PUNJABMAILUSA.COM

ਮੋਦੀ ਡੇਵਿਡ ਕੈਮਰਨ ਨੂੰ ਕੱਟੜਪੰਥੀ ਸਿੱਖ ਜਥੇਬੰਦੀਆਂ ਵਿਰੁੱਧ ਕਾਰਵਾਈ ਕਰਨ ਲਈ ਕਹਿਣਗੇ

ਮੋਦੀ ਡੇਵਿਡ ਕੈਮਰਨ ਨੂੰ ਕੱਟੜਪੰਥੀ ਸਿੱਖ ਜਥੇਬੰਦੀਆਂ ਵਿਰੁੱਧ ਕਾਰਵਾਈ ਕਰਨ ਲਈ ਕਹਿਣਗੇ

ਮੋਦੀ ਡੇਵਿਡ ਕੈਮਰਨ ਨੂੰ ਕੱਟੜਪੰਥੀ ਸਿੱਖ ਜਥੇਬੰਦੀਆਂ ਵਿਰੁੱਧ ਕਾਰਵਾਈ ਕਰਨ ਲਈ ਕਹਿਣਗੇ
November 12
21:35 2015

3
ਨਵੀਂ ਦਿੱਲੀ, 12 ਨਵੰਬਰ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰਤਾਨੀਆ ਨੂੰ ਉੱਤੇ ਸਰਗਰਮ ਉਨ੍ਹਾਂ ਕੱਟੜਪੰਥੀ ਸਿੱਖ ਜਥੇਬੰਦੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਹਿਣਗੇ ਜਿਹੜੀਆਂ ਨਾ ਸਿਰਫ ਖ਼ਾਲਿਸਤਾਨ ਦੀ ਮੰਗ ਨੂੰ ਮੁੜ ਉਭਾਰਨ ਦੇ ਯਤਨਾਂ ਵਿਚ ਹਨ ਬਲਕਿ ਸਿੱਖ ਨੌਜਵਾਨਾਂ ਨੂੰ ਬੰਬ ਬਣਾਏ ਜਾਣ ਦੀ ਸਿਖਲਾਈ ਵੀ ਦੇ ਰਹੀਆਂ ਹਨ। ਬਰਤਾਨਵੀ ਪ੍ਰਧਾਨ ਮੰਤਰੀ ਡੇਵਿਡ ਕੈਮਰਨ ਨਾਲ ਮੁਲਾਕਾਤ ਦੌਰਾਨ ਮੋਦੀ ਉਨ੍ਹਾਂ ਨੂੰ ਇਕ ਡੋਜ਼ੀਅਰ ਦੇਣਗੇ ਜਿਸ ਵਿਚ ਬਰਤਾਨੀਆ ਵਿਚ ਸਰਗਰਮ ਉਨ੍ਹਾਂ ਸਿੱਖ ਕੱਟੜਪੰਥੀ ਜਮਾਤਾਂ ਦੀਆਂ ਸਰਗਰਮੀਆਂ ਦੀ ਜਾਣਕਾਰੀ ਦਰਜ ਕੀਤੀ ਗਈ ਹੈ ਜੋ ਯੂਰਪ ਖ਼ਾਸ ਕਰ ਕੇ ਬਰਤਾਨੀਆ ‘ਚ ਭਾਰਤ ਵਿਰੋਧੀ ਸਰਗਰਮੀਆਂ ਨੂੰ ਸ਼ਹਿ ਦੇ ਰਹੀਆਂ ਹਨ। ਡੋਜ਼ੀਅਰ ਅਨੁਸਾਰ ਗਰਮ ਖ਼ਿਆਲੀ ਜਥੇਬੰਦੀਆਂ ਸਿੱਖ ਨੌਜਵਾਨਾਂ ਨੂੰ ਕੱਟੜਪੰਥੀ ਦਾ ਪਾਠ ਪੜ੍ਹਾਉਣ ਲਈ ਵਿਸ਼ੇਸ਼ ਕਲਾਸਾਂ ਲਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ (ਮਾਨ) ਦਾ ਉਪ ਪ੍ਰਧਾਨ ਅਵਤਾਰ ਸਿੰਘ ਖੰਡਾ ਜੋ ਕਿ ਖਾਲਿਸਤਾਨੀ ਅੱਤਵਾਦੀ ਜਗਤਾਰ ਸਿੰਘ ਤਾਰਾ ਤੇ ਪਰਮਜੀਤ ਸਿੰਘ ਪੰਮਾ (ਦੋਵੇਂ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਸਬੰਧਿਤ) ਦਾ ਨੇੜਲਾ ਸਾਥੀ ਹੈ, ਸਿੱਖ ਨੌਜਵਾਨਾਂ ਨੂੰ ਕੱਟੜਤਾ ਦਾ ਪਾਠ ਪੜ੍ਹਾਉਣ ਲਈ ਕਲਾਸਾਂ ਲਾ ਰਿਹਾ ਹੈ। ਇਨ੍ਹਾਂ ਕਲਾਸਾਂ ਵਿਚ ਸਿੱਖ ਨੌਜਵਾਨਾਂ ਦੇ ਮਨਾਂ ‘ਚ ਨਾ ਸਿਰਫ ਕੱਟੜਤਾ ਭਰੀ ਜਾ ਰਹੀ ਹੈ ਬਲਕਿ ਆਮ ਰਸਾਇਣਾਂ ਨਾਲ ਧਮਾਕਾਖੇਜ਼ ਸਮੱਗਰੀ ਤਿਆਰ ਕਰਨ ਸਬੰਧੀ ਵੀ ਸਿਖਲਾਈ ਦਿੱਤੀ ਜਾ ਰਹੀ ਹੈ। ਡੋਜ਼ੀਅਰ ਅਨੁਸਾਰ ਇਹੋ ਜਿਹੀਆਂ ਕਲਾਸਾਂ ਪਿਛਲੇ ਸਮੇਂ ਦੌਰਾਨ ਗੁਰੂ ਨਾਨਕ ਗੁਰਦੁਆਰਾ ਸਪਾਰਕ ਹਿੱਲ, ਸਟੈਟਫੋਰਡ ਬਰਮਿੰਘਮ (ਦਸੰਬਰ 2014) ਤੇ ਗੁਰਦੁਆਰਾ ਸਿੰਘ ਸਭਾ ਗਲਾਸਗੋ (ਜਨਵਰੀ 2015) ‘ਚ ਲਾਈਆਂ ਗਈਆਂ ਸਨ। ਡੀਜ਼ੀਅਰ ਵਿਚ ਇਹ ਵੀ ਦੱਸਿਆ ਗਿਆ ਕਿ 31 ਜੁਲਾਈ ਨੂੰ ਯੂਕੇ ਦੇ ਸਮੈਥਵਿਕ ‘ਚ ਇਕ ਮੀਟਿੰਗ ਸੂਰਤ ਸਿੰਘ ਖਾਲਸਾ ਦੀ ਭੁੱਖ ਹੜਤਾਲ ਦੇ ਸਮਰਥਨ ਵਿਚ ਹੋਈ ਸੀ ਜਿਸ ਵਿਚ ਸਿੱਖ ਨੌਜਵਾਨਾਂ ਨੇ ‘ਮੀਰੀ ਪੀਰੀ ਫਾਊਂਡੇਸ਼ਨ’ ਨਾਂ ਦੀ ਇਕ ਨਵੀਂ ਜਥੇਬੰਦੀ ਦੇ ਗਠਨ ਦਾ ਐਲਾਨ ਕੀਤਾ ਸੀ। ਇਸ ਖੇਮ ਸਿੰਘ ਸਮੇਤ ਲਗਪਗ ਇਕ 125 