PUNJABMAILUSA.COM

ਮੁੱਖ ਮੰਤਰੀ ਨੇ ਸਮਾਜ ਦੇ ਪਿੱਛੜੇ ਵਰਗਾਂ ਦੀ ਭਲਾਈ ਹਿੱਤ ਸੰਵਿਧਾਨ ਦੀ 85ਵੀਂ ਸੋਧ ਨੂੰ ਲਾਗੂ ਕਰਨ ਦੀ ਵਚਨਬੱਧਤਾ ਦੁਹਰਾਈ

ਮੁੱਖ ਮੰਤਰੀ ਨੇ ਸਮਾਜ ਦੇ ਪਿੱਛੜੇ ਵਰਗਾਂ ਦੀ ਭਲਾਈ ਹਿੱਤ ਸੰਵਿਧਾਨ ਦੀ 85ਵੀਂ ਸੋਧ ਨੂੰ ਲਾਗੂ ਕਰਨ ਦੀ ਵਚਨਬੱਧਤਾ ਦੁਹਰਾਈ

ਮੁੱਖ ਮੰਤਰੀ ਨੇ ਸਮਾਜ ਦੇ ਪਿੱਛੜੇ ਵਰਗਾਂ ਦੀ ਭਲਾਈ ਹਿੱਤ ਸੰਵਿਧਾਨ ਦੀ 85ਵੀਂ ਸੋਧ ਨੂੰ ਲਾਗੂ ਕਰਨ ਦੀ ਵਚਨਬੱਧਤਾ ਦੁਹਰਾਈ
April 15
05:28 2018

-ਪੰਜਾਬ ਕਾਂਗਰਸ ਦੇ ਸਾਂਸਦਾਂ ਨੂੰ ਐਸ.ਸੀ.ਐਸ.ਟੀ. ਕਾਨੂੰਨ ਨੂੰ ਕਮਜੋਰ ਕਰਨ ਦੀਆਂ ਸਾਜਿਸ਼ਾ ਖਿਲਾਫ ਸੰਸਦ ਵਿਚ ਅਵਾਜ਼ ਬੁਲੰਦ ਕਰਨ ਲਈ ਕਿਹਾ
ਜਲੰਧਰ, 15 ਅਪ੍ਰੈਲ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮਾਜ ਦੇ ਪਿੱਛੜੇ ਵਰਗਾਂ ਦੀ ਭਲਾਈ ਹਿੱਤ ਸੰਵਿਧਾਨ ਦੀ 85ਵੀਂ ਸੋਧ ਨੂੰ ਲਾਗੂ ਕਰਨ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਨਾਲ ਸਬੰਧਤ ਕਾਂਗਰਸ ਪਾਰਟੀ ਦੇ ਸਾਂਸਦਾਂ ਨੂੰ ਆਖਿਆ ਹੈ ਕਿ ਉਹ ਐਸ.ਸੀ.ਐਸ.ਟੀ. ਐਕਟ ਨੂੰ ਕਮਜੋਰ ਕਰਨ ਦੀਆਂ ਸਾਜਿਸਾਂ ਖਿਲਾਫ ਸਦਨ ਵਿਜ ਜੋਰਦਾਰ ਤਰੀਕੇ ਨਾਲ ਅਵਾਜ਼ ਬੁਲੰਦ ਕਰਨ।
ਐਸ.ਸੀ.ਐਸ.ਟੀ. ਕਾਨੂੰਨ ਨੂੰ ਅਰਥਹੀਣ ਕਰਨ ਦੀਆਂ ਕੋਸਿਸਾਂ ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਇਹ ਯਕੀਨੀ ਬਣਾਏਗੀ ਕਿ ਇਸ ਕਾਨੂੰਨ ਤਹਿਤ ਐਸ.ਸੀ.ਐਸ.ਟੀ. ਭਾਈਚਾਰਿਆਂ ਨੂੰ ਮਿਲਿਆ ਸੁਰੱਖਿਆ ਕਵੱਚ ਬਰਕਰਾਰ ਰਹੇ।
ਮੁੱਖ ਮੰਤਰੀ ਨੇ ਆਪਣੇ ਪਿੱਛਲੇ ਕਾਰਜਕਾਲ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਿੱਛਲੀ ਸਰਕਾਰ ਸਮੇਂ ਰਾਜ ਵਿਚ ਸੰਵਿਧਾਨ ਦੀ 85ਵੀਂ ਸੋਧ ਅਨੁਸਾਰ ਪੰਜਾਬ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ-(ਸੇਵਾ ਵਿਚ ਰਾਖਵਾਂਕਰਨ) ਕਾਨੂੰਨ 2006 ਲਾਗੂ ਕੀਤਾ ਸੀ ਤਾਂ ਜੋ ਨੌਕਰੀਆਂ ਵਿਚ ਪਦ ਉੱਨਤੀ ਸਮੇਂ ਇਸ ਦਾ ਲਾਭ ਦਿੱਤਾ ਜਾ ਸਕੇ।
ਮੁੱਖ ਮੰਤਰੀ ਨੇ ਅਕਾਲੀ ਦਲ ਤੇ ਪਿੱਛਲੇ 10 ਸਾਲ ਇਸ ਕਾਨੂੰਨ ਨੂੰ ਠੰਡੇ ਬਸਤੇ ਵਿਚ ਪਾਈ ਰੱਖਣ ਲਈ ਹਮਲਾ ਬੋਲਦਿਆਂ ਆਖਿਆ ਕਿ ਉਨ੍ਹਾਂ ਦੀ ਸਰਕਾਰ ਯਕੀਨੀ ਬਣਾਏਗੀ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਇਸ ਕਾਨੂੰਨ ਨੂੰ ਸਹੀ ਤਰੀਕੇ ਨਾਲ ਲਾਗੂ ਕੀਤਾ ਜਾਵੇ ਅਤੇ ਪ੍ਰਬੰਧਕੀ ਖਾਮੀਆਂ ਦੂਰ ਕਰਕੇ ਇਸ ਦਾ ਲਾਭ ਦਿੱਤਾ ਜਾਵੇਗਾ।
ਇਸ ਮੌਕੇ ਅਨੁਸੂਚਿਤ ਜਾਤੀਆਂ ਅਤੇ ਪਿੱਛੜੀਆਂ ਸ਼੍ਰੇਣੀਆਂ ਦੇ ਹਿੱਤਾਂ ਦੀ ਰਾਖੀ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਉਹ ਸਾਰੇ ਕਦਮ ਚੁੱਕੇਗੀ ਜਿਸ ਨਾਲ ਇੰਨ੍ਹਾਂ ਵਰਗਾਂ ਦੇ ਕਾਨੂੰਨੀ ਹੱਕਾਂ ਦੀ ਰਾਖੀ ਹੋ ਸਕੇ।
ਅੱਜ ਇੱਥੇ ਡਾ: ਬੀ.ਆਰ. ਅੰਬੇਦਕਰ ਦੀ 127ਵੀਂ ਜਨਮ ਵਰੇਗੰਢ ਮੌਕੇ ਰਾਜ ਪੱਧਰੀ ਸਮਾਗਮ ਵਿਚ ਇਸ ਮਹਾਨ ਸਮਾਜ ਸੁਧਾਰਕ ਨੂੰ ਯਾਦ ਕਰਦਿਆਂ ਅਤੇ ਡਾ: ਅੰਬੇਦਕਰ ਨੂੰ ਦੂਰਅੰਦੇਸ਼ੀ ਇਨਸਾਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਸਾਹਿਬ ਨੇ ਭੱਵਿਖ ਦੇ ਭਾਰਤ ਦੀਆਂ ਸਥਿਤੀਆਂ ਨੂੰ ਸਮਝਦਿਆਂ ਅਜਿਹਾ ਸੰਵਿਧਾਨ ਰਚਿਆ ਜੋ ਅੱਜ ਵੀ ਸਾਡਾ ਮਾਰਗਦਰਸ਼ਕ ਹੈ। ਐਸ.