ਮੋਗਾ ‘ਚ ਪੁਲਿਸ ਪਾਰਟੀ ‘ਤੇ ਫਾਇਰੰਗ, ਇੱਕ ਦੀ ਮੌਤ, ਦੋ ਜ਼ਖ਼ਮੀ

337
Share

ਮੋਗਾ, 9 ਜੂਨ (ਪੰਜਾਬ ਮੇਲ)- ਜ਼ਿਲ੍ਹੇ ਦੇ ਪਿੰਡ ਖੋਸਾ ਪਾਂਡੋ ਵਿੱਚ ਬੀਤੀ ਦੇਰ ਰਾਤ ਇੱਕ ਵਿਅਕਤੀ ਵੱਲੋਂ ਪੁਲਿਸ ਪਾਰਟੀ ‘ਤੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਇਸ ਘਟਨਾ ‘ਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ, ਜਦਕਿ ਦੋ ਜ਼ਖ਼ਮੀ ਹੋ ਗਏ। ਦੱਸ ਦਈਏ ਕਿ ਇਸ ਹਮਲੇ ‘ਚ ਹੈੱਡ ਕਾਂਸਟੇਬਲ ਜਗਮੋਹਨ ਸਿੰਘ ਦੀ ਮੌਤ ਹੋ ਗਈ, ਜਦਕਿ ਸੀਆਈਏ ਮੋਗਾ ਦੇ ਇੰਸਪੈਕਟਰ ਤਰਲੋਚਨ ਸਿੰਘ ਤੇ ਹੈੱਡ ਕਾਂਸਟੇਬਲ ਰਿਧਮ ਜ਼ਖਮੀ ਹੋ ਗਏ।
ਮਿਲੀ ਜਾਣਕਾਰੀ ਮੁਤਾਬਕ ਮੋਗਾ ਜ਼ਿਲ੍ਹੇ ਦੇ ਖੋਸਾ ਪਾਂਡੋ ‘ਚ ਤੂੜੀ ਨੂੰ ਅੱਗ ਲਾਉਣ ਦੇ ਮਾਮੂਲੀ ਝਗੜੇ ਦੀ ਸ਼ਿਕਾਇਤ ‘ਤੇ ਗਈ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੀ। ਜਿੱਥੇ ਮੁਲਜ਼ਮ ਨੇ ਪੁਲਿਸ ਪਾਰਟੀ ਨਾਲ ਬਦਸਲੂਕੀ ਕੀਤੀ। ਇਸ ਤੋਂ ਬਾਅਦ ਵਧੇਰੇ ਪੁਲਿਸ ਫੋਰਸ ਭੇਜ ਦਿੱਤੀ ਗਈ ਜਿਸ ਵਿੱਚ ਗੁਰਵਿੰਦਰ ਸਿੰਘ ਨੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾਈਆਂ ਤੇ ਜਵਾਬ ਵਿੱਚ ਪੁਲਿਸ ਨੇ ਫਾਇਰਿੰਗ ਕੀਤੀ। ਇਸ ਵਿੱਚ ਹੈੱਡ ਕਾਂਸਟੇਬਲ ਜਗਮੋਹਨ ਸਿੰਘ ਦੀ ਮੌਤ ਹੋ ਗਈ ਤੇ ਸੀਆਈਏ ਸਟਾਫ ਦਾ ਇੰਚਾਰਜ ਤਿਰਲੋਚਨ ਸਿੰਘ ਤੇ ਇੱਕ ਹੋਰ ਪੁਲਿਸ ਅਧਿਕਾਰੀ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ।

ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਨੇ ਉਸ ਨਾਲ ਕਾਫੀ ਨਰਮ ਵਤੀਰਾ ਰੱਖਿਆ ਤਾਂ ਜੋ ਉਸ ਨੂੰ ਗ੍ਰਿਫਤਾਰ ਕੀਤਾ ਜਾ ਸਕੇ, ਪਰ ਇਸ ਵਿੱਚ ਉਸ ਦੇ ਪਿਤਾ ਦੀ ਬੰਦੂਕ ਸੀ ਤੇ ਉਸ ਨੇ ਪੁਲਿਸ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਇੱਕ ਗੋਲੀ ਹੈਡ ਕਾਂਸਟੇਬਲ ਨੂੰ ਲੱਗੀ ਜਿਸ ‘ਚ ਉਸ ਦੀ ਮੌਤ ਹੋ ਗਈ ਤੇ ਸੀਆਈਏ ਸਟਾਫ ਦਾ ਇੰਚਾਰਜ ਤੇ ਇੱਕ ਦੂਜੇ ਕਾਂਸਟੇਬਲ ਜ਼ਖਮੀ ਹੋਏ, ਉਨ੍ਹਾਂ ਨੂੰ ਲੁਧਿਆਣਾ ਦੇ ਡੀਐਮਸੀ ਵਿੱਚ ਦਾਖਲ ਕਰਵਾਇਆ ਗਿਆ ਹੈ।


Share