PUNJABMAILUSA.COM

ਮੁੱਖ ਮੰਤਰੀ ਵੱਲੋਂ ਵਿਕਾਸ ਨੂੰ ਹੁਲਾਰਾ ਦੇਣ ਲਈ ਨਿੱਜੀਕਰਨ ਦੀ ਅਹਿਮੀਅਤ ਬਾਰੇ ਅਮਰੀਕੀ ਰਾਜਦੂਤ ਦੇ ਵਿਚਾਰਾਂ ਨਾਲ ਸਹਿਮਤੀ

August 30
17:36 2018

ਕਾਂਗਰਸ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਸੂਬੇ ‘ਚ 20 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਆਇਆ
ਚੰਡੀਗੜ੍ਹ, 30 ਅਗਸਤ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਕਾਸ ਲਈ ਨਿੱਜੀਕਰਨ ਦੀ ਅਹਿਮੀਅਤ ਨੂੰ ਪ੍ਰਵਾਨ ਕਰਦੇ ਹੋਏ ਕਿਹਾ ਕਿ ਸੂਬੇ ਦੀ ਨਵੀਂ ਸਨਅਤੀ ਤੇ ਵਪਾਰ ਨੀਤੀ ਸੂਬੇ ਵਿੱਚ ਨਿੱਜੀ ਨਿਵੇਸ਼ ਨੂੰ ਲਿਆਉਣ ਲਈ ਮਹੱਤਵਪੂਰਨ ਭੂਮਿਕਾ ਨਿਭਾਅ ਰਹੀ ਹੈ ਅਤੇ ਕਾਂਗਰਸ ਵੱਲੋਂ ਸੂਬੇ ਦੀ ਸੱਤਾ ਸੰਭਾਲਣ ਤੋਂ ਬਾਅਦ ਨਿਵੇਸ਼ਕਾਂ ਨੇ ਪਹਿਲਾਂ ਹੀ 20,000 ਕਰੋੜ ਰੁਪਏ ਦੇ ਨਿਵੇਸ਼ ਦੀ ਵਚਨਬੱਧਤਾ ਪ੍ਰਗਟਾਈ ਹੈ।
ਅਮਰੀਕਾ ਦੇ ਰਾਜਦੂਤ ਕੇਨੱਥ ਇਆਨ ਜਸਟਰ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਜਸਟਰ ਦੇ ਵਿਚਾਰਾਂ ਨਾਲ ਸਹਿਮਤੀ ਪ੍ਰਗਟਾਈ ਜਿਨ੍ਹਾਂ ਨੇ ਪ੍ਰਾਈਵੇਟ ਸੈਕਟਰ ਦੇ ਸਸ਼ਕਤੀਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਿੱਜੀ ਸੈਕਟਰ ਨੂੰ ਵੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਪੰਜਾਬ ਦੀ ਨਵੀਂ ਸਨਅਤੀ ਨੀਤੀ ਇਸ ਸੇਧ ਵਿੱਚ ਹੀ ਤਿਆਰ ਕੀਤੀ ਗਈ ਹੈ। ਅਮਰੀਕਾ ਦੇ ਰਾਜਦੂਤ ਸ੍ਰੀ ਜਸਟਰ ਅੱਜ ਦੁਪਹਿਰ ਮੁੱਖ ਮੰਤਰੀ ਨੂੰ ਮਿਲਣ ਆਏ ਸਨ।
ਮੁੱਖ ਮੰਤਰੀ ਨੇ ਦੌਰੇ ‘ਤੇ ਆਏ ਵਫ਼ਦ ਨੂੰ ਦੱਸਿਆ ਕਿ ਉਨ੍ਹਾਂ ਨੇ 1985 ਵਿੱਚ ਸੂਬੇ ਦੇ ਖੇਤੀਬਾੜੀ ਮੰਤਰੀ ਹੁੰਦੇ ਹੋਏ ਅਮਰੀਕਾ ਦੀ ਅੰਤਰਰਾਸ਼ਟਰੀ ਕੰਪਨੀ ਪੈਪਸੀਕੋ ਨੂੰ ਸੰਗਰੂਰ ਜ਼ਿਲ੍ਹੇ ‘ਚ ਆਲੂਆਂ ਦੇ ਚਿਪਸ ਬਣਾਉਣ ਦਾ ਪਲਾਂਟ ਲਾਉਣ ਵਾਸਤੇ ਜ਼ੋਰ ਦਿੱਤਾ ਜੋ ਸ਼ਾਇਦ ਪੰਜਾਬ ਵਿੱਚ ਪਹਿਲੀ ਬਹੁ-ਰਾਸ਼ਟਰੀ ਕੰਪਨੀ (ਐਮ.ਐਨ.ਸੀ) ਸੀ। ਉਨ੍ਹਾਂ ਕਿਹਾ ਕਿ ਨਵੀਂ ਸਨਅਤੀ ਦਾ ਉਦੇਸ਼ ਉਨ੍ਹਾਂ ਨਿਵੇਸ਼ਕਾਂ ਅਤੇ ਉੱਦਮੀਆਂ ਨੂੰ ਰਿਆਇਤਾਂ ਅਤੇ ਲਾਭ ਮੁਹਈਆ ਕਰਵਾਉਣ ‘ਤੇ ਕੇਂਦਰਿਤ ਹੈ ਜੋ ਸੂਬੇ ਵਿੱਚ ਆਪਣੇ ਉਦਮਾਂ ਸਥਾਪਤ ਕਰਨ ਲਈ ਉਤਸੁਕ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ ਪ੍ਰਗਟ ਕੀਤਾ ਕਿ ਪੰਜਾਬ ਛੇਤੀਂ ਹੀ ਦੇਸ਼ ਵਿੱਚ ਨਿਵੇਸ਼ ਦੇ ਪੱਖ ਤੋਂ ਸਭ ਤੋਂ ਪੰਸਦੀਦਾ ਖੇਤਰ ਵਜੋਂ ਉਭਰੇਗਾ। ਉਨ੍ਹਾਂ ਕਿਹਾ ਕਿ ਨਿਵੇਸ਼ਕਾਂ ਪੱਖੀ ਇਸ ਸਨਅਤੀ ਨੀਤੀ ਵਿੱਚ ਉਦਯੋਗ ਨੂੰ ਬਿਨਾਂ ਕਿਸੇ ਰੁਕਾਵਟ ਤੋਂ 5 