ਵਿਅਕਤੀ ਨੇ ਸ਼ਿਰਕਤ ਕੀਤੀ ਸੀ। ਖੇਮ ਸਿੰਘ ਨੇ ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਜਥੇਬੰਦੀ ਦਾ ਟੀਚਾ ਵੱਖਰੇ ਸਿੱਖ ਰਾਜ ਖਾਲਿਸਤਾਨ ਦਾ ਗਠਨ ਕਰਨਾ ਹੈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਖੇਮ ਸਿੰਘ ਨੇ ਸਿੱਖ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਖਰੇ ਸਿੱਖ ਰਾਜ ਦੀ ਪ੍ਰਾਪਤੀ ਲਈ ਆਪਣਾ ਯੋਗਦਾਨ ਪਾਉਣ। ਉਸ ਨੇ ਕਿਹਾ ਕਿ ਮੀਰੀ ਪੀਰੀ ਫਾਊਂਡੇਸ਼ਨ ਦਾ ਮੁੱਖ ਮਕਸਦ ਖਾਲਿਸਤਾਨੀ ਵਿਚਾਰਧਾਰਾ ਦਾ ਪ੍ਰਚਾਰ ਕਰਨਾ ਹੈ।
ਭਾਰਤ ਵੱਲੋਂ ਬਰਤਾਨੀਆ ਨੂੰ ਦਿੱਤੇ ਜਾਣ ਵਾਲੇ ਪ੍ਰਸਤਾਵਿਤ ਡੋਜ਼ੀਅਰ ਵਿਚ ਕਿਹਾ ਗਿਆ ਹੈ ਕਿ ਕੱਟੜਪੰਥੀ ਸਿੱਖ ਜਮਾਤਾਂ ਬਰਤਾਨੀਆ ਅਤੇ ਕੁਝ ਹੋਰ ਮੁਲਕਾਂ ਵਿਚ ਕਾਨਫਰੰਸਾਂ ਕਰਵਾ ਕੇ ਖਾਲਿਸਤਾਨ ਦਿਵਸ ਮਨਾ ਰਹੀਆਂ ਹਨ। ਖਾਲਿਸਤਾਨ ਡੈਕਲਾਰੇਸ਼ਨ ਦਿਵਸ ਮਨਾਉਣ ਲਈ ਅਕਾਲੀ ਦਲ (ਮਾਨ) ਤੇ ਬਰਤਾਨੀਆ ਦੀਆਂ ਹੋਰ ਕੱਟੜਪੰਥੀ ਜਮਾਤਾਂ ਨੇ ਤਿੰਨ ਮਈ ਨੂੰ ਗੁਰੂ ਤੇਗ ਬਹਾਦਰ ਗੁਰਦੁਆਰਾ ਲਿਸੈਸਟਰ ‘ਚ ਇਕ ਕਾਨਫਰੰਸ ਕਰਵਾਈ ਸੀ। ਇਸ ਕਾਨਫਰੰਸ ਵਿਚ ਹਿੱਸਾ ਲੈਣ ਵਾਲਿਆਂ ਨੇ ਖਾਲਿਸਤਾਨ ਦੀ ਮੰਗ ਜ਼ੋਰ ਨਾਲ ਉਠਾਈ ਸੀ। ਕੱਟੜਪੰਥੀ ਲੀਡਰਾਂ ਨੇ ਸਿੱਖਾਂ ਨੂੰ ਅਪੀਲ ਕੀਤੀ ਸੀ ਕਿ ਬਾਪੂ ਸੂਰਤ ਸਿੰਘ ਜੋ ਕਿ ਭਾਰਤੀ ਪ੍ਰਸ਼ਾਸਨ ਨਾਲ ਲੜ ਰਹੇ ਹਨ ਦੀ ਸਿੱਖ ਪੂਰੀ ਤਰ੍ਹਾਂ ਹਮਾਇਤ ਕਰਨ। ਇਸੇ ਤਰ੍ਹਾਂ ਗਰਮ ਖ਼ਿਆਲੀ ਜਮਾਤਾਂ ਨੇ ਆਪ੍ਰੇਸ਼ਨ ਬਲਿਊ ਸਟਾਰ ਦੀ ਵਰ੍ਹੇਗੰਢ ਮਨਾਉਣ ਮੌਕੇ ਸੱਤ ਜੂਨ 2015 ਨੂੰ ਬਰਤਾਨੀਆ ਸਮੇਤ ਕਈ ਦੇਸ਼ਾਂ ਵਿਚ ਜ਼ੋਰਦਾਰ ਮੁਜ਼ਾਹਰੇ ਕੀਤੇ ਅਤੇ ਘੱਲੂਘਾਰਾ ਯਾਦਗਾਰੀ ਮਾਰਚ ਤੇ ਆਜ਼ਾਦੀ ਮਾਰਚ ਵੀ ਕੀਤਾ। ਡੋਜ਼ੀਅਰ ਵਿਚ ਕਿਹਾ ਗਿਆ ਹੈ ਕਿ ਕੁਝ ਸਿੱਖ ਟੀਵੀ ਚੈਨਲ ਜਿਵੇਂ ਸੰਗਤ ਟੀਵੀ (ਯੂਕੇ), ਸਟਾਰ ਲਾਈਵ (ਫਰਾਂਸ) ਆਦਿ ਦਾ ਕੰਟਰੋਲ ਖਾਲਿਸਤਾਨ ਪੱਖੀ ਗਰਮ ਖ਼ਿਆਲੀ ਲੋਕਾਂ ਦੇ ਹੱਥਾਂ ‘ਚ ਤੇ ਇਹ ਚੈਨਲ ਭਾਰਤ ਵਿਰੋਧੀ ਪ੍ਰਚਾਰ ਕਰਨ ਲਈ ਜਾਣੇ ਜਾਂਦੇ ਹਨ।
;ਬੱਬਰ ਖ਼ਾਲਸਾ ਇੰਟਰਨੈਸ਼ਨ ਜਿਸ ‘ਤੇ ਭਾਰਤ ਵਿਚ ਪਾਬੰਦੀ ਲੱਗੀ ਹੋਈ ਹੈ ਨੇ ਇੰਟਰਨੈਟ ਰੇਡੀਓ ਬੱਬਰ ਖਾਲਸਾ ਰੇਡੀਓ ਆਰੰਭ ਕੀਤਾ ਹੈ ਜਿਸ ਨੂੰ ਜਿਸ ਨੂੰ ਡਬਲਿਊ ਡਬਲਿਊ ਡਬਲਿਊ ਡਾਟ ਖਾਲਸਾਫ਼ੌਜ ਡਾਟ ਨੈੱਟ ਵੈਬਸਾਈਟ ਰਾਹੀਂ ਸੰਚਾਲਿਤ ਕੀਤਾ ਜਾ ਰਿਹਾ ਹੈ। ਇਹ ਵੈਬਸਾਈਟ ਲਗਾਤਾਰ ਮਾਰੇ ਗਏ ਖਾਲਿਸਤਾਨੀ ਇੰਤਹਾਪਸੰਦਾਂ ਦਾ ਪ੍ਰਚਾਰ ਕਰ ਰਹੀ ਹੈ। ਡੋਜ਼ੀਅਰ ਵਿਚ ਕਿਹਾ ਗਿਆ ਹੈ ਕਿ ਸੰਗਤ ਟੀਵੀ ਤੇ ਸਿੱਖ ਟੀਵੀ ਬਰਤਾਨੀਆ ਵਿਚ ਸਿੱਖ ਨੌਜਵਾਨਾਂ ਨੂੰ ਵਾਰ ਵਾਰ ਜੰਮੂ ਵਿਚ ਦੋ ਜੂਨ ਨੂੰ ਵਾਪਰੀ ਉਸ ਘਟਨਾ ਦੀ ਕਵਰੇਜ ਵਿਖਾ ਕੇ ਉਤੇਜਿਤ ਕਰ ਰਹੀ ਹੈ ਜਿਸ ਵਿਚ ਇਕ ਸਿੱਖ ਨੌਜਵਾਨ ਦੀ ਪੁਲਸ ਗੋਲੀ ਨਾਲ ਮੌਤ ਹੋ ਗਈ ਸੀ। ਇਹ ਵੀ ਆਸ ਕੀਤੀ ਜਾਂਦੀ ਹੈ ਕਿ ਮੋਦੀ ਕੈਮਰਨ ਨਾਲ ਸਿੱਖ ਡਾਇਸਪੋਰਾ ਦੌਰਾਨ ਵੱਖ ਵੱਖ ਕੱਟੜਵਾਦੀ ਸਿੱਖ ਜਮਾਤਾਂ ਜਿਵੇਂ ਬੱਬਰ ਖਾਲਸਾ ਇੰਟਰਨੈਸ਼ਨ, ਸਿੱਖ ਯੂਥ ਫੈਡਰੇਸ਼ਨ, ਖਾਲਿਸਤਾਨ ਕਮਾਂਡੋ ਫੋਰਸ, ਖਾਲਿਸਤਾਨ ਜ਼ਿੰਦਾਬਾਦ ਫੋਰਸ ਆਦਿ ਵੱਲੋਂ ਫੰਡ ਇਕੱਤਰ ਕਰ ਕੇ ਪੰਜਾਬ ਤੇ ਪਾਕਿਸਤਾਨ ਵਿਚ ਭੇਜੇ ਜਾਣ ਬਾਰੇ ਵੀ ਗੱਲ ਕਰਨਗੇ। ਡੋਜ਼ੀਅਰ ਅਨੁਸਾਰ ਯੂਕੇ ਵਿਚ ਸਿੱਖ ਚੈਨਲ ਦੇ ਮਾਲਕ ਨੇ ਲਗਪਗ 2500 ਪੌਂਡ (2,50,000 ਰੁਪਏ) ਪਾਕਿਸਤਾਨ ਆਧਾਰਿਤ ਦਲ ਖਾਲਸਾ ਇੰਟਰਨੈਸ਼ਨ ਨੂੰ ਦਿੱਤੇ ਹਨ। ਇਸੇ ਤਰ੍ਹਾਂ ਸਿੱਖ ਫੈਡਰੇਸ਼ਨ ਯੂਕੇ ਨੇ 20 ਸਤੰਬਰ ਨੂੰ ਗੁਰੂ ਨਾਨਕ ਗੁਰਦੁਆਰਾ, ਸੈਜਲੇ ਸਟ੫ੀਟ, ਵੋਲਵਰੈਂਪਟਨ (ਵੈਸਟ ਮਿਡਲੈਂਡ, ਯੂਕੇ) ਵਿਖੇ ਸਾਲਾਨਾ ਕਨਵੈਨਸ਼ਨ ਕਰਵਾਈ ਸੀ ਜਿਸ ਵਿਚ ਸਾਰੇ ਬਰਤਾਨੀਆ ਵਿਚੋਂ 2500 ਸਿੱਖਾਂ ਨੇ ਸ਼ਿਰਕਤ ਕੀਤੀ ਸੀ। ਇਸ ਕਨਵੈਨਸ਼ਨ ‘ਚ ਐਲਾਨ ਕੀਤਾ ਗਿਆ ਕਿ ਫੈਡਰੇਸ਼ਨ ਦਾ ਮੁੱਖ ਟੀਚਾ ਖਾਲਿਸਤਾਨ ਦੀ ਪ੍ਰਾਪਤੀ ਹੈ। ਇਸ ਕਨਵੈਨਸ਼ਨ ‘ਚ ਬਰਤਾਨਵੀ ਸਿੱਖਾਂ ਦੀ ਖਾਲਿਸਤਾਨ ਦੇ ਸੰਘਰਸ਼ ‘ਚ ਭੂਮਿਕਾ ਬਾਰੇ ਵੀ ਜ਼ਿਕਰ ਕੀਤਾ ਗਿਆ। ਇਸ ਕਨਵੈਨਸ਼ਨ ਦੌਰਾਨ ਸਿੱਖ ਫੈਡਰੇਸ਼ਨ ਯੂਕੇ ਲਈ 97,750 ਪੌਂਡ (97,75,000 ਰੁਪਏ) ਦੀ ਰਾਸ਼ੀ ਇਕੱਤਰ ਹੋਈ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article