PUNJABMAILUSA.COM

ਮੁੱਖ ਮੰਤਰੀ ਵੱਲੋਂ ਸਾਰੀਆਂ ਸਰਕਾਰੀ ਇਮਾਰਤਾਂ ਤੇ ਸਿੱਖਿਆ ਸੰਸਥਾਵਾਂ ਦੇ ਊਰਜਾ ਆਡਿਟ ਦੇ ਹੁਕਮ

ਮੁੱਖ ਮੰਤਰੀ ਵੱਲੋਂ ਸਾਰੀਆਂ ਸਰਕਾਰੀ ਇਮਾਰਤਾਂ ਤੇ ਸਿੱਖਿਆ ਸੰਸਥਾਵਾਂ ਦੇ ਊਰਜਾ ਆਡਿਟ ਦੇ ਹੁਕਮ

ਮੁੱਖ ਮੰਤਰੀ ਵੱਲੋਂ ਸਾਰੀਆਂ ਸਰਕਾਰੀ ਇਮਾਰਤਾਂ ਤੇ ਸਿੱਖਿਆ ਸੰਸਥਾਵਾਂ ਦੇ ਊਰਜਾ ਆਡਿਟ ਦੇ ਹੁਕਮ
April 09
15:28 2018

ਚੰਡੀਗੜ੍ਹ, 9 ਅਪ੍ਰੈਲ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਸਾਰੀਆਂ ਸਰਕਾਰੀ ਇਮਾਰਤਾਂ ਅਤੇ ਸਿੱਖਿਆ ਸੰਸਥਾਵਾਂ ਦਾ ਊਰਜਾ ਆਡਿਟ ਕਰਨ ਲਈ ਪੰਜਾਬ ਰਾਜ ਸਾਇੰਸ ਤੇ ਤਕਨਾਲੋਜੀ ਕੌਂਸਲ (ਪੀ.ਐਸ.ਸੀ.ਐਸ.ਟੀ) ਨੂੰ ਆਖਿਆ ਹੈ।
ਇਸ ਦਾ ਉਦੇਸ਼ ਸੂਬੇ ਵਿਚ ਊਰਜਾ ਸਾਂਭ-ਸੰਭਾਲ ਨੂੰ ਬੜ੍ਹਾਵਾ ਦੇਣਾ ਅਤੇ ਬਿਜਲੀ ਦੇ ਉੱਚ ਖਰਚਿਆਂ ਵਿਚ ਕਮੀ ਲਿਆਉਣਾ ਹੈ ਜੋ ਕਿ ਇਸ ਵੇਲੇ ਇਨ੍ਹਾਂ ਇਮਾਰਤਾਂ ਵਿਚ ਬਹੁਤ ਜ਼ਿਆਦਾ ਹਨ।
ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਇਹ ਨਿਰਦੇਸ਼ ਪੁਸ਼ਪਾ ਗੁਜਰਾਲ ਸਾਇੰਸ ਸਿਟੀ (ਪੀ.ਜੀ.ਐਸ.ਸੀ) ਸੁਸਾਇਟੀ ਦੀ 13ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਜਾਰੀ ਕੀਤੇ।
ਸਰਕਾਰੀ ਇਮਾਰਤਾਂ/ਸੰਸਥਾਵਾਂ/ਦਫ਼ਤਰਾਂ ਵਿਚ ਬਿਜਲੀ ਦੀ ਅਨ੍ਹੇਵਾਹ ਵਰਤੋਂ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਆਡਿਟ ਵਢੇਰੇ ਜਨਤਕ ਹਿੱਤਾਂ ਦੇ ਮੱਦੇਨਜ਼ਰ ਬਿਜਲੀ ਦੀ ਬਚਤ ‘ਚ ਮਦਦਗਾਰ ਹੋਵੇਗਾ।
ਮੁੱਖ ਮੰਤਰੀ ਨੇ ਪੀ.ਐਸ.ਸੀ.ਐਸ.ਟੀ ਦੇ ਕਾਰਜਕਾਰੀ ਡਾਇਰੈਕਟਰ ਡਾ. ਜਤਿੰਦਰ ਕੌਰ ਅਰੋੜਾ ਵੱਲੋਂ ਮੀਟਿੰਗ ਵਿਚ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੁਆਰਾ ਕਰਵਾਏ ਗਏ ਊਰਜਾ ਆਡਿਟ ਸਬੰਧੀ ਦਿੱਤੀ ਜਾਣਕਾਰੀ ਤੋਂ ਬਾਅਦ ਇਹ ਨਿਰਦੇਸ਼ ਦਿੱਤੇ। ਊਰਜਾ ਬਚਤ ਸਬੰਧੀ ਵੱਖ ਵੱਖ ਕਦਮ ਲਾਗੂ ਕੀਤੇ ਜਾਣ ਤੋਂ ਬਾਅਦ ਸਾਲਾਨਾ 12 ਲੱਖ ਰੁਪਏ ਦੀ ਬਿਜਲੀ ਦੀ ਬਚਤ ਹੋਈ ਹੈ ਜਦਕਿ ਇਸ ਆਡਿਟ ਲਈ ਕੇਵਲ 1.7 ਲੱਖ ਰੁਪਏ ਨਿਵੇਸ਼ ਕੀਤੇ ਗਏ। ਪੀ.