PUNJABMAILUSA.COM

ਮੁੱਖ ਮੰਤਰੀ ਵੱਲੋਂ ਮੁੱਖ ਮੰਤਰੀ ਪੁਲਿਸ ਮੈਡਲਾਂ ਨਾਲ 6 ਪੁਲਿਸ ਅਧਿਕਾਰੀਆਂ ਦਾ ਸਨਮਾਨ

ਮੁੱਖ ਮੰਤਰੀ ਵੱਲੋਂ ਮੁੱਖ ਮੰਤਰੀ ਪੁਲਿਸ ਮੈਡਲਾਂ ਨਾਲ 6 ਪੁਲਿਸ ਅਧਿਕਾਰੀਆਂ ਦਾ ਸਨਮਾਨ

ਮੁੱਖ ਮੰਤਰੀ ਵੱਲੋਂ ਮੁੱਖ ਮੰਤਰੀ ਪੁਲਿਸ ਮੈਡਲਾਂ ਨਾਲ 6 ਪੁਲਿਸ ਅਧਿਕਾਰੀਆਂ ਦਾ ਸਨਮਾਨ
January 26
16:45 2018

-ਦੋ ਨੂੰ ਮਿਲੇ ਮੁੱਖ ਮੰਤਰੀ ਰਖ਼ਸ਼ਕ ਪਦਕ
-ਮੁੱਖ ਮੰਤਰੀ ਵੱਲੋਂ 10 ਅਗਾਂਹਵਧੂ ਕਿਸਾਨਾਂ ਸਮੇਤ 67 ਸ਼ਖ਼ਸੀਅਤਾਂ ਦਾ ਸਨਮਾਨ,

