PUNJABMAILUSA.COM

ਮੋਦੀ ਤੇ ਓਬਾਮਾ ਵੱਲੋਂ ਆਪਸੀ ਸਾਂਝ ਵਧਾਉਣ ਬਾਰੇ ਵਿਚਾਰਾਂ

ਮੋਦੀ ਤੇ ਓਬਾਮਾ ਵੱਲੋਂ ਆਪਸੀ ਸਾਂਝ ਵਧਾਉਣ ਬਾਰੇ ਵਿਚਾਰਾਂ

ਮੋਦੀ ਤੇ ਓਬਾਮਾ ਵੱਲੋਂ ਆਪਸੀ ਸਾਂਝ ਵਧਾਉਣ ਬਾਰੇ ਵਿਚਾਰਾਂ
June 08
09:55 2016

11
ਵਾਸ਼ਿੰਗਟਨ, 8 ਜੂਨ (ਪੰਜਾਬ ਮੇਲ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਸਦਰ ਬਰਾਕ ਓਬਾਮਾ ਨੇ ਦੋਵਾਂ ਮੁਲਕਾਂ ਦੇ ਦੁਵੱਲੇ ਸਹਿਯੋਗ ਨੂੰ ਨਵੀਆਂ ਬੁਲੰਦੀਆਂ ਉਤੇ ਲਿਜਾਣ ਦਾ ਆਪਣਾ ਅਹਿਦ ਦੁਹਰਾਉਂਦਿਆਂ ਵੱਖੋ-ਵੱਖ ਦੁਵੱਲੇ ਅਤੇ ਕੌਮਾਂਤਰੀ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ। ਦੋਵਾਂ ਨੇ ਪਰਮਾਣੂ ਸਹਿਯੋਗ ਨੂੰ ਹੋਰ ਅੱਗੇ ਵਧਾਉਂਦਿਆਂ ਭਾਰਤ ‘ਚ ਛੇਵੇਂ ਪਰਮਾਣੂ ਰੀਐਕਟਰ ਦੀ ਕਾਇਮੀ ਲਈ ਤਿਆਰੀ ਕੰਮ ਸ਼ੁਰੂ ਹੋ ਜਾਣ ਦਾ ਸਵਾਗਤ ਕੀਤਾ, ਜੋ ਭਾਰਤ-ਅਮਰੀਕਾ ਗ਼ੈਰ-ਫ਼ੌਜੀ ਪਰਮਾਣੂ ਸਮਝੌਤੇ ਨੂੰ ਸਿਰੇ ਚਾੜ੍ਹਨ ਪੱਖੋਂ ਅਹਿਮ ਕਦਮ ਹੈ। ਦੋਵੇਂ ਆਗੂਆਂ ਨੇ ਇਕ ਇਕ ਸਾਂਝੇ ਬਿਆਨ ਵਿਚ ਕਿਹਾ ਕਿ ਇਸ ਪ੍ਰਾਜੈਕਟ ਲਈ ਮੁਕਾਬਲਾ ਆਧਾਰ ਉੱਤੇ ਵਿੱਤੀ ਪੈਕੇਜ ਲਈ ਭਾਰਤ ਅਤੇ ਅਮਰੀਕੀ ਬਰਾਮਦ-ਦਰਾਮਦ ਬੈਂਕ ਮਿਲ ਕੇ ਕੰਮ ਕਰਨ ਦੇ ਚਾਹਵਾਨ ਹਨ ਅਤੇ ਇਸ ਸਬੰਧੀ ਸਮਝੌਤੇ ਨੂੰ ਜੂਨ 2017 ਤੱਕ ਅੰਤਿਮ ਰੂਪ ਦੇਣਗੇ। ਇਸ ਦੇ ਨਾਲ ਹੀ ਦੋਵੇਂ ਆਗੂਆਂ ਨੂੰ ਪੈਰਿਸ ਵਿਚ ਹੋਏ ਵਾਤਾਵਰਨ ਤਬਦੀਲੀ ਰੋਕਣ ਸਬੰਧੀ ਸਮਝੌਤੇ ਨੂੰ ਤੇਜ਼ੀ ਨਾਲ ਅਮਲੀ ਰੂਪ ਦੇਣ ਸਬੰਧੀ ਵੀ ਵਿਚਾਰਾਂ ਕੀਤੀਆਂ। ਸ਼੍ਰੀ ਓਬਾਮਾ ਨੇ ਇਸ ਮੌਕੇ ਭਾਰਤ ਦੀ ਪਰਮਾਣੂ ਸਪਲਾਇਰ ਗਰੁੱਪ (ਐੱਨ.