PUNJABMAILUSA.COM

ਮੋਦੀ ਦੀ ‘ਮਨ ਕੀ ਬਾਤ’ : ਪੁਲਵਾਮਾ ਹਮਲੇ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ, ‘ਅੱਜ ਮਨ ਭਰਿਆ ਹੋਇਆ ਹੈ’

February 24
09:42 2019

ਨਵੀਂ ਦਿੱਲੀ, 24 ਫਰਵਰੀ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਯਾਨੀ ਕਿ ਅੱਜ ‘ਮਨ ਕੀ ਬਾਤ’ ਪ੍ਰੋਗਰਾਮ ਜ਼ਰੀਏ ਜਨਤਾ ਨਾਲ ਰੂ-ਬ-ਰੂ ਹੋਏ। ਮੋਦੀ ਦੇ ਮਨ ਕੀ ਬਾਤ ਦਾ ਇਹ 53ਵਾਂ ਐਪੀਸੋਡ ਹੈ। ਪ੍ਰੋਗਰਾਮ ਦੀ ਸ਼ੁਰੂਆਤ ਉਨ੍ਹਾਂ ਨੇ ਪੁਲਵਾਮਾ ਹਮਲੇ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦੇ ਕੇ ਕੀਤੀ। ਉਨ੍ਹਾਂ ਕਿਹਾ ਕਿ ਅੱਜ ਮਨ ਭਰਿਆ ਹੋਇਆ ਹੈ। 10 ਦਿਨ ਪਹਿਲਾਂ ਭਾਰਤ ਮਾਤਾ ਨੇ ਆਪਣੇ ਵੀਰ ਸਪੂਤਾਂ ਨੂੰ ਗੁਆ ਦਿੱਤਾ। ਪੁਲਵਾਮਾ ਦੇ ਅੱਤਵਾਦੀ ਹਮਲੇ ਵਿਚ ਵੀਰ ਜਵਾਨਾਂ ਦੀ ਸ਼ਹਾਦਤ ਤੋਂ ਬਾਅਦ ਦੇਸ਼-ਭਰ ‘ਚ ਲੋਕਾਂ ਨੂੰ ਅਤੇ ਲੋਕਾਂ ਦੇ ਮਨ ਵਿਚ ਗੁੱਸਾ ਹੈ। ਮੈਂ ਨੌਜਵਾਨ ਪੀੜ੍ਹੀ ਨੂੰ ਬੇਨਤੀ ਕਰਾਂਗਾ ਕਿ ਇਨ੍ਹਾਂ ਸ਼ਹੀਦਾਂ ਨੇ ਜੋ ਜਜ਼ਬਾ ਦਿਖਾਇਆ ਹੈ, ਜੋ ਭਾਵਨਾ ਦਿਖਾਈ ਹੈ, ਉਸ ਨੂੰ ਜਾਣੋ ਅਤੇ ਸਮਝਣ ਦੀ ਕੋਸ਼ਿਸ਼ ਕਰੋ। ਦੇਸ਼ ਭਗਤੀ ਕੀ ਹੁੰਦੀ ਹੈ। ਉਸ ਲਈ ਸਾਨੂੰ ਇਤਿਹਾਸ ਦੀਆਂ ਪੁਰਾਣੀਆਂ ਘਟਨਾਵਾਂ ਵੱਲ ਜਾਣ ਦੀ ਲੋੜ ਨਹੀਂ ਪਵੇਗੀ। ਮੋਦੀ ਨੇ ਕਿਹਾ ਕਿ ਮੈਨੂੰ ਹੈਰਾਨੀ ਅਤੇ ਦੁੱਖ ਹੁੰਦਾ ਹੈ ਕਿ ਭਾਰਤ ਵਿਚ ਕੋਈ ‘ਨੈਸ਼ਨਲ ਵਾਰ ਮੈਮੋਰੀਅਲ’ ਨਹੀਂ ਸੀ। ਇਕ ਅਜਿਹਾ ਮੈਮੋਰੀਅਲ, ਜਿੱਥੇ ਰਾਸ਼ਟਰ ਦੀ ਰੱਖਿਆ ਲਈ ਆਪਣਾ ਬਲੀਦਾਨ ਦੇਣ ਵਾਲੇ ਵੀਰ ਜਵਾਨਾਂ ਦੀਆਂ ਸਾਹਸ ਤੇ ਬਹਾਦਰੀ ਭਰੀਆਂ ਕਹਾਣੀਆਂ ਨੂੰ ਸੰਭਾਲ ਕੇ ਰੱਖਿਆ ਜਾ ਸਕੇ। ਵਾਰ ਮੈਮੋਰੀਅਲ ਦੀ ਉਡੀਕ ਖਤਮ ਹੋਣ ਜਾ ਰਹੀ ਹੈ। ਮੈਨੂੰ ਖੁਸ਼ੀ ਹੈ ਕਿ ਇਹ ਸਮਾਰਕ ਇੰਨੇ ਘੱਟ ਸਮੇਂ ਵਿਚ ਬਣ ਕੇ ਤਿਆਰ ਹੋ ਚੁੱਕਾ ਹੈ। ਕੱਲ ਯਾਨੀ ਕਿ 25 ਫਰਵਰੀ ਨੂੰ ਅਸੀਂ ਕਰੋੜਾਂ ਦੇਸ਼ ਵਾਸੀ ਇਸ ਰਾਸ਼ਟਰੀ ਫੌਜੀ ਸਮਾਰਕ ਨੂੰ ਸਾਡੀ ਫੌਜ ਨੂੰ ਸਮਰਪਿਤ ਕਰਾਂਗੇ। ਦੇਸ਼ ਆਪਣਾ ਕਰਜ਼ ਚੁਕਾਉਣ ਦਾ ਇਕ ਛੋਟੀ ਜਿਹੀ ਕੋਸ਼ਿਸ਼ ਕਰੇਗਾ। ਪੀ. ਐੱਮ. ਮੋਦੀ ਨੇ ਅੱਗੇ ਕਿਹਾ ਕਿ ਅੱਜ ਜੇਕਰ ਸਾਡੇ ਨੌਜਵਾਨਾਂ ਨੂੰ ਮਾਰਗ ਦਰਸ਼ਨ ਲਈ ਕਿਸੇ ਪ੍ਰੇਰਣਾਦਾਇਕ ਵਿਅਕਤੀਤੱਵ ਦੀ ਲੋੜ ਹੈ ਤਾਂ ਉਹ ਹਨ ਭਗਵਾਨ ‘ਬਿਰਸਾ ਮੁੰਡਾ’। ਭਗਵਾਨ ਬਿਰਸਾ ਮੁੰਡਾ ਨੇ 25 ਸਾਲ ਦੀ ਘੱਟ ਉਮਰ ਵਿਚ ਹੀ ਆਪਣਾ ਬਲੀਦਾਨ ਦੇ ਦਿੱਤਾ। ਉਨ੍ਹਾਂ ਵਰਗੇ ਭਾਰਤ ਮਾਤਾ ਦੇ ਸਪੂਤ, ਦੇਸ਼ ਦੇ ਹਰ ਹਿੱਸੇ ਵਿਚ ਹੋਏ ਹਨ। ਸ਼ਾਇਦ ਹਿੰਦੋਸਤਾਨ ਦਾ ਕੋਈ ਕੋਨਾ ਅਜਿਹਾ ਹੋਵੇਗਾ ਕਿ ਸਦੀਆਂ ਤਕ ਚਲੀ ਆਜ਼ਾਦੀ ਦੀ ਇਸ ਜੰਗ ਵਿਚ ਕਿਸੇ ਨੇ ਯੋਗਦਾਨ ਨਾ ਦਿੱਤਾ ਹੋਵੇ ਪਰ ਬਦਕਿਸਮਤੀ ਇਹ ਹੈ ਕਿ ਇਨ੍ਹਾਂ ਦੇ ਤਿਆਗ ਅਤੇ ਬਲੀਦਾਨ ਦੀਆਂ ਕਹਾਣੀਆਂ ਨਵੀਂ ਪੀੜ੍ਹੀ ਤਕ ਪਹੁੰਚੀਆਂ ਹੀ ਨਹੀਂ। ਮੋਦੀ ਨੇ ਕਿਹਾ ਕਿ ਮੈਨੂੰ ਇਹ ਸੁਣ ਕੇ ਬਹੁਤ ਚੰਗਾ ਲੱਗਦਾ ਹੈ ਕਿ ਲੋਕ ਨਾ ਸਿਰਫ ‘ਮਨ ਕੀ ਬਾਤ’ ਸੁਣਦੇ ਹਨ, ਸਗੋਂ ਉਸ ਨੂੰ ਕਈ ਮੌਕਿਆਂ ‘ਤੇ ਯਾਦ ਵੀ ਕਰਦੇ ਹਨ। ਹਰ ਸਾਲ ਵਾਂਗ ਇਸ ਵਾਰ ਵੀ ਪਦਮ ਐਵਾਰਡ ਨੂੰ ਲੈ ਕੇ ਲੋਕਾਂ ਵਿਚ ਵੱਡੀ ਉਤਸੁਕਤਾ ਸੀ। ਅੱਜ ਅਸੀਂ ਇਕ ਨਿਊ ਇੰਡੀਆ ਵੱਲ ਵਧ ਰਹੇ ਹਾਂ। ਉਨ੍ਹਾਂ ਆਖਿਆ ਕਿ ਸਿਹਤਮੰਦ ਲੋਕਤੰਤਰੀ ਪਰੰਪਰਾ ਦਾ ਸਨਮਾਨ ਕਰਦੇ ਹੋਏ ਅਗਲੀ ‘ਮਨ ਕੀ ਬਾਤ’ ਮਈ ਮਹੀਨੇ ਦੇ ਆਖਰੀ ਐਤਵਾਰ ਨੂੰ ਹੋਵੇਗੀ। ਅਗਲੇ ਦੋ ਮਹੀਨੇ ਅਸੀਂ ਸਾਰੇ ਚੋਣਾਂ ਦੀ ਗਹਿਮਾ-ਗਹਿਮੀ ਵਿਚ ਰੁੱਝੇ ਹੋਵਾਂਗੇ। ਮੈਂ ਖੁਦ ਵੀ ਇਸ ਚੋਣਾਂ ਵਿਚ ਇਕ ਉਮੀਦਵਾਰ ਰਹਾਂਗਾ। ਮਾਰਚ, ਅਪ੍ਰੈਲ ਅਤੇ ਪੂਰਾ ਮਈ ਮਹੀਨਾ ਇਨ੍ਹਾਂ ਤਿੰਨ ਮਹੀਨੇ ਦੀਆਂ ਸਾਰੀਆਂ ਜੋ ਭਾਵਨਾਵਾਂ ਹਨ, ਉਨ੍ਹਾਂ ਸਾਰਿਆਂ ਨੂੰ ਮੈਂ ਚੋਣਾਂ ਤੋਂ ਬਾਅਦ ਇਕ ਨਵੇਂ ਵਿਸ਼ਵਾਸ ਨਾਲ ਤੁਹਾਡੇ ਆਸ਼ੀਰਵਾਦ ਦੀ ਤਾਕਤ ਨਾਲ ਫਿਰ ਇਕ ਵਾਰ ‘ਮਨ ਕੀ ਬਾਤ’ ਦੇ ਜ਼ਰੀਏ ਸਾਡੀ ਗੱਲਬਾਤ ਦੇ ਸਿਲਸਿਲੇ ਦੀ ਸ਼ੁਰੂਆਤ ਕਰਾਂਗਾ ਅਤੇ ਸਾਲਾਂ ਤਕ ਤੁਹਾਡੇ ਨਾਲ ਮਨ ਕੀ ਬਾਤ ਕਰਦਾ ਰਹਾਂਗਾ।

About Author

Punjab Mail USA

Punjab Mail USA

Related Articles

ads

Latest Category Posts

    ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

Read Full Article
    2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

Read Full Article
    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

Read Full Article
    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article
    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

Read Full Article