PUNJABMAILUSA.COM

ਮੁੱਖ ਮੰਤਰੀ ਵੱਲੋਂ ਰਾਜਨਾਥ ਸਿੰਘ ਪਾਸੋਂ ਜੋਧਪੁਰ ਜੇਲ੍ਹ ਦੇ ਨਜ਼ਰਬੰਦਾਂ ਨੂੰ ਮੁਆਵਜ਼ਾ ਦੇਣ ਵਿਰੁੱਧ ਅਪੀਲ ਤੁਰੰਤ ਵਾਪਸ ਲੈਣ ਦੀ ਮੰਗ

June 20
18:43 2018

ਕੇਂਦਰ ਵੱਲੋਂ ਆਪਣੇ ਹਿੱਸੇ ਦਾ ਮੁਆਵਜ਼ਾ ਨਾ ਦੇਣ ਦੀ ਸੂਰਤ ਵਿੱਚ ਸਿੱਖਾਂ ਅੰਦਰ ਬੇਗਾਨਗੀ ਅਤੇ ਅਨਿਆਂ ਦੀ ਭਾਵਨਾ ਪੈਦਾ ਹੋਣ ਤੋਂ ਸਾਵਧਾਨ ਕੀਤਾ
ਚੰਡੀਗੜ੍ਹ, 20 ਜੂਨ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਪਾਸੋਂ ਜੂਨ, 1984 ਵਿੱਚ ਅਪਰੇਸ਼ਨ ਬਲਿਊ ਸਟਾਰ ਉਪਰੰਤ ਜੋਧਪੁਰ ਜੇਲ੍ਹ ਵਿੱਚ ਨਜ਼ਰਬੰਦ ਕੀਤੇ ਸਿੱਖਾਂ ਨੂੰ ਮੁਆਵਾਜ਼ਾ ਰਾਸ਼ੀ ਦੇਣ ਵਿਰੁੱਧ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੀਤੀ ਅਪੀਲ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ 4.5 ਕਰੋੜ ਰੁਪਏ ਦੇ ਮੁਆਵਜ਼ੇ ਦੀ ਅੱਧੀ ਰਾਸ਼ੀ ਦਾ ਭੁਗਤਾਨ ਬਿਨਾਂ ਕਿਸੇ ਦੇਰੀ ਤੋਂ ਕਰਨ ਦੀ ਅਪੀਲ ਕੀਤੀ ਹੈ। ਇਹ ਮੁਆਵਜ਼ਾ ਰਾਸ਼ੀ ਦੇਣ ਦੇ ਹੁਕਮ ਬੀਤੇ ਸਾਲ ਅਪ੍ਰੈਲ ਮਹੀਨੇ ਵਿੱਚ ਅੰਮ੍ਰਿਤਸਰ ਦੀ ਜ਼ਿਲ੍ਹਾ ਸੈਸ਼ਨ ਕੋਰਟ ਵੱਲੋਂ ਦਿੱਤੇ ਗਏ ਸਨ।
ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਲਿਖੇ ਇਕ ਅਰਧ ਸਰਕਾਰੀ ਪੱਤਰ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਅਦਾਲਤ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਸਾਂਝੇ ਤੌਰ ‘ਤੇ ਇਹ ਮੁਆਵਜ਼ਾ ਰਾਸ਼ੀ ਅਦਾ ਕਰਨ ਦੇ ਆਦੇਸ਼ ਦਿੱਤੇ ਸਨ ਪਰ ਕੇਂਦਰ ਸਰਕਾਰ ਨੇ ਮੁਆਵਾਜ਼ਾ ਦੇਣ ਵਿਰੁੱਧ ਅਪੀਲ ਦਾਇਰ ਕਰ ਦਿੱਤੀ ਜਿਸ ਦਾ ਸਿੱਖ ਭਾਈਚਾਰੇ ਦਾ ਸਖ਼ਤ ਪ੍ਰਤੀਕ੍ਰਮ ਸਾਹਮਣੇ ਆਇਆ। ਮੁੱਖ ਮੰਤਰੀ ਨੇ ਸਾਵਧਾਨ ਕੀਤਾ ਕਿ ਇਸ ਨਾਲ ਭਾਈਚਾਰੇ ਅੰਦਰ ਬੇਇਨਸਾਫੀ ਹੋਣ ਅਤੇ ਬੇਗਾਨਗੀ ਦੀ ਭਾਵਨਾ ਪੈਦਾ ਹੋ ਸਕਦੀ ਹੈ।
ਅਪਰੇਸ਼ਨ ਬਲਿਊ ਸਟਾਰ ਦੇ ਮੱਦੇਨਜ਼ਰ ਕੁੱਲ 375 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਜੋਧਪੁਰ ਜੇਲ੍ਹ ਵਿੱਚ ਨਜ਼ਰਬੰਦ ਕੀਤਾ ਗਿਆ ਸੀ ਜਿਨ੍ਹਾਂ ਨੂੰ ਬਾਅਦ ਵਿੱਚ ਮਾਰਚ, 1989 ਅਤੇ ਜੁਲਾਈ, 1991 ਦਰਮਿਆਨ ਤਿੰਨ ਬੈਚਾਂ ‘ਚ ਰਿਹਾਅ ਕੀਤਾ ਗਿਆ ਸੀ। ਇਨ੍ਹਾਂ ਵਿੱਚੋਂ 224 ਨਜ਼ਰਬੰਦਾਂ ਨੇ ‘ਗੈਰ-ਕਾਨੂੰਨੀ ਤੌਰ ‘ਤੇ ਨਜ਼ਰਬੰਦ ਕਰਨ ਅਤੇ ਤਸੀਹੇ ਦੇਣ’ ਦੇ ਦੋਸ਼ ਤਹਿਤ ਹੇਠਲੀ ਅਦਾਲਤ ਵਿੱਚ ਮੁਆਵਜ਼ੇ ਲਈ ਅਪੀਲ ਦਾਇਰ ਕੀਤੀ ਸੀ ਪਰ ਸਾਲ 2011 ਵਿੱਚ ਅਦਾਲਤ ਪਾਸੋਂ ਇਨ੍ਹਾਂ ਨੂੰ ਕੋਈ ਰਾਹਤ ਨਹੀਂ ਮਿਲੀ।
ਇਨ੍ਹਾਂ ਵਿੱਚੋਂ 40 ਨਜ਼ਰਬੰਦਾਂ ਨੇ ਅੰਮ੍ਰਿਤਸਰ ਦੀ ਜ਼ਿਲ੍ਹਾ ਤੇ ਸੈਸ਼ਨ ਕੋਰਟ ਵਿੱਚ ਅਪੀਲ ਕਰ ਦਿੱਤੀ ਅਤੇ ਅਦਾਲਤ ਨੇ ਬੀਤੇ ਸਾਲ ਅਪ੍ਰੈਲ ਮਹੀਨੇ ਵਿੱਚ ਪ੍ਰਤੀ ਵਿਅਕਤੀ 4 ਲੱਖ ਰੁਪਏ ਮੁਆਵਜ਼ਾ 6 ਫੀਸਦੀ ਵਿਆਜ (ਅਪੀਲ ਦਾਇਰ ਕਰਨ ਵਾਲੀ ਤਰੀਕ ਤੋਂ) ਨਾਲ ਦੇਣ ਦੇ ਆਦੇਸ਼ ਦਿੱਤੇ। ਮੁੱਖ ਮੰਤਰੀ ਨੇ ਦੱਸਿਆ ਕਿ ਵਿਆਜ ਸਮੇਤ ਕੁੱਲ ਮੁਆਵਜ਼ਾ ਲਗਪਗ 4.5 ਕਰੋੜ ਰੁਪਏ ਬਣਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਦਾਲਤ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਸਾਂਝੇ ਤੌਰ ‘ਤੇ ਮੁਆਵਜ਼ਾ ਅਦਾ ਕਰਨ ਦਾ ਹੁਕਮ ਦਿੱਤਾ ਸੀ। ਹਾਲਾਂਕਿ ਪੰਜਾਬ ਸਰਕਾਰ ਨੇ ਅਦਾਲਤ ਸਾਹਮਣੇ ਮੁਆਵਜ਼ੇ ਦੀ ਅੱਧੀ ਰਾਸ਼ੀ ਦੇਣਾ ਮੰਨਿਆ ਹੈ ਪਰ ਕੇਂਦਰ ਸਰਕਾਰ ਨੇ ਮੁਆਵਜ਼ਾ ਰਾਸ਼ੀ ਦੇਣ ਖਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕਰੋਟ ਵਿੱਚ ਅਪੀਲ ਦਾਇਰ ਕਰ ਦਿੱਤੀ। ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਇਹ ਅਪੀਲ ਫੌਰੀ ਤੌਰ ‘ਤੇ ਵਾਪਸ ਲੈ ਕੇ ਅਦਾਲਤੀ ਹੁਕਮ ਤਹਿਤ ਕੇਂਦਰ ਸਰਕਾਰ ਦੇ ਹਿੱਸੇ ਆਉਂਦੀ 50 ਫੀਸਦੀ ਮੁਆਵਜ਼ਾ ਰਾਸ਼ੀ ਅਦਾ ਕਰਨ ਦੀ ਮੰਗ ਕੀਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article