PUNJABMAILUSA.COM

ਮੁੱਖ ਮੰਤਰੀ ਨੇ ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਨੇ ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਨੇ ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
May 26
17:38 2018

*ਵਿੱਤ ਵਿਭਾਗ ਨੂੰ ਵਿਕਾਸ ਪ੍ਰਾਜੈਕਟਾਂ ਲਈ ਤੁਰੰਤ ਫੰਡ ਜਾਰੀ ਕਰਨ ਦੇ ਆਦੇਸ਼
ਸੁਲਤਾਨਪੁਰ ਲੋਧੀ (ਕਪੂਰਥਲਾ), 26 ਮਈ (ਪੰਜਾਬ ਮੇਲ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਅੱਜ ਵਿੱਤ ਵਿਭਾਗ ਨੂੰ ਤੁਰੰਤ ਲੋੜੀਂਦੇ ਫੰਡ ਜਾਰੀ ਕਰਨ ਦੇ ਆਦੇਸ਼ ਦਿੱਤੇ। ਅੱਜ ਇਥੇ ਇਨ੍ਹਾਂ ਇਤਿਹਾਸਕ ਸ਼ਤਾਬਦੀ ਸਮਾਗਮਾਂ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਦੀ ਹਦਾਇਤ ਕੀਤੀ।
ਸਮਾਗਮਾਂ ਦੀ ਵੱਡੀ ਸਫਲਤਾ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਨਗਰੀ ਦੀਆਂ ਸੜਕਾਂ ਦੀ ਬਿਹਤਰੀ ਅਤੇ ਮਜ਼ਬੂਤੀ ਦੇ ਕੰਮ ਜਲਦ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਆਉਣ ਵਾਲੇ ਦਿਨਾਂ ‘ਚ ਸੁਲਤਾਨਪੁਰ ਲੋਧੀ ਦੀ ਪੂਰਨ ਕਾਇਆ ਕਲਪ ਦਾ ਵਿਸ਼ਵਾਸ ਦਿਵਾਇਆ। ੁ
ਮੁੱਖ ਮੰਤਰੀ ਨੇ ਕਿਹਾ ਕਿ ਸ਼ਤਾਬਦੀ ਸਮਾਗਮਾਂ ਮੌਕੇ ਦੇਸ਼-ਵਿਦੇਸ਼ ਵਿਚੋਂ ਪਹੁੰਚਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਵੱਡੇ ਪੱਧਰ ‘ਤੇ ਇੰਤਜ਼ਾਮ ਕੀਤੇ ਜਾਣਗੇ। ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਸਮਾਗਮਾਂ ਤੋਂ ਪਹਿਲਾਂ ਪਵਿੱਤਰ ਕਾਲੀ ਬੇਈਂ ਦੀ ਸਵੱਛਤਾ ਲਈ ਵਿਸਥਾਰਤ ਕਾਰਜ ਯੋਜਨਾ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਬੇਈਂ ਦੀ ਸਿੱਖ ਇਤਿਹਾਸ ਵਿਚ ਬੇਹੱਦ ਮਹੱਤਤਾ ਹੈ ਅਤੇ ਸੂਬਾ ਸਰਕਾਰ ਨੇ ਜਲਦ ਤੋਂ ਜਲਦ ਇਸ ਦੀ ਸਵੱਛਤਾ ਬਹਾਲ ਕਰਨ ਦਾ ਫ਼ੈਸਲਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਦੇ ਇੰਤਜ਼ਾਮਾਂ ਲਈ ਬਜਟ ਵਿਚ 100 ਕਰੋੜ ਰੁਪਏ ਦਾ ਉਪਬੰਧ ਕੀਤਾ ਹੈ ਅਤੇ ਇਹ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ‘ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਉੱਤੇ ਕੇਂਦਰਤ ਹੋਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਵੱਖ-ਵੱਖ ਸਥਾਨਾਂ ਨੂੰ ਜੋੜਨ ਵਾਲੀਆਂ ਸੜਕਾਂ, ਜਿਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਯਾਤਰਾਵਾਂ ਦਾ ਸੁਭਾਗ ਪ੍ਰਾਪਤ ਹੋਇਆ ਹੈ, ਦਾ ਨਾਂਅ ‘ਗੁਰੂ ਨਾਨਕ ਮਾਰਗ’ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
ਮੀਟਿੰਗ ਵਿਚ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਮੁਹੰਮਦ ਤਇਅਬ, ਆਈ. ਜੀ ਸ੍ਰੀ ਨੌਨਿਹਾਲ ਸਿੰਘ ਅਤੇ ਐਸ. ਐਸ. ਪੀ ਕਪੂਰਥਲਾ ਸ੍ਰੀ ਸੰਦੀਪ ਸ਼ਰਮਾ ਹਾਜ਼ਰ ਹੋਏ। ਇਨ੍ਹਾਂ ਤੋਂ ਇਲਾਵਾ ਗੁਰਦਾਸਪੁਰ ਤੋਂ ਐਮ. ਪੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ, ਹਲਕਾ ਵਿਧਾਇਕ ਸੁਲਤਾਨਪੁਰ ਲੋਧੀ ਸ. ਨਵਤੇਜ ਸਿੰਘ ਚੀਮਾ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ, ਸਾਬਕਾ ਮੰਤਰੀ ਸ. ਜੋਗਿੰਦਰ ਸਿੰਘ ਮਾਨ, ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਦੇ ਪ੍ਰਧਾਨ ਕੈਪਟਨ ਹਰਮਿੰਦਰ ਸਿੰਘ ਅਤੇ ਕਾਂਗਰਸ ਆਗੂ ਨਿਮਿਸ਼ਾ ਮਹਿਤਾ ਮੀਟਿੰਗ ਵਿਚ ਮੌਜੂਦ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article