PUNJABMAILUSA.COM

ਮੁੱਖ ਮੰਤਰੀ ਵਲੋਂ ਬਿਆਸ ਦਰਿਆ ‘ਚ ਸੀਰੇ ਦੇ ਵਹਾਅ ਦੀ ਘਟਨਾ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਨਰਮੀ ਜਾਂ ਲਾਪਰਵਾਹੀ ਵਰਤੇ ਜਾਣ ਵਿਰੁੱਧ ਚੇਤਾਵਨੀ

May 23
18:55 2018

ਸਬੰਧਤ ਏਜੰਸੀਆਂ ਨੂੰ ਜਾਂਚ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼, ਸਖਤ ਕਾਨੂੰਨੀ ਤੇ ਦੰਡਾਤਮਕ ਕਾਰਵਾਈ ਦੀ ਸ਼ੁਰੂਆਤ
ਚੰਡੀਗੜ੍ਹ, 23 ਮਈ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਆਸ ਦਰਿਆ ਵਿੱਚ ਸੀਰਾ ਲੀਕ ਹੋਣ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਨਰਮੀ ਜਾਂ ਲਾਪਰਵਾਹੀ ਵਰਤੇ ਜਾਣ ਵਿਰੁਧ ਸਖਤ ਚੇਤਾਵਨੀ ਦਿੰਦੇ ਹੋਏ ਸਬੰਧਤ ਏਜੰਸੀਆਂ ਨੂੰ ਦੋਸ਼ੀਆਂ ਵਿਰੁੱਧ ਪ੍ਰਭਾਵਸ਼ਾਲੀ ਕਾਨੂੰਨੀ ਅਤੇ ਦੰਡਾਤਮਕ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
ਵੱਖ ਵੱਖ ਸਰਕਾਰੀ ਏਜੰਸੀਆਂ ਵਲੋਂ ਕੀਤੀ ਗਈ ਕਾਰਵਾਈ ਬਾਰੇ ਪ੍ਰਗਤੀ ਦਾ ਜ਼ਾਇਜਾ ਲੈਂਦੇ ਹੋਏ ਮੁੱਖ ਮੰਤਰੀ ਨੇ ਇਸ ਘਟਨਾ ਬਾਰੇ ਸ਼ੁਰੂ ਕੀਤੀ ਜਾਂਚ ਦੇ ਸਬੰਧ ਵਿੱਚ ਵਾਤਾਵਰਨ ਵਿਭਾਗ ਤੋਂ ਭਲਕ ਤੱਕ ਵਿਸਤ੍ਰਿਤ ਰਿਪੋਰਟ ਮੰਗੀ ਹੈ ਜਿਸ ਦੇ ਨਾਲ ਮੱਛੀਆਂ ਦੇ ਜੀਵਨ ਨੂੰ ਵੱਡਾ ਨੁਕਸਾਨ ਹੋਇਆ ਹੈ ਅਤੇ ਦਰਿਆ ਦਾ ਪਾਣੀ ਪ੍ਰਦੂਸ਼ਤ ਹੋਇਆ ਹੈ। ਇਸ ਤੋਂ ਇਲਾਵਾ ਇਸ ਨਾਲ ਫਰੀਦਕੋਟ, ਮੁਕਤਸਰ ਅਤੇ ਫ਼ਾਜ਼ਿਲਕਾ ਨਾਂ ਦੇ ਦੱਖਣੀ ਜਿਲ੍ਹਿਆਂ ਵਿੱਚ ਨਹਿਰਾਂ ਅਧਾਰਿਤ ਜਲ-ਸਪਲਾਈ ‘ਚ ਵਿਘਨ ਪਿਆ ਹੈ।
ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇਥੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਇਸ ਘਟਨਾ ਦੇ ਦੋਸ਼ਿਆਂ ਦੇ ਵਿਰੁੱਧ ਢਿੱਲ ਨਾ ਵਰਤੇ ਜਾਣ ਨੂੰ ਯਕੀਨੀ ਬਣਾਉਣ ਵਾਸਤੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਦੋਸ਼ਿਆ ਵਿਰੁੱਧ ਸਖਤ ਕਾਰਵਾਈ ਕਰਨ ਲਈ ਵੀ ਆਖਿਆ ਹੈ।
ਇਸ ਮਾਮਲੇ ਦੀ ਜਾਂਚ ਕਰਨ ਵਾਲੀਆਂ ਵੱਖ ਵੱਖ ਏਜੰਸੀਆਂ ਨੂੰ ਨਿਰਦੇਸ਼ ਜ਼ਾਰੀ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਬੰਧੀ ਜਾਂਚ ਵਿਚ ਤੇਜ਼ੀ ਲਿਆਉਣ ਲਈ ਆਖਿਆ ਹੈ ਤਾਂ ਜੋ ਇਸ ਘਟਨਾ ਦੇ ਦੋਸ਼ੀਆਂ ਦਾ ਪਤਾ ਲਗਾ ਕੇ ਉਨ੍ਹਾਂ ਵਿਰੁੱਧ ਜਲਦੀ ਤੋਂ ਜਲਦੀ ਕਾਰਵਾਈ ਕੀਤੀ ਜਾ ਸਕੇ।
