PUNJABMAILUSA.COM

ਮੈਕਸਿਕੋ ਸਰਹੱਦ ’ਤੇ ਕੰਧ ਦੇ ਨਿਰਮਾਣ ਵਾਸਤੇ ਫੰਡ ਇਕੱਠੇ ਕਰਨ ਲਈ ਕੌਮੀ ਐਮਰਜੈਂਸੀ ਐਲਾਨਣ ਦੇ ਨੇੜੇ ਪਹੁੰਚੇ ਟਰੰਪ

 Breaking News

ਮੈਕਸਿਕੋ ਸਰਹੱਦ ’ਤੇ ਕੰਧ ਦੇ ਨਿਰਮਾਣ ਵਾਸਤੇ ਫੰਡ ਇਕੱਠੇ ਕਰਨ ਲਈ ਕੌਮੀ ਐਮਰਜੈਂਸੀ ਐਲਾਨਣ ਦੇ ਨੇੜੇ ਪਹੁੰਚੇ ਟਰੰਪ

ਮੈਕਸਿਕੋ ਸਰਹੱਦ ’ਤੇ ਕੰਧ ਦੇ ਨਿਰਮਾਣ ਵਾਸਤੇ ਫੰਡ ਇਕੱਠੇ ਕਰਨ ਲਈ ਕੌਮੀ ਐਮਰਜੈਂਸੀ ਐਲਾਨਣ ਦੇ ਨੇੜੇ ਪਹੁੰਚੇ ਟਰੰਪ
February 03
08:44 2019

ਵਾਸ਼ਿੰਗਟਨ, 3 ਫਰਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਹ ਅਮਰੀਕਾ ’ਚ ਗ਼ੈਰ-ਕਾਨੂੰਨੀ ਪਰਵਾਸੀਆਂ ਨੂੰ ਦਾਖਲ ਹੋਣ ਤੋਂ ਰੋਕਣ ਲਈ ਦੇਸ਼ ’ਚ ਦੱਖਣੀ ਮੈਕਸਿਕੋ ਸਰਹੱਦ ’ਤੇ ਕੰਧ ਦੇ ਨਿਰਮਾਣ ਵਾਸਤੇ ਫੰਡ ਇਕੱਠੇ ਕਰਨ ਲਈ ਕੌਮੀ ਐਮਰਜੈਂਸੀ ਐਲਾਨਣ ਦੇ ਨੇੜੇ ਪਹੁੰਚ ਰਹੇ ਹਨ। ਕੌਮੀ ਐਮਰਜੈਂਸੀ ਐਲਾਨੇ ਜਾਣ ਨਾਲ ਟਰੰਪ ਕਾਂਗਰਸ ਤੋਂ ਮਨਜ਼ੂਰੀ ਲਏ ਬਿਨਾਂ ਕੰਧ ਖੜ੍ਹੀ ਕਰਨ ਦੀ ਦਿਸ਼ਾ ਵੱਲ ਅੱਗੇ ਵੱਧ ਸਕਣਗੇ ਅਤੇ ਉਨ੍ਹਾਂ ਨੂੰ ਆਫਤ ਰਾਹਤ ਕੋਸ਼ ਦਾ ਫੰਡ ਦੱਖਣੀ ਮੈਕਸਿਕੋ ਸਰਹੱਦ ’ਤੇ ਕੰਧ ਬਣਾਉਣ ’ਤੇ ਖਰਚ ਕਰਨ ਦੀਆਂ ਤਾਕਤਾਂ ਮਿਲ ਜਾਣਗੀਆਂ।
ਟਰੰਪ ਨੇ ਮੀਡੀਆ ਪ੍ਰੋਗਰਾਮ ਦੌਰਾਨ ਕਿਹਾ ਕਿ ਸਰਹੱਦੀ ਸੁਰੱਖਿਆ ਦੇ ਮਾਮਲੇ ’ਚ ਵਿਰੋਧੀ ਡੈਮੋਕਰੈਟਾਂ ਨਾਲ ਗੱਲਬਾਤ ਕਰਨੀ ਸਮੇਂ ਦੀ ਬਰਬਾਦੀ ਹੈ। ਉਨ੍ਹਾਂ ਅਮਰੀਕੀ ਨੁਮਾਇੰਦਾ ਸਭਾ ਦੀ ਪ੍ਰਧਾਨ ਨੈਨਸੀ ਪੈਲੋਸੀ ’ਤੇ ਬਹੁਤ ਅੜੀ ਕਰਨ ਤੇ ਖਰਾਬ ਰਾਜਨੀਤੀ ਕਰਨ ਦਾ ਦੋਸ਼ ਵੀ ਲਗਾਇਆ। ਉਨ੍ਹਾਂ ਕਿਹਾ, ‘ਮੈ ਸਮਝਦਾ ਹਾਂ ਕਿ ਉਹ ਬਹੁਤ ਅੜੀਅਲ ਹੈ। ਜਿਸ ਦੀ ਮੈਨੂੰ ਆਸ ਵੀ ਸੀ। ਮੈਂ ਸਮਝਦਾ ਹਾਂ ਕਿ ਉਹ ਦੇਸ਼ ਲਈ ਖਰਾਬ ਹੈ। ਉਨ੍ਹਾਂ ਨੂੰ ਪਤਾ ਹੈ ਕਿ ਤੁਹਾਨੂੰ ਕੋਈ ਅੜਿੱਕਾ ਚਾਹੀਦਾ ਹੈ। ਉਨ੍ਹਾਂ ਨੂੰ ਪਤਾ ਹੈ ਕਿ ਸਾਨੂੰ ਸਰਹੱਦੀ ਸੁਰੱਖਿਆ ਦੀ ਲੋੜ ਹੈ ਪਰ ਫਿਰ ਵੀ ਉਹ ਖੁੱਲ੍ਹੀ ਸਰਹੱਦ ਦੇ ਪੱਖ ਵਿੱਚ ਹਨ। ਉਨ੍ਹਾਂ ਨੂੰ ਮਨੁੱਖੀ ਤਸਕਰੀ ਦੀ ਭੋਰਾ ਵੀ ਪ੍ਰਵਾਹ ਨਹੀਂ ਹੈ।’ ਟਰੰਪ ਨੇ ਕਿਹਾ ਕਿ ਪੈਲੋਸੀ ਇਸ ਕੰਧ ਦੇ ਮਾਮਲੇ ’ਚ ਆਪਣੇ ਰੁਖ਼ ਕਾਰਨ ਦੇਸ਼ ’ਤੇ ਅਰਬਾਂ ਡਾਲਰਾਂ ਦਾ ਬੋਝ ਪਾ ਰਹੀ ਹੈ। ਉਹ ਅਮਰੀਕਾ ਨੂੰ ਵੱਡਾ ਨੁਕਸਾਨ ਪਹੁੰਚਾ ਰਹੀ ਹੈ। ਉਨ੍ਹਾਂ ਕਿਹਾ, ‘ਸਾਡੀਆਂ ਨਜ਼ਰਾਂ ਐਮਰਜੈਂਸੀ ਵੱਲ ਹਨ ਕਿਉਂਕਿ ਮੈਂ ਨਹੀਂ ਸਮਝਦਾ ਕਿ ਕੁਝ ਹੋਣ ਜਾ ਰਿਹਾ ਹੈ। ਮੈਂ ਸਮਝਦਾ ਹਾਂ ਕਿ ਡੈਮੋਕਰੈਟ ਸਰਹੱਦੀ ਸੁਰੱਖਿਆ ਨਹੀਂ ਚਾਹੁੰਦੇ। ਮੈਂ ਉਨ੍ਹਾਂ ਨੂੰ ਇਹ ਕਹਿੰਦੇ ਸੁਣਦਾ ਹਾਂ ਕਿ ਕੰਧਾਂ ਨਾਲ ਕੋਈ ਗੱਲ ਨਹੀਂ ਬਣੇਗੀ।’ ਦੂਜੇ ਪਾਸੇ ਪੈਲੋਸੀ ਦਫ਼ਤਰ ਨੇ ਟਰੰਪ ਦੇ ਬਿਆਨ ਨੂੰ ਮਾੜਾ ਕਰਾਰ ਦਿੱਤਾ ਹੈ। -ਪੀਟੀਆਈ

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article