PUNJABMAILUSA.COM

ਮੋਦੀ ਦੇ ਸੱਤਾ ‘ਚ ਆਉਣ ਦੇ ਬਾਅਦ ਕੱਚੇ ਤੇਲ ‘ਚ ਸ਼ੁਰੂ ਹੋਈ ਗਿਰਾਵਟ ਦਾ ਸਿਲਸਿਲਾ ਖਤਮ!

ਮੋਦੀ ਦੇ ਸੱਤਾ ‘ਚ ਆਉਣ ਦੇ ਬਾਅਦ ਕੱਚੇ ਤੇਲ ‘ਚ ਸ਼ੁਰੂ ਹੋਈ ਗਿਰਾਵਟ ਦਾ ਸਿਲਸਿਲਾ ਖਤਮ!

ਮੋਦੀ ਦੇ ਸੱਤਾ ‘ਚ ਆਉਣ ਦੇ ਬਾਅਦ ਕੱਚੇ ਤੇਲ ‘ਚ ਸ਼ੁਰੂ ਹੋਈ ਗਿਰਾਵਟ ਦਾ ਸਿਲਸਿਲਾ ਖਤਮ!
April 24
16:50 2018

ਨਵੀਂ ਦਿੱਲੀ, 24 ਅਪ੍ਰੈਲ (ਪੰਜਾਬ ਮੇਲ)- ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਤੇ ਆਪਣੇ-ਆਪ ਨੂੰ ਕਿਸਮਤ ਵਾਲਾ ਮੰਨਣ ਵਾਲੇ ਨਰਿੰਦਰ ਮੋਦੀ ਦੀ ਕਿਸਮਤ ਸ਼ਾਇਦ ਹੁਣ ਉਨ੍ਹਾਂ ਦਾ ਸਾਥ ਛੱਡਦੀ ਹੋਈ ਨਜ਼ਰ ਆ ਰਹੀ ਹੈ। ਅਜਿਹਾ ਇਸ ਲਈ ਕਿਉਂਕਿ ਮੋਦੀ ਦੇ ਸੱਤਾ ‘ਚ ਆਉਣ ਦੇ ਬਾਅਦ ਕੱਚੇ ਤੇਲ ‘ਚ ਸ਼ੁਰੂ ਹੋਈ ਗਿਰਾਵਟ ਦਾ ਸਿਲਸਿਲਾ ਹੁਣ ਖਤਮ ਹੋ ਗਿਆ ਹੈ। ਦਸੰਬਰ 2015 ‘ਚ 33 ਡਾਲਰ ‘ਤੇ ਵਿਕਣ ਵਾਲਾ ਕੱਚਾ ਤੇਲ ਸਾਲ 2018 ‘ਚ 75 ਡਾਲਰ ਪ੍ਰਤੀ ਬੈਰਲ ਦੇ ਵੀ ਪਾਰ ਹੋ ਗਿਆ ਹੈ। ਕੱਚਾ ਤੇਲ ਮਹਿੰਗਾ ਹੋਣ ਨਾਲ ਪੈਟਰੋਲ-ਡੀਜ਼ਲ ਦੇ ਮੁੱਲ ਵੀ ਰਿਕਾਰਡ ਪੱਧਰ ‘ਤੇ ਪਹੁੰਚ ਗਏ ਹਨ ਪਰ ਸਰਕਾਰ ਆਮ ਜਨਤਾ ਨੂੰ ਰਾਹਤ ਦੇਣ ਦਾ ਨਾਮ ਨਹੀਂ ਲੈ ਰਹੀ। ਹਾਲਾਂਕਿ ਇਸ ਦਾ ਮੁੱਖ ਕਾਰਨ ਇਹ ਵੀ ਹੈ ਕਿ ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਤੇਜ਼ੀ ਨੇ ਸਰਕਾਰ ਦੀ ਚਿੰਤਾ ਹੀ ਇੰਨੀ ਵਧਾ ਦਿੱਤੀ ਹੈ ਕਿ ਜੇਕਰ ਉਹ ਐਕਸਾਈਜ਼ ਡਿਊਟੀ ‘ਚ ਕਟੌਤੀ ਕਰਦੀ ਹੈ, ਤਾਂ ਕਈ ਵਿਕਾਸ ਪ੍ਰਾਜੈਕਟਾਂ ਦਾ ਕੰਮ ਹੌਲੀ ਹੋ ਜਾਵੇਗਾ। ਰਾਜਗ ਸਰਕਾਰ ਜਦੋਂ ਸੱਤਾ ‘ਚ ਨਵੀਂ-ਨਵੀਂ ਆਈ ਤਾਂ ਇਹੀ ਕੱਚਾ ਤੇਲ ਮੋਦੀ ਸਰਕਾਰ ਲਈ ਵਰਦਾਨ ਸਾਬਤ ਹੋ ਰਿਹਾ ਸੀ ਪਰ ਹੁਣ ਇਹੀ ਕੱਚਾ ਤੇਲ ਸਰਕਾਰ ਲਈ ਮੁਸ਼ਕਿਲ ਖੜ੍ਹੀ ਕਰ ਰਿਹਾ ਹੈ। ਕੱਚਾ ਤੇਲ ਮਹਿੰਗਾ ਹੋਣ ਦਾ ਮਤਲਬ ਹੈ ਕਿ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵੀ ਵਾਧਾ ਜਾਰੀ ਰਹੇਗਾ। ਪੈਟਰੋਲ-ਡੀਜ਼ਲ ਮਹਿੰਗਾ ਹੋਵੇਗਾ ਤਾਂ ਮਹਿੰਗਾਈ ਵਧੇਗੀ, ਜਿਸ ਦਾ ਅਸਰ ਆਮ ਜਨਤਾ ਅਤੇ ਸਰਕਾਰ ਦੋਹਾਂ ‘ਤੇ ਪਵੇਗਾ।
ਮਈ 2014 ‘ਚ ਮੋਦੀ ਸਰਕਾਰ ਸੱਤਾ ‘ਤੇ ਕਾਬਜ਼ ਹੋਈ ਸੀ, ਜਿਸ ਦੇ ਠੀਕ ਬਾਅਦ ਸਤੰਬਰ ਤੋਂ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਆਉਣੀ ਸ਼ੁਰੂ ਹੋ ਗਈ। ਇਹ ਗਿਰਾਵਟ ਲਗਾਤਾਰ ਜਾਰੀ ਰਹੀ ਅਤੇ ਦਸੰਬਰ 2015 ਆਉਂਦੇ-ਆਉਂਦੇ ਕੱਚਾ ਤੇਲ 33 ਡਾਲਰ ਪ੍ਰਤੀ ਬੈਰਲ ‘ਤੇ ਆ ਗਿਆ, ਜਿਸ ਨਾਲ ਪੈਟਰੋਲ-ਡੀਜ਼ਲ ‘ਤੇ ਰਾਹਤ ਰਹੀ।ਦਿਲਚਸਪ ਗੱਲ ਇਹ ਹੈ ਕਿ ਜਦੋਂ ਕੱਚੇ ਤੇਲ ‘ਚ ਗਿਰਾਵਟ ਜਾਰੀ ਸੀ, ਤਾਂ ਸਰਕਾਰ ਨੇ ਐਕਸਾਈਜ਼ ਡਿਊਟੀ ‘ਚ ਵਾਧਾ ਕੀਤਾ ਪਰ ਹੁਣ ਕੀਮਤਾਂ ‘ਚ ਤੇਜ਼ੀ ਹੈ ਤਾਂ ਕੋਈ ਰਾਹਤ ਨਹੀਂ ਦਿੱਤੀ ਗਈ। ਕੌਮਾਂਤਰੀ ਬਾਜ਼ਾਰ ‘ਚ ਮੰਗਲਵਾਰ ਨੂੰ ਕਾਰੋਬਾਰ ਦੌਰਾਨ ਕੱਚੇ ਤੇਲ ਦੀ ਕੀਮਤ 75.27 ਡਾਲਰ ਪ੍ਰਤੀ ਬੈਰਲ ਦਰਜ ਕੀਤੀ ਗਈ। ਪੈਟਰੋਲੀਅਮ ਉਤਪਾਦਕ ਦੇਸ਼ਾਂ ਦੇ ਸੰਗਠਨ ਓਪੇਕ ਅਤੇ ਰੂਸ ਵੱਲੋਂ ਸਪਲਾਈ ‘ਚ ਕਟੌਤੀ ਅਤੇ ਈਰਾਨ ‘ਤੇ ਅਮਰੀਕਾ ਵੱਲੋਂ ਪਾਬੰਦੀ ਲਗਾਏ ਜਾਣ ਦੇ ਡਰ ਨਾਲ ਕੱਚਾ ਤੇਲ ਹੋਰ ਮਹਿੰਗਾ ਹੋਣ ਦਾ ਖਦਸ਼ਾ ਹੈ।

9 ਵਾਰ ਵਧਾਈ ਐਕਸਾਈਜ਼ ਡਿਊਟੀ-
ਮੋਦੀ ਸਰਕਾਰ ਨੇ ਕੱਚੇ ਤੇਲ ‘ਚ ਨਰਮੀ ਦੌਰਾਨ ਰੈਵੇਨਿਊ ਵਧਾਉਣ ਦੇ ਇਰਾਦੇ ਨਾਲ ਨਵੰਬਰ 2014 ਅਤੇ ਜਨਵਰੀ 2016 ਵਿਚਕਾਰ ਐਕਸਾਈਜ਼ ਡਿਊਟੀ ‘ਚ 9 ਵਾਰ ਵਾਧਾ ਕੀਤਾ ਸੀ, ਜਦੋਂ ਕਿ ਪਿਛਲੇ ਸਾਲ ਅਕਤੂਬਰ ‘ਚ ਇਕ ਵਾਰ ਹੀ ਇਸ ‘ਚ 2 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ। ਐਕਸਾਈਜ਼ ਡਿਊਟੀ ‘ਚ ਕਟੌਤੀ ਦੇ ਨਾਲ ਹੀ ਕੇਂਦਰ ਸਰਕਾਰ ਨੇ ਸੂਬਾ ਸਰਕਾਰਾਂ ਨੂੰ ਵੈਟ ‘ਚ ਕਟੌਤੀ ਕਰਨ ਲਈ ਕਿਹਾ ਸੀ, ਜਿਸ ਦੇ ਬਾਅਦ ਸਿਰਫ ਚਾਰ ਸੂਬੇ ਮਹਾਰਾਸ਼ਟਰ, ਗੁਜਰਾਤ, ਮੱਧ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਨੇ ਹੀ ਵੈਟ ਘਟਾਇਆ। ਉੱਥੇ ਹੀ, ਦਿੱਲੀ ‘ਚ ਪੈਟਰੋਲ ਦਾ ਰੇਟ 74 ਰੁਪਏ ਪ੍ਰਤੀ ਲੀਟਰ ਦੇ ਪਾਰ ਹੋ ਚੁੱਕਾ ਹੈ ਅਤੇ ਪੰਜਾਬ ‘ਚ ਇਸ ਦੀ ਕੀਮਤ ਲਗਭਗ 80 ਰੁਪਏ ਪ੍ਰਤੀ ਲੀਟਰ ਹੋ ਚੁੱਕੀ ਹੈ। ਪੰਜਾਬ ‘ਚ ਪੈਟਰੋਲ ‘ਤੇ ਜ਼ਿਆਦਾ ਵੈਟ ਹੋਣ ਕਾਰਨ ਇਸ ਦੀ ਕੀਮਤ ਗੁਆਂਢੀ ਸੂਬਿਆਂ ਨਾਲੋਂ ਵੀ ਜ਼ਿਆਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article