PUNJABMAILUSA.COM

ਮੁੱਖ ਮੰਤਰੀ ਵੱਲੋਂ ਸੱਜਣ ਤੇ ਸੋਹੀ ਦੇ ਖਾਲਿਸਤਾਨ ਵਿਰੋਧੀ ਬਿਆਨਾਂ ਦਾ ਸੁਆਗਤ

ਮੁੱਖ ਮੰਤਰੀ ਵੱਲੋਂ ਸੱਜਣ ਤੇ ਸੋਹੀ ਦੇ ਖਾਲਿਸਤਾਨ ਵਿਰੋਧੀ ਬਿਆਨਾਂ ਦਾ ਸੁਆਗਤ

ਮੁੱਖ ਮੰਤਰੀ ਵੱਲੋਂ ਸੱਜਣ ਤੇ ਸੋਹੀ ਦੇ ਖਾਲਿਸਤਾਨ ਵਿਰੋਧੀ ਬਿਆਨਾਂ ਦਾ ਸੁਆਗਤ
February 08
17:45 2018

ਚੰਡੀਗੜ੍ਹ, 8 ਫਰਵਰੀ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸੱਜਣ ਵੱਲੋਂ ਖਾਲਿਸਤਾਨੀ ਪੱਖੀ ਪੈਂਤੜੇ ਦੇ ਹੱਕ ਵਿੱਚ ਖੜ੍ਹਨ ਤੋਂ ਕੋਰੀ ਨਾਂਹ ਕਰਨ ਦਾ ਸੁਆਗਤ ਕਰਦਿਆਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਉਨ੍ਹਾਂ ਦੇ ਮੁਲਕ ਵਿੱਚ ਵੱਖਵਾਦੀ ਤਾਕਤਾਂ ਖਿਲਾਫ਼ ਢੁਕਵਾਂ ਮਾਹੌਲ ਸਿਰਜਣ ਲਈ ਵਧਾਈ ਦਿੱਤੀ ਹੈ।
ਬੁੱਧਵਾਰ ਨੂੰ ਕੈਨੇਡਾ ਦੀ ਪ੍ਰੈਸ ਵਿੱਚ ਛਪੇ ਸ੍ਰੀ ਸੱਜਣ ਦੇ ਬਿਆਨ ਮੁਤਾਬਕ ਉਨ੍ਹਾਂ ਅਤੇ ਕੈਨੇਡਾ ਦੇ ਸਿੱਖ ਮੰਤਰੀ ਅਮਰਜੀਤ ਸੋਹੀ ਨੇ ਨਾ ਤਾਂ ਸਿੱਖ ਕੌਮਪ੍ਰਸਤੀ ਲਹਿਰ ਪ੍ਰਤੀ ਹਮਦਰਦੀ ਪ੍ਰਗਟਾਈ ਹੈ ਅਤੇ ਨਾ ਹੀ ਇਸ ਦੇ ਪੱਖ ਵਿੱਚ ਹਨ ਜਿਸ ਦਾ ਮਕਸਦ ਭਾਰਤ ਦੇ ਪੰਜਾਬ ਖਿੱਤੇ ਵਿੱਚ ਖਾਲਿਸਤਾਨ ਦੇ ਨਾਂ ਹੇਠ ਵੱਖਰਾ ਮੁਲਕ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਸਿੱਧ ਹੁੰਦਾ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਉਨ੍ਹਾਂ ਦੀ ਪਾਰਟੀ ਤੇ ਸਰਕਾਰ ਵਿੱਚ ਸਪੱਸ਼ਟ ਸੰਕੇਤ ਦਿੱਤਾ ਹੈ ਕਿ ਉਹ ਆਪਣੇ ਮੁਲਕ ਨੂੰ ਭਾਰਤ ਵਿਰੋਧੀ ਗਤੀਵਿਧੀਆਂ ਲਈ ਵਰਤਣ ਦੀ ਇਜਾਜ਼ਤ ਨਹੀਂ ਦੇਣਗੇ।
ਅੱਜ ਇੱਥੋਂ ਜਾਰੀ ਇਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਸੱਜਣ ਤੇ ਸ੍ਰੀ ਸੋਹੀ ਦੇ ਤਾਜ਼ਾ ਬਿਆਨਾਂ ਜਿਨ੍ਹਾਂ ਵਿੱਚ ਉਨ੍ਹਾਂ ਨੇ ਖਾਲਿਸਤਾਨੀ ਉਦੇਸ਼ ਨਾਲ ਕੋਈ ਵਾਹ-ਵਾਸਤਾ ਨਾ ਹੋਣ ਬਾਰੇ ਸਪੱਸ਼ਟ ਕਰ ਦਿੱਤਾ ਹੈ, ਨੇ ਕੈਨੇਡਾ ਨਾਲ ਬਿਹਤਰ ਸਬੰਧਾਂ ਲਈ ਰਾਹ ਪੱਧਰਾ ਕੀਤਾ ਹੈ ਕਿਉਂ ਜੋ ਕੈਨੇਡਾ ਵਿੱਚ ਵੱਡੀ ਗਿਣਤੀ ਸਿੱਖ ਵਸੋਂ ਦੇ ਮੱਦੇਨਜ਼ਰ ਇਸ ਦੀ ਭਾਰਤ ਨਾਲ ਡੂੰਘੀ ਸਾਂਝ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜਸਟਿਨ ਟਰੂਡੋ ਨੂੰ ਉਨ੍ਹਾਂ ਨੇ ਹਮੇਸ਼ਾ ਚੰਗੇ ਇਨਸਾਨ ਵਜੋਂ ਦੇਖਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸ੍ਰੀ ਟਰੂਡੋ ਦੀ ਇਸ ਮਹੀਨੇ ਪੰਜਾਬ ਸਮੇਤ ਭਾਰਤ ਫੇਰੀ ਮੌਕੇ ਮਿਲਣ ਦੀ ਤਾਂਘ ਭਰੀ ਉਡੀਕ ਵਿੱਚ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਟਰੂਡੋ ਦੀ ਫੇਰੀ ਕੈਨੇਡਾ ਅਤੇ ਪੰਜਾਬ ਦਰਮਿਆਨ ਦੁਵੱਲੇ ਲਾਭ ਲਈ ਵਪਾਰਕ ਸਬੰਧ ਹੋਰ ਮਜ਼ਬੂਤ ਹੋਣਗੇ।
ਮੁੱਖ ਮੰਤਰੀ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਹੈ ਕਿ ਅਤਿਵਾਦ ਨੂੰ ਹੱਲਾਸ਼ੇਰੀ ਦੇਣ ਵਾਲੀਆਂ ਵੰਡ ਪਾਊ ਤਾਕਤਾਂ ਨੂੰ ਕਿਸੇ ਮੁਲਕ ਵੱਲੋਂ ਕਿਸੇ ਵੀ ਕੀਮਤ ‘ਤੇ ਉਤਸ਼ਾਹਤ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਆਲਮੀ ਸ਼ਾਂਤੀ ਲਈ ਗੰਭੀਰ ਖਤਰਾ ਹਨ ਜਿਸ ਕਰਕੇ ਵਿਸ਼ਵ ਦੇ ਕਿਸੇ ਵੀ ਹਿੱਸੇ ਵਿੱਚ ਅਤਿਵਾਦ ਨੂੰ ਸਿਰ ਚੁੱਕਣ ਦੀ ਆਗਿਆ ਨਹੀਂ ਦਿੱਤੀ ਚਾਹੀਦੀ। ਉਨ੍ਹਾਂ ਕਿਹਾ ਕਿ ਵੱਖਵਾਦੀ ਤਾਕਤਾਂ ਦੀ ਪੁਸ਼ਤਪਨਾਹੀ ਜਾਂ ਹਮਾਇਤ ਕਰਨਾ ਲੰਮੇ ਸਮੇਂ ਵਿੱਚ ਸਿਰਫ ਉਨ੍ਹਾਂ ਮੁਲਕਾਂ ਲਈ ਹੀ ਨੁਕਸਾਨਦੇਹ ਨਹੀਂ ਹੁੰਦਾ ਜਿਨ੍ਹਾਂ ਵਿਰੁੱਧ ਇਨ੍ਹਾਂ ਤਾਕਤਾਂ ਨੂੰ ਉਕਸਾਇਆ ਜਾਂਦਾ ਹੈ ਸਗੋਂ ਆਪਣੀ ਧਰਤੀ ਦੀ ਵਰਤੋਂ ਕਰਨ ਦੀ ਇਜਾਜ਼ਤ ਦੇਣ ਵਾਲੇ ਮੁਲਕਾਂ ਲਈ ਵੀ ਇਹ ਤਾਕਤਾਂ ਘਾਤਕ ਸਿੱਧ ਹੁੰਦੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਕੈਨੇਡਾ ਸਦਾ ਹੀ ਭਾਰਤ ਖਾਸ ਕਰਕੇ ਪੰਜਾਬ ਦਾ ਮਿੱਤਰ ਰਿਹਾ ਹੈ ਜਿੱਥੋਂ ਦੇ ਲੋਕਾਂ ਨੇ ਪੱਛਮੀ ਮੁਲਕ ਦੀ ਤਰੱਕੀ ਤੇ ਵਿਕਾਸ ਲਈ ਮਹੱਤਵਪੂਰਨ ਯੋਗਦਾਨ ਪਾਇਆ ਹੈ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article