PUNJABMAILUSA.COM

ਮੁੱਖ ਮੰਤਰੀ ਵੱਲੋਂ ਬੇਬੁਨਿਆਦ ਦੋਸ਼ਾਂ ਰਾਹੀਂ ਓ.ਬੀ.ਸੀ ਕੇਸ ਦਾ ਸਿਆਸੀਕਰਨ ਕੀਤੇ ਜਾਣ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਆਲੋਚਨਾ

February 26
17:25 2018

ਮੇਰੇ ਦਾਮਾਦ ਦੀ ਸਿੰਭੋਲੀ ਸ਼ੂਗਰਜ਼ ਵਿੱਚ ਬਹੁਤ ਥੋੜ੍ਹੀ ਹਿੱਸੇਦਾਰੀ ਤੇ ਉਸ ਨੂੰ ਬਿਨਾਂ ਵਜ੍ਹਾ ਵਿਵਾਦ ‘ਚ ਲਪੇਟਿਆ ਜਾ ਰਿਹਾ- ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ, 26 ਫਰਵਰੀ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਓਰੀਐਂਟਲ ਬੈਂਕ ਆਫ ਕਮਰਸ (ਓ.ਬੀ.ਸੀ) ਕੇਸ ਵਿੱਚ ਉਨ੍ਹਾਂ ਦੇ ਦਾਮਾਦ ਵਿਰੁੱਧ ਨਿਰਆਧਾਰ ਦੋਸ਼ ਲਾ ਕੇ ਇਸ ਮਾਮਲੇ ਦਾ ਸਿਆਸੀਕਰਨ ਕੀਤੇ ਜਾਣ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੰਭੋਲੀ ਸ਼ੂਗਰਜ਼ ਵਿਚ ਉਨ੍ਹਾਂ ਦੇ ਜਵਾਈ ਦੀ ਮਹਿਜ਼ 12.5 ਫੀਸਦੀ ਹਿੱਸੇਦਾਰੀ ਹੈ ਅਤੇ ਉਸ ਨੂੰ ਬਿਨ੍ਹਾਂ ਵਜ੍ਹਾ ਵਿਵਾਦ ਵਿਚ ਲਪੇਟਿਆ ਜਾ ਰਿਹਾ ਹੈ।
ਇੱਥੋਂ ਜਾਰੀ ਇੱਕ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਕੋਲ ਮੌਜੂਦ ਜਾਣਕਾਰੀ ਮੁਤਾਬਿਕ ਕਥਿਤ ਧੋਖਾਧੜੀ ਜੋ ਇਸ ਕੇਸ ਦਾ ਕੇਂਦਰ ਹੈ, ਬਾਰੇ ਬੈਂਕ ਵੱਲੋਂ ਡੀ.ਆਰ.ਟੀ ਵਿੱਚ ਰਿਕਵਰੀ ਸਬੰਧੀ ਕੇਸ ਦਾਇਰ ਕਰਨ ਤੋਂ ਪਹਿਲਾਂ ਇਹ ਅਦਾਲਤੀ ਕਾਰਵਾਈ ਦਾ ਵਿਸ਼ਾ ਸੀ ਜਿੱਥੇ ਕੰਪਨੀ ਅਤੇ ਓ.ਬੀ.ਸੀ ਦਰਮਿਆਨ ਮਾਮਲਾ ਨਿਪਟ ਗਿਆ ਸੀ ਅਤੇ ਡੀ.ਆਰ.ਟੀ ਲਖਨਊ ਵੱਲੋਂ 16 ਮਾਰਚ, 2015 ਦੇ ਸਹਿਮਤੀ ਆਦੇਸ਼ ਨੂੰ ਰਿਕਾਰਡ ਕੀਤਾ ਗਿਆ ਸੀ।
ਮੁੱਖ ਮੰਤਰੀ ਨੇ ਆਖਿਆ ਕਿ ਗੁਰਪਾਲ ਸਿੰਘ ਕਾਨੂੰਨ ਦੀ ਪਾਲਣਾ ਕਰਨ ਵਾਲਾ ਨਾਗਰਿਕ ਹੈ ਜਿਸ ਨੇ ਕਰਜ਼ੇ ਦੇ ਵਿਰੁੱਧ ਨਿੱਜੀ ਗਰੰਟੀ ਵਾਲੇ ਕਿਸੇ ਵੀ ਦਸਤਾਵੇਜ਼ ‘ਤੇ ਦਸਤਖ਼ਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਜਿਸ ਤੋਂ ਬਾਅਦ ਓ.ਬੀ.ਸੀ ਨੂੰ ਮਜਬੂਰਨ 12 ਫਰਵਰੀ, 2015 ਨੂੰ ਕਰਜ਼ੇ ਨਾਲ ਸਬੰਧਤ ਦਸਤਾਵੇਜ਼ਾਂ ਵਿਚ ਸੋਧ ਕਰਨੀ ਪਈ ਜਿਸ ਨਾਲ ਗਰੰਟੀ ਵਾਲੇ ਦਸਤਾਵੇਜ਼ਾਂ ‘ਤੇ ਗੁਰਪਾਲ ਸਿੰਘ ਦੇ ਦਸਤਖ਼ਤਾਂ ਦੀ ਲੋੜ ਖਤਮ ਹੋ ਗਈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਸਮੇਤ ਸਿਆਸੀ ਪਾਰਟੀਆਂ ਵੱਲੋਂ ਗੁਰਪਾਲ ਸਿੰਘ ਨੂੰ ਉਸ ਦੇ ਓ.