ਐੱਸ.ਜੀ.) ਦੀ ਮੈਂਬਰੀ ਦੀ ਵੀ ਹਮਾਇਤ ਕੀਤੀ। ਇਸ ਤੋਂ ਪਹਿਲਾਂ ਭਾਰਤ ਨੂੰ ਇਕ ਹੋਰ ਵੱਡੀ ਪ੍ਰਾਪਤੀ ਉਦੋਂ ਹੋਈ, ਜਦੋਂ ਭਾਰਤ ਦਾ ਇਕ ਹੋਰ ਅਹਿਮ ਅਪਸਾਰ ਗਰੁੱਪ ਮਿਜ਼ਾਇਲ ਤਕਨਾਲੋਜੀ ਕੰਟਰੋਲ ਰਿਜੀਮ (ਐੱਮ.ਟੀ.ਸੀ.ਆਰ.) ਵਿਚ ਦਾਖ਼ਲੇ ਲਈ ਰਾਹ ਸਾਫ਼ ਹੋ ਗਿਆ। ਇਸ 34-ਮੁਲਕੀ ਗਰੁੱਪ ਦਾ ਮੈਂਬਰ ਬਣਨ ਸਬੰਧੀ ਭਾਰਤ ਨੇ ਅਹਿਮ ਤੇ ਆਖ਼ਰੀ ਅੜਿੱਕਾ ਪਾਰ ਕਰ ਲਿਆ ਹੈ ਅਤੇ ਭਾਰਤ ਛੇਤੀ ਹੀ ਇਸ ਦਾ ਮੈਂਬਰ ਬਣ ਸਕਦਾ ਹੈ। ਸਫ਼ਾਰਤੀ ਸੂਤਰਾਂ ਨੇ ਕਿਹਾ ਹੈ ਕਿ ਭਾਰਤ ਦੀ ਇਸ ਗਰੁੱਪ ਵਿਚ ਮੈਂਬਰੀ ਸਬੰਧੀ ਇਤਰਾਜ਼ ਦਾਖ਼ਲ ਕੀਤੇ ਜਾਣ ਸਬੰਧੀ ਮਿਆਦ ਪੁੱਗ ਗਈ ਅਤੇ ਇਸ ਦੌਰਾਨ ਕਿਸੇ ਵੀ ਮੈਂਬਰ ਨੇ ਭਾਰਤ ਦੀ ਸ਼ਮੂਲੀਅਤ ਦਾ ਵਿਰੋਧ ਨਹੀਂ ਕੀਤਾ। ਇਸ ਤਰ੍ਹਾਂ ਇਸ ਅਖੌਤੀ ‘ਚੁੱਪ-ਗੜੁੱਪ’ ਕਾਰਵਾਈ ਰਾਹੀਂ ਭਾਰਤ ਦਾ ਇਸ ਗਰੁੱਪ ਦਾ ਮੈਂਬਰ ਬਣਨਾ ਯਕੀਨੀ ਹੋ ਗਿਆ ਹੈ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਪੰਜ ਮੁਲਕੀ ਦੌਰੇ ਦੇ ਚੌਥੇ ਪੜਾਅ ‘ਤੇ ਅਮਰੀਕਾ ਪੁੱਜਣ ਤੋਂ ਬਾਅਦ ਆਪਣੇ ਅਮਰੀਕੀ ਦੌਰੇ ਦੀ ਸ਼ੁਰੂਆਤ ਅਮਰੀਕੀ ਨੀਤੀ ਵਿਦਵਾਨਾਂ ਨਾਲ ਬਹੁ-ਪਾਸਾਰੀ ਵਿਚਾਰ-ਵਟਾਂਦਰਾ ਕਰਦਿਆਂ ਕੀਤੀ। ਉਨ੍ਹਾਂ ਅਰਲਿੰਗਟਨ ਯਾਦਗਾਰ ਵਿਖੇ ਜਾ ਕੇ ਅਣਪਛਾਤੇ ਸ਼ਹੀਦ ਫ਼ੌਜੀਆਂ ਨੂੰ ਸ਼ਰਧਾਂਜਲੀ ਦਿੱਤੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article