PUNJABMAILUSA.COM

ਮੈਗਾ ਕੈਂਪਾਂ ਦੀ ਸਫਲਤਾ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਹਰੇਕ ਮਹੀਨੇ ਕੈਂਪ ਲਾਉਣ ਦੇ ਹੁਕਮ

ਮੈਗਾ ਕੈਂਪਾਂ ਦੀ ਸਫਲਤਾ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਹਰੇਕ ਮਹੀਨੇ ਕੈਂਪ ਲਾਉਣ ਦੇ ਹੁਕਮ

ਮੈਗਾ ਕੈਂਪਾਂ ਦੀ ਸਫਲਤਾ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਹਰੇਕ ਮਹੀਨੇ ਕੈਂਪ ਲਾਉਣ ਦੇ ਹੁਕਮ
October 05
04:30 2018

ਚੰਡੀਗੜ੍ਹ, 5 ਅਕਤੂਬਰ (ਪੰਜਾਬ ਮੇਲ)- ਗਾਂਧੀ ਜੈਅੰਤੀ ਮੌਕੇ ਲਾਏ ਗਏ ਮੈਗਾ ਕੈਂਪਾਂ ਦੀ ਸਫ਼ਲਤਾ ਤੋਂ ਉਤਸ਼ਾਹਤ ਹੁੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਦਾਇਤ ਕੀਤੀ ਕਿ ਹਰੇਕ ਮਹੀਨੇ ਅਜਿਹੇ ਕੈਂਪ ਲਾਏ ਜਾਇਆ ਕਰਨਗੇ ਤਾਂ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਵੱਧ ਤੋਂ ਵੱਧ ਲਾਭਪਾਤਰੀਆਂ ਤੱਕ ਪਹੁੰਚ ਕੀਤੀ ਜਾ ਸਕੇ।
ਸੂਬਾ ਸਰਕਾਰ ਵੱਲੋਂ 2 ਅਕਤੂਬਰ ਨੂੰ ਲਾਏ ਮੈਗਾ ਕੈਂਪਾਂ ਵਿੱਚ 2.36 ਲੱਖ ਲਾਭਪਾਤਰੀ ਪਹੁੰਚੇ ਅਤੇ 1.22 ਲੱਖ ਲਾਭਪਾਤਰੀਆਂ ਨੂੰ ਸਹਾਇਤਾ ਮੁਹੱਈਆ ਕਰਵਾਈ ਗਈ। ਇਨ੍ਹਾਂ ਸਮੇਤ ਹੁਣ ਤੱਕ ਇਸ ਸਕੀਮ ਤਹਿਤ 7,55,268 ਲਾਭਪਾਤਰੀਆਂ ਨੂੰ ਲਾਭ ਦਿੱਤਾ ਜਾ ਚੁੱਕਾ ਹੈ। ਇਹ ਸਕੀਮ ਪਿਛਲੇ ਵਰ੍ਹੇ ਆਰੰਭ ਕੀਤੀ ਗਈ ਸੀ।
ਬੁੱਧਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਸ ਉਪਰਾਲੇ ਦੀ ਕਾਫੀ ਸ਼ਲਾਘਾ ਹੋਈ। ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਪ੍ਰੋਗਰਾਮ ਦੀ ਪ੍ਰਸੰਸਾ ਕਰਦਿਆਂ ਸਮਾਜ ਦੇ ਹੇਠਲੇ ਤਬਕਿਆਂ ਦੀ ਭਲਾਈ ਲਈ ਇਸ ਨੂੰ ਮਹੱਤਵਪੂਰਨ ਕਦਮ ਦੱਸਿਆ।
ਮੁੱਖ ਮੰਤਰੀ ਨੇ ਨਿਯਮਤ ਤੌਰ ‘ਤੇ ਅਜਿਹੇ ਕੈਂਪ ਲਾਉਣ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਿਆਂ ਨਾਲ ਸਬੰਧਤ ਮੰਤਰੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਹਰੇਕ ਮਹੀਨੇ ਅਜਿਹੇ ਕੈਂਪ ਲਾਉਣ ਲਈ ਆਖਿਆ।
