PUNJABMAILUSA.COM

ਮੈਕਰੌਨ ਨੇ ਫਰਾਂਸ ਦੇ ਸਭ ਤੋਂ ਨੌਜਵਾਨ ਰਾਸ਼ਟਰਪਤੀ ਵਜੋਂ ਅਹੁਦਾ ਸੰਭਾਲਿਆ

ਮੈਕਰੌਨ ਨੇ ਫਰਾਂਸ ਦੇ ਸਭ ਤੋਂ ਨੌਜਵਾਨ ਰਾਸ਼ਟਰਪਤੀ ਵਜੋਂ ਅਹੁਦਾ ਸੰਭਾਲਿਆ

ਮੈਕਰੌਨ ਨੇ ਫਰਾਂਸ ਦੇ ਸਭ ਤੋਂ ਨੌਜਵਾਨ ਰਾਸ਼ਟਰਪਤੀ ਵਜੋਂ ਅਹੁਦਾ ਸੰਭਾਲਿਆ
May 14
19:35 2017

FRANCE2017-POLITICS-INAUGURATION
ਪੈਰਿਸ, 14 ਮਈ (ਪੰਜਾਬ ਮੇਲ)- ਇਮੈਨੁਏਲ ਮੈਕਰੌਨ ਨੇ ਅੱਜ ਫਰਾਂਸ ਦੇ ਸਭ ਤੋਂ ਨੌਜਵਾਨ ਰਾਸ਼ਟਰਪਤੀ ਵਜੋਂ ਅਹੁਦਾ ਸੰਭਾਲਣ ਮੌਕੇ ਕਿਹਾ ਕਿ ਦੇਸ਼ ਨੇ ‘ਉਮੀਦ’ ਨੂੰ ਚੁਣਿਆ ਹੈ। ਉਨ੍ਹਾਂ ਯੂਰਪੀ ਯੂਨੀਅਨ ਦਾ ਪਰਚਮ ਮੁੜ ਬੁਲੰਦ ਕਰਨ ਦਾ ਭਰੋਸਾ ਦਿੱਤਾ।
ਸਖ਼ਤ ਮੁਕਾਬਲੇ ਵਿੱਚ ਧੁਰ ਸੱਜੇ ਪੱਖੀ ਆਗੂ ਮੈਰੀਨ ਲੀ ਪੈੱਨ ਉਤੇ ਇਕਤਰਫ਼ਾ ਜਿੱਤ ਦਰਜ ਕਰਨ ਤੋਂ ਇਕ ਹਫ਼ਤਾ ਬਾਅਦ ਨਰਮ ਖਿਆਲੀ 39 ਸਾਲਾ ਮੈਕਰੌਨ ਨੇ ਫਰਾਂਸਵਾ ਔਲਾਂਦ ਤੋਂ ਸੱਤਾ ਦੀਆਂ ਵਾਗਾਂ ਆਪਣੇ ਹੱਥ ਲਈਆਂ। ਐਲਸੀ ਪੈਲੇਸ ਵਿੱਚ ਔਲਾਂਦ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ, ਜਿਸ ਮਗਰੋਂ ਦੋਵਾਂ ਆਗੂਆਂ ਨੇ ਬੰਦ ਕਮਰਾ ਮੀਟਿੰਗ ਕੀਤੀ, ਜਿਸ ਵਿੱਚ ਮੈਕਰੌਨ ਨੂੰ ਫਰਾਂਸ ਦੇ ਪਰਮਾਣੂ ਹਥਿਆਰਾਂ ਨੂੰ ਚਲਾਉਣ ਦੇ ਕੋਡ ਸੌਂਪੇ ਗਏ।
ਮੈਕਰੌਨ ਨੂੰ ਆਪਣਾ ਸਲਾਹਕਾਰ ਅਤੇ ਉਸ ਤੋਂ ਬਾਅਦ ਅਰਥ ਵਿਵਸਥਾ ਬਾਰੇ ਮੰਤਰੀ ਬਣਾ ਕੇ ਉਸ ਦਾ ਸਿਆਸੀ ਕਰੀਅਰ ਸ਼ੁਰੂ ਕਰਨ ਵਾਲੇ 62 ਸਾਲਾ ਔਲਾਂਦ ਆਪਣੇ ਸਟਾਫ਼ ਤੇ ਨਵੇਂ ਰਾਸ਼ਟਰਪਤੀ ਦੀਆਂ ਤਾੜੀਆਂ ਵਿਚਕਾਰ ਮਹਿਲ ਤੋਂ ਰੁਖ਼ਸਤ ਹੋਏ। ਇਸ ਤੋਂ ਪਹਿਲਾਂ ਕੋਈ ਵੀ ਚੋਣ ਨਾ ਲੜਨ ਵਾਲੇ ਸਾਬਕਾ ਨਿਵੇਸ਼ ਬੈਂਕਰ ਮੈਕਰੌਨ ਨੂੰ ਸੰਵਿਧਾਨਕ ਕੌਂਸਲ ਦੇ ਪ੍ਰਧਾਨ ਲੌਰੈਂਟ ਫੈਬੀਓਸ ਨੇ ਰਾਸ਼ਟਰਪਤੀ ਐਲਾਨਿਆ। ਰਾਸ਼ਟਰਪਤੀ ਵਜੋਂ ਆਪਣੇ ਪਹਿਲੇ ਭਾਸ਼ਣ ਵਿੱਚ ਮੈਕਰੌਨ ਨੇ ਕਿਹਾ ਕਿ ਫਰਾਂਸ ਦੇ ਲੋਕਾਂ ਨੇ ‘ਉਮੀਦ’ ਲਈ ਵੋਟਾਂ ਪਾਈਆਂ ਅਤੇ ਚੋਣ ਵਿੱਚ ਤਬਦੀਲੀ ਦੀ ਇੱਛਾ ਦਿਖਾਈ। ਉਨ੍ਹਾਂ ਭਰੋਸਾ ਦਿੱਤਾ ਕਿ ਆਪਣੇ ਕਾਰਜਕਾਲ ਦੌਰਾਨ ਉਹ ਯੂਰਪੀ ਯੂਨੀਅਨ ਨੂੰ ਪੈਰਾਂ ਸਿਰ ਕਰਨਗੇ।
ਆਪਣੇ ਪਹਿਲੇ ਦੌਰੇ ਦੌਰਾਨ ਸੋਮਵਾਰ ਨੂੰ ਜਰਮਨ ਚਾਂਸਲਰ ਐਂਜਲਾ ਮਰਕਲ ਨੂੰ ਮਿਲਣ ਜਾ ਰਹੇ ਮੈਕਰੌਨ ਨੇ ਕਿਹਾ ਕਿ ਵਿਸ਼ਵ ਅਤੇ ਯੂਰਪ ਨੂੰ ਇਸ ਸਮੇਂ ਫਰਾਂਸ ਦੀ ਸਭ ਤੋਂ ਵੱਧ ਲੋੜ ਹੈ। ਨਵੇਂ ਰਾਸ਼ਟਰਪਤੀ ਦੀ 64 ਸਾਲਾ ਪਤਨੀ ਬ੍ਰਿਜ਼ਿਟ, ਜਿਹੜੀ ਮੈਕਰੌਨ ਦੀ ਹਾਈ ਸਕੂਲ ਵਿੱਚ ਅਧਿਆਪਕ ਸੀ, ਨੇ 12 ਮਿੰਟ ਦੇ ਭਾਸ਼ਣ ਨੂੰ ਧਿਆਨ ਨਾਲ ਸੁਣਿਆ। ਸਾਰੀਆਂ ਰਸਮੀ ਕਾਰਵਾਈਆਂ ਤੋਂ ਬਾਅਦ 21 ਤੋਪਾਂ ਦੀ ਸਲਾਮੀ ਦਿੱਤੀ ਗਈ। ਇਸ ਤੋਂ ਬਾਅਦ ਮੈਕਰੌਨ ਅਣਪਛਾਣੇ ਸੈਨਿਕਾਂ ਦੇ ਮਕਬਰੇ ਉਤੇ ਫੁੱਲ ਮਾਲਾਵਾਂ ਚੜ੍ਹਾਉਣ ਲਈ ‘ਆਰਕ ਡੇ ਟਰੰਫ’ ਗਏ।
ਨਵੇਂ ਰਾਸ਼ਟਰਪਤੀ ਸਾਹਮਣੇ ਦੇਸ਼ ਵਿੱਚ ਵਧਦੀ ਬੇਰੁਜ਼ਗਾਰੀ ਤੇ ਇਸਲਾਮ ਤੋਂ ਪ੍ਰੇਰਿਤ ਹਿੰਸਾ ਦਾ ਪਸਾਰ ਰੋਕਣ ਅਤੇ ਡੂੰਘੀ ਤਰ੍ਹਾਂ ਵੰਡੇ ਇਸ ਮੁਲਕ ਨੂੰ ਇਕੱਠਾ ਕਰਨ ਦੀ ਵੱਡੀ ਜ਼ਿੰਮੇਵਾਰੀ ਹੈ। ਸਮਾਜਵਾਦੀ ਔਲਾਂਦ ਦੇ ਸੱਤਾ ਵਿਚਲੇ ਪੰਜ ਸਾਲਾਂ ਦੌਰਾਨ ਅਰਥਚਾਰਾ ਖੜੋਤ ਦਾ ਸ਼ਿਕਾਰ ਰਿਹਾ ਅਤੇ ਅਤਿਵਾਦੀ ਹਮਲਿਆਂ ਵਿੱਚ 230 ਤੋਂ ਵੱਧ ਜਾਨਾਂ ਗਈਆਂ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article