PUNJABMAILUSA.COM

ਮੁੱਖ ਮੰਤਰੀ ਵੱਲੋਂ ਬਰਤਾਨੀਆ ਤੋਂ ਆਉਣ ਵਾਲੇ ਨੌਜਵਾਨਾਂ ਦੇ ਦੌਰੇ ਨੂੰ ਸਫਲ ਬਣਾਉਣ ਲਈ ਹਦਾਇਤਾਂ ਜਾਰੀ

ਮੁੱਖ ਮੰਤਰੀ ਵੱਲੋਂ ਬਰਤਾਨੀਆ ਤੋਂ ਆਉਣ ਵਾਲੇ ਨੌਜਵਾਨਾਂ ਦੇ ਦੌਰੇ ਨੂੰ ਸਫਲ ਬਣਾਉਣ ਲਈ ਹਦਾਇਤਾਂ ਜਾਰੀ

ਮੁੱਖ ਮੰਤਰੀ ਵੱਲੋਂ ਬਰਤਾਨੀਆ ਤੋਂ ਆਉਣ ਵਾਲੇ ਨੌਜਵਾਨਾਂ ਦੇ ਦੌਰੇ ਨੂੰ ਸਫਲ ਬਣਾਉਣ ਲਈ ਹਦਾਇਤਾਂ ਜਾਰੀ
August 05
03:12 2018

ਪੰਜਾਬੀ ਮੂਲ ਦੇ 14 ਬਰਤਾਨਵੀ ਨੌਜਵਾਨ 7-16 ਅਗਸਤ ਤੱਕ ਪਹਿਲੀ ਵਾਰ ਆਉਣਗੇ ਪੰਜਾਬ
ਲੁਧਿਆਣਾ ਵਿਖੇ ਆਜ਼ਾਦੀ ਦਿਹਾੜੇ ਦੇ ਸਮਾਗਮ ਵਿੱਚ ਵੀ ਕਰਨਗੇ ਸ਼ਿਰਕਤ