2 ਅਕਤੂਬਰ ਨੂੰ ਲਾਏ ਕੈਂਪਾਂ ਦੀ ਸਫ਼ਲਤਾ ਬਾਰੇ ਵਿਸਥਾਰ ਵਿੱਚ ਦੱਸਦਿਆਂ ਬੁਲਾਰੇ ਨੇ ਕਿਹਾ ਕਿ ਇਸ ਸਕੀਮ ਅਧੀਨ ਹਾਸਲ ਹੋਈਆਂ ਕੁੱਲ ਅਰਜ਼ੀਆਂ ਵਿੱਚੋਂ 61 ਫੀਸਦੀ 10 ਮੁੱਖ ਸਕੀਮਾਂ ਨਾਲ ਸਬੰਧਤ ਹਨ ਅਤੇ ਇਨ੍ਹਾਂ ਕੈਂਪਾਂ ਵਿੱਚ ਕੁੱਲ ਲਾਭਪਾਤਰੀਆਂ ਵਿੱਚੋਂ 81 ਫੀਸਦੀ ਲਾਭਪਾਤਰੀ ਇਨ੍ਹਾਂ ਸਕੀਮਾਂ ਨਾਲ ਹੀ ਸਬੰਧਤ ਸਨ। ਇਨ੍ਹਾਂ ਸਕੀਮਾਂ ਤਹਿਤ ਪ੍ਰਾਪਤ ਹੋਈਆਂ ਕੁੱਲ ਅਰਜ਼ੀਆਂ ਦੀ ਗਿਣਤੀ 2,36,920 ਹੈ ਜਦਕਿ ਇਨ੍ਹਾਂ 10 ਪ੍ਰੋਗਰਾਮਾਂ ਲਈ ਕੁੱਲ 1,22,478 ਲਾਭਪਾਤਰੀਆਂ ਨੂੰ ਸਹਾਇਤਾ ਮੁੱਹਈਆ ਕਰਵਾਈ ਗਈ।
ਇਸੇ ਤਰ੍ਹਾਂ ਬੁਢਾਪਾ/ਵਿਧਵਾ/ਅਪਾਹਜ/ਆਸ਼ਰਿਤ ਬੱਚੇ ਸਬੰਧੀ ਪੈਨਸ਼ਨ ਲਈ 24,155 ਲਾਭਪਾਤਰੀਆਂ ਨੂੰ ਸਹਾਇਤਾ ਮੁਹੱਈਆ ਕਰਵਾਈ ਗਈ ਜਦਕਿ ਐਸ.ਬੀ.ਐਮ. ਆਈ.ਐਚ.ਐਚ.ਐਲ. ਟਾਇਲਟ ਪ੍ਰੋਗਰਾਮ ਤਹਿਤ 17,279 ਵਿਅਕਤੀਆਂ ਦੀ ਮਦਦ ਕੀਤੀ ਗਈ। ਇਸੇ ਤਰ੍ਹਾਂ ਮਗਨਰੇਗਾ ਤਹਿਤ 14,323, ਪੀਣ ਵਾਲੇ ਪਾਣੀ ਦੇ ਕੁਨੈਕਸ਼ਨ ਤਹਿਤ 12,572 ਅਤੇ ਹੋਰ ਕੰਮਾਂ ਲਈ 9903 ਵਿਅਕਤੀਆਂ ਨੂੰ ਸਹਾਇਤਾ ਮੁਹੱਈਆ ਕਰਵਾਈ ਗਈ ਜਿਨ੍ਹਾਂ ਨੇ ਇਨ੍ਹਾਂ ਕੈਂਪਾਂ ਲਈ ਅਰਜ਼ੀਆਂ ਦਿੱਤੀਆਂ ਸਨ। ਇਸੇ ਤਰ੍ਹਾਂ ਉਜਾਲਾ ਐਲ.ਈ.ਡੀ. ਪ੍ਰੋਗਰਾਮ ਵਿੱਚ 6515 ਅਤੇ ਮੁਫਤ ਬਿਜਲੀ ਯੂਨਿਟਾਂ ਲਈ 4403 ਲਾਭਾਪਾਤਰੀ ਸ਼ਾਮਲ ਸਨ। ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਲਗਪਗ 4041 ਲਾਭਪਾਤਰੀਆਂ, ਆਟਾ-ਦਾਲ ਸਕੀਮ ਤਹਿਤ 3202 ਅਤੇ ਉਜਵਲ ਯੋਜਨਾ ਤਹਿਤ 3096 ਲਾਭਪਾਤਰੀਆਂ ਨੂੰ ਮਦਦ ਦਿੱਤੀ ਗਈ।
ਬੁਲਾਰੇ ਨੇ ਦੱਸਿਆ ਕਿ 2 ਅਕਤੂਬਰ ਨੂੰ ਸੂਬਾ ਭਰ ਵਿੱਚ ਸਬ-ਡਵੀਜ਼ਨਲ ਪੱਧਰ ‘ਤੇ 90 ਮੈਗਾ ਕੈਂਪ ਲਾਏ ਗਏ ਤਾਂ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਭਲਾਈ ਸਕੀਮ ਦਾ ਲਾਭ ਲੈਣ ਤੋਂ ਕੋਈ ਵੀ ਯੋਗ ਲਾਭਪਾਤਰੀ ਵਾਂਝਾ ਨਾ ਰਹੇ। ਇਸ ਸਕੀਮ ਅਧੀਨ ਯੋਗਤਾ ਦੇ ਮਾਪਦੰਡ ਅਨੁਸਾਰ ਲਾਭਾਪਾਤਰੀ ਦੀ ਸਾਲਾਨਾ ਆਮਦਨ ਘੱਟੋ-ਘੱਟ 60,000 ਰੁਪਏ ਜਾਂ ਢਾਈ ਏਕੜ ਤੋਂ ਘੱਟ ਜ਼ਮੀਨ ਹੋਣੀ ਚਾਹੀਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

Read Full Article
    ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

Read Full Article
    ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

Read Full Article
    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article