PUNJABMAILUSA.COM

ਮੈਨੁਰੇਵਾ ਵਿਖੇ 24 ਸਾਲਾ ਭਾਰਤੀ ਮੂਲ ਦੀ ਫੀਜ਼ੀਅਨ ਔਰਤ ਦਾ ਕਤਲ-ਮਾਮਲਾ ਸ਼ਨੀਵਾਰ ਅੱਧੀ ਰਾਤ ਦਾ

 Breaking News

ਮੈਨੁਰੇਵਾ ਵਿਖੇ 24 ਸਾਲਾ ਭਾਰਤੀ ਮੂਲ ਦੀ ਫੀਜ਼ੀਅਨ ਔਰਤ ਦਾ ਕਤਲ-ਮਾਮਲਾ ਸ਼ਨੀਵਾਰ ਅੱਧੀ ਰਾਤ ਦਾ

ਮੈਨੁਰੇਵਾ ਵਿਖੇ 24 ਸਾਲਾ ਭਾਰਤੀ ਮੂਲ ਦੀ ਫੀਜ਼ੀਅਨ ਔਰਤ ਦਾ ਕਤਲ-ਮਾਮਲਾ ਸ਼ਨੀਵਾਰ ਅੱਧੀ ਰਾਤ ਦਾ
November 13
17:32 2017

-ਤਿੰਨ ਕੁ ਸਾਲਾਂ ਤੋਂ ਪਤੀ ਤੋਂ ਵੱਖ ਸੀ ਅਤੇ 3 ਸਾਲਾਂ ਦੀ ਹੈ ਬੇਟੀ
ਔਕਲੈਂਡ, 13 ਨਵੰਬਰ (ਹਰਜਿੰਦਰ ਸਿੰਘ ਬਸਿਆਲਾ/ਪੰਜਾਬ ਮੇਲ)-ਬੀਤੀ ਸ਼ਨੀਵਾਰ ਦੀ ਰਾਤ ਮੈਨੁਰੇਵਾ ਦੇ ਮੈਚ ਰੋਡ ਉਤੇ ਇਕ ਔਰਤ ਦਾ ਉਸਦੇ ਘਰ ਵਿਚ ਘੁਸ ਕੇ ਕਤਲ ਕਰ ਦਿੱਤਾ ਗਿਆ। ਉਸਦੇ ਸਿਰ ਉਤੇ ਸੱਟਾਂ ਮਾਰੀਆਂ ਗਈਆਂ ਅਤੇ ਉਸਦੀ ਖੂਨ-ਨਾਲ ਲੱਥਪਥ ਲਾਸ਼ ਇਕ ਕਮਰੇ ਵਿਚੋਂ ਮਿਲੀ। ਉਹ ਕੁਝ ਸਮਾਂ ਪਹਿਲਾਂ ਹੀ ਕਿ ਜਨਮ ਦਿਨ ਪਾਰਟੀ ਤੋਂ ਵਾਪਿਸ ਪਰਤੀ ਸੀ ਜਦ ਕਿ ਉਸਦੇ ਨਾਲ ਰਹਿੰਦੇ ਮਾਪੇ ਵੀ ਕਿਸੇ ਰਿਸ਼ਤੇਦਾਰ ਦੇ ਗਏ ਸਨ। ਉਸਦੀ ਪਹਿਚਾਣ 24 ਸਾਲਾ ਅਰਿਸ਼ਮਾ ਅਰਚਨਾ ਸਿੰਘ ਵਜੋਂ ਹੋਈ ਹੈ ਜੋ ਕਿ ਮੂਲ ਰੂਪ ਵਿਚ ਫੀਜ਼ੀ ਤੋਂ ਸੀ। ਪੁਲਿਸ ਨੇ ਮਾਨਵ ਹੱਤਿਆ ਦਾ ਮਾਮਲਾ ਦਰਜ ਕੀਤਾ ਹੈ। ਉਹ ਆਪਣੇ ਪਤੀ ਤੋਂ ਵੱਖ ਰਹਿ ਰਹੀ ਸੀ ਅਤੇ ਉਸਦੀ ਤਿੰਨ ਸਾਲਾ ਬੇਟੀ ਇਸਦੇ ਕੋਲ ਰਹਿੰਦੀ ਸੀ ਅਤੇ ਛੁੱਟੀ ਵਾਲੇ ਦਿਨ ਉਸਦੇ ਪਤੀ ਦੇ ਕੋਲ। ਇਹ ਬੱਚੀ ਸ਼ਨੀਵਾਰ ਨੂੰ ਉਸਦਾ ਪਤੀ ਲੈ ਕੇ ਗਿਆ ਹੋਇਆ ਸੀ। ਇਸ ਔਰਤ ਦੇ ਮਾਪੇ ਜਦੋਂ ਕਿਸੇ ਰਿਸ਼ਤੇਦਾਰ ਦੇ ਘਰੋਂ ਆਪਣੇ ਘਰ ਆਏ ਤਾਂ ਉਨ੍ਹਾਂ ਨੇ ਇਹ ਲਾਸ਼ ਵੇਖੀ। ਇਹ ਔਰਤ ਪੜ੍ਹੀ-ਲਿਖੀ ਸੀ ਅਤੇ ਇਕ ਸਕੂਲ ਦੇ ਵਿਚ ਪੜ੍ਹਾਉਂਦੀ ਸੀ। ਪੁਲਿਸ ਨੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਅੱਜ ਦੱਸਿਆ ਕਿ ਸ਼ਨੀਵਾਰ ਰਾਤ 12.45 ਉਤੇ ਉਹ ਆਪਣੇ ਪੁਰਸ਼ ਮਿੱਤਰ ਦੇ ਨਾਲ ਘਰ ਆਈ। ਉਸ ਤੋਂ ਤੁਰੰਤ ਬਾਅਦ ਉਸਨੇ ਘਰ ਦੇ ਬਾਹਰ ਖੜਾਕ ਸੁਣਿਆ ਅਤੇ ਆਪਣੇ ਮਾਤਾ-ਪਿਤਾ ਨੂੰ ਫੋਨ ਲਾਇਆ ਕਿ ਉਸਨੂੰ ਬਾਹਰਦੇ ਖੜਾਕ ਤੋਂ ਡਰ ਲੱਗ ਰਿਹਾ ਹੈ। ਉਹ ਤੁਰੰਤ ਸਿਰਫ 20 ਮਿੰਟਾਂ ਦੇ ਵਿਚ ਹੀ ਉਥੇ ਪਹੁੰਚ ਗਏ ਪਰ ਐਨੇ ਨੂੰ ਉਸਦਾ ਕਤਲ ਹੋ ਗਿਆ ਸੀ। ਪੁਲਿਸ ਦਾ ਵਿਸ਼ਵਾਸ਼ ਹੈ ਜੋ ਵੀ ਅੰਦਰ ਆਇਆ ਉਹ ਉਸਨੂੰ ਜਾਣਦਾ ਹੋਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਰੱਖਿਆ ਵਿਭਾਗ ਦੀ ਟ੍ਰੰਪ ਦੇ ਅਸਤੀਫੇ ਦੀ ਮੰਗ ‘ਤੇ ‘ਮੋਹਰ’!