ਸੀ. ਭਾਈਚਾਰਿਆਂ ਦੀ ਭਲਾਈ ਹਿੱਤ ਡਾ: ਬੀ.ਆਰ. ਅੰਬੇਦਕਰ ਦੇ ਯੋਗਦਾਨ ਦੀ ਸਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਗਿਆਨ ਦੇ ਸੋਮੇ ਹੋਣ ਕਾਰਨ ਹੀ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਸ੍ਰੀ ਜਵਾਹਰ ਲਾਲ ਨਹਿਰੂ ਨੇ ਇਸ ਮਹੱਤਵਪੂਰਨ ਕਾਰਜ ਲਈ ਚੁਣਿਆ ਸੀ।
ਇਸ ਮੌਕੇ ਤਕਨੀਕੀ ਸਿੱਖਿਆ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜੇਕਰ 1936 ਵਿਚ ਅਕਾਲੀ ਦਲ ਡਾ: ਬੀ.ਆਰ. ਅੰਬੇਦਕਰ ਨੂੰ ਸਿੱਖ ਧਰਮ ਸਵਿਕਾਰ ਕਰਨ ਦੀ ਸਹਿਮਤੀ ਦੇ ਦਿੰਦਾ ਤਾਂ ਅੱਜ ਇਸ ਸਮਾਜ ਦੇ ਹੱਥ ਦੇਸ਼ ਦੀ ਵਾਗਡੋਰ ਹੋਣੀ ਸੀ। ਅਕਾਲੀ ਦਲ ਦੀਆਂ ਐਸ.ਸੀ. ਵਿਰੋਧੀ ਨਿਤੀਆਂ ਦੀ ਅਲੋਚਣਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਪਿੱਛੜੇ ਵਰਗ ਦੀ ਹੁਣ ਇਕੋ ਊਮੀਦ ਹਨ।
ਸਮਾਜ ਭਲਾਈ ਮੰਤਰੀ ਸ: ਸਾਧੂ ਸਿੰਘ ਧਰਮਸੋਤ ਨੇ ਵੀ ਪਿੱਛੜੇ ਵਰਗਾਂ ਦੀ ਭਲਾਈ ਲਈ ਕੁਝ ਵੀ ਸਾਰਥਕ ਕਰਨ ਵਿਚ ਨਾਕਾਮ ਰਹਿਣ ਲਈ ਅਕਾਲੀ ਦਲ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਉਲਟਾ ਅਕਾਲੀ ਸਰਕਾਰ ਨੇ ਤਾਂ ਸਭ ਵਰਗਾਂ ਨੂੰ ਰੱਜ ਕੇ ਲੁੱਟਿਆ ਹੈ ਅਤੇ ਹੁਣ ਉਹੀ ਲੋਕ ਕਾਂਗਰਸ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਪ੍ਰੋਗਰਾਮਾਂ ਬਾਰੇ ਭਰਮ ਪੈਦਾ ਕਰਨ ਦੀ ਨਾਕਾਮ ਕੋਸ਼ਿਸ ਕਰ ਰਹੇ ਹਨ।
ਉਚੇਰੀ ਸਿੱਖਿਆ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਵੀ ਇਸ ਮੌਕੇ ਡਾ: ਅੰਬੇਦਕਰ ਵੱਲੋਂ ਸਮਾਜ ਦੇ ਉਥਾਨ ਵਿਚ ਪਾਏ ਵੱਢਮੁੱਲੇ ਯੋਗਦਾਨ ਲਈ ਉਨ੍ਹਾਂ ਨੂੰ ਯਾਦ ਕੀਤਾ।
Êਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸ੍ਰੀ ਸੁਨੀਲ ਜਾਖੜ ਨੇ ਪਿੱਛੜੇ ਵਰਗਾਂ ਦੀ ਭਲਾਈ ਲਈ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਇਨ੍ਹਾਂ ਭਾਈਚਾਰਿਆਂ ਦੀ ਪੀੜਾਂ ਨੂੰ ਸਮਝਦਿਆਂ ਇੰਨ੍ਹਾਂ ਦੇ 50 ਹਜਾਰ ਤੱਕ ਦੇ ਕਰਜੇ ਮਾਫ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੇ ਤਿੱਖਾ ਵਾਰ ਕਰਦਿਆਂ ਕਿਹਾ ਕਿ ਐਨ.ਡੀ.ਏ. ਸਰਕਾਰ ਦੇਸ਼ ਨੂੰ ਧਰਮਾਂ ਅਤੇ ਜਾਤੀਆਂ ਦੇ ਅਧਾਰ ਤੇ ਵੰਡ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਾਸ਼ਣ ਵਿਚ ਥਾਂ ਥਾਂ ਤੇ ਡਾ: ਅੰਬੇਦਕਰ ਦੇ ਬੁੱਤ ਤੋੜੇ ਜਾ ਰਹੇ ਹਨ ਅਤੇ ਭਾਜਪਾ ਦੇਸ਼ ਵਿਚ ਭਾਈਚਾਰਕ ਤੰਦਾਂ ਨੂੰ ਤੋੜ ਰਹੀ ਹੈ।
