PUNJABMAILUSA.COM

ਮੈਨਹੈਟਨ ਅਦਾਲਤ ਵੱਲੋਂ ਫਰਜ਼ੀ ਡਿਗਰੀਆਂ ਵੇਚਣ ਵਾਲੇ ਪਾਕਿਸਤਾਨੀ ਨਾਗਰਿਕ ਨੂੰ ਸਜ਼ਾ

ਮੈਨਹੈਟਨ ਅਦਾਲਤ ਵੱਲੋਂ ਫਰਜ਼ੀ ਡਿਗਰੀਆਂ ਵੇਚਣ ਵਾਲੇ ਪਾਕਿਸਤਾਨੀ ਨਾਗਰਿਕ ਨੂੰ ਸਜ਼ਾ

ਮੈਨਹੈਟਨ ਅਦਾਲਤ ਵੱਲੋਂ ਫਰਜ਼ੀ ਡਿਗਰੀਆਂ ਵੇਚਣ ਵਾਲੇ ਪਾਕਿਸਤਾਨੀ ਨਾਗਰਿਕ ਨੂੰ ਸਜ਼ਾ
December 22
21:28 2016

kanoon
ਵਾਸ਼ਿੰਗਟਨ, 22 ਦਸੰਬਰ (ਪੰਜਾਬ ਮੇਲ)- ਅਮਰੀਕਾ ਦੀ ਇੱਕ ਅਦਾਲਤ ਨੇ ਫਰਜ਼ੀ ਡਿਗਰੀ ਨਾਲ ਲੋਕਾਂ ਨੂੰ ਠੱਗਣ ਵਾਲੇ ਪਾਕਿਸਤਾਨੀ ਨਾਗਰਿਕ ਉਮਰ ਹਾਮਿਦ ਨੂੰ ਸਜ਼ਾ ਸੁਣਾਈ ਹੈ। 30 ਸਾਲਾ ਹਾਮਿਦ ਅਮਰੀਕਾ ਵਿੱਚ 140 ਮਿਲੀਅਨ ਡਾਲਰ ਦੀ ਫਰਜ਼ੀ ਡਿਪਲੋਮਾ ਸਕੀਮ ਚਲਾ ਰਿਹਾ ਸੀ। ਮੈਨਹੈਟਨ ਦੀ ਇੱਕ ਅਦਾਲਤ ਨੇ ਹਾਮਿਦ ਨੂੰ ਧੋਖਾਧੜੀ ਦਾ ਦੋਸ਼ੀ ਦੱਸਿਆ ਹੈ। ਹਾਮਿਦ ਇੱਕ ਅਜਿਹੀ ਸਕੀਮ ਚਲਾ ਰਿਹਾ ਸੀ, ਜਿਸ ਨੇ ਦਸ ਹਜ਼ਾਰ ਗਾਹਕਾਂ ਨੂੰ ਪ੍ਰਭਾਵਿਤ ਕੀਤਾ ਹੈ। ਹਾਮਿਦ ਸਾਫ਼ਟਵੇਅਰ ਫਰਮ ਅਗਜੈਕਟ ਵਿੱਚ ਐਗਜੀਕਿਊਟਿਵ ਹੈ ਅਤੇ ਉਸ ਨੂੰ ਸੋਮਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਮੈਨਹੈਟਨ ਦੇ ਅਟਾਰਨੀ ਪ੍ਰੀਤ ਭਰਾੜਾ ਨੇ ਇੱਕ ਬਿਆਨ ਜਾਰੀ ਕਰਦਿਆਂ ਇਹ ਜਾਣਕਾਰੀ ਦਿੱਤੀ। ਹਾਮਿਦ ਦੀ ਕੰਪਨੀ ਅਗਜੈਕਟ ਨੂੰ ਇੱਕ ਈਮੇਲ ਭੇਜਿਆ ਗਿਆ, ਪਰ ਉਹ ਬਾਊਂਸ ਬੈਕ ਹੋ ਗਿਆ। ਪਾਕਿ ਨੇ ਅਮਰੀਕਾ ਨੂੰ ਪਿਛਲੇ ਸਾਲ ਅਪੀਲ ਕੀਤੀ ਸੀ ਕਿ ਉਹ ਅਗਜੈਕਟ ਦੀ ਜਾਂਚ ਵਿੱਚ ਉਸ ਦੀ ਮਦਦ ਕਰੇ। ਪਾਕਿਸਤਾਨ ਨੇ ਉਸ ਸਮੇਂ ਕੰਪਨੀ ‘ਤੇ ਸ਼ੱਕ ਪ੍ਰਗਟ ਕੀਤਾ ਸੀ ਕਿ ਇਸ ਨੇ ਲੋਕਾਂ ਨੂੰ ਠੱਗ ਕੇ ਕਈ ਮਿਲੀਅਨ ਡਾਲਰ ਕਮਾਏ ਹਨ। ਹਾਮਿਦ ਫਰਜ਼ੀ ਡਿਪਲੋਮਾ ਆਨਲਾਈਨ ਵੇਚਦਾ ਰਿਹਾ ਅਤੇ ਅਮਰੀਕੀ ਗਾਹਕਾਂ ਤੋਂ ਹਾਈ ਸਕੂਲ ਅਤੇ ਕਾਲਜਾਂ ਵਿੱਚ ਦਾਖ਼ਲੇ ਲਈ ਫੀਸ ਲੈਂਦਾ ਰਿਹਾ। ਮਈ 2015 ਵਿੱਚ ਅਗਜੈਕਟ ਨੂੰ ਪਾਕਿਸਤਾਨੀ ਅਥਾਰਟੀ ਨੇ ਬੰਦ ਕਰ ਦਿੱਤਾ ਸੀ, ਪਰ ਹਾਮਿਦ ਇਸ ਕੰਮ ਨੂੰ ਕਰਦਾ ਰਿਹਾ। ਪ੍ਰੀਤ ਭਰਾੜਾ ਦੇ ਮੁਤਾਬਕ ਹਾਮਿਦ ਨੌਜਵਾਨ ਮੁੰਡੇ-ਕੁੜੀਆਂ ਤੋਂ ਫੀਸ ਲੈਂਦਾ ਸੀ ਅਤੇ ਫਿਰ ਉਸ ਬਦਲੇ ਉਨ੍ਹਾਂ ਨੂੰ ਅਜਿਹੇ ਦਸਤਾਵੇਜ਼ ਦਿੰਦਾ ਸੀ, ਜੋ ਬੇਕਾਰ ਹੁੰਦੇ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article