PUNJABMAILUSA.COM

ਮੈਲਬਰਨ ’ਚ ਸ੍ਰੀਲੰਕਾਈ ਨੌਜਵਾਨ ਦੀ ਧਮਕੀ ਨੇ ਸੁਰੱਖਿਆ ਏਜੰਸੀਆਂ ਨੂੰ ਪਾਈਆਂ ਭਾਜੜਾਂ

ਮੈਲਬਰਨ ’ਚ ਸ੍ਰੀਲੰਕਾਈ ਨੌਜਵਾਨ ਦੀ ਧਮਕੀ ਨੇ ਸੁਰੱਖਿਆ ਏਜੰਸੀਆਂ ਨੂੰ ਪਾਈਆਂ ਭਾਜੜਾਂ

ਮੈਲਬਰਨ ’ਚ ਸ੍ਰੀਲੰਕਾਈ ਨੌਜਵਾਨ ਦੀ ਧਮਕੀ ਨੇ ਸੁਰੱਖਿਆ ਏਜੰਸੀਆਂ ਨੂੰ ਪਾਈਆਂ ਭਾਜੜਾਂ
June 02
05:35 2017

ਮੈਲਬਰਨ, 1 ਜੂਨ (ਪੰਜਾਬ ਮੇਲ)- ਇੱਥੋਂ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਬੀਤੀ ਰਾਤ ਉਡਾਣ ਭਰਨ ਵਾਲੇ ਜਹਾਜ਼ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨੇ ਸੁਰੱਖਿਆ ਏਜੰਸੀਆਂ ਨੂੰ ਭਾਜੜਾਂ ਪਾ ਦਿੱਤੀਆਂ। ਜਾਣਕਾਰੀ ਅਨੁਸਾਰ ਇੱਥੋਂ ਮਲੇਸ਼ੀਅਨ ਏਅਰਲਾਈਨਜ਼ ਦੇ ਜਹਾਜ਼ ਨੇ ਕਰੀਬ ਸਵਾ ਗਿਆਰਾਂ ਵਜੇ ਕੁਆਲਾਲੰਮਪੁਰ ਲਈ ਉਡਾਨ ਭਰੀ ਤੇ ਕੁਝ ਸਮੇਂ ਬਾਅਦ ਇੱਕ ਨੌਜਵਾਨ ਰੌਲਾ ਪਾਉਣ ਲੱਗਿਆ ਕਿ ਉਸ ਕੋਲ ਬੰਬ ਹੈ, ਜਿਸ ਨਾਲ ਜਹਾਜ਼ ਨੂੰ ਉਡਾ ਦੇਵੇਗਾ। ਪਾਇਲਟ ਏਰੀਏ ਦਾ ਦਰਵਾਜ਼ਾ ਖੋਲ੍ਹਣ ਲੱਗੇ ਇਸ ਵਿਅਕਤੀ ਨੂੰ ਜਹਾਜ਼ ਦੇ ਅਮਲੇ ਨੇ ਕਾਬੂ ਕਰਕੇ ਰੱਖਿਆ ਤੇ ਸੁਰੱਖਿਆ ਦੇ ਮੱਦੇਨਜ਼ਰ ਜਹਾਜ਼ ਵਾਪਸ ਮੈਲਬਰਨ ਅੱਡੇ ’ਤੇ ਉਤਾਰ ਲਿਆ ਗਿਆ। ਹੱਥ ਵਿੱਚ ਪਲਾਸਟਿਕ ਦੀ ਛੋਟੀ ਬਕਸੇਨੁਮਾ ਵਸਤੂ ਫੜ ਕੇ ਬੰਬ ਹੋਣ ਦਾ ਦਾਅਵਾ ਕਰਨ ਵਾਲੇ ਇਸ ਨੌਜਵਾਨ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ‘ਡਰਾਮੇ’ ਕਾਰਨ ਜਹਾਜ਼ ਵਿੱਚ ਸਵਾਰ 