ਪਟਿਆਲਾ, 26 ਜਨਵਰੀ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਿਸ ਦੇ 6 ਪੁਲਿਸ ਅਧਿਕਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਮੁੱਖ ਮੰਤਰੀ ਪੁਲਿਸ ਮੈਡਲਾਂ ਨਾਲ ਸਨਮਾਨਤ ਕੀਤਾ। ਜਦੋਂਕਿ ਦੋ ਪੁਲਿਸ ਮੁਲਾਜਮਾਂ ਨੂੰ ਮੁੱਖ ਮੰਤਰੀ ਰਖ਼ਸ਼ਕ ਪਦਕ ਨਾਲ ਸਨਮਾਨਿਆ ਅਤੇ 10 ਅਗਾਂਹਵਧੂ ਕਿਸਾਨਾਂ ਸਮੇਤ 67 ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ।
69ਵੇਂ ਗਣਤੰਤਰ ਦਿਵਸ ਮੌਕੇ ਅੱਜ ਪਟਿਆਲਾ ਵਿਖੇ ਕੌਮੀ ਝੰਡਾ ਤਿਰੰਗਾ ਲਹਿਰਾਉਣ ਮਗਰੋਂ ਮੁੱਖ ਮੰਤਰੀ ਨੇ ਇਨ੍ਹਾਂ ਪੁਲਿਸ ਅਧਿਕਾਰੀਆਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਨੂੰ ਮਾਣ ਦਿੰਦਿਆਂ ਇਹ ਸਨਮਾਨ ਦਿੱਤਾ। ਉਨ੍ਹਾਂ ਨੇ ਐਸ.ਐਸ.ਪੀ. ਖੰਨਾ ਸ. ਨਵਜੋਤ ਸਿੰਘ ਮਾਹਲ, ਐਸ.ਐਸ.ਪੀ. ਬਟਾਲਾ ਉਪਿੰਦਰਜੀਤ ਸਿੰਘ ਘੁੰਮਣ, ਕਮਾਂਡੈਂਟ ਪੀ.ਆਰ.ਟੀ.ਸੀ. ਜਹਾਨਖੇਲਾਂ ਸ. ਭੁਪਿੰਦਰ ਸਿੰਘ, ਡੀ.ਐਸ.ਪੀ. ਸਬ ਡਵੀਜਨ ਨਾਭਾ ਸ. ਚੰਦ ਸਿੰਘ, ਸਟੇਟ ਸਪੈਸ਼ਲ ਉਪਰੇਸ਼ਨ ਸੈਲ ਅੰਮ੍ਰਿਤਸਰ ਦੇ ਇੰਸਪੈਕਟਰ ਇੰਦਰਦੀਪ ਸਿੰਘ ਅਤੇ ਇਲੈਕਸ਼ਨ ਸੈਲ ਚੰਡੀਗੜ• ਦੇ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੂੰ ਮੁੱਖ ਮੰਤਰੀ ਪੁਲਿਸ ਮੈਡਲ ਨਾਲ ਸਨਮਾਨਤ ਕੀਤਾ। ਇਸੇ ਦੌਰਾਨ ਮੁੱਖ ਮੰਤਰੀ ਨੇ ਏ.ਐਸ.ਆਈ.(ਲੋਕਲ ਰੈਂਕ) ਸੁਰਜੀਤ ਸਿੰਘ ਅਤੇ ਸਿਪਾਹੀ ਗੁਰਦਾਸ ਸਿੰਘ ਨੂੰ ਮੁੱਖ ਮੰਤਰੀ ਰਖ਼ਸ਼ਕ ਪਦਕ ਨਾਲ ਸਨਮਾਨਿਆ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 67 ਹੋਰ ਸ਼ਖ਼ਸੀਅਤਾਂ ਨੂੰ ਮਮੈਂਟੋ ਅਤੇ ਸਰਟੀਫਿਕੇਟ ਦੇ ਕੇ ਉਨ੍ਹਾਂ ਦੀਆਂ ਵੱਖ-ਵੱਖ ਖੇਤਰਾਂ ‘ਚ ਨਿਭਾਈਆਂ ਸੇਵਾਵਾਂ ਬਦਲੇ ਸਨਮਾਨਤ ਕੀਤਾ। ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਬੀਰਦਲਵਿੰਦਰ ਸਿੰਘ, ਦਰਸ਼ਨ ਸਿੰਘ, ਮਨਦੀਪ ਸਿੰਘ, ਅਵਤਾਰ ਸਿੰਘ, ਗੁਰਨਾਮ ਸਿੰਘ ਅਤੇ ਸੁਰਿੰਦਰ ਸਿੰਘ ਪੰਜੋਲਾ ਦਾ ਵੀ ਵਿਸ਼ੇਸ਼ ਸਨਮਾਨ ਕੀਤਾ। ਜਦੋਂਕਿ ਚਾਰ ਅਗਾਂਹਵਧੂ ਕਿਸਾਨਾਂ, ਹਰਦੀਪ ਸਿੰਘ, ਭਰਪੂਰ ਸਿੰਘ, ਪਰਦੀਪ ਸਿੰਘ ਅਤੇ ਭੁਪਿੰਦਰ ਸਿੰਘ ਸੰਧਾ, ਜਿਨ•ਾਂ ਨੇ ਖੇਤੀ ਵਿਭਿੰਨਤਾ ਦਾ ਰਾਹ ਚੁਣਿਆ ਹੈ, ਦਾ ਵੀ ਸਨਮਾਨ ਕੀਤਾ ਗਿਆ।
ਮੁੱਖ ਮੰਤਰੀ ਨੇ ਹੋਰਨਾਂ ਤੋਂ ਇਲਾਵਾ ਉੱਘੇ ਪਥਰਾਟ ਵਿਗਿਆਨੀ ਡਾ. ਵਿਦਵਾਨ ਸਿੰਘ ਸੋਨੀ, ਆਰਚਰੀ ਕੋਚ ਜੀਵਨਜੋਤ ਸਿੰਘ ਤੇਜਾ, ਸਾਇਕਲਿਸਟ ਨਮਨ ਕਪਲ, ਆਰਚਰ ਅਮਨਪ੍ਰੀਤ ਕੌਰ ਅਤੇ ਵਿਨਾਇਕ ਵਰਮਾ, ਸ਼ੂਟਰ ਅਸੀਸ ਛੀਨਾ, ਤਲਵਾਰਬਾਜੀ ਖਿਡਾਰਨ ਅਨੱਨਿਆ ਅਤੇ ਘੋੜ ਸਵਾਰ ਵਿਦਿਆਰਥੀ ਜਸ਼ਨਜੀਤ ਸਿੰਘ ਚੀਮਾ ਦਾ ਵੀ ਸਨਮਾਨ ਕੀਤਾ ਅਤੇ ਪਟਿਆਲਾ ਦੇ ਡੀ.ਐਸ.ਪੀ. ਜਾਂਚ ਸੁਖਮਿੰਦਰ ਸਿੰਘ ਚੌਹਾਨ ਦਾ ਵੀ ਸਨਮਾਨ ਕੀਤਾ ਗਿਆ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article