰਾਪਤੀ ਲਈ ਬੈਂਕਾਂ ਨੇ ਖੁੱਲ੍ਹੇ ਕਰਜ਼ੇ ਦਿੱਤੇ ਅਤੇ ਇੱਥੋਂ ਤੱਕ ਕਿ ਕਈ ਵਾਰ ਤਾਂ ਆਰਥਿਕ ਯੋਗਤਾ ਤੇ ਬੈਂਕਾਂ ਦੇ ਸਦਾਚਾਰ ਨੂੰ ਵੀ ਦਰਕਿਨਾਰ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਦੇ ਸਿੱਟੇ ਵਜੋਂ 31 ਮਾਰਚ 2017 ਤੱਕ ਪੰਜਾਬ ਦੇ ਕਿਸਾਨਾਂ ਵੱਲ ਬੈਂਕਾਂ ਦੀ ਅਗਾਊਂ ਦੇਣਦਾਰੀ ਵਧ ਕੇ ਲਗਭਗ 72,771 ਕਰੋੜ ਰੁਪਏ ਹੋ ਗਈ ਜੋ ਸੂਬੇ ਦੀ ਖੇਤੀਬਾੜੀ ਦੀ ਜੀ.ਡੀ.ਪੀ. ਨਾਲੋਂ ਵੀ ਵੱਧ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article