ਬੁਲਾਰੇ ਨੇ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ 24 ਮਈ ਨੂੰ ਇਸ ਮਾਮਲੇ ਬਾਰੇ ਰਸਮੀ ਸੁਣਵਾਈ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੱਛੀਆਂ ਦੇ ਜੀਵਨ ਨੂੰ ਹੋਏ ਨੁਕਸਾਨ ਕਾਰਨ ਜੰਗਲੀ ਜੀਵ ਵਿਭਾਗ ਨੇ ਪਹਿਲਾਂ ਹੀ ਪੈਰਵੀ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਹੀ ਜਲ ਸ੍ਰੋਤ ਵਿਭਾਗ ਨੇ ਵੀ ਨਹਿਰੀ ਅਤੇ ਡਰੇਨੇਜ਼ ਐਕਟ ਹੇਠ ਅਪਰਾਧੀਆਂ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮੁੱਖ ਮੰਤਰੀ ਨੇ ਪ੍ਰਭਾਵਿਤ ਇਲਾਕਿਆਂ ਨੂੰ ਨਹਿਰੀ ਪਾਣੀ ਦੀ ਕੀਤੀ ਜਾ ਰਹੀ ਸਪਲਾਈ ਦੇ ਮਿਆਰ ਸਬੰਧੀ ਚੁੱਕੇ ਗਏ ਕਦਮਾਂ ਦਾ ਵੀ ਜਾਇਜਾ ਲਿਆ। ਵੱਖ ਵੱਖ ਥਾਵਾਂ ਤੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਲਏ ਗਏ ਸੈਂਪਲਾਂ ਦੇ ਆਧਾਰਿਤ ਰਿਪੋਰਟ ਅਨੁਸਾਰ ਨਹਿਰੀ ਪਾਣੀ ਦਾ ਮਿਆਰ ਲਗਭਗ ਆਮ ਵਰਗਾ ਹੋ ਗਿਆ ਹੈ। ਬੁਲਾਰੇ ਅਨੁਸਾਰ ਸਥਿਤੀ ਨੂੰ ਹੋਰ ਸਥਿਰ ਕਰਨ ਲਈ ਮੁੱਖ ਮੰਤਰੀ ਨੇ ਬਿਆਸ ਦਰਿਆ ਵਿੱਚ ਤੁਰੰਤ ਵਾਧੂ ਤਾਜ਼ਾ ਪਾਣੀ ਛੱਡੇ ਜਾਣ ਦੇ ਹੁਕਮ ਜਾਰੀ ਕੀਤੇ ਹਨ।
ਬੁਲਾਰੇ ਅਨੁਸਾਰ ਪ੍ਰਭਾਵਿਤ ਜਿਲ੍ਹਿਆਂ ਦੇ ਪਿੰਡਾਂ ਅਤੇ ਕਸਬਿਆਂ ਨੂੰ ਜਲ ਸਪਲਾਈ ਦੇ ਲਈ ਜ਼ਿੰਮੇਂਵਾਰ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਸਥਾਨਕ ਸਰਕਾਰ ਵਿਭਾਗ ਪਾਣੀ ਦੇ ਮਿਆਰ ਦੀ ਨਿਯਮਤ ਤੌਰ ‘ਤੇ ਪਰਖ ਕਰ ਰਹੇ ਹਨ। ਇਹ ਪਰਖ ਵਾਟਰ ਵਰਕਸ ਅਤੇ ਅਣਸੋਧੇ ਨਹਿਰੀ ਪਾਣੀ ਦੀ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰਾਂ ਵਲੋਂ ਸਬੰਧਤ ਵਿਭਾਗਾਂ ਦੇ ਨਾਲ ਜਲ ਸਪਲਾਈ ਦੇ ਉੱਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਇਸ ਵੇਲੇ ਸਥਿਤੀ ਨਿਯੰਤਰਣ ਹੇਠ ਹੈ।
ਬੁਲਾਰੇ ਅਨੁਸਾਰ ਹਿਫ਼ਾਜਤੀ ਕਦਮਾਂ ਵਜੋਂ ਜਲ ਸਪਲਾਈ ਏਜੰਸੀਆਂ ਨੇ ਵਾਟਰ ਵਰਕਸ ਦੀ ਸਫਾਈ ਵੀ ਸ਼ੁਰੂ ਕੀਤੀ ਹੈ ਤਾਂ ਜੋ ਸਥਾਨਕ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੇ ਦੂਸ਼ਿਤ ਪਾਣੀ ਦੀ ਸਪਲਾਈ ਹੋਣ ਦੀ ਸੰਭਵਾਨਾ ਨੂੰ ਖਤਮ ਕੀਤਾ ਜਾ ਸਕੇ। ਲੋੜ ਪੈਣ ‘ਤੇ ਏਜੰਸੀਆਂ ਵਲੋਂ ਅੰਤ੍ਰਿਮ ਪ੍ਰਬੰਧ ਵੀ ਕੀਤੇ ਜਾਣਗੇ ਭਾਵੇਂ ਕਿ ਵਾਟਰ ਵਰਕਸ ਦੀ ਸਫਾਈ ਦੇ ਸਮੇਂ ਦੌਰਾਨ ਆਰ ਓ ਪਲਾਂਟਾਂ ਜਾਂ ਟੈਂਕਰਾਂ ਰਾਹੀਂ ਮੁਫਤ ਜਲ ਸਪਲਾਈ ਕੀਤੀ ਜਾ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article