ਜੀ.ਐਸ.ਸੀ ਨੂੰ ਇਸ ਪ੍ਰਾਜੈਕਟ ਵਾਸਤੇ ਭਾਰਤ ਦੇ ਰਾਸ਼ਟਰਪਤੀ ਵੱਲੋਂ ਰਾਸ਼ਟਰੀ ਊਰਜਾ ਸੰਭਾਲ ਅਵਾਰਡ ਦਿੱਤਾ ਗਿਆ।
ਕੌਂਸਲ ਨੇ ਹੋਰ ਵੀ ਬਹੁਤ ਸਾਰੀਆਂ ਇਮਾਰਤਾਂ ਦਾ ਊਰਜਾ ਆਡਿਟ ਕੀਤਾ ਜਿਨ੍ਹਾਂ ਵਿਚ ਵਿਰਾਸਤ-ਏ-ਖਾਲਸਾ, ਟ੍ਰਿਬਿਊਨ ਕੰਪਲੈਕਸ, ਮੰਡੀ ਬੋਰਡ, ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੀ ਸ਼ਾਮਲ ਸਨ। ਇਸ ਤੋਂ ਇਲਾਵਾ ਕੌਂਸਲ ਨੇ ਵੱਖ ਵੱਖ ਉਦਯੋਗਾਂ ਦਾ ਵੀ ਊਰਜਾ ਆਡਿਟ ਕੀਤਾ ਹੈ।
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਾਇੰਸ ਸਿਟੀ ਥਿਏਟਰ ਦਾ 3ਡੀ ਤੋਂ 5ਡੀ ਤੱਕ ਪੱਧਰ ਉੱਚਾ ਚੁੱਕਣ ਲਈ ਪੀ.ਜੀ.ਐਸ.ਸੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੀਟਿੰਗ ਦੌਰਾਨ ਉਨ੍ਹਾਂ ਨੂੰ ਦੱਸਿਆ ਗਿਆ ਕਿ ਰੋਬੋਟਿਕ ਡਾਇਨਾਸੋਰ ਬਾਰੇ ਗੈਲਰੀ ਜਨਤਕ-ਨਿੱਜੀ ਭਾਈਵਾਲੀ ਹੇਠ ਬਣਾਈ ਜਾ ਰਹੀ ਹੈ ਜਦਕਿ ਆਈਮੈਕਸ ਫਿਲਮ ‘ਐਵਰੈਸਟ’ ਜਨਤਾ ਦੀ ਮੰਗ ਉੱਤੇ ਇਸ ਸਾਲ ਜੂਨ ਤੋਂ ਸਾਇੰਸ ਸਿਟੀ ਦੇ ਸਪੇਸ ਥਿਏਟਰ ਵਿਚ ਮੁੜ ਪ੍ਰਦਰਸ਼ਿਤ ਕੀਤੀ ਜਾ ਰਹੀ ਹੈ।
ਇਸ ਦੌਰਾਨ ਮੁੱਖ ਮੰਤਰੀ ਨੂੰ ਦਿਹਾਤੀ ਲੋਕਾਂ ਲਈ ਮੋਬਾਇਲ ਸਾਇੰਸ ਪ੍ਰਦਰਸ਼ਨੀ, ਰਾਤ ਵੇਲੇ ਆਸਮਾਨ ਨੂੰ ਦੇਖਣ ਵਾਲੇ ਪ੍ਰਾਜੈਕਟ ਅਤੇ ਨੌਜਵਾਨਾਂ ਵਿਚ ਨਵੇਂ ਵਿਚਾਰਾਂ ਨੂੰ ਭਰਨ ਅਤੇ ਉਨ੍ਹਾਂ ਵਿਚ ਉਤਸੁਕਤਾ ਪੈਦਾ ਕਰਨ ਲਈ ਸੁਵਿਧਾਵਾਂ ਮੁਹੱਈਆ ਕਰਵਾਉਣ ਵਾਸਤੇ ਇਕ ਇੰਨੋਵੇਸ਼ਨ ਹੱਬ ਸਣੇ ਪੀ.ਜੀ.ਐਸ.ਸੀ ਵੱਲੋਂ ਸ਼ੁਰੂ ਕੀਤੇ ਵੱਖ ਵੱਖ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ ਗਈ।
ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨਾਂ ਵਿਚ ਸਾਇੰਸ ਦੀ ਰੂਚੀ ਪੈਦਾ ਕਰਨ ਲਈ ਪੀ.ਜੀ.ਐਸ.ਸੀ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸਰਾਹਨਾ ਕੀਤੀ। ਪਿਛਲੇ ਸਾਲ ਤੱਕ ਤਕਰੀਬਨ 3.5 ਲੱਖ ਵਿਦਿਆਰਥੀ ਸਾਇੰਸ ਸਿਟੀ ਦਾ ਦੌਰਾ ਕਰ ਚੁੱਕੇ ਹਨ ਜਿਨ੍ਹਾਂ ਵਿਚੋਂ 1.5 ਲੱਖ ਵਿਦਿਆਰਥੀ ਸੂਬੇ ਭਰ ਦੇ ਸਰਕਾਰੀ ਸਕੂਲਾਂ ਨਾਲ ਸਬੰਧਤ ਸਨ। ਉਨ੍ਹਾਂ ਨੇ ਇਹ ਦੌਰਾ ਮੁੱਖ ਮੰਤਰੀ ਵਿਗਿਆਨ ਯਾਤਰਾ ਦੇ ਹੇਠ ਕੀਤਾ ਹੈ। ਸਕੂਲ ਸਿੱਖਿਆ ਦੇ ਸਕੱਤਰ ਨੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਨੇ ਚਾਲੂ ਵਿਦਿਅਕ ਸੈਸ਼ਨ ਦੌਰਾਨ ਦੋ ਲੱਖ ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਇਹ ਦੌਰਾ ਕਰਵਾਉਣ ਦੀ ਯੋਜਨਾ ਬਣਾਈ ਹੈ।
ਇਸ ਮੌਕੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ ਉੱਚ ਸਿੱਖਿਆ ਐਸ.ਕੇ. ਸੰਧੂ, ਵਧੀਕ ਮੁੱਖ ਸਕੱਤਰ ਤਕਨੀਕੀ ਸਿੱਖਿਆ ਐਮ.ਪੀ. ਸਿੰਘ, ਪ੍ਰਮੁੱਖ ਸਕੱਤਰ ਸਾਇੰਸ ਤੇ ਤਕਨਾਲੋਜੀ ਡਾ. ਰੋਸ਼ਨ ਸੁੰਕਾਰੀਆ, ਡਾਇਰੈਕਟਰ ਉਦਯੋਗ ਡੀ.ਪੀ.ਐਸ. ਖਰਬੰਦਾ, ਡਾਇਰੈਕਟਰ ਜਨਰਲ/ਮੈਂਬਰ ਸਕੱਤਰ ਪੀ.ਜੀ.ਐਸ.ਸੀ ਤੇ ਡੀ.ਸੀ. ਕਪੂਰਥਲਾ ਮੁਹੰਮਦ ਤਯਾਬ, ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ, ਵਾਈਸ ਚਾਂਸਲਰ ਬਾਬਾ ਫਰੀਦ ਹੈਲਥ ਸਾਇੰਸ ਯੂਨੀਵਰਸਿਟੀ ਡਾ. ਰਾਜ ਬਹਾਦਰ, ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਡਾ. ਬੀ.ਐਸ. ਘੁੰਮਣ, ਵਾਈਸ ਚਾਂਸਲਰ ਜੀ.ਐਨ.ਡੀ.ਯੂ ਅੰਮ੍ਰਿਤਸਰ ਡਾ. ਜਸਪਾਲ ਸਿੰਘ ਸੰਧੂ, ਵਾਈਸ ਚਾਂਸਲਰ ਸੈਂਟਰਲ ਯੂਨੀਵਰਸਿਟੀ ਬਠਿੰਡਾ ਡਾ. ਆਰ.ਕੇ. ਕੋਹਲੀ, ਡੀਨ ਕਾਲਜਿਜ਼ ਪੀ.ਏ.ਯੂ ਲੁਧਿਆਣਾ ਡਾ. ਗੁਵਿੰਦਰ ਕੌਰ ਸੰਘਾ ਅਤੇ ਡੀਨ ਆਈ.ਕੇ.ਜੀ.ਪੀ.ਟੀ.ਯੂ ਡਾ. ਬਲਕਾਰ ਸਿੰਘ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article