PUNJABMAILUSA.COM

ਮੋਦੀ ਦੀ ਬਰਤਾਨੀਆ ਫੇਰੀ ਦੌਰਾਨ ਹਿੰਸਕ ਮੁਜ਼ਾਹਰੇ

ਮੋਦੀ ਦੀ ਬਰਤਾਨੀਆ ਫੇਰੀ ਦੌਰਾਨ ਹਿੰਸਕ ਮੁਜ਼ਾਹਰੇ

ਮੋਦੀ ਦੀ ਬਰਤਾਨੀਆ ਫੇਰੀ ਦੌਰਾਨ ਹਿੰਸਕ ਮੁਜ਼ਾਹਰੇ
April 20
10:55 2018

ਲੰਡਨ, 20 ਅਪ੍ਰੈਲ (ਪੰਜਾਬ ਮੇਲ)- ਭਾਰਤ ਵਿੱਚ ਹਿੰਸਾ ਤੇ ਬਲਾਤਕਾਰਾਂ ਦੀਆਂ ਘਟਨਾਵਾਂ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬਰਤਾਨੀਆ ਫੇਰੀ ਦੌਰਾਨ ਕੁਝ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਹਿੰਸਕ ਰੂਪ ਧਾਰ ਗਏ। ਇਸ ਦੌਰਾਨ ਇਥੇ 53 ਰਾਸ਼ਟਰ ਮੰਡਲ ਮੁਲਕਾਂ ਦੇ ਮੁਖੀਆਂ ਦੀ ਮੀਟਿੰਗ ‘ਚੋਗਮ’ ਦੇ ਮੱਦੇਨਜ਼ਰ ਅਧਿਕਾਰਤ ਤੌਰ ’ਤੇ ਲਾਏ ਵੱਖ-ਵੱਖ ਕੌਮੀ ਝੰਡਿਆਂ ਵਿੱਚੋਂ ਭਾਰਤੀ ਤਿਰੰਗਾ ਫਾੜ ਦਿੱਤਾ ਗਿਆ।
ਸ੍ਰੀ ਮੋਦੀ ਇਸ ਮੀਟਿੰਗ ਵਿੱਚ ਹਿੱਸਾ ਲੈਣ ਲਈ ਬਰਤਾਨੀਆ ਪੁੱਜੇ ਹੋਏ ਹਨ। ਜਦੋਂ ਬੀਤੀ ਰਾਤ ਉਹ ਆਪਣੀ ਬਰਤਾਨਵੀ ਹਮਰੁਤਬਾ ਟੈਰੇਜ਼ਾ ਮੇਅ ਨਾਲ ਦੁਵੱਲੀ ਮੁਲਾਕਾਤ ਲਈ ਪੁੱਜੇ ਤਾਂ ਉਨ੍ਹਾਂ ਖ਼ਿਲਾਫ਼ ਖ਼ਾਸਕਰ ਭਾਰਤੀ ਭਾਈਚਾਰੇ ਵੱਲੋਂ ਜ਼ੋਰਦਾਰ ਰੋਸ ਮੁਜ਼ਾਹਰੇ ਕੀਤੇ ਗਏ। ਇਸ ਦੌਰਾਨ ਪਾਰਲੀਮੈਂਟ ਸਕੁਏਅਰ ਵਿੱਚ ਲਾਏ ਗਏ ਝੰਡਿਆਂ ਵਿੱਚੋਂ ਭਾਰਤੀ ਤਿਰੰਗਾ ਫਾੜ ਦਿੱਤਾ ਗਿਆ।
ਇਸ ਮੌਕੇ ਮੁਜ਼ਾਹਰਿਆਂ ਦੀ ਕਵਰੇਜ ਕਰ ਰਿਹਾ ਭਾਰਤ ਦੇ ਇਕ ਮੋਹਰੀ ਚੈਨਲ ਦਾ ਪੱਤਰਕਾਰ ਵੀ ਰੋਹ-ਭਰੇ ਕਥਿਤ ਖ਼ਾਲਿਸਤਾਨ-ਪੱਖੀਆਂ ਦੀ ਹਿੰਸਕ ਭੀੜ ਵਿੱਚ ਘਿਰ ਗਿਆ। ਇਸ ਕਾਰਨ ਮੌਕੇ ’ਤੇ ਤਾਇਨਾਤ ਬਰਤਾਨਵੀ ਪੁਲੀਸ ਸਕਾਟਲੈਂਡ ਯਾਰਡ ਦੇ ਜਵਾਨਾਂ ਨੂੰ ਉਸ ਦੇ ਬਚਾਅ ਲਈ ਦਖ਼ਲ ਦੇਣਾ ਪਿਆ। ਸ੍ਰੀ ਮੋਦੀ ਦੀ ਫੇਰੀ ਨਾਲ ਸਬੰਧਤ ਇਕ ਸੀਨੀਅਰ ਅਧਿਕਾਰੀ ਨੇ ਇਸ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ, ‘‘ਅਸੀਂ ਇਸ ਘਟਨਾ ਖ਼ਿਲਾਫ਼ ਬਰਤਾਨਵੀ ਅਧਿਕਾਰੀਆਂ ਕੋਲ ਆਪਣੀ ਚਿੰਤਾ ਜ਼ਾਹਰ ਕਰ ਦਿੱਤੀ ਹੈ। ਅਸੀਂ ਇਨ੍ਹਾਂ ਅਨਸਰਾਂ ਵੱਲੋਂ ਗੜਬੜ ਕੀਤੇ ਜਾਣ ਦੇ ਖ਼ਦਸ਼ੇ ਬਾਰੇ ਚੌਕਸ ਕਰਦੇ ਆ ਰਹੇ ਸਾਂ ਤੇ ਅਧਿਕਾਰੀਆਂ ਨੇ ਸਾਨੂੰ ਕਾਰਵਾਈ ਦਾ ਭਰੋਸਾ ਦਿੱਤਾ ਹੈ। ਭਾਰਤੀ ਤਿਰੰਗਾ ਮੁੜ ਲਹਿਰਾ ਦਿੱਤਾ ਗਿਆ ਹੈ।’’
ਪਾਰਲੀਮੈਂਟ ਸਕੁਏਅਰ ਵਿੱਚ ਕਰੀਬ 500 ਮੁਜ਼ਾਹਰਾਕਾਰੀਆਂ ਦੀ ਅਗਵਾਈ ਖ਼ਾਲਿਸਤਾਨ-ਪੱਖੀ ਸਿੱਖ ਫੈਡਰੇਸ਼ਨ ਯੂਕੇ ਅਤੇ ਪਾਕਿਤਸਾਨੀ ਮੂਲ ਦੇ ਪੀਰ ਲਾਰਡ ਅਹਿਮਦ ਦੇ ‘ਮਾਇਨੌਰਿਟੀਜ਼ ਅਗੇਂਸਟ ਮੋਦੀ’ ਨਾਮੀ ਗਰੁੱਪ ਵੱਲੋਂ ਕੀਤੀ ਜਾ ਰਹੀ ਸੀ। ਮੁਜ਼ਾਹਾਕਾਰੀਆਂ ਵਿੱਚ ਕੁਝ ਕਸ਼ਮੀਰੀ ਵੱਖਵਾਦੀ ਗਰੁੱਪ ਵੀ ਸ਼ਾਮਲ ਸਨ। ਕੁਝ ਸਮੇਂ ਲਈ ਉਨ੍ਹਾਂ ਸਕੁਏਅਰ ਵਿੱਚ ਸਥਿਤ ਮਹਾਤਮਾ ਗਾਂਧੀ ਦੇ ਬੁੱਤ ਨੂੰ ਵੀ ਆਪਣੇ ਬੈਨਰਾਂ ਤੇ ਝੰਡਿਆਂ ਨਾਲ ਘੇਰਾ ਪਾਇਆ।
ਕਾਸਟ ਵਾਚ ਯੂਕੇ ਤੇ ਸਾਊਥ ਏਸ਼ੀਆ ਸੌਲਿਡੈਰਿਟੀ ਦੇ ਕਾਰਕੁਨਾਂ ਨੇ ਵੀ ‘ਮੋਦੀ ਤੇਰਾ ਸਵਾਗਤ ਨਹੀਂ’ ਲਿਖੇ ਬੈਨਰ ਦਿਖਾਏ। ਇਨ੍ਹਾਂ ਮੁਜ਼ਾਹਰਾਕਾਰੀਆਂ ਨੇ ਕਠੂਆ ਬਲਾਤਕਾਰ ਕਾਂਡ ਦੀ ਸ਼ਿਕਾਰ ਅੱਠ ਸਾਲਾ ਬੱਚੀ ਆਸਿਫ਼ਾ ਬਾਨੋ ਤੇ ਕਥਿਤ ਹਿੰਦੂਵਾਦੀਆਂ ਵੱਲੋਂ ਕਤਲ ਕੀਤੀ ਗਈ ਪੱਤਰਕਾਰ ਗੌਰੀ ਲੰਕੇਸ਼ ਦੀਆਂ ਤਸਵੀਰਾਂ ਵੀ ਚੁੱਕੀਆਂ ਹੋਈਆਂ ਸਨ। ਦੂਜੇ ਪਾਸੇ ਸਾੜ੍ਹੀਧਾਰੀ ਔਰਤਾਂ ਦੇ ਇਕ ਗਰੁੱਪ ਨੇ ਸ੍ਰੀ ਮੋਦੀ ਦੇ ਹੱਕ ਵਿੱਚ ਵੀ ਮੁਜ਼ਾਹਰਾ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article