ਰੱਖਿਆ ਵਿਭਾਗ ਦੀ ਟ੍ਰੰਪ ਦੇ ਅਸਤੀਫੇ ਦੀ ਮੰਗ ‘ਤੇ ‘ਮੋਹਰ’!

Read Full Article
    ਨਿਊਯਾਰਕ : ਜੌਨਸਨ ਐਂਡ ਜੌਨਸਨ ‘ਤੇ ਲੱਗਿਆ 1600 ਕਰੋੜ ਦਾ ਜੁਰਮਾਨਾ

ਨਿਊਯਾਰਕ : ਜੌਨਸਨ ਐਂਡ ਜੌਨਸਨ ‘ਤੇ ਲੱਗਿਆ 1600 ਕਰੋੜ ਦਾ ਜੁਰਮਾਨਾ

Read Full Article
    ਸ਼ੂਟਰ ਨੇ ਆਪਣੀ ਪਤਨੀ ਨੂੰ ਮਾਰ ਕੇ ਘਰ ਦੇ ਫਰਸ਼ ਥੱਲੇ ਦਫਨਾਇਆ

ਸ਼ੂਟਰ ਨੇ ਆਪਣੀ ਪਤਨੀ ਨੂੰ ਮਾਰ ਕੇ ਘਰ ਦੇ ਫਰਸ਼ ਥੱਲੇ ਦਫਨਾਇਆ

Read Full Article
    ਪੰਜਾਬੀ ਹੀ ਨਿਕਲਿਆ ਧਰਮਪ੍ਰੀਤ ਦਾ ਕਾਤਲ

ਪੰਜਾਬੀ ਹੀ ਨਿਕਲਿਆ ਧਰਮਪ੍ਰੀਤ ਦਾ ਕਾਤਲ

Read Full Article
    ਐਚ-1ਬੀ ਵੀਜ਼ਿਆਂ ਉਤੇ ਪਾਬੰਦੀਆਂ ਵਾਲਾ ਬਿੱਲ ਪਾਸ

ਐਚ-1ਬੀ ਵੀਜ਼ਿਆਂ ਉਤੇ ਪਾਬੰਦੀਆਂ ਵਾਲਾ ਬਿੱਲ ਪਾਸ

Read Full Article
    ਉੱਤਰ ਭਾਰਤ ਤੇ ਪਾਕਿਸਤਾਨ ਦੇ ਕੁਝ ਸ਼ਹਿਰਾਂ ਖਤਰਨਾਕ ਤਰੀਕੇ ਨਾਲ ਕੋਹਰੇ ਦੀ ਚਾਦਰ ‘ਚ ਹੋ ਜਾਣਗੇ ਤਬਦੀਲ

ਉੱਤਰ ਭਾਰਤ ਤੇ ਪਾਕਿਸਤਾਨ ਦੇ ਕੁਝ ਸ਼ਹਿਰਾਂ ਖਤਰਨਾਕ ਤਰੀਕੇ ਨਾਲ ਕੋਹਰੇ ਦੀ ਚਾਦਰ ‘ਚ ਹੋ ਜਾਣਗੇ ਤਬਦੀਲ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਐਲਕ ਗਰੋਵ ਸਿਟੀ ਲਈ ਹਿਸਟਰੀ ਪ੍ਰਜ਼ਰਵੇਸ਼ਨ ਕਮੇਟੀ ਦੇ ਮੈਂਬਰ ਨਿਯੁਕਤ

ਗੁਰਜਤਿੰਦਰ ਸਿੰਘ ਰੰਧਾਵਾ ਐਲਕ ਗਰੋਵ ਸਿਟੀ ਲਈ ਹਿਸਟਰੀ ਪ੍ਰਜ਼ਰਵੇਸ਼ਨ ਕਮੇਟੀ ਦੇ ਮੈਂਬਰ ਨਿਯੁਕਤ

Read Full Article
    ਮਡੇਰਾ ਦੇ ਸਟੋਰ ਵਿਖੇ ਪੰਜਾਬੀ ਦੀ ਗੋਲੀ ਮਾਰ ਕੇ ਹੱਤਿਆ

ਮਡੇਰਾ ਦੇ ਸਟੋਰ ਵਿਖੇ ਪੰਜਾਬੀ ਦੀ ਗੋਲੀ ਮਾਰ ਕੇ ਹੱਤਿਆ

Read Full Article
    ਏੇ.ਜੀ.ਪੀ.ਸੀ. ਨੇ ਗੁਰਬਾਣੀ ਤੋਂ ਸੇਧ ਲੈ ਕੇ ਤਿਆਰ ਕੀਤੇ ਦਸਤਾਵੇਜ਼ ਲਈ ਯੂ.ਐੱਨ. ਦਾ ਕੀਤਾ ਧੰਨਵਾਦ

ਏੇ.ਜੀ.ਪੀ.ਸੀ. ਨੇ ਗੁਰਬਾਣੀ ਤੋਂ ਸੇਧ ਲੈ ਕੇ ਤਿਆਰ ਕੀਤੇ ਦਸਤਾਵੇਜ਼ ਲਈ ਯੂ.ਐੱਨ. ਦਾ ਕੀਤਾ ਧੰਨਵਾਦ

Read Full Article
    ਵੈਟਰਨਸ ਡੇਅ ਪਰੇਡ ਦੌਰਾਨ ਸਿੱਖਾਂ ਦਾ ਫਲੋਟ ਰਿਹਾ ਵਿਸ਼ੇਸ਼ ਖਿੱਚ ਦਾ ਕੇਂਦਰ

ਵੈਟਰਨਸ ਡੇਅ ਪਰੇਡ ਦੌਰਾਨ ਸਿੱਖਾਂ ਦਾ ਫਲੋਟ ਰਿਹਾ ਵਿਸ਼ੇਸ਼ ਖਿੱਚ ਦਾ ਕੇਂਦਰ

Read Full Article