PUNJABMAILUSA.COM

ਮੁੱਖ ਮੰਤਰੀ ਵੱਲੋਂ ਮੇਨਕਾ ਗਾਂਧੀ ਨੂੰ ਸੂਬੇ ‘ਚ ਸ਼ਰਤ ਲਾ ਕੇ ਕੁੱਤਿਆਂ ਨੂੰ ਲੜਾਉਣ ਦੀ ਜਾਂਚ ਕਰਾਉਣ ਦਾ ਭਰੋਸਾ

ਮੁੱਖ ਮੰਤਰੀ ਵੱਲੋਂ ਮੇਨਕਾ ਗਾਂਧੀ ਨੂੰ ਸੂਬੇ ‘ਚ ਸ਼ਰਤ ਲਾ ਕੇ ਕੁੱਤਿਆਂ ਨੂੰ ਲੜਾਉਣ ਦੀ ਜਾਂਚ ਕਰਾਉਣ ਦਾ ਭਰੋਸਾ

ਮੁੱਖ ਮੰਤਰੀ ਵੱਲੋਂ ਮੇਨਕਾ ਗਾਂਧੀ ਨੂੰ ਸੂਬੇ ‘ਚ ਸ਼ਰਤ ਲਾ ਕੇ ਕੁੱਤਿਆਂ ਨੂੰ ਲੜਾਉਣ ਦੀ ਜਾਂਚ ਕਰਾਉਣ ਦਾ ਭਰੋਸਾ
February 06
17:16 2018

ਨਿਰਭਯਾ ਫੰਡ ਅਤੇ ਮਹਿਲਾਵਾਂ ਤੇ ਬੱਚਿਆਂ ਲਈ ਹੋਰ ਕੇਂਦਰੀ ਫੰਡ ਜਾਰੀ ਕਰਨ ਦੀ ਮੰਗ
ਨਵੀਂ ਦਿੱਲੀ, 6 ਫਰਵਰੀ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਿਲਾ ਤੇ ਬਾਲ ਵਿਕਾਸ ਬਾਰੇ ਕੇਂਦਰੀ ਮੰਤਰੀ ਮੇਨਕਾ ਗਾਂਧੀ ਨੂੰ ਸੂਬੇ ਵਿੱਚ ਸ਼ਰਤ ਲਾ ਕੇ ਕੁੱਤਿਆਂ ਦੀ ਲੜਾਈ ਕਰਵਾਉਣ ਦੀ ਵਧ ਰਹੀ ਅਲਾਮਤ ਦੀ ਵਿਸਥਾਰਤ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ।
ਇਹ ਭਰੋਸਾ ਕੇਂਦਰੀ ਮੰਤਰੀ ਨਾਲ ਇਕ ਮੀਟਿੰਗ ਦੌਰਾਨ ਦਿੱਤਾ ਜਿਨ੍ਹਾਂ ਨੇ ਅੱਜ ਇੱਥੇ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ।
ਕੇਂਦਰੀ ਮੰਤਰੀ ਨੇ ਸ਼ਰਤ ਲਾ ਕੇ ਕੁੱਤਿਆਂ ਦੀ ਲੜਾਈ ਕਰਵਾਉਣ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਉਤਸ਼ਾਹਤ ਕਰਨ ਲਈ ਸਰਹੱਦ ਪਾਰ ਤੋਂ ਕੁੱਤੇ ਲਿਆਉਣ ਦੀਆਂ ਰਿਪੋਰਟਾਂ ‘ਤੇ ਵੀ ਚਿੰਤਾ ਜ਼ਾਹਰ ਕੀਤੀ। ਮੁੱਖ ਮੰਤਰੀ ਨੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਦਾ ਵਾਅਦਾ ਕਰਦਿਆਂ ਕੇਂਦਰੀ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੀ ਧਰਤੀ ਨੂੰ ਅਜਿਹੀਆਂ ਗਤੀਵਿਧੀਆਂ ਲਈ ਵਰਤਣ ਦੀ ਇਜਾਜ਼ਤ ਹਰਗਿਜ਼ ਨਹੀਂ ਦੇਵੇਗੀ।