ਸ੍ਰੀ ਜਾਖੜ ਨੇ ਕੇਂਦਰ ਸਰਕਾਰ ਤੇ ਐਸ.ਸੀ.ਐਸ.ਟੀ. ਕਾਨੂੰਨ ਨੂੰ ਕਮਜੋਰ ਕਰਨ ਲਈ ਵੀ ਨਿਸਾਨਾ ਲਗਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਐਸ.ਸੀ. ਬੱਚਿਆਂ ਦੇ ਵਜੀਫੇ ਦਾ ਪੰਜਾਬ ਦੇ ਹਿੱਸੇ ਦਾ 1100 ਕਰੋੜ ਰੁਪਏ ਦਾ ਬਕਾਇਆ ਜਾਰੀ ਨਹੀਂ ਕਰ ਰਹੀ ਹੈ ਜੋ ਕਿ ਇਸ ਸਰਕਾਰ ਦੀ ਗਰੀਬ ਲੋਕਾਂ ਪ੍ਰਤੀ ਨੀਤੀ ਅਤੇ ਨੀਅਤ ਨੂੰ ਦਰਸਾਉਂਦਾ ਹੈ।
ਸਾਂਸਦ ਸੰਤੋਖ ਸਿੰਘ ਨੇ ਭਾਜਪਾ ਤੇ ਡਾ: ਅੰਬੇਦਕਰ ਦੀ ਵਿਚਾਰਧਾਰਾ ਨੂੰ ਖੰਡਿਤ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਐਨ.ਡੀ.ਏ. ਸਰਕਾਰ ਸਮੇਂ ਐਸ.ਸੀ. ਭਾਈਚਾਰਿਆਂ ਤੇ ਹੋਣ ਵਾਲੇ ਜੁਲਮਾਂ ਦੇ ਮੁੱਦੇ ਤੇ ਮੌਨ ਧਾਰ ਲੈਂਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਰਿਮੋਟ ਆਰ.ਐਸ.ਐਸ. ਹੱਥ ਜੋ ਕਿ ਸਮਾਜ ਵਿਚ ਵੰਡੀਆਂ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਹਮੇਸਾ ਹੀ ਰਾਜ ਦੇ ਐਸ.ਸੀ. ਭਾਈਚਾਰਿਆਂ ਦੇ ਹੱਕਾਂ ਦੀ ਲੜਾਈ ਮੋਹਰੀ ਹੋ ਕੇ ਲੜੀ ਹੈ। ਵਿਧਾਇਕ ਰਾਜ ਕੁਮਾਰ ਵੇਰਕਾ ਨੇ ਵੀ ਭਾਜਪਾ ਦੀ ਸਮਾਜ ਵਿਚ ਵਖਰੇਵੇਂ ਪੈਦਾ ਕਰਨ ਵਾਲੀ ਸਿਆਸਤ ਦੀ ਨਿੰਦਾ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ, ਓ.ਐਸ.ਡੀ. ਸ: ਗੁਰਪ੍ਰੀਤ ਸਿੰਘ ਸੋਨੂੰ ਢੇਸੀ, ਵਿਧਾਇਕ ਰਾਣਾ ਗੁਰਜੀਤ ਸਿੰਘ, ਸ: ਪ੍ਰਗਟ ਸਿੰਘ, ਸ੍ਰੀ ਰਜਿੰਦਰ ਬੇਰੀ, ਸ੍ਰੀ ਸੁਸ਼ੀਲ ਕੁਮਾਰ ਰਿੰਕੂ, ਡਾ: ਰਾਜ ਕੁਮਾਰ ਚੱਬੇਵਾਲ, ਬਾਵਾ ਹੈਨਰੀ, ਚੌਧਰੀ ਸੁਰਿੰਦਰ ਸਿੰਘ, ਸ: ਸੁਖਵਿੰਦਰ ਸਿੰਘ ਡੈਨੀ, ਸ: ਸੰਤੋਖ ਸਿੰਘ ਭਲਾਈਪੁਰ, ਸ੍ਰੀ ਜੋਗਿੰਦਰ ਪਾਲ, ਚੇਅਰਮੈਨ ਮਾਰਕਫੈਡ ਸ: ਅਮਰਜੀਤ ਸਿੰਘ ਸਮਰਾ, ਸਾਬਕਾ ਮੰਤਰੀ ਸ੍ਰੀ ਅਵਤਾਰ ਹੈਨਰੀ, ਸ: ਜੋਗਿੰਦਰ ਸਿੰਘ ਮਾਨ, ਸ: ਸਰਵਨ ਸਿੰਘ ਫਿਲੌਰ, ਬ੍ਰਿਜ ਭੁਪਿੰਦਰ ਸਿੰਘ ਕੰਗ, ਸ੍ਰੀ ਮਹਿੰਦਰ ਸਿੰਘ ਕੇਪੀ, ਸਾਬਕਾ ਕੇਂਦਰੀ ਰਾਜ ਮੰਤਰੀ ਸੰਤੋਸ਼ ਚੌਧਰੀ, ਸਾਬਕਾ ਵਿਧਾਇਕ ਸ: ਜਗਬੀਰ ਸਿੰਘ ਬਰਾੜ, ਜ਼ਿਲ੍ਹਾ ਕਾਂਗਰਸ ਸਹਿਰੀ ਪ੍ਰਧਾਨ ਸ: ਦਲਜੀਤ ਸਿੰਘ ਆਹਲੂਵਾਲੀਆਂ, ਜ਼ਿਲ੍ਹਾ ਕਾਂਗਰਸ ਦਿਹਾਤੀ ਪ੍ਰਧਾਨ ਕੈਪਟਨ ਹਰਮਿੰਦਰ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਪ੍ਰਵੀਨ ਕੁਮਾਰ ਸਿਨਹਾ ਆਦਿ ਵੀ ਹਾਜਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

Read Full Article
    ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ

ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ

Read Full Article
    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article