ਬੀ.ਸੀ ਦੇ ਡਾਇਰੈਕਟਰ ਨਾਲ ਨਿੱਜੀ ਰਿਸ਼ਤਾ ਹੋਣ ਕਰਕੇ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਬਿਨਾਂ ਕਿਸੇ ਤੱਥ-ਪੜਤਾਲ ਤੋਂ ਸਿਰਫ ਸਿਆਸੀ ਸ਼ੋਹਰਤ ਖੱਟਣ ਲਈ ਅਧਾਰਹੀਣ ਦੋਸ਼ ਲਾਉਣ ਲਈ ਇਨ੍ਹਾਂ ਪਾਰਟੀਆਂ ਦੀ ਸਖ਼ਤ ਨਿੰਦਾ ਕੀਤੀ।
ਮੁੱਖ ਮੰਤਰੀ ਨੇ ਹਾਸਲ ਕੀਤੀ ਜਾਣਕਾਰੀ ਦਾ ਜ਼ਿਕਰ ਕਰਦਿਆਂ ਆਖਿਆ ਕਿ ਅਸਲ ਵਿੱਚ ਗੁਰਪਾਲ ਸਿੰਘ ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ ਅੱਗੇ ਡਾਇਰੈਕਟਰ ਅਤੇ ਸ਼ੇਅਰ ਧਾਰਕ ਵਜੋਂ ਆਪਣੇ ਅਧਿਕਾਰਾਂ ਲਈ ਸਿੰਭੋਲੀ ਸ਼ੂਗਰਜ਼ ਵਿਰੁੱਧ ਮੁਕੱਦਮਾ ਲੜ ਰਿਹਾ ਹੈ ਕਿਉਂਕਿ ਕੰਪਨੀ ਦੇ ਸਾਰੇ ਵੱਡੇ ਫੈਸਲਿਆਂ ਅਤੇ ਹੋਰ ਕੰਮਕਾਜ ਵਿਚ ਉਸ ਨੂੰ ਬਾਹਰ ਰੱਖਿਆ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਹਾਲਤਾਂ ਅਤੇ ਤੱਥਾਂ ਮੁਤਾਬਿਕ ਉਨ੍ਹਾਂ ਦੇ ਜਵਾਈ ‘ਤੇ ਸਿਆਸੀ ਹਮਲਾ ਕਰਨਾ ਹਾਸੋਹੀਣੀ ਗੱਲ ਹੈ। ਉਨ੍ਹਾਂ ਕਿਹਾ ਕਿ ਸਰਸਰੀ ਤੌਰ ‘ਤੇ ਹੀ ਇਸ ਕੇਸ ਦੇ ਪਿਛੋਕੜ ਵਿੱਚ ਜਾਣ ਨਾਲ ਸਪੱਸ਼ਟ ਹੋ ਜਾਂਦਾ ਹੈ ਕਿ ਸਮੁੱਚੇ ਮਾਮਲੇ ਵਿੱਚ ਗੁਰਪਾਲ ਸਿੰਘ ਦੀ ਕੋਈ ਭੂਮਿਕਾ ਨਹੀਂ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਮੁੱਦੇ ਨੂੰ ਜਾਣਬੁੱਝ ਕੇ ਸਿਆਸੀ ਰੰਗਤ ਦਿੱਤੀ ਜਾ ਰਹੀ ਹੈ ਅਤੇ ਇਸ ਵਿੱਚ ਕਿਸਾਨ ਭਾਈਚਾਰੇ ਨੂੰ ਵੀ ਬਿਨਾਂ ਵਜ੍ਹਾ ਉਲਝਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਕਿਸਾਨੀ ਪਹਿਲਾਂ ਹੀ ਬਹੁਤ ਸੰਕਟ ਵਿੱਚੋਂ ਗੁਜ਼ਰ ਰਹੀ ਹੈ ਅਤੇ ਸਿਆਸੀ ਲਾਭ ਲੈਣ ਲਈ ਕਿਸਾਨਾਂ ਨੂੰ ਕੇਸ ਵਿਚ ਖਿੱਚਣ ਦੀ ਕੋਸ਼ਿਸ਼ ਦੀ ਆਲੋਚਨਾ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਨਿਆਇਕ ਅਦਾਲਤਾਂ ਅੱਗੇ ਸੱਚਾਈ ਤੇ ਤੱਥ ਉਸ ਵੇਲੇ ਸਾਹਮਣੇ ਆ ਜਾਣਗੇ ਜਦੋਂ ਅਦਾਲਤਾਂ ਵੱਲੋਂ ਸੀ.ਬੀ.ਆਈ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੇ ਸਿਆਸੀ ਪਾਰਟੀਆਂ ਅਤੇ ਮੀਡੀਆ ਨੂੰ ਬੇਬੁਨਿਆਦ ਬਿਆਨਬਾਜ਼ੀ ਅਤੇ ਰਿਪੋਰਟਿੰਗ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