ਮੀਟਿੰਗ ਦੌਰਾਨ ਪੰਜਾਬ ਵਿੱਚ ਅਵਾਰਾ ਕੁੱਤਿਆਂ ਦਾ ਮਾਮਲਾ ਵੀ ਵਿਚਾਰਿਆ ਗਿਆ ਜਿਸ ਲਈ ਮੁੱਖ ਮੰਤਰੀ ਨੇ ਇਸ ਸਮੱਸਿਆ ਨਾਲ ਨਜਿੱਠਣ ਵਾਸਤੇ ਕੇਂਦਰੀ ਮੰਤਰਾਲੇ ਦੀ ਮਦਦ ਮੰਗੀ। ਇਸ ‘ਤੇ ਆਪਣਾ ਹੁੰਗਾਰਾ ਭਰਦਿਆਂ ਸ੍ਰੀਮਤੀ ਮੇਨਕਾ ਗਾਂਧੀ ਨੇ ਇਸ ਸਮੱਸਿਆ ਤੋਂ ਨਿਜਾਤ ਪਾਉਣ ਲਈ ਸੂਬਾ ਭਰ ਵਿੱਚ ਪਸ਼ੂਆਂ ‘ਤੇ ਜ਼ੁਲਮ ਰੋਕਣ ਸਬੰਧੀ ਸੋਸਾਇਟੀ ਦੇ ਯੂਨਿਟ ਸਥਾਪਿਤ ਕਰਨ ਦਾ ਸੁਝਾਅ ਦਿੱਤਾ। ਉਨ੍ਹਾਂ ਨੇ ਅਵਾਰਾ ਕੁੱਤਿਆਂ ਦੇ ਵਾਧੇ ਨੂੰ ਰੋਕਣ ਲਈ ਪਸ਼ੂ ਜਨਮ ਨਿਯੰਤਰਣ ਪ੍ਰੋਗਰਾਮ ਅਧੀਨ ਕੁੱਤਿਆਂ ਦੀ ਨਸਬੰਦੀ ਦਾ ਸੁਝਾਅ ਵੀ ਦਿੱਤਾ।
ਮੁੱਖ ਮੰਤਰੀ ਨੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਪਾਸੋਂ ਸੂਬੇ ਲਈ ਬਜਟ ਦੀਆਂ ਮੰਗਾਂ ਪ੍ਰਤੀ ਕੇਂਦਰੀ ਮੰਤਰੀ ਦਾ ਧਿਆਨ ਦਵਾਇਆ ਤਾਂ ਕਿ ਮਹਿਲਾਵਾਂ ਤੇ ਬੱਚਿਆਂ ਲਈ ਵੱਖ-ਵੱਖ ਸਕੀਮਾਂ ਨੂੰ ਅਮਲ ਵਿੱਚ ਲਿਆਂਦਾ ਜਾ ਸਕੇ।
ਇਨ੍ਹਾਂ ਸਕੀਮਾਂ ਨੂੰ ਪ੍ਰਭਾਵੀ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਫੰਡ ਛੇਤੀ ਜਾਰੀ ਕਰਨ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਆਈ.ਸੀ.ਡੀ.ਐਸ. ਸਕੀਮ ਅਧੀਨ ਆਂਗਣਵਾੜੀ ਸੇਵਾਵਾਂ ਲਈ ਸੂਬੇ ਦੀ 14192.96 ਲੱਖ ਰੁਪਏ ਦੀ ਲੋੜ ਦੱਸੀ। ਇਸੇ ਤਰ੍ਹਾਂ ਸ਼ੁਰੂਆਤੀ ਬਾਲ ਸੰਭਾਲ ਲਈ 716.40 ਲੱਖ ਰੁਪਏ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਲਈ 784.53 ਲੱਖ ਰੁਪਏ ਅਤੇ ਸੰਗਠਿਤ ਬਾਲ ਸੁਰੱਖਿਆ ਸਕੀਮ ਲਈ 1783.55 ਲੱਖ ਰੁਪਏ ਮੰਗੇ।
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰਾਲੇ ਪਾਸੋਂ ਨਿਰਭਯਾ ਫੰਡ ‘ਚੋਂ ਵੀ ਸੂਬੇ ਨੂੰ ਫੰਡ ਦੇਣ ਦੀ ਮੰਗ ਕੀਤੀ ਤਾਂ ਕਿ ਮਹਿਲਾਵਾਂ ਦੀ ਸੁਰੱਖਿਆ ਲਈ ਹੋਰ ਵਧੇਰੇ ਪੁਖਤਾ ਪ੍ਰਬੰਧ ਕੀਤੇ ਜਾ ਸਕਣ। ਉਨ੍ਹਾਂ ਨੇ ਇਸ ਫੰਡ ਦੇ ਉਦੇਸ਼ ਦਾ ਵੀ ਜ਼ਿਕਰ ਕੀਤਾ ਜਿਸ ਨਾਲ ਦੇਸ਼ ਭਰ ਵਿੱਚ ਮਹਿਲਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਦੇ ਮਾਣ-ਸਤਿਕਾਰ ਦੀ ਰਾਖੀ ਲਈ ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ ਵੱਲੋਂ ਕੀਤੇ ਜਾ ਰਹੇ ਉਦਮਾਂ ਨੂੰ ਮਦਦ ਮਿਲਣ ਦੀ ਆਸ ਹੈ। ਕੇਂਦਰੀ ਮੰਤਰੀ ਨੇ ਹਰ ਸੰਭਵ ਸਹਿਯੋਗ ਦਾ ਭਰੋਸਾ ਦਿਵਾਉਂਦਿਆਂ ਸੁਝਾਅ ਦਿੱਤਾ ਕਿ ਸੂਬਾ ਸਰਕਾਰ ਇਸ ਸਬੰਧੀ ਉਨ੍ਹਾਂ ਨੂੰ ਛੇਤੀ ਤੋਂ ਛੇਤੀ ਠੋਸ ਤਜਵੀਜ਼ਾਂ ਭੇਜੇ।
ਕੇਂਦਰੀ ਮੰਤਰੀ ਨੇ ਜਿਨਸੀ ਸ਼ੋਸ਼ਣ ਦੀਆਂ ਪੀੜਤਾਂ ਨੂੰ ਮਦਦ ਤੇ ਸਹਿਯੋਗ ਦੇਣ ਲਈ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਨ-ਸਟਾਪ ਸਾਖੀ ਸੈਂਟਰ ਸਥਾਪਤ ਕਰਨ ਦਾ ਵੀ ਸੁਝਾਅ ਦਿੱਤਾ। ਇਨ੍ਹਾਂ ਕੇਂਦਰਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਾ ਤੋਂ ਪੀੜਤ ਮਹਿਲਾ ਨੂੰ 24 ਘੰਟੇ ਇਕੋ ਛੱਤ ਹੇਠ ਮੈਡੀਕਲ, ਕਾਨੂੰਨੀ, ਮਨੋਵਿਗਿਆਨ ਅਤੇ ਸਲਾਹ-ਮਸ਼ਵਰੇ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਮਹਿਲਾਵਾਂ ਤੇ ਬੱਚਿਆਂ ਦੇ ਹਿੱਤਾਂ ਦੇ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਲਈ ਹੋਰ ਭਲਾਈ ਪ੍ਰੋਗਰਾਮ ਚਲਾਉਣ ਦਾ ਉਪਰਾਲਾ ਜਾਰੀ ਰੱਖਿਆ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article