337 ਸਵਾਰੀਆਂ ਅਤੇ ਅਮਲੇ ਦੇ ਸਾਹ ਸੁੱਕੇ ਗਏ ਤੇ ਕਈਆਂ ਨੇ ਪੁਲੀਸ ’ਤੇ ਦੇਰੀ ਨਾਲ ਆਉਣ ਦੇ ਦੋਸ਼ ਵੀ ਲਾਏ। ਇਹ ਜਹਾਜ਼ ਕਈ ਘੰਟੇ ਹਵਾਈ ਅੱਡਾ ’ਤੇ ਬੰਦ ਰਿਹਾ ਅਤੇ ਕਈ ਜਹਾਜ਼ ਰੁਕੇ ਰਹੇ। ਬੰਬ ਬਾਰੇ ਰੌਲਾ ਪਾਉਣ ਵਾਲੇ ਲੜਕੇ ਦੀ ਪਛਾਣ 25 ਸਾਲਾ ਮਨੋਦ ਮਨੋਰਾਗਲਾ ਵਜੋਂ ਹੋਈ ਹੈ, ਜੋ ਸ੍ਰੀਲੰਕਾ ਦਾ ਨਾਗਰਿਕ ਹੈ ਅਤੇ ਆਸਟਰੇਲੀਆ ਵਿੱਚ ਵਿਦਿਆਰਥੀ ਵੀਜ਼ੇ ’ਤੇ ਆਇਆ ਹੈ। ਕੱਲ੍ਹ ਹੀ ਮਾਨਸਿਕ ਸਿਹਤ ਕੇਂਦਰ ’ਚੋਂ ਇਲਾਜ ਕਰਵਾ ਕੇ ਗਏ ਇਸ ਲੜਕੇ ਨੇ ਦੁਪਹਿਰੇ ਜਹਾਜ਼ ਦੀ ਟਿਕਟ ਖ਼ਰੀਦੀ ਸੀ। ਇਸ ਦੌਰਾਨ ਸਵਾਰੀਆਂ ਦੀ ਸੁਰੱਖਿਆ ਖ਼ਤਰੇ ਵਿੱਚ ਪਾਉਣ ਤੇ ਧਮਕੀਆਂ ਦੇਣ ਦੇ ਦੋਸ਼ ਹੇਠ ਮੈਜਿਸਟਰੇਟ ਨੇ ਮਨੋਦ ਦਾ ਫ਼ੌਰੀ ਦਿਮਾਗੀ ਇਲਾਜ ਜ਼ਰੂਰੀ ਦੱਸਿਆ ਹੈ। ਇਸ ਕੇਸ ਵਿੱਚ ਮੁਲਜ਼ਮ ਨੂੰ ਦਸ ਸਾਲ ਤੱਕ ਦੀ ਕੈਦ ਹੋ ਸਕਦੀ ਹੈ। ਬਚਾਅ ਪੱਖ ਦੇ ਵਕੀਲ ਨੇ ਮੁਲਜ਼ਮ ਦੀ ਵੱਖਰੀ ਦਿੱਖ ਕਾਰਨ ਉਸ ਨੂੰ ਜੇਲ੍ਹ ਵਿੱਚ ਭੇਜਣਾ ਅਸੁਰੱਖਿਅਤ ਦੱਸਿਆ ਹੈ ਪਰ ਜ਼ਮਾਨਤ ਅਰਜ਼ੀ ਨਹੀਂ ਲਗਾਈ। ਇਸ ਕੇਸ ਦੀ ਅਗਲੀ ਸੁਣਵਾਈ ਅਗਸਤ ਵਿੱਚ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article
    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

Read Full Article
    ਵਾਈਟ ਹਾਊਸ ਦੇ ਬਾਹਰ ਵਿਅਕਤੀ ਨੇ ਖੁਦ ਨੂੰ ਲਾਈ ਅੱਗ

ਵਾਈਟ ਹਾਊਸ ਦੇ ਬਾਹਰ ਵਿਅਕਤੀ ਨੇ ਖੁਦ ਨੂੰ ਲਾਈ ਅੱਗ

Read Full Article