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਮੁਹੱਈਆ ਕਰਵਾਉਣ ਤੋਂ ਇਲਾਵਾ ਹੋਰ ਰਿਆਇਤਾਂ ਵੀ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਸ੍ਰੀ ਜਸਟਰ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਅਮਰੀਕੀ ਨਿਵੇਸ਼ਕਾਂ ਨੂੰ ਹਰ ਸੰਭਵ ਸਹਾਇਤਾ ਤੇ ਸਹਿਯੋਗ ਮੁਹਈਆ ਕਰਵਾਏਗੀ ਜੋ ਸੂਬੇ ਵਿੱਚ ਸਨਅਤੀ ਇਕਾਈਆਂ ਸਥਾਪਤ ਕਰਨ ਦੀ ਇੱਛਾ ਰੱਖਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਖਾਹਿਸ਼ਾਂ ਬਹੁਤ ਜ਼ਿਆਦਾ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਪੂਰੀਆਂ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅੱਤਵਾਦ ਦੇ ਦੌਰਾਨ ਹਿਜਰਤ ਕਰ ਚੁੱਕੀ ਸਨਅਤ ਹੁਣ ਮੁੜ ਆ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਕੇਂਦਰ ਨਾਲ ਬਹੁਤ ਵਧੀਆ ਸਬੰਧ ਹਨ ਜੋ ਸੂਬੇ ਲਈ ਸਹਾਈ ਹੁੰਦੇ ਹਨ। ਉਨ੍ਹਾਂ ਨੇ ਭਾਰਤ ਦੀ ਅਨੇਕਤਾ ‘ਚ ਏਕਤਾ ਦੀ ਵਿਲੱਖਣਤਾ ਦਾ ਜ਼ਿਕਰ ਕਰਦਿਆਂ ਫਿਰਕੂ ਸਦਭਾਵਨਾ ਦੀ ਮਹੱਤਤਾ ਦੀ ਗੱਲ ਵੀ ਕੀਤੀ। ਉਨ੍ਹਾਂ ਕਿਹਾ ਕਿ ਇੱਥੇ ਕਿਸੇ ਕਿਸਮ ਦੇ ਕੱਟੜਵਾਦ ਲਈ ਕੋਈ ਥਾਂ ਨਹੀਂ ਹੈ ਅਤੇ ਉਨ੍ਹਾਂ ਦੀ ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਗੁਨਾਹਗਾਰਾਂ ਨੂੰ ਉਮਰ ਕੈਦ ਦੀ ਸਜ਼ਾ ਦੇਣ ਲਈ ਬਕਾਇਦਾ ਬਿਲ ਲਿਆਂਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਸਾਲ 2019 ਦੀਆਂ ਲੋਕ ਸਭਾ ਚੋਣਾਂ ਦੇ ਨਤੀਜੇ ਵੋਟਾਂ ਤੋਂ ਪਹਿਲਾਂ ਹੋਣ ਵਾਲੇ ਗੱਠਜੋੜ ‘ਤੇ ਨਿਰਭਰ ਕਰਨਗੇ ਪਰ ਕਾਂਗਰਸ ਸਪੱਸ਼ਟ ਤੌਰ ‘ਤੇ ਮਜ਼ਬੂਤ ਸਥਿਤੀ ਵਿੱਚ ਉਭਰੇਗੀ ਕਿਉਂਕਿ ਭਾਜਪਾ ਦਾ ਆਧਾਰ ਤੇਜ਼ੀ ਨਾਲ ਖੁੱਸ ਰਿਹਾ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਮੁਲਕ ਦਾ ਮਹਿਜ਼ ਦੋ ਫੀਸਦੀ ਜ਼ਮੀਨੀ ਰਕਬਾ ਹੋਣ ਦੇ ਬਾਵਜੂਦ ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਜੋ ਮੁਲਕ ਦੇ ਅੰਨ ਭੰਡਾਰ ਵਿੱਚ 40 ਫੀਸਦੀ ਦਾ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਕਿਹਾ, ”ਸਾਡੇ ਲਈ ਹੁਣ ਵੇਲਾ ਆ ਗਿਆ ਹੈ ਕਿ ਖੇਤੀ ਅਰਥਚਾਰੇ ਤੋਂ ਅਤਿ ਆਧੁਨਿਕ ਉਦਯੋਗ ‘ਚ ਪ੍ਰਵੇਸ਼ ਕੀਤਾ ਜਾਵੇ ਕਿਉਂਜੋ ਸਾਡੇ ਰਵਾਇਤੀ ਖੇਤੀ ਪਹਿਲਾਂ ਹੀ ਹਾਸ਼ਿਏ ‘ਤੇ ਪਹੁੰਚ ਚੁੱਕੀ ਹੈ।”
ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਅਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article