PUNJABMAILUSA.COM

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿਖੇ ਧਮਾਕੇ ਕਾਰਨ ਢਹਿ-ਢੇਰੀ ਹੋਈ ਫੈਕਟਰੀ ਵਾਲੀ ਥਾਂ ਦਾ ਦੌਰਾ

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿਖੇ ਧਮਾਕੇ ਕਾਰਨ ਢਹਿ-ਢੇਰੀ ਹੋਈ ਫੈਕਟਰੀ ਵਾਲੀ ਥਾਂ ਦਾ ਦੌਰਾ

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿਖੇ ਧਮਾਕੇ ਕਾਰਨ ਢਹਿ-ਢੇਰੀ ਹੋਈ ਫੈਕਟਰੀ ਵਾਲੀ ਥਾਂ ਦਾ ਦੌਰਾ
November 21
19:23 2017

ਮਾਰੇ ਗਏ ਵਿਅਕਤੀਆਂ ਲਈ ਐਕਸ-ਗ੍ਰੇਸ਼ੀਆ ਦਾ ਐਲਾਨ
ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਹਾਦਸੇ ਦੀ ਜਾਂਚ ਕਰਕੇ ਜ਼ਿੰਮੇਵਾਰੀ ਤੈਅ ਕਰਨਗੇ

ਲੁਧਿਆਣਾ, 21 ਨਵੰਬਰ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਵਿਖੇ ਫੈਕਟਰੀ ਦੇ ਢਹਿ ਢੇਰੀ ਹੋ ਜਾਣ ਨਾਲ ਹੋਏ ਜਾਨੀ ਨੁਕਸਾਨ ਦੀ ਦੁਖਦਾਈ ਘਟਨਾ ‘ਤੇ ਡੂੰਘਾ ਦੁੱਖ ਜ਼ਾਹਰ ਕਰਦੇ ਹੋਏ ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਪਾਸੋਂ ਇਸ ਦੀ ਵਿਸਥਾਰਤ ਜਾਂਚ ਕਰਵਾਉਣ ਅਤੇ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਦਰਦਨਾਕ ਹਾਦਸੇ ਦੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਇਹ ਵੀ ਦੇਖਿਆ ਜਾਵੇਗਾ ਕਿ ਕੈਮੀਕਲ ਨੂੰ ਸਟੋਰ ਕਰਕੇ ਫੈਕਟਰੀ ਦੇ ਮਾਲਕ ਨੇ ਕਾਨੂੰਨਾਂ ਦੀ ਉਲੰਘਣਾ ਕੀਤੀ ਹੈ ਜਾਂ ਨਹੀਂ।
ਅੱਜ ਇੱਥੇ ਘਟਨਾ ਵਾਲੀ ਥਾਂ ਦਾ ਦੌਰਾ ਕਰਕੇ ਰਾਹਤ ਅਤੇ ਬਚਾਊ ਕਾਰਵਾਈਆਂ ਦੀ ਜਾਣਕਾਰੀ ਹਾਸਲ ਕਰਨ ਆਏ ਮੁੱਖ ਮੰਤਰੀ ਨੇ ਕਿਹਾ ਕਿ ਨਿਰਮਾਣ ਨਿਯਮਾਂ ਸਬੰਧੀ ਉਲੰਘਣਾ ਦਾ ਵੀ ਜਾਂਚ ਦੌਰਾਨ ਪਤਾ ਲਾਇਆ ਜਾਵੇਗਾ।
ਇਸ ਮੌਕੇ ਮੁੱਖ ਮੰਤਰੀ ਨੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਅਥਾਰਟੀ ਨੂੰ ਬਚਾਉ ਅਤੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਆਖਿਆ। ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਦਿਲਾਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਮਲਬੇ ਹੇਠ ਅਜੇ ਵੀ ਦੱਬੇ ਹੋਏ ਵਿਅਕਤੀਆਂ ਨੂੰ ਲੱਭਣ ਦੀ ਕੋਸ਼ਿਸ਼ ਕੀਤੇ ਜਾਣ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਕੈਪਟਨ ਅਮਰਿੰਦਰ ਸਿੰਘ ਦੇ ਨਾਲ ਸਥਾਨਕ ਸੰਸਥਾਵਾਂ, ਸੈਰ ਸਪਾਟਾ ਅਤੇ ਸਭਿਆਚਾਰਕ ਮੰਤਰੀ ਨਵਜੋਤ ਸਿੰਘ ਸਿੱਧੂ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵੀ ਸਨ।
ਮੁੱਖ ਮੰਤਰੀ ਨੇ ਇਸ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਵੀ ਐਲਾਨ ਕੀਤਾ ਜੋ ਕਿ ਅੱਗ ਲੱਗਣ ਤੋਂ ਬਾਅਦ ਇਕ ਧਮਾਕਾ ਹੋਣ ਕਾਰਨ ਵਾਪਰਿਆ। ਇਸ ਹਾਦਸੇ ਵਿੱਚ ਮਾਰੇ ਗਏ ਚਾਰ ਫਾਇਰਮੈਨਾਂ ਅਤੇ ਇਕ ਸੈਨੇਟਰੀ ਇੰਸਪੈਕਟਰ ਨੂੰ 10-10 ਲੱਖ ਰੁਪਏ ਐਕਸ-ਗ੍ਰੇਸ਼ੀਆ ਗ੍ਰਾਂਟ ਵਜੋਂ ਦਿੱਤੇ ਜਾਣਗੇ। ਇਸ ਵਿੱਚ ਸੂਬਾ ਸਰਕਾਰ ਅਤੇ ਮਿਊਂਸਪਲ ਕਾਰਪੋਰੇਸ਼ਨ ਵੱਲੋਂ 50-50 ਫੀਸਦੀ ਦਾ ਯੋਗਦਾਨ ਪਾਇਆ ਜਾਵੇਗਾ। ਇਸ ਦੇ ਨਾਲ ਹੀ ਤਰਸ ਦੇ ਆਧਾਰ ‘ਤੇ ਹਰੇਕ ਪਰਿਵਾਰ ਨੂੰ ਇਕ-ਇਕ ਨੌਕਰੀ ਵੀ ਦਿੱਤੀ ਜਾਵੇਗੀ। ਇਸ ਘਟਨਾ ਵਿੱਚ ਪੰਜ ਆਮ ਨਾਗਰਿਕ ਵੀ ਮਾਰੇ ਗਏ ਹਨ। ਉਨ੍ਹਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਹਾਦਸੇ ਦੇ ਸਬੰਧ ਵਿੱਚ ਅਣਗਿਹਲੀ ਵਰਤਣ ਵਾਲੇ ਹਰੇਕ ਅਧਿਕਾਰੀ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਅੱਗ ਬੁਝਾਊ ਸੇਵਾਵਾਂ ਪੁਖਤਾ ਨਹੀਂ ਹਨ ਜੋ ਸਰਕਾਰ ਦੇ ਧਿਆਨ ਵਿੱਚ ਹੈ ਅਤੇ ਇਨ੍ਹਾਂ ਨੂੰ ਮਜ਼ਬੂਤ ਕਰਨ ਲਈ ਕਈ ਕਦਮ ਚੁੱਕੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਾਲ ਡਾਇਰੈਕਟੋਰੇਟ ਆਫ ਫਾਇਰ ਸਰਵਿਸਜ਼ ਦੀ ਸਥਾਪਨਾ ਕੀਤੀ ਹੈ ਅਤੇ 69 ਅੱਗ ਬੁਝਾਊ ਗੱਡੀਆਂ ਖਰੀਦ ਕੇ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਨੂੰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ 27 ਹੋਰ ਅੱਗ ਬੁਝਾਊ ਗੱਡੀਆਂ ਖਰੀਦੀਆਂ ਜਾ ਰਹੀਆਂ ਜੋ ਦਸੰਬਰ ਤੱਕ ਪਹੁੰਚ ਜਾਣਗੀਆਂ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਨਵਾਂ ਫਾਇਰ ਸੇਫਟੀ ਐਕਟ ਬਣਾਇਆ ਜਾ ਰਿਹਾ ਹੈ ਜੋ ਦਸੰਬਰ ਤੱਕ ਬਣ ਕੇ ਤਿਆਰ ਹੋ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਡਾਇਰੈਕਟੋਰੇਟ ਆਫ ਫਾਇਰ ਸਰਵਿਸਜ਼ ਅਤੇ ਨਵੇਂ ਐਕਟ ਨਾਲ ਅਣਅਧਿਕਾਰਤ ਇਮਾਰਤਾਂ ਅਤੇ ਅੱਗ ਦੀ ਰੋਕਥਾਮ ਲਈ ਲੋੜੀਂਦੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ‘ਤੇ ਕਾਬੂ ਪਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਫਾਇਰ ਸਟੇਸ਼ਨਾਂ ਲਈ ਢੁਕਵਾਂ ਸਾਜ਼ੋ-ਸਾਮਾਨ ਫਾਇਰ ਡਾਇਰੈਕਟੋਰੇਟ ਅਧੀਨ ਮੁਹੱਈਆ ਹੋਵੇਗਾ ਜਿਸ ਦੀ ਅਗਵਾਈ ਆਈ.ਪੀ.ਐਸ. ਅਧਿਕਾਰੀ ਕਰੇਗਾ।
ਇਸ ਤੋਂ ਪਹਿਲਾਂ ਹੈਲੀਪੈਡ ‘ਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਅਤੇ ਕਮਿਸ਼ਨਰ ਆਫ਼ ਪੁਲੀਸ ਨੇ ਮੁੱਖ ਮੰਤਰੀ ਨੂੰ ਸੁਮੱਚੇ ਘਟਨਾਕ੍ਰਮ ਬਾਰੇ ਜਾਣਕਾਰੀ ਦਿੱਤੀ।
ਇਸ ਦੌਰਾਨ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਦੁਖਦਾਇਕ ਘਟਨਾ ਵਿੱਚ ਮਾਰੇ ਗਏ 11 ਵਿਅਕਤੀਆਂ ਵਿੱਚੋਂ 10 ਦੀ ਸ਼ਨਾਖ਼ਤ ਕੀਤੀ ਜਾ ਚੁੱਕੀ ਹੈ ਜਿਨ੍ਹਾਂ ਵਿੱਚ ਸਰਮੋਹਨ ਗਿੱਲ (ਸਬ ਫਾਇਰ ਅਫਸਰ), ਪੂਰਨ ਸਿੰਘ (ਲੀਡਿੰਗ ਫਾਇਰਮੈਨ), ਰਾਜਨ ਸਿੰਘ (ਫਾਇਰਮੈਨ), ਵਿਸ਼ਾਲ ਕੁਮਾਰ, ਇੰਦਰਪਾਲ ਸਿੰਘ, ਪਾਲ ਟੈਕਸੀ ਵਾਲਾ, ਲਕਸ਼ਣ ਦ੍ਰਾਵਿੜ (ਪਠਾਨਕੋਟ ਵਿਖੇ ਤਾਇਨਾਤ ਚੀਫ ਸੈਨੇਟਰੀ ਇੰਸਪੈਕਟਰ), ਸੰਦੀਪ ਸਿੰਘ (ਫੈਕਟਰੀ ਵਰਕਰ), ਬਲਦੇਵ ਰਾਜ (ਫੈਕਟਰੀ ਵਰਕਰ), ਅਮਰਜੋਤ ਅਤੇ ਘਨਈਆ ਸ਼ਾਮਲ ਹਨ।
ਜ਼ਖਮੀਆਂ ਵਿੱਚ ਰੋਹਿਤ ਕੁਮਾਰ ਅਤੇ ਸੁਨੀਲ ਕੁਮਾਰ ਵੀ ਸ਼ਾਮਲ ਸਨ ਜੋ ਸੀ.ਐਮ.ਸੀ. ਲੁਧਿਆਣਾ ਵਿਖੇ ਜੇਰੇ ਇਲਾਜ ਹਨ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਨੂੰ ਹਸਪਤਾਲ ਵਿੱਚ ਦਾਖਲ ਜ਼ਖਮੀਆਂ ਦਾ ਇਲਾਜ ਮੁਫ਼ਤ ਕਰਨ ਦੀ ਹਦਾਇਤ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

Read Full Article
    2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

Read Full Article
    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

Read Full Article
    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article
    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

Read Full Article