PUNJABMAILUSA.COM

ਮੁੱਖ ਮੰਤਰੀ ਵੱਲੋਂ ਚੌਪਰ ‘ਤੇ ਜਾਂਦੇ ਹੋਏ ਸਤਲੁਜ ਦਰਿਆ ‘ਚੋਂ ਗੈਰ-ਕਾਨੂੰਨੀ ਖਣਨ ਦੇਖੇ ਜਾਣ ਤੋਂ ਬਾਅਦ ਵੱਡੀ ਪੱਧਰ ‘ਤੇ ਕਾਰਵਾਈ

March 06
15:40 2018

ਚੰਡੀਗੜ੍ਹ, 6 ਮਾਰਚ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਤਾਰਪੁਰ ਨੂੰ ਚੌਪਰ ‘ਤੇ ਜਾਂਦੇ ਸਮੇਂ ਸਤਲੁਜ ਦਰਿਆ ਦੇ ਇਲਾਕੇ ਵਿੱਚੋਂ ਗੈਰ-ਕਾਨੂੰਨੀ ਖਣਨ ਦੀਆਂ ਸਰਗਰਮੀਆਂ ਦੇਖੇ ਜਾਣ ਤੋਂ ਬਾਅਦ ਨਵਾਂ ਸ਼ਹਿਰ ਅਤੇ ਜਲੰਧਰ ਜ਼ਿਲ੍ਹਿਆਂ ਵਿੱਚ ਵੱਡੀ ਪੱਧਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਕ ਸਰਕਾਰੀ ਬੁਲਾਰੇ ਅਨੁਸਾਰ ਇਸ ਖਿੱਤੇ ਵਿੱਚ ਗੈਰ-ਕਾਨੂੰਨੀ ਖਣਨ ਹੋਣ ਨੂੰ ਸਪੱਸ਼ਟ ਤੌਰ ‘ਤੇ ਦੇਖੇ ਜਾਣ ਤੋਂ ਬਾਅਦ ਮੁੱਖ ਮੰਤਰੀ ਨੇ ਤੁਰੰਤ ਇਸ ਦੀ ਜਾਂਚ ਕਰਨ ਅਤੇ ਸਾਜੋ-ਸਮਾਨ ਨੂੰ ਕਬਜ਼ੇ ਵਿੱਚ ਲੈਣ ਦੇ ਨਿਰਦੇਸ਼ ਦੇ ਦਿੱਤੇ।
ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਤੇਜੀ ਨਾਲ ਕਾਰਵਾਈ ਕਰਦੇ ਹੋਏ ਨਵਾਂ ਸ਼ਹਿਰ ਜ਼ਿਲ੍ਹੇ ਦੇ ਪੁਲਿਸ ਪ੍ਰਸ਼ਾਸਨ ਨੇ ਮਲਿਕਪੁਰ ਪਿੰਡ ਵਿੱਚੋਂ 21 ਪੋਰਕਲੇਨ (ਮਿੱਟੀ ਚੁੱਕਣ ਵਾਲੀਆਂ ਮਸ਼ੀਨਾਂ), 5 ਜੇ.ਸੀ.ਬੀ. ਮਸ਼ੀਨਾਂ 30 ਟਿੱਪਰ (ਟਰੱਕ) ਅਤੇ ਇਕ ਟਰੈਕਟਰ ਟਰਾਲੀ ਕਬਜ਼ੇ ਵਿੱਚ ਲਏ ਹਨ।
ਮੁੱਖ ਮੰਤਰੀ ਨੇ ਜੰਗ-ਏ-ਆਜ਼ਾਦੀ ਯਾਦਗਾਰ ਦੇ ਦੂਜੇ ਪੜਾਅ ਨੂੰ ਦੇਸ਼ ਨੂੰ ਸਮਰਪਿਤ ਕਰਨ ਲਈ ਹੈਲੀਕਾਪਟਰ ਰਾਹੀਂ ਕਰਤਾਰਪੁਰ ਜਾਂਦੇ ਹੋਏ ਨਵਾਂ ਸ਼ਹਿਰ ਦੇ ਰਾਹੋਂ ਅਤੇ ਜਲੰਧਰ ਦੇ ਫਿਲੌਰ ਇਲਾਕਿਆਂ ਵਿੱਚ ਵੱਡੀ ਪੱਧਰ ‘ਤੇ ਗੈਰ-ਕਾਨੂੰਨੀ ਖਣਨ ਦੀਆਂ ਸਰਗਰਮੀਆਂ ਦੇਖੀਆਂ।
ਇਕ ਸਰਕਾਰੀ ਬੁਲਾਰੇ ਅਨੁਸਾਰ ਗੈਰ-ਕਾਨੂੰਨੀ ਖਣਨ ਦੇਖ ਕੇ ਪ੍ਰੇਸ਼ਾਨ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੈਲੀਕਾਪਟਰ ਦੇ ਪਾਇਲਟ ਨੂੰ ਇਸ ਇਲਾਕੇ ਦੇ ਉੱਪਰ ਗੇੜਾ ਕੱਢਣ ਲਈ ਆਖਿਆ ਤਾਂ ਜੋ ਦਰਿਆ ਦੇ ਕੰਢਿਆਂ ‘ਤੇ ਚੱਲ ਰਹੇ ਗੈਰ-ਕਾਨੂੰਨੀ ਖਣਨ ਨੂੰ ਦੇਖਿਆ ਜਾ ਸਕੇ ਅਤੇ ਇਨ੍ਹਾਂ ਗੈਰ-ਕਾਨੂੰਨੀ ਕਾਰਜਾਂ ਬਾਰੇ ਪੁਸ਼ਟੀ ਹੋ ਸਕੇ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਇਕ ਦਮ ਇਸ ਸਮੁੱਚੇ ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ।
ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਤੁਰੰਤ ਇਨ੍ਹਾਂ ਸਰਗਰਮੀਆਂ ਵਿਰੁੱਧ ਕਾਰਵਾਈ ਕਰਨ ਅਤੇ ਇਸ ਵਾਸਤੇ ਵਰਤੇ ਜਾ ਰਹੇ ਸਾਜੋ-ਸਮਾਨ ਨੂੰ ਕਬਜ਼ੇ ਵਿੱਚ ਲੈਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਇਸ ਦੀ ਜ਼ਿੰਮੇਵਾਰੀ ਤੈਅ ਕਰਨ ਵਾਸਤੇ ਵਿਸਤ੍ਰਿਤ ਜਾਂਚ ਦੇ ਵੀ ਹੁਕਮ ਦਿੱਤੇ ਤਾਂ ਜੋ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਸਕੇ।
ਸੂਬੇ ਵਿੱਚ ਗੈਰ-ਕਾਨੂੰਨੀ ਖਣਨ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾਣ ਦੇ ਬਾਵਜੂਦ ਇਨ੍ਹਾਂ ਸਰਗਰਮੀਆਂ ਦੇ ਚੱਲਣ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਮਾਮਲੇ ਵਿੱਚ ਰੱਤੀ ਭਰ ਵੀ ਢਿੱਲ ਜਾਂ ਸ਼ਮੂਹਲੀਅਤ ਨੂੰ ਸਹਿਣ ਨਹੀਂ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਆਪਣੇ ਪਹਿਲੇ ਨਿਰਦੇਸ਼ਾਂ ਨੂੰ ਦੁਹਰਾਉਂਦੇ ਹੋਏ ਸੂਬੇ ਦੇ ਪੁਲਿਸ ਮੁਖੀ ਨੂੰ ਹੇਠਲੇ ਪੱਧਰ ਤੱਕ ਇਸ ਬਾਰੇ ਸਖਤ ਸੰਦੇਸ਼ ਭੇਜੇ ਜਾਣ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਸੂਬੇ ਭਰ ਵਿੱਚੋਂ ਗੈਰ-ਕਾਨੂੰਨੀ ਖਣਨ ਨੂੰ ਪੂਰੀ ਤਰ੍ਹਾਂ ਰੋਕਿਆ ਜਾ ਸਕੇ। ਉਨ੍ਹਾਂ ਨੇ ਪੁਲਿਸ ਦੇ ਡਾਇਰੈਕਟਰ ਜਨਰਲ ਨੂੰ ਖÎਣਨ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨਾਂ ਨਾਲ ਤਾਲਮੇਲ ਰਾਹੀਂ ਇਸ ਸਬੰਧ ਵਿੱਚ ਵਿਆਪਕ ਰਣਨੀਤੀ ਵੀ ਤਿਆਰ ਕਰਨ ਲਈ ਨਿਰਦੇਸ਼ ਦਿੱਤੇ ਤਾਂ ਜੋ ਗੈਰ-ਕਾਨੂੰਨੀ ਕਾਰਵਾਈਆਂ ਨੂੰ ਨੱਥ ਪਾਈ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਬੰਧ ਵਿੱਚ ਹੋਰ ਦੇਰੀ ਕਿਸੇ ਵੀ ਸੂਰਤ ਵਿੱਚ ਸਹਿਣ ਨਹੀਂ ਕੀਤਾ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article