ਚੰਡੀਗੜ੍ਹ, 5 ਅਗਸਤ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਆਪਣੀਆਂ ਜੜ੍ਹਾਂ ਨਾਲ ਜੁੜੋ’ ਪ੍ਰੋਗਰਾਮ ਤਹਿਤ ਇੰਗਲੈਂਡ ਤੋਂ ਆਉਣ ਵਾਲੇ ਨੌਜਵਾਨਾਂ ਦੇ ਪਹਿਲੇ ਬੈਚ ਦੇ ਦੌਰੇ ਨੂੰ ਸਫਲ ਬਣਾਉਣ ਲਈ ਕਈ ਹਦਾਇਤਾਂ ਜਾਰੀ ਕੀਤੀਆਂ ਹਨ।
ਪੰਜਾਬੀ ਮੂਲ ਦੇ 14 ਨੌਜਵਾਨਾਂ ਦਾ ਪਹਿਲਾ ਬੈਚ 7 ਤੋਂ 16 ਅਗਸਤ ਤੱਕ ਬਰਤਾਨੀਆ ਤੋਂ ਸੂਬੇ ਦੇ ਦੌਰੇ ‘ਤੇ ਆ ਰਿਹਾ ਹੈ। ਇਸ ਗਰੁੱਪ ਵਿੱਚ 16-22 ਸਾਲ ਦੀ ਉਮਰ ਦੇ ਅੱਠ ਲੜਕੇ ਅਤੇ ਛੇ ਲੜਕੀਆਂ ਹਨ।
ਇਹ ਨੌਜਵਾਨ ਜਲੰਧਰ, ਪਟਿਆਲਾ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ, ਫਰੀਦਕੋਟ ਅਤੇ ਮੁਹਾਲੀ ਜ਼ਿਲ੍ਹਿਆਂ ਵਿੱਚ ਪੈਦੇਂ ਆਪਣੇ ਪੁਰਖਿਆਂ ਦੇ ਸਥਾਨ ‘ਤੇ ਵੀ ਜਾਣਗੇ ਜਿੱਥੇ ਉਹ ਆਪਣੇ ਪਰਿਵਾਰ ਦੇ ਮੈਂਬਰਾਂ, ਦੋਸਤਾਂ ਅਤੇ ਮਾਪਿਆਂ ਅਤੇ ਬਜ਼ੁਰਗਾਂ ਦੇ ਰਿਸ਼ਤੇਦਾਰਾਂ ਨੂੰ ਮਿਲਣਗੇ ਜਿਸ ਨਾਲ ਉਨ੍ਹਾਂ ਨੂੰ ਆਪਣੇ ਪੁਰਖਿਆਂ ਦੀਆਂ ਜੜ੍ਹਾਂ ਨਾਲ ਜੁੜਨ ਦਾ ਮੌਕਾ ਮਿਲੇਗਾ।
Êਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਦੇ ਦੌਰੇ ਦੇ ਅਹਿਮ ਪਲਾਂ ਵਿੱਚ ਆਜ਼ਾਦੀ ਦਿਹਾੜੇ ਮੌਕੇ ਲੁਧਿਆਣਾ ਵਿਖੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਸ਼ਿਰਕਤ ਕਰਨਾ ਹੈ ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਵੱਲੋਂ ਕੀਤੀ ਜਾਵੇਗੀ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨਿੱਜੀ ਤੌਰ ‘ਤੇ ਵੀ ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ।
ਮੁੱਖ ਮੰਤਰੀ ਨੇ ਐਨ.ਆਰ.ਆਈ. ਮਾਮਲਿਆਂ ਬਾਰੇ ਵਿਭਾਗ ਨੂੰ ਬਰਤਾਨੀਆ ਤੋਂ ਆਉਣ ਵਾਲੇ ਨੌਜਵਾਨਾਂ ਦੇ ਰਹਿਣ-ਸਹਿਣ ਦੇ ਪ੍ਰਬੰਧਾਂ ਤੋਂ ਇਲਾਵਾ ਪ੍ਰਮੁੱਖ ਥਾਵਾਂ ‘ਤੇ ਜਾਣ ਅਤੇ ਹੋਰ ਪ੍ਰੋਗਰਾਮਾਂ ਲਈ ਆਵਾਜਾਈ ਦੀ ਸਹੂਲਤ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਵੀ ਨਿਰਦੇਸ਼ ਦਿੱਤੇ ਕਿ ਸੱਭਿਆਚਾਰਕ ਅਤੇ ਇਤਿਹਾਸਕ ਮਹੱਤਤਾ ਵਾਲੀਆਂ ਵੱਖ-ਵੱਖ ਥਾਵਾਂ ‘ਤੇ ਨੌਜਵਾਨਾਂ ਦੇ ਜਾਣ ਲਈ ਸੁਚਾਰੂ ਪ੍ਰਬੰਧ ਕੀਤੇ ਜਾਣ।
ਇਨ੍ਹਾਂ ਨੌਜਵਾਨਾਂ ਦਾ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ ਅਤੇ ਰਾਮ ਤੀਰਥ, ਜਲ੍ਹਿਆਂਵਾਲਾ ਬਾਗ, ਜੰਗੀ ਯਾਦਗਾਰ, ਅਟਾਰੀ-ਵਾਹਗਾ ਬਾਰਡਰ ਅਤੇ ਗੋਬਿੰਦਗੜ੍ਹ ਕਿਲ੍ਹੇ ‘ਤੇ ਵੀ ਜਾਣ ਦਾ ਪ੍ਰੋਗਰਾਮ ਹੈ।
ਇਸੇ ਤਰ੍ਹਾਂ ਚੰਡੀਗੜ੍ਹ ਵਿਖੇ ਪੰਜਾਬ ਸਿਵਲ ਸਕੱਤਰੇਤ, ਪੰਜਾਬ ਵਿਧਾਨ ਸਭਾ ਅਤੇ ਰੌਕ ਗਾਰਡਨ, ਪਟਿਆਲਾ ਵਿਖੇ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ, ਨੈਸ਼ਨਲ ਇੰਸਟੀਚਿਊਟ ਆਫ ਸਪੋਰਟਸ ਅਤੇ ਪੰਜਾਬੀ ਯੂਨੀਵਰਸਿਟੀ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਯਾਦਗਾਰ ‘ਤੇ ਵੀ ਇਨ੍ਹਾਂ ਨੌਜਵਾਨਾਂ ਦਾ ਬੈਚ ਜਾਵੇਗਾ।
ਇਹ ਨੌਜਵਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਖਾਲਸਾ ਵਿਰਾਸਤੀ ਕੰਪਲੈਕਸ ਵਿਖੇ ਵੀ ਜਾਣਗੇ। ਇਸੇ ਤਰ੍ਹਾਂ ਹੁਸ਼ਿਆਰਪੁਰ ਜ਼ਿਲ੍ਹੇ ਸਥਿਤ ਵਿੱਚ ਸ੍ਰੀ ਗੁਰੂ ਰਵਿਦਾਸ ਯਾਦਗਾਰ ਵਿਖੇ ਜਾਣ ਤੋਂ ਇਲਾਵਾ ਅਨੂਠੀ ਦਸਤਕਾਰੀ ਲਈ ਪ੍ਰਸਿੱਧ ਹੁਸ਼ਿਆਰਪੁਰ ਵਿਖੇ ਵੀ ਜਾਣਗੇ। ਇਹ ਬੈਚ ਜਲੰਧਰ ਵਿਖੇ ਵੱਖ-ਵੱਖ ਸਨਅਤੀ ਯੂਨਿਟਾਂ ਦਾ ਦੌਰਾ ਕਰਨ ਤੋਂ ਇਲਾਵਾ ਲੁਧਿਆਣਾ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਵੀ ਜਾਵੇਗਾ।
ਇਹ ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਸਤੰਬਰ, 2017 ਨੂੰ ਲੰਡਨ ਤੋਂ ‘ਆਪਣੀਆਂ ਜੜ੍ਹਾਂ ਨਾਲ ਜੁੜੋ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਸੀ। ਦੋ ਹਫਤਿਆਂ ਦੇ ਪ੍ਰੋਗਰਾਮ ਦੌਰਾਨ ਕਦੀ ਵੀ ਮੁਲਕ ਵਿੱਚ ਨਾ ਆਉਣ ਵਾਲੇ ਭਾਰਤੀ ਮੂਲ ਦੇ ਨੌਜਵਾਨਾਂ ਨੂੰ ਆਪਣੇ ਪੁਰਖਿਆਂ ਦੀਆਂ ਜੜ੍ਹਾਂ ਨਾਲ ਜੁੜਨ ਦਾ ਮੌਕਾ ਮਿਲੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

Read Full Article
    ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

Read Full Article
    ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

Read Full Article
    ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

Read Full Article
    ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

Read Full Article
    ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

Read Full Article
    ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

Read Full Article
    14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

Read Full Article
    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article