PUNJABMAILUSA.COM

ਮੁੱਖ ਮੰਤਰੀ ਵੱਲੋਂ ਐਸ.ਸੀ. ਭਾਈਚਾਰੇ ਨੂੰ ਬੰਦ ਦੇ ਸੱਦੇ ਦੌਰਾਨ ਸੰਜਮ ਵਰਤਣ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਦੀ ਅਪੀਲ

March 31
17:33 2018

ਵਿਧਾਨ ਸਭਾ ਵਿੱਚ ਪਹਿਲਾਂ ਹੀ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਇਸ ਸਬੰਧੀ ਕਾਨੂੰਨੀ ਪੈਰਵੀ ਕਰਨ ਲਈ ਕਿਹਾ
ਚੰਡੀਗੜ, 31 ਮਾਰਚ (ਪੰਜਾਬ ਮੇਲ)- ਐਸ.ਸੀ./ਐਸ.ਟੀ. ਐਕਟ ਤਹਿਤ ਨਿਰਧਾਰਤ ਸ਼ਰਤਾਂ ਨੂੰ ਨਰਮ ਕਰਨ ਵਿਰੁੱਧ 2 ਅਪਰੈਲ ਨੂੰ ਦਿੱਤੇ ਬੰਦ ਦੇ ਸੱਦੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਖਾਸ ਕਰਕੇ ਅਨੁਸੂਚਿਤ ਜਾਤੀਆਂ ਦੇ ਭਾਈਚਾਰੇ ਨੂੰ ਵਡੇਰੇ ਜਨਤਕ ਹਿੱਤਾਂ ਵਿੱਚ ਸੰਜਮ ਵਰਤਣ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
ਅੱਜ ਇੱਥੋਂ ਜਾਰੀ ਇਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅਮਨ-ਸ਼ਾਂਤੀ ਅਤੇ ਫਿਰਕੂ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਾਰੇ ਭਾਈਚਾਰਿਆਂ ਦੀਆਂ ਭਾਵਨਾਵਾਂ ਅਤੇ ਕਾਨੂੰਨੀ ਤੇ ਸ਼ਾਂਤਮਈ ਢੰਗ ਨਾਲ ਆਪਣੇ ਵਿਚਾਰ ਜ਼ਾਹਰ ਕੀਤੇ ਜਾਣ ਦੀ ਕਦਰ ਕਰਦੀ ਹੈ ਪਰ ਸੂਬੇ ਵਿੱਚ ਬਹੁਤ ਘਾਲਣਾ ਘਾਲ ਕੇ ਕਾਇਮ ਕੀਤੇ ਸ਼ਾਂਤੀ ਅਤੇ ਸਦਭਾਵਨਾ ਭਰੇ ਮਾਹੌਲ ਵਿੱਚ ਵਿਘਨ ਨਹੀਂ ਪੈਣ ਦਿੱਤਾ ਜਾਣਾ ਚਾਹੀਦਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਤਾਂ ਪਹਿਲਾਂ ਹੀ ਅਨੁਸੂਚਿਤ ਜਾਤੀਆਂ ਦੇ ਭਾਈਚਾਰੇ ਨਾਲ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਹਾਲ ਹੀ ਵਿੱਚ ਖਤਮ ਹੋਏ ਵਿਧਾਨ ਸਭਾ ਦੇ ਬਜਟ ਇਜਲਾਸ ਵਿੱਚ ਸਰਬੰਸਮਤੀ ਨਾਲ ਮਤਾ ਪਾਸ ਕਰਕੇ ਭਾਈਚਾਰੇ ਨਾਲ ਇਕਜੁਟਤਾ ਜ਼ਾਹਰ ਕੀਤੀ ਹੈ। ਇਸ ਮਤੇ ਰਾਹੀਂ ਐਸ.ਸੀ./ਐਸ.ਟੀ. ਐਕਟ ਦੀ ਧਾਰਾਵਾਂ ਨੂੰ ਨਰਮ ਕਰਨ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਖਿਲਾਫ਼ ਅਗਰੇਲੀ ਕਾਨੂੰਨੀ ਪੈਰਵੀ ਲਈ ਕੇਂਦਰ ਸਰਕਾਰ ਦੇ ਦਖ਼ਲ ਦੀ ਮੰਗ ਕੀਤੀ ਗਈ। ਕੈਪਟਨ ਅਮਰਿੰਦਰ ਸਿੰਘ ਨੇ ਐਸ.ਸੀ. ਭਾਈਚਾਰੇ ਅਤੇ ਹੋਰ ਵੱਖ-ਵੱਖ ਐਸੋਸੀਏਸ਼ਨਾਂ ਨੂੰ ਬੰਦ ਦੇ ਸੱਦੇ ਦੌਰਾਨ ਅਮਨ-ਸ਼ਾਂਤੀ, ਸਦਭਾਵਨਾ ਅਤੇ ਏਕਤਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਮੁਲਕ ਭਰ ਵਿੱਚੋਂ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੀ ਸਭ ਤੋਂ ਵੱਧ ਆਬਾਦੀ ਹੈ ਜੋ ਸੂਬੇ ਦੀ 32 ਫੀਸਦੀ ਵਸੋਂ ਹੈ ਜਿਸ ਕਰਕੇ ਸਾਡੀ ਸਰਕਾਰ ਭਾਈਚਾਰੇ ਦੇ ਹਿੱਤਾਂ ਦੀ ਰਖਵਾਲੀ ਅਤੇ ਸਰਬਪੱਖੀ ਭਲਾਈ ਨੂੰ ਯਕੀਨੀ ਬਣਾਉਣ ਲਈ ਵੱਧ ਤਰਜੀਹ